Monday, May 14, 2012

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ, ਸੌਮਵਾਰ , ੧ ਜੇਠ



ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ

ਅੱਜ ਦਾ ਮੁੱਖਵਾਕ 14.5.2012, ਸੌਮਵਾਰ , ੧ ਜੇਠ (ਸੰਮਤ ੫੪੪ ਨਾਨਕਸ਼ਾਹੀ)

ਸੂਹੀ ਮਹਲਾ ੫ ॥
ਅਨਿਕ ਬੀਂਗ ਦਾਸ ਕੇ ਪਰਹਰਿਆ ॥ ਕਰਿ ਕਿਰਪਾ ਪ੍ਰਭਿ ਅਪਨਾ ਕਰਿਆ ॥੧॥ ਤੁਮਹਿ ਛਡਾਇ ਲੀਓ ਜਨੁ ਅਪਨਾ ॥ ਉਰਝਿ ਪਰਿਓ ਜਾਲੁ ਜਗੁ ਸੁਪਨਾ ॥੧॥ ਰਹਾਉ ॥ ਪਰਬਤ ਦੋਖ ਮਹਾ ਬਿਕਰਾਲਾ ॥ ਖਿਨ ਮਹਿ ਦੂਰਿ ਕੀਏ ਦਇਆਲਾ ॥੨॥ ਸੋਗ ਰੋਗ ਬਿਪਤਿ ਅਤਿ ਭਾਰੀ ॥ ਦੂਰਿ ਭਈ ਜਪਿ ਨਾਮੁ ਮੁਰਾਰੀ ॥੩॥ ਦ੍ਰਿਸਟਿ ਧਾਰਿ ਲੀਨੋ ਲੜਿ ਲਾਇ ॥ ਹਰਿ ਚਰਣ ਗਹੇ ਨਾਨਕ ਸਰਣਾਇ ॥੪॥੨੨॥੨੮॥
(ਅੰਗ ੭੪੨)

ਪੰਜਾਬੀ ਵਿਚ ਵਿਆਖਿਆ :-

ਹੇ ਭਾਈ! ਪ੍ਰਭੂ ਨੇ ਆਪਣੇ ਸੇਵਕ ਦੇ ਅਨੇਕਾਂ ਵਿੰਗ ਦੂਰ ਕਰ ਦਿੱਤੇ, ਤੇ ਕਿਰਪਾ ਕਰ ਕੇ ਉਸ ਨੂੰ ਆਪਣਾ ਬਣਾ ਲਿਆ ਹੈ।੧। ਹੇ ਪ੍ਰਭੂ! ਸੁਪਨੇ ਵਰਗੇ ਜਗਤ (ਦਾ ਮੋਹ-) ਜਾਲ (ਤੇਰੇ ਸੇਵਕ ਦੇ ਦੁਆਲੇ) ਚੀੜ੍ਹਾ ਹੋ ਗਿਆ ਸੀ, ਪਰ ਤੂੰ ਆਪਣੇ ਸੇਵਕ ਨੂੰ (ਉਸ ਵਿਚੋਂ) ਆਪ ਕੱਢ ਲਿਆ।੧। ਰਹਾਉ। ਹੇ ਭਾਈ! (ਸਰਨ ਆਏ ਮਨੁੱਖ ਦੇ) ਪਹਾੜਾਂ ਜੇਡੇ ਵੱਡੇ ਤੇ ਭਿਆਨਕ ਐਬ ਦੀਨਾਂ ਉਤੇ ਦਇਆ ਕਰਨ ਵਾਲੇ ਪਰਮਾਤਮਾ ਨੇ ਇਕ ਛਿਨ ਵਿਚ ਦੂਰ ਕਰ ਦਿੱਤੇ।੨। ਹੇ ਭਾਈ! (ਸੇਵਕ ਦੇ) ਅਨੇਕਾਂ ਗ਼ਮ ਤੇ ਰੋਗ ਵੱਡੀਆਂ ਭਾਰੀਆਂ ਮੁਸੀਬਤਾਂ ਪਰਮਾਤਮਾ ਦਾ ਨਾਮ ਜਪ ਕੇ ਦੂਰ ਹੋ ਗਈਆਂ।੩। ਹੇ ਨਾਨਕ! (ਆਖ-ਹੇ ਭਾਈ!) ਜਿਸ ਮਨੁੱਖ ਨੇ ਪਰਮਾਤਮਾ ਦੇ ਚਰਨ ਫੜ ਲਏ, ਜੋ ਮਨੁੱਖ ਪ੍ਰਭੂ ਦੀ ਸਰਨ ਆ ਪਿਆ, ਪਰਮਾਤਮਾ ਨੇ ਮੇਹਰ ਦੀ ਨਿਗਾਹ ਕਰ ਕੇ ਉਸ ਨੂੰ ਆਪਣੇ ਲੜ ਲਾ ਲਿਆ।੪।੨੨।੨੮।

ENGLISH TRANSLATION :-

SOOHEE, FIFTH MEHL:
God covers the many shortcomings of His slaves. Granting His Mercy, God makes them His own. || 1|| You emancipate Your humble servant, and rescue him from the noose of the world, which is just a dream. || 1 || Pause||  Even huge mountains of sin and corruption are removed in an instant by the Merciful Lord. || 2 || Sorrow, disease andthe most terrible calamities are removed by meditating on the Naam, the Name of the Lord. || 3 || Bestowing His Glance of Grace, He attaches us to the hem of His robe. Grasping the Lords Feet, O Nanak, we enter HisSanctuary. || 4 || 22 || 28 ||


ਅੱਜ ਜੇਠ ਮਹੀਨੇ ਦੀ ਸੰਗਰਾਂਦ ਹੈ ਜੀ

ਹਰਿ ਜੇਠਿ ਜੁੜੰਦਾ ਲੋੜੀਐ ਜਿਸੁ ਅਗੈ ਸਭਿ ਨਿਵੰਨਿ ॥ ਹਰਿ ਸਜਣ ਦਾਵਣਿ ਲਗਿਆ ਕਿਸੈ ਨ ਦੇਈ ਬੰਨਿ ॥ ਮਾਣਕ ਮੋਤੀ ਨਾਮੁ ਪ੍ਰਭ ਉਨ ਲਗੈ ਨਾਹੀ ਸੰਨਿ ॥ ਰੰਗ ਸਭੇ ਨਾਰਾਇਣੈ ਜੇਤੇ ਮਨਿ ਭਾਵੰਨਿ ॥ ਜੋ ਹਰਿ ਲੋੜੇ ਸੋ ਕਰੇ ਸੋਈ ਜੀਅ ਕਰੰਨਿ ॥ ਜੋ ਪ੍ਰਭਿ ਕੀਤੇ ਆਪਣੇ ਸੇਈ ਕਹੀਅਹਿ ਧੰਨਿ ॥ ਆਪਣ ਲੀਆ ਜੇ ਮਿਲੈ ਵਿਛੁੜਿ ਕਿਉ ਰੋਵੰਨਿ ॥ ਸਾਧੂ ਸੰਗੁ ਪਰਾਪਤੇ ਨਾਨਕ ਰੰਗ ਮਾਣੰਨਿ ॥ ਹਰਿ ਜੇਠੁ ਰੰਗੀਲਾ ਤਿਸੁ ਧਣੀ ਜਿਸ ਕੈ ਭਾਗੁ ਮਥੰਨਿ ॥੪॥
(ਅੰਗ ੧੩੪)

ਪੰਜਾਬੀ ਵਿਚ ਵਿਆਖਿਆ :-

ਜਿਸ ਹਰੀ ਦੇ ਅੱਗੇ ਸਾਰੇ ਜੀਵ ਸਿਰ ਨਿਵਾਂਦੇ ਹਨ, ਜੇਠ ਦੇ ਮਹੀਨੇ ਵਿਚ ਉਸ ਦੇ ਚਰਨਾਂ ਵਿਚ ਜੁੜਨਾ ਚਾਹੀਦਾ ਹੈ।ਜੇ ਹਰੀ ਸੱਜਣ ਦੇ ਲੜ ਲੱਗੇ ਰਹੀਏ ਤਾਂ ਉਹ ਕਿਸੇ (ਜਮ ਆਦਿਕ) ਨੂੰ ਆਗਿਆ ਨਹੀਂ ਦੇਂਦਾ ਕਿ ਬੰਨ੍ਹ ਕੇ ਅੱਗੇ ਲਾ ਲਏ (ਭਾਵ, ਪ੍ਰਭੂ ਦੇ ਲੜ ਲੱਗਿਆਂ ਜਮਾਂ ਦਾ ਡਰ ਨਹੀਂ ਰਹਿ ਜਾਂਦਾ)। (ਲੋਕ ਹੀਰੇ ਮੋਤੀ ਲਾਲ ਆਦਿਕ ਕੀਮਤੀ ਧਨ ਇਕੱਠਾ ਕਰਨ ਲਈ ਦੌੜ-ਭੱਜ ਕਰਦੇ ਹਨ, ਪਰ ਉਸ ਧਨ ਦੇ ਚੋਰੀ ਹੋ ਜਾਣ ਦਾ ਭੀ ਤੌਖ਼ਲਾ ਰਹਿੰਦਾ ਹੈ) ਪਰਮਾਤਮਾ ਦਾ ਨਾਮ ਹੀਰੇ ਮੋਤੀ ਆਦਿਕ ਐਸਾ ਕੀਮਤ ਧਨ ਹੈ ਕਿ ਉਹ ਚੁਰਾਇਆ ਨਹੀਂ ਜਾ ਸਕਦਾ। ਪਰਮਾਤਮਾ ਦੇ ਜਿਤਨੇ ਭੀ ਕੌਤਕ ਹੋ ਰਹੇ ਹਨ, (ਨਾਮ-ਧਨ ਦੀ ਬਰਕਤਿ ਨਾਲ) ਉਹ ਸਾਰੇ ਮਨ ਵਿਚ ਪਿਆਰੇ ਲੱਗਦੇ ਹਨ। (ਇਹ ਭੀ ਸਮਝ ਆ ਜਾਂਦੀ ਹੈ ਕਿ) ਪ੍ਰਭੂ ਆਪ ਤੇ ਉਸ ਦੇ ਪੈਦਾ ਕੀਤੇ ਜੀਵ ਉਹੀ ਕੁਝ ਕਰਦੇ ਹਨ ਜੋ ਉਸ ਪ੍ਰਭੂ ਨੂੰ ਚੰਗਾ ਲੱਗਦਾ ਹੈ। ਜਿਨ੍ਹਾਂ ਬੰਦਿਆਂ ਨੂੰ ਪ੍ਰਭੂ ਨੇ (ਆਪਣੀ ਸਿਫ਼ਤ-ਸਾਲਾਹ ਦੀ ਦਾਤ ਦੇ ਕੇ) ਆਪਣਾ ਬਣਾ ਲਿਆ ਹੈ, ਉਹਨਾਂ ਨੂੰ ਹੀ (ਜਗਤ ਵਿਚ) ਸ਼ਾਬਾਸ਼ੇ ਮਿਲਦੀ ਹੈ। (ਪਰ ਪਰਮਾਤਮਾ ਜੀਵਾਂ ਦੇ ਆਪਣੇ ਉੱਦਮ ਨਾਲ ਨਹੀਂ ਮਿਲ ਸਕਦਾ) ਜੇ ਜੀਵਾਂ ਦੇ ਆਪਣੇ ਉੱਦਮ ਨਾਲ ਮਿਲ ਸਕਦਾ ਹੋਵੇ, ਤਾਂ ਜੀਵ ਉਸ ਤੋਂ ਵਿੱਛੁੜ ਕੇ ਦੁਖੀ ਕਿਉਂ ਹੋਣ? ਹੇ ਨਾਨਕ! (ਪ੍ਰਭੂ ਦੇ ਮਿਲਾਪ ਦੇ) ਆਨੰਦ (ਉਹੀ ਬੰਦੇ) ਮਾਣਦੇ ਹਨ, ਜਿਨ੍ਹਾਂ ਨੂੰ ਗੁਰੂ ਦਾ ਸਾਥ ਮਿਲ ਜਾਏ। ਜਿਸ ਮਨੁੱਖ ਦੇ ਮੱਥੇ ਉੱਤੇ ਭਾਗ ਜਾਗੇ, ਉਸ ਨੂੰ ਜੇਠ ਮਹੀਨਾ ਸੁਹਾਵਣਾ ਲੱਗਦਾ ਹੈ, ਉਸੇ ਨੂੰ ਪ੍ਰਭੂ-ਮਾਲਕ ਮਿਲਦਾ ਹੈ ॥੪॥

ENGLISH TRANSLATION :-

In the month of Jayth, the bride longs to meet with the Lord. All bow inhumility before Him. One who has grasped the hem of the robe of the Lord, the True Friendno one can keep him inbondage. Gods Name is the Jewel, the Pearl. It cannot be stolen or taken away. In the Lord are all pleasures which please themind. As the Lord wishes, so He acts, and so His creatures act. They alone are called blessed, whom God has made His Own.If people could meet the Lord by their own efforts, why would they be crying out in the pain of separation? Meeting Him in theSaadh Sangat, the Company of the Holy, O Nanak, celestial bliss is enjoyed. In the month of Jayth, the playful Husband Lordmeets her, upon whose forehead such good destiny is recorded. || 4 ||

WAHEGURU JI KA KHALSA
WAHEGURU JI KI FATEH JI..

No comments: