ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
ਅੱਜ ਦਾ ਮੁੱਖਵਾਕ 29.2.2012, ਬੁੱਧਵਾਰ , ੧੭ ਫੱਗਣ (ਸੰਮਤ ੫੪੩ ਨਾਨਕਸ਼ਾਹੀ)
ਰਾਗੁ ਗੋਂਡ ਅਸਟਪਦੀਆ ਮਹਲਾ ੫ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਕਰਿ ਨਮਸਕਾਰ ਪੂਰੇ ਗੁਰਦੇਵ ॥ ਸਫਲ ਮੂਰਤਿ ਸਫਲ ਜਾ ਕੀ ਸੇਵ ॥ ਅੰਤਰਜਾਮੀ ਪੁਰਖੁ ਬਿਧਾਤਾ ॥ ਆਠ ਪਹਰ ਨਾਮ ਰੰਗਿ ਰਾਤਾ ॥੧॥
ਗੁਰੁ ਗੋਬਿੰਦ ਗੁਰੂ ਗੋਪਾਲ ॥ ਅਪਨੇ ਦਾਸ ਕਉ ਰਾਖਨਹਾਰ ॥੧॥ ਰਹਾਉ ॥
ਪਾਤਿਸਾਹ ਸਾਹ ਉਮਰਾਉ ਪਤੀਆਏ ॥ ਦੁਸਟ ਅਹੰਕਾਰੀ ਮਾਰਿ ਪਚਾਏ ॥ ਨਿੰਦਕ ਕੈ ਮੁਖਿ ਕੀਨੋ ਰੋਗੁ ॥ ਜੈ ਜੈ ਕਾਰੁ ਕਰੈ ਸਭੁ ਲੋਗੁ ॥੨॥
ਸੰਤਨ ਕੈ ਮਨਿ ਮਹਾ ਅਨੰਦੁ ॥ ਸੰਤ ਜਪਹਿ ਗੁਰਦੇਉ ਭਗਵੰਤੁ ॥ ਸੰਗਤਿ ਕੇ ਮੁਖ ਊਜਲ ਭਏ ॥ ਸਗਲ ਥਾਨ ਨਿੰਦਕ ਕੇ ਗਏ ॥੩॥
ਸਾਸਿ ਸਾਸਿ ਜਨੁ ਸਦਾ ਸਲਾਹੇ ॥ ਪਾਰਬ੍ਰਹਮ ਗੁਰ ਬੇਪਰਵਾਹੇ ॥ ਸਗਲ ਭੈ ਮਿਟੇ ਜਾ ਕੀ ਸਰਨਿ ॥ ਨਿੰਦਕ ਮਾਰਿ ਪਾਏ ਸਭਿ ਧਰਨਿ ॥੪॥
ਜਨ ਕੀ ਨਿੰਦਾ ਕਰੈ ਨ ਕੋਇ ॥ ਜੋ ਕਰੈ ਸੋ ਦੁਖੀਆ ਹੋਇ ॥ ਆਠ ਪਹਰ ਜਨੁ ਏਕੁ ਧਿਆਏ ॥ ਜਮੂਆ ਤਾ ਕੈ ਨਿਕਟਿ ਨ ਜਾਏ ॥੫॥
ਜਨ ਨਿਰਵੈਰ ਨਿੰਦਕ ਅਹੰਕਾਰੀ ॥ ਜਨ ਭਲ ਮਾਨਹਿ ਨਿੰਦਕ ਵੇਕਾਰੀ ॥ ਗੁਰ ਕੈ ਸਿਖਿ ਸਤਿਗੁਰੂ ਧਿਆਇਆ ॥ ਜਨ ਉਬਰੇ ਨਿੰਦਕ ਨਰਕਿ ਪਾਇਆ ॥੬॥
ਸੁਣਿ ਸਾਜਨ ਮੇਰੇ ਮੀਤ ਪਿਆਰੇ ॥ ਸਤਿ ਬਚਨ ਵਰਤਹਿ ਹਰਿ ਦੁਆਰੇ ॥ ਜੈਸਾ ਕਰੇ ਸੁ ਤੈਸਾ ਪਾਏ ॥ ਅਭਿਮਾਨੀ ਕੀ ਜੜ ਸਰਪਰ ਜਾਏ ॥੭॥
ਨੀਧਰਿਆ ਸਤਿਗੁਰ ਧਰ ਤੇਰੀ ॥ ਕਰਿ ਕਿਰਪਾ ਰਾਖਹੁ ਜਨ ਕੇਰੀ ॥ ਕਹੁ ਨਾਨਕ ਤਿਸੁ ਗੁਰ ਬਲਿਹਾਰੀ ॥ ਜਾ ਕੈ ਸਿਮਰਨਿ ਪੈਜ ਸਵਾਰੀ ॥੮॥੧॥੨੯॥
(ਅੰਗ ੮੬੯)
ਪੰਜਾਬੀ ਵਿਚ ਵਿਆਖਿਆ :-
ਹੇ ਭਾਈ! ਪੂਰੇ ਸਤਿਗੁਰੂ ਅੱਗੇ ਸਦਾ ਸਿਰ ਨਿਵਾਇਆ ਕਰ, ਉਸ ਦਾ ਦਰਸ਼ਨ ਜੀਵਨ-ਮਨੋਰਥ ਪੂਰਾ ਕਰਦਾ ਹੈ, ਉਸ ਦੀ ਸਰਨ ਪਿਆਂ ਜੀਵਨ ਸਫਲ ਹੋ ਜਾਂਦਾ ਹੈ। ਹੇ ਭਾਈ! ਗੁਰੂ ਉਸ ਪ੍ਰਭੂ ਦੇ ਨਾਮ ਦੇ ਰੰਗ ਵਿਚ ਰੰਗਿਆ ਰਹਿੰਦਾ ਹੈ ਜੇਹੜਾ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, ਜੇਹੜਾ ਸਭ ਵਿਚ ਵਿਆਪਕ ਹੈ ਅਤੇ ਜੇਹੜਾ ਸਭ ਦਾ ਪੈਦਾ ਕਰਨ ਵਾਲਾ ਹੈ।੧।
ਹੇ ਭਾਈ! ਗੁਰੂ ਗੋਬਿੰਦ (ਦਾ ਰੂਪ) ਹੈ, ਗੁਰੂ ਗੋਪਾਲ (ਦਾ ਰੂਪ) ਹੈ, ਜੋ ਆਪਣੇ ਸੇਵਕ ਨੂੰ (ਨਿੰਦਾ ਆਦਿਕ ਤੋਂ) ਬਚਾਣ-ਜੋਗਾ ਹੈ।੧। ਰਹਾਉ।
ਹੇ ਭਾਈ! ਗੁਰੂ ਜਿਨ੍ਹਾਂ ਮਨੁੱਖਾਂ ਦੇ ਅੰਦਰ ਪਰਮਾਤਮਾ ਦਾ ਪਿਆਰ ਪੱਕਾ ਕਰ ਦੇਂਦਾ ਹੈ ਉਹ ਆਤਮਕ ਮੰਡਲ ਵਿਚ ਸ਼ਾਹ ਪਾਤਿਸ਼ਾਹ ਤੇ ਅਮੀਰ ਬਣ ਜਾਂਦੇ ਹਨ। ਦੁਸ਼ਟਾਂ ਅਹੰਕਾਰੀਆਂ ਨੂੰ (ਆਪਣੇ ਦਰ ਤੋਂ) ਦੁਰਕਾਰ ਕੇ ਦਰ ਦਰ ਭਟਕਣ ਦੇ ਰਾਹੇ ਪਾ ਦੇਂਦਾ ਹੈ। (ਸੇਵਕ ਦੀ) ਨਿੰਦਾ ਕਰਨ ਵਾਲੇ ਮਨੁੱਖ ਦੇ ਮੂੰਹ ਵਿਚ (ਨਿੰਦਾ ਕਰਨ ਦੀ) ਬੀਮਾਰੀ ਹੀ ਬਣ ਜਾਂਦੀ ਹੈ, ਸਾਰਾ ਜਗਤ (ਉਸ ਮਨੁੱਖ ਦੀ) ਸਦਾ ਸੋਭਾ ਕਰਦਾ ਹੈ (ਜੋ ਗੁਰੂ ਦੀ ਸਰਨ ਪਿਆ ਰਹਿੰਦਾ ਹੈ)।੨।
ਹੇ ਭਾਈ! (ਜੇਹੜੇ ਮਨੁੱਖ ਗੁਰੂ ਦੀ ਸਰਨ ਪਏ ਰਹਿੰਦੇ ਹਨ, ਉਹਨਾਂ) ਸੰਤ ਜਨਾਂ ਦੇ ਮਨ ਵਿਚ ਬੜਾ ਆਤਮਕ ਆਨੰਦ ਬਣਿਆ ਰਹਿੰਦਾ ਹੈ, ਸੰਤ ਜਨ ਗੁਰੂ ਨੂੰ ਭਗਵਾਨ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੇ ਹਨ। ਗੁਰੂ ਦੇ ਪਾਸ ਰਹਿਣ ਵਾਲੇ ਸੇਵਕਾਂ ਦੇ ਮੂੰਹ (ਲੋਕ ਪਰਲੋਕ ਵਿਚ) ਰੌਸ਼ਨ ਹੋ ਜਾਂਦੇ ਹਨ ਪਰ ਨਿੰਦਾ ਕਰਨ ਵਾਲੇ ਮਨੁੱਖ ਦੇ (ਲੋਕ ਪਰਲੋਕ) ਸਾਰੇ ਹੀ ਥਾਂ ਹੱਥੋਂ ਚਲੇ ਜਾਂਦੇ ਹਨ।੩।
(ਹੇ ਭਾਈ! ਗੁਰੂ ਦੀ ਸਰਨ ਪੈਣ ਵਾਲਾ) ਸੇਵਕ ਆਪਣੇ ਹਰੇਕ ਸਾਹ ਦੇ ਨਾਲ ਪਰਮਾਤਮਾ ਅਤੇ ਬੇ-ਮੁਥਾਜ ਗੁਰੂ ਦੀ ਸਿਫ਼ਤਿ-ਸਾਲਾਹ ਕਰਦਾ ਰਹਿੰਦਾ ਹੈ। ਹੇ ਭਾਈ! ਜਿਸ ਗੁਰੂ ਦੀ ਸਰਨ ਪਿਆਂ ਸਾਰੇ ਡਰ-ਸਹਿਮ ਦੂਰ ਹੋ ਜਾਂਦੇ ਹਨ, ਉਹ ਗੁਰੂ ਸੇਵਕਾਂ ਦੀ ਨਿੰਦਾ ਕਰਨ ਵਾਲੇ ਬੰਦਿਆਂ ਨੂੰ (ਆਪਣੇ ਦਰ ਤੋਂ) ਦੁਰਕਾਰ ਕੇ ਨੀਵੇਂ ਆਚਰਨ ਦੇ ਟੋਏ ਵਿਚ ਸੁੱਟ ਦੇਂਦਾ ਹੈ (ਭਾਵ, ਨਿੰਦਕਾਂ ਨੂੰ ਗੁਰੂ ਦਾ ਦਰ ਪਸੰਦ ਨਹੀਂ ਆਉਂਦਾ। ਸਿੱਟਾ ਇਹ ਨਿਕਲਦਾ ਹੈ ਕਿ ਗੁਰੂ-ਦਰ ਤੋਂ ਖੁੰਝ ਕੇ ਨਿੰਦਾ ਵਿਚ ਪੈ ਕੇ ਉਹ ਆਚਰਨ ਵਿਚ ਹੋਰ ਨੀਵੇਂ ਹੋਰ ਨੀਵੇਂ ਹੁੰਦੇ ਜਾਂਦੇ ਹਨ।੪।
(ਇਸ ਵਾਸਤੇ, ਹੇ ਭਾਈ!) ਗੁਰੂ ਦੇ ਸੇਵਕ ਦੀ ਨਿੰਦਾ ਕਿਸੇ ਭੀ ਮਨੁੱਖ ਨੂੰ ਕਰਨੀ ਨਹੀਂ ਚਾਹੀਦੀ। ਜੇਹੜਾ ਭੀ ਮਨੁੱਖ (ਭਲਿਆਂ ਦੀ ਨਿੰਦਾ) ਕਰਦਾ ਹੈ ਉਹ ਆਪ ਦੁੱਖੀ ਰਹਿੰਦਾ ਹੈ। ਗੁਰੂ ਦਾ ਸੇਵਕ ਤਾਂ ਹਰ ਵੇਲੇ ਇਕ ਪਰਮਾਤਮਾ ਦਾ ਧਿਆਨ ਧਰੀ ਰੱਖਦਾ ਹੈ, ਜਮ-ਰਾਜ ਭੀ ਉਸ ਦੇ ਨੇੜੇ ਨਹੀਂ ਢੁਕਦਾ।੫।
ਹੇ ਭਾਈ! ਗੁਰੂ ਦੇ ਸੇਵਕ ਕਿਸੇ ਨਾਲ ਵੈਰ ਨਹੀਂ ਰੱਖਦੇ, ਪਰ ਉਹਨਾਂ ਦੀ ਨਿੰਦਾ ਕਰਨ ਵਾਲੇ ਮਨੁੱਖ ਅਹੰਕਾਰ ਵਿਚ ਡੁੱਬੇ ਰਹਿੰਦੇ ਹਨ। ਸੇਵਕ ਤਾਂ ਸਭ ਦਾ ਭਲਾ ਮੰਗਦੇ ਹਨ, ਨਿੰਦਾ ਕਰਨ ਵਾਲੇ ਮਨੁੱਖ ਉਹਨਾਂ ਦਾ ਮੰਦਾ ਚਿਤਵਨ ਦੇ ਕੁਕਰਮਾਂ ਵਿਚ ਫਸੇ ਰਹਿੰਦੇ ਹਨ। ਹੇ ਭਾਈ! ਗੁਰੂ ਦੇ ਸਿੱਖ ਨੇ ਤਾਂ ਸਦਾ ਆਪਣੇ ਗੁਰੂ (ਦੇ ਚਰਨਾਂ) ਵਿਚ ਸੁਰਤਿ ਜੋੜੀ ਹੁੰਦੀ ਹੈ। (ਇਸ ਵਾਸਤੇ) ਸੇਵਕ ਤਾਂ (ਨਿੰਦਾ ਆਦਿਕ ਦੇ ਨਰਕ ਵਿਚੋਂ) ਬਚ ਨਿਕਲਦੇ ਹਨ, ਪਰ ਨਿੰਦਕ (ਆਪਣੇ ਆਪ ਨੂੰ ਇਸ) ਨਰਕ ਵਿਚ ਪਾਈ ਰੱਖਦੇ ਹਨ।੬।
ਹੇ ਮੇਰੇ ਸੱਜਣ! ਹੇ ਪਿਆਰੇ ਮਿੱਤਰ! ਸੁਣ (ਮੈਂ ਤੈਨੂੰ ਉਹ) ਅਟੱਲ ਨਿਯਮ (ਦੱਸਦਾ ਹਾਂ ਜੋ) ਪਰਮਾਤਮਾ ਦੇ ਦਰ ਤੇ (ਸਦਾ) ਵਾਪਰਦੇ ਹਨ। (ਉਹ ਅਟੱਲ ਨਿਯਮ ਇਹ ਹਨ ਕਿ) ਮਨੁੱਖ ਜਿਹੋ ਜਿਹਾ ਕਰਮ ਕਰਦਾ ਹੈ ਉਹੋ ਜਿਹਾ ਫਲ ਪਾ ਲੈਂਦਾ ਹੈ। ਅਹੰਕਾਰੀ ਮਨੁੱਖ ਦੀ ਜੜ੍ਹ ਜ਼ਰੂਰ (ਵੱਢੀ) ਜਾਂਦੀ ਹੈ।੭।
ਹੇ ਸਤਿਗੁਰੂ! ਨਿਆਸਰੇ ਬੰਦਿਆਂ ਨੂੰ ਤੇਰਾ ਹੀ ਆਸਰਾ ਹੈ। ਤੂੰ ਮੇਹਰ ਕਰ ਕੇ ਆਪਣੇ ਸੇਵਕਾਂ ਦੀ ਲਾਜ ਆਪ ਰੱਖਦਾ ਹੈਂ। ਹੇ ਨਾਨਕ! ਆਖ-ਮੈਂ ਉਸ ਗੁਰੂ ਤੋਂ ਸਦਕੇ ਜਾਂਦਾ ਹਾਂ ਜਿਸ ਦੀ ਓਟ ਚਿਤਾਰਨ ਨੇ ਮੇਰੀ ਇੱਜ਼ਤ ਰੱਖ ਲਈ (ਤੇ, ਮੈਨੂੰ ਨਿੰਦਾ ਆਦਿਕ ਤੋਂ ਬਚਾ ਰੱਖਿਆ)।੮।੧।੨੯।
ENGLISH TRANSLATION :-
RAAG GOND, ASHTAPADEES, FIFTH MEHL, SECOND HOUSE:
ONE UNIVERSAL CREATOR GOD. BY THE GRACE OF THE TRUE GURU:
Humbly bow to the Perfect Divine Guru. Fruitful is His image, and fruitful is service to Him. He is the Inner-knower, theSearcher of hearts, the Architect of Destiny. Twenty-four hours a day, he remains imbued with the love of the Naam, the Nameof the Lord. || 1 ||
The Guru is the Lord of the Universe, the Guru is the Lord of the World. He is the Saving Grace of Hisslaves. || 1 || Pause ||
He satisfies the kings, emperors and nobles. He destroys the egotistical villains. He puts illness intothe mouths of the slanderers. All the people celebrate His victory. || 2 ||
Supreme bliss fills the minds of the Saints. TheSaints meditate on the Divine Guru, the Lord God. The faces of His companions become radiant and bright. The slanderers loseall places of rest. || 3 ||
With each and every breath, the Lords humble slaves praise Him. The Supreme Lord God and theGuru are care-free. All fears are eradicated, in His Sanctuary. Smashing all the slanderers, the Lord knocks them to the ground.|| 4 ||
Let no one slander the Lords humble servants. Whoever does so, will be miserable. Twenty-four hours a day, theLords humble servant meditates on Him alone. The Messenger of Death does not even approach him. || 5 ||
The Lordshumble servant has no vengeance. The slanderer is egotistical. The Lords humble servant wishes well, while the slandererdwells on evil. The Sikh of the Guru meditates on the True Guru. The Lords humble servants are saved, while the slanderer iscast into hell. || 6 ||
Listen, O my beloved friends and companions: these words shall be true in the Court of the Lord. As youplant, so shall you harvest. The proud, egotistical person will surely be uprooted. || 7 ||
O True Guru, You are the Support ofthe unsupported. Be merciful, and save Your humble servant. Says Nanak, I am a sacrifice to the Guru; remembering Him inmeditation, my honor has been saved. || 8 || 1 || 29 ||
WAHEGURU JI KA KHALSA
WAHEGURU JI KI FATEH JI..

No comments:
Post a Comment