Wednesday, April 18, 2012

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ, ਬੁੱਧਵਾਰ , ੬ ਵੈਸਾਖ




ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ

ਅੱਜ ਦਾ ਮੁੱਖਵਾਕ 18.4.2012, ਬੁੱਧਵਾਰ , ੬ ਵੈਸਾਖ (ਸੰਮਤ ੫੪੪ ਨਾਨਕਸ਼ਾਹੀ)

ਗੂਜਰੀ ਮਹਲਾ ੫ ॥
ਕਬਹੂ ਹਰਿ ਸਿਉ ਚੀਤੁ ਨ ਲਾਇਓ ॥ ਧੰਧਾ ਕਰਤ ਬਿਹਾਨੀ ਅਉਧਹਿ ਗੁਣ ਨਿਧਿ ਨਾਮੁ ਨ ਗਾਇਓ ॥੧॥ ਰਹਾਉ ॥
ਕਉਡੀ ਕਉਡੀ ਜੋਰਤ ਕਪਟੇ ਅਨਿਕ ਜੁਗਤਿ ਕਰਿ ਧਾਇਓ ॥ ਬਿਸਰਤ ਪ੍ਰਭ ਕੇਤੇ ਦੁਖ ਗਨੀਅਹਿ ਮਹਾ ਮੋਹਨੀ ਖਾਇਓ ॥੧॥ ਕਰਹੁ ਅਨੁਗ੍ਰਹੁ ਸੁਆਮੀ ਮੇਰੇ ਗਨਹੁ ਨ ਮੋਹਿ ਕਮਾਇਓ ॥ ਗੋਬਿੰਦ ਦਇਆਲ ਕ੍ਰਿਪਾਲ ਸੁਖ ਸਾਗਰ ਨਾਨਕ ਹਰਿ ਸਰਣਾਇਓ ॥੨॥੧੬॥੨੫॥
(ਅੰਗ ੫੦੦-੫੦੧)

ਪੰਜਾਬੀ ਵਿਚ ਵਿਆਖਿਆ :-

(ਹੇ ਭਾਈ! ਮਾਇਆ-ਮੋਹਿਆ ਜੀਵ) ਕਦੇ ਆਪਣਾ ਮਨ ਪਰਮਾਤਮਾ (ਦੇ ਚਰਨਾਂ) ਨਾਲ ਨਹੀਂ ਜੋੜਦਾ। (ਮਾਇਆ ਦੀ ਖ਼ਾਤਰ) ਦੌੜ-ਭੱਜ ਕਰਦਿਆਂ (ਇਸ ਦੀ) ਉਮਰ ਗੁਜ਼ਰ ਜਾਂਦੀ ਹੈ ਸਾਰੇ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦਾ ਨਾਮ ਨਹੀਂ ਜਪਦਾ।੧। ਰਹਾਉ।
ਠੱਗੀ ਨਾਲ ਇਕ ਇਕ ਕੌਡੀ ਕਰ ਕੇ ਮਾਇਆ ਇਕੱਠੀ ਕਰਦਾ ਰਹਿੰਦਾ ਹੈ ਅਨੇਕਾਂ ਢੰਗ ਵਰਤ ਕੇ ਮਾਇਆ ਦੀ ਖ਼ਾਤਰ ਦੌੜਿਆ ਫਿਰਦਾ ਹੈ। ਪਰਮਾਤਮਾ ਦਾ ਨਾਮ ਭੁਲਾਣ ਦੇ ਕਾਰਨ ਇਸ ਨੂੰ ਅਨੇਕਾਂ ਹੀ ਦੁੱਖ ਆ ਵਾਪਰਦੇ ਹਨ। ਮਨ ਨੂੰ ਮੋਹ ਲੈਣ ਵਾਲੀ ਪ੍ਰਬਲ ਮਾਇਆ ਇਸ ਦੇ ਆਤਮਕ ਜੀਵਨ ਨੂੰ ਖਾ ਜਾਂਦੀ ਹੈ।੧। ਹੇ ਨਾਨਕ! (ਆਖ-) ਹੇ ਗੋਬਿੰਦ! ਹੇ ਦਇਆਲ! ਹੇ ਕ੍ਰਿਪਾਲ! ਹੇ ਸੁਖਾਂ ਦੇ ਸਮੁੰਦਰ! ਹੇ ਹਰੀ! ਮੈਂ ਤੇਰੀ ਸਰਨ ਆਇਆ ਹਾਂ। ਹੇ ਮੇਰੇ ਮਾਲਕ! ਮੇਰੇ ਉਤੇ ਮੇਹਰ ਕਰ, ਮੇਰੇ ਕੀਤੇ ਕਰਮਾਂ ਵਲ ਧਿਆਨ ਨਾਹ ਕਰੀਂ।੨।੧੬।੨੫।

ENGLISH TRANSLATION :-

GUJRI, FIFTHMEHL:
You never focused your consciousness on the Lord. You have spent your life engaged in worldly pursuits; you have not sung the Glorious Praises of the treasure of the Naam. || 1|| Pause || Shell by shell, you accumulate money; in various ways, you work for this. Forgetting God, you suffer awful painbeyond measure, and you are consumed by the Great Enticer, Maya. || 1 || Show Mercy to me, O my Lord and Master, anddo not hold me to account for my actions. O merciful and compassionate Lord God, ocean of peace, Nanak has taken to YourSanctuary, Lord. || 2 || 16 || 25 ||

WAHEGURU JI KA KHALSA
WAHEGURU JI KI FATEH JI..

No comments: