ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
ਅੱਜ ਦਾ ਮੁੱਖਵਾਕ 10.3.2012, ਸ਼ਨੀਵਾਰ , ੨੭ ਫੱਗਣ (ਸੰਮਤ ੫੪੩ ਨਾਨਕਸ਼ਾਹੀ)
ਰਾਗੁ ਸੂਹੀ ਛੰਤ ਮਹਲਾ ੩ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਸੁਖ ਸੋਹਿਲੜਾ ਹਰਿ ਧਿਆਵਹੁ ॥ ਗੁਰਮੁਖਿ ਹਰਿ ਫਲੁ ਪਾਵਹੁ ॥ ਗੁਰਮੁਖਿ ਫਲੁ ਪਾਵਹੁ ਹਰਿ ਨਾਮੁ ਧਿਆਵਹੁ ਜਨਮ ਜਨਮ ਕੇ ਦੂਖ ਨਿਵਾਰੇ ॥ ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਕਾਰਜ ਸਭਿ ਸਵਾਰੇ ॥ ਹਰਿ ਪ੍ਰਭੁ ਕ੍ਰਿਪਾ ਕਰੇ ਹਰਿ ਜਾਪਹੁ ਸੁਖ ਫਲ ਹਰਿ ਜਨ ਪਾਵਹੁ ॥ ਨਾਨਕੁ ਕਹੈ ਸੁਣਹੁ ਜਨ ਭਾਈ ਸੁਖ ਸੋਹਿਲੜਾ ਹਰਿ ਧਿਆਵਹੁ ॥੧॥
ਸੁਣਿ ਹਰਿ ਗੁਣ ਭੀਨੇ ਸਹਜਿ ਸੁਭਾਏ ॥ ਗੁਰਮਤਿ ਸਹਜੇ ਨਾਮੁ ਧਿਆਏ ॥ ਜਿਨ ਕਉ ਧੁਰਿ ਲਿਖਿਆ ਤਿਨ ਗੁਰੁ ਮਿਲਿਆ ਤਿਨ ਜਨਮ ਮਰਣ ਭਉ ਭਾਗਾ ॥ ਅੰਦਰਹੁ ਦੁਰਮਤਿ ਦੂਜੀ ਖੋਈ ਸੋ ਜਨੁ ਹਰਿ ਲਿਵ ਲਾਗਾ ॥ ਜਿਨ ਕਉ ਕ੍ਰਿਪਾ ਕੀਨੀ ਮੇਰੈ ਸੁਆਮੀ ਤਿਨ ਅਨਦਿਨੁ ਹਰਿ ਗੁਣ ਗਾਏ ॥ ਸੁਣਿ ਮਨ ਭੀਨੇ ਸਹਜਿ ਸੁਭਾਏ ॥੨॥
ਜੁਗ ਮਹਿ ਰਾਮ ਨਾਮੁ ਨਿਸਤਾਰਾ ॥ ਗੁਰ ਤੇ ਉਪਜੈ ਸਬਦੁ ਵੀਚਾਰਾ ॥ ਗੁਰ ਸਬਦੁ ਵੀਚਾਰਾ ਰਾਮ ਨਾਮੁ ਪਿਆਰਾ ਜਿਸੁ ਕਿਰਪਾ ਕਰੇ ਸੁ ਪਾਏ ॥ ਸਹਜੇ ਗੁਣ ਗਾਵੈ ਦਿਨੁ ਰਾਤੀ ਕਿਲਵਿਖ ਸਭਿ ਗਵਾਏ ॥ ਸਭੁ ਕੋ ਤੇਰਾ ਤੂ ਸਭਨਾ ਕਾ ਹਉ ਤੇਰਾ ਤੂ ਹਮਾਰਾ ॥ ਜੁਗ ਮਹਿ ਰਾਮ ਨਾਮੁ ਨਿਸਤਾਰਾ ॥੩॥
ਸਾਜਨ ਆਇ ਵੁਠੇ ਘਰ ਮਾਹੀ ॥ ਹਰਿ ਗੁਣ ਗਾਵਹਿ ਤ੍ਰਿਪਤਿ ਅਘਾਹੀ ॥ ਹਰਿ ਗੁਣ ਗਾਇ ਸਦਾ ਤ੍ਰਿਪਤਾਸੀ ਫਿਰਿ ਭੂਖ ਨ ਲਾਗੈ ਆਏ ॥ ਦਹ ਦਿਸਿ ਪੂਜ ਹੋਵੈ ਹਰਿ ਜਨ ਕੀ ਜੋ ਹਰਿ ਹਰਿ ਨਾਮੁ ਧਿਆਏ ॥ ਨਾਨਕ ਹਰਿ ਆਪੇ ਜੋੜਿ ਵਿਛੋੜੇ ਹਰਿ ਬਿਨੁ ਕੋ ਦੂਜਾ ਨਾਹੀ ॥ ਸਾਜਨ ਆਇ ਵੁਠੇ ਘਰ ਮਾਹੀ ॥੪॥੧॥
(ਅੰਗ ੭੬੭-੭੬੮)
ਪੰਜਾਬੀ ਵਿਚ ਵਿਆਖਿਆ :-
ਹੇ ਭਾਈ ਜਨੋ! ਆਤਮਕ ਆਨੰਦ ਦੇਣ ਵਾਲਾ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਇਆ ਕਰੋ। ਗੁਰੂ ਦੀ ਸਰਨ ਪੈ ਕੇ (ਸਿਫ਼ਤਿ-ਸਾਲਾਹ ਦਾ ਗੀਤ ਗਾਇਆਂ) ਪਰਮਾਤਮਾ ਦੇ ਦਰ ਤੋਂ (ਇਸ ਦਾ) ਫਲ ਪ੍ਰਾਪਤ ਕਰੋਗੇ।ਹੇ ਭਾਈ! ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਕਰੋ, (ਇਸ ਦਾ) ਫਲ ਹਾਸਲ ਕਰੋਗੇ, ਪਰਮਾਤਮਾ ਦਾ ਨਾਮ ਅਨੇਕਾਂ ਜਨਮਾਂ ਦੇ ਦੁੱਖ ਦੂਰ ਕਰ ਦੇਂਦਾ ਹੈ। ਜਿਸ ਗੁਰੂ ਨੇ ਤੁਹਾਡੇ (ਲੋਕ ਪਰਲੋਕ ਦੇ) ਸਾਰੇ ਕੰਮ ਸਵਾਰ ਦਿੱਤੇ ਹਨ, ਉਸ ਆਪਣੇ ਗੁਰੂ ਤੋਂ ਸਦਕੇ ਜਾਵੋ।ਹੇ ਭਾਈ! ਪਰਮਾਤਮਾ ਦਾ ਨਾਮ ਜਪਿਆ ਕਰੋ। ਹਰੀ-ਪ੍ਰਭੂ ਕਿਰਪਾ ਕਰੇਗਾ, (ਉਸ ਦੇ ਦਰ ਤੋਂ) ਆਤਮਕ ਆਨੰਦ ਦਾ ਫਲ ਪ੍ਰਾਪਤ ਕਰ ਲਵੋਗੇ। ਨਾਨਕ ਆਖਦਾ ਹੈ-ਹੇ ਭਾਈ ਜਨੋ! ਆਤਮਕ ਆਨੰਦ ਦੇਣ ਵਾਲਾ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦੇ ਰਿਹਾ ਕਰੋ।੧।
ਹੇ ਭਾਈ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਸੁਣ ਕੇ ਆਤਮਕ ਅਡੋਲਤਾ ਵਿਚ ਪ੍ਰੇਮ ਵਿਚ ਭਿੱਜ ਜਾਈਦਾ ਹੈ। ਹੇ ਭਾਈ! ਤੂੰ ਭੀ ਗੁਰੂ ਦੀ ਮਤਿ ਉਤੇ ਤੁਰ ਕੇ ਪ੍ਰਭੂ ਦਾ ਨਾਮ ਸਿਮਰ ਦੇ ਆਤਮਕ ਅਡੋਲਤਾ ਵਿਚ ਟਿਕ। ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਮੱਥੇ ਉਤੇ ਧੁਰ ਦਰਗਾਹ ਤੋਂ ਲਿਖਿਆ ਲੇਖ ਉੱਘੜਦਾ ਹੈ ਉਹਨਾਂ ਨੂੰ ਗੁਰੂ ਮਿਲਦਾ ਹੈ (ਤੇ, ਨਾਮ ਦੀ ਬਰਕਤਿ ਨਾਲ) ਉਹਨਾਂ ਦਾ ਜਨਮ ਮਰਨ (ਦੇ ਗੇੜ) ਦਾ ਡਰ ਦੂਰ ਹੋ ਜਾਂਦਾ ਹੈ। (ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਆਪਣੇ) ਹਿਰਦੇ ਵਿਚੋਂ ਮਾਇਆ ਵਲ ਲੈ ਜਾਣ ਵਾਲੀ ਖੋਟੀ ਮਤਿ ਦੂਰ ਕਰਦਾ ਹੈ, ਉਹ ਮਨੁੱਖ ਪਰਮਾਤਮਾ ਦੇ ਚਰਨਾਂ ਵਿਚ ਸੁਰਤਿ ਜੋੜਦਾ ਹੈ।ਹੇ ਭਾਈ! ਮੇਰੇ ਮਾਲਕ-ਪ੍ਰਭੂ ਨੇ ਜਿਨ੍ਹਾਂ ਮਨੁੱਖਾਂ ਉਤੇ ਮੇਹਰ ਕੀਤੀ, ਉਹਨਾਂ ਹਰ ਵੇਲੇ ਪਰਮਾਤਮਾ ਦੇ ਗੁਣ ਗਾਣੇ ਸ਼ੁਰੂ ਕਰ ਦਿੱਤੇ। ਹੇ ਮਨ! (ਪਰਮਾਤਮਾ ਦੀ ਸਿਫ਼ਤਿ-ਸਾਲਾਹ) ਸੁਣ ਕੇ ਆਤਮਕ ਅਡੋਲਤਾ ਵਿਚ ਪ੍ਰੇਮ ਵਿਚ ਭਿੱਜ ਜਾਈਦਾ ਹੈ।੨।
ਹੇ ਭਾਈ! ਜਗਤ ਵਿਚ ਪਰਮਾਤਮਾ ਦਾ ਨਾਮ ਹੀ (ਹਰੇਕ ਜੀਵ ਦਾ) ਪਾਰ-ਉਤਾਰਾ ਕਰਦਾ ਹੈ। ਜੇਹੜਾ ਮਨੁੱਖ ਗੁਰੂ ਪਾਸੋਂ ਨਵਾਂ ਆਤਮਕ ਜੀਵਨ ਲੈਂਦਾ ਹੈ, ਉਹ ਗੁਰੂ ਦੇ ਸ਼ਬਦ ਨੂੰ ਵਿਚਾਰਦਾ ਹੈ। ਉਹ ਮਨੁੱਖ ਗੁਰੂ ਦੇ ਸ਼ਬਦ ਨੂੰ (ਜਿਉਂ ਜਿਉਂ) ਵਿਚਾਰਦਾ ਹੈ ਤਿਉਂ ਤਿਉਂ) ਪਰਮਾਤਮਾ ਦਾ ਨਾਮ ਉਸ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ ਪਰ, ਹੇ ਭਾਈ! ਜਿਸ ਮਨੁੱਖ ਉਤੇ ਪ੍ਰਭੂ ਕਿਰਪਾ ਕਰਦਾ ਹੈ, ਉਹੀ ਮਨੁੱਖ (ਇਹ ਦਾਤਿ) ਪ੍ਰਾਪਤ ਕਰਦਾ ਹੈ।ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਕੇ ਦਿਨ ਰਾਤ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਅਤੇ ਆਪਣੇ ਸਾਰੇ ਪਾਪ ਦੂਰ ਕਰ ਲੈਂਦਾ ਹੈ।ਹੇ ਪ੍ਰਭੂ! ਹਰੇਕ ਜੀਵ ਤੇਰਾ (ਪੈਦਾ ਕੀਤਾ ਹੋਇਆ ਹੈ), ਤੂੰ ਸਾਰੇ ਜੀਵਾਂ ਦਾ ਖਸਮ ਹੈਂ। ਹੇ ਪ੍ਰਭੂ! ਮੈਂ ਤੇਰਾ (ਸੇਵਕ) ਹਾਂ, ਤੂੰ ਸਾਡਾ ਮਾਲਕ ਹੈਂ (ਸਾਨੂੰ ਆਪਣਾ ਨਾਮ ਬਖ਼ਸ਼)। ਹੇ ਭਾਈ! ਸੰਸਾਰ ਵਿਚ ਪਰਮਾਤਮਾ ਦਾ ਨਾਮ (ਹੀ ਹਰੇਕ ਜੀਵ ਦਾ ਪਾਰ-ਉਤਾਰਾ ਕਰਦਾ ਹੈ।੩।
ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ-ਘਰ ਵਿਚ ਸੱਜਣ ਪ੍ਰਭੂ ਜੀ ਆ ਵੱਸਦੇ ਹਨ, ਉਹ ਮਨੁੱਖ ਪਰਮਾਤਮਾ ਦੇ ਗੁਣ ਗਾਂਦੇ ਰਹਿੰਦੇ ਹਨ, ਮਾਇਆ ਵਲੋਂ ਉਹਨਾਂ ਨੂੰ ਸੰਤੋਖ ਆ ਜਾਂਦਾ ਹੈ, ਉਹ ਰੱਜ ਜਾਂਦੇ ਹਨ।ਹੇ ਭਾਈ! ਜੇਹੜੀ ਜਿੰਦ ਸਦਾ ਪ੍ਰਭੂ ਦੇ ਗੁਣ ਗਾ ਗਾ ਕੇ (ਮਾਇਆ ਵਲੋਂ) ਤ੍ਰਿਪਤ ਹੋ ਜਾਂਦੀ ਹੈ, ਉਸ ਨੂੰ ਮੁੜ ਮਾਇਆ ਦੀ ਭੁੱਖ ਆ ਕੇ ਨਹੀਂ ਚੰਬੜਦੀ। ਜੇਹੜਾ ਮਨੁੱਖ ਸਦਾ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ, ਉਸ ਸੇਵਕ ਦੀ ਹਰ ਥਾਂ ਇੱਜ਼ਤ ਹੁੰਦੀ ਹੈ।ਹੇ ਨਾਨਕ! ਪਰਮਾਤਮਾ ਆਪ ਹੀ (ਕਿਸੇ ਨੂੰ ਮਾਇਆ ਵਿਚ) ਜੋੜ ਕੇ (ਆਪਣੇ ਚਰਨਾਂ) ਨਾਲੋਂ ਵਿਛੋੜਦਾ ਹੈ। ਪਰਮਾਤਮਾ ਤੋਂ ਬਿਨਾ ਹੋਰ (ਐਸੀ ਸਮਰਥਾ ਵਾਲਾ) ਨਹੀਂ ਹੈ। (ਜਿਸ ਉਤੇ ਮੇਹਰ ਕਰਦੇ ਹਨ) ਉਸ ਦੇ ਹਿਰਦੇ-ਘਰ ਵਿਚ ਸੱਜਣ ਪ੍ਰਭੂ ਜੀ ਆ ਨਿਵਾਸ ਕਰਦੇ ਹਨ।੪।੧।
ENGLISH TRANSLATION :-
RAAG SOOHEE, CHHANT, THIRD MEHL, SECOND HOUSE:
ONE UNIVERSAL CREATOR GOD. BY THE GRACE OF THE TRUE GURU:
Meditate on the Lord, and find peace and pleasure. As Gurmukh, obtain the Lords fruitful rewards. As Gurmukh, obtain thefruit of the Lord, and meditate on the Lords Name; the pains of countless lifetimes shall be erased. I am a sacrifice to myGuru, who has arranged and resolved all my affairs. The Lord God will bestow His Grace, if you meditate on the Lord; Ohumble servant of the Lord, you shall obtain the fruit of peace. Says Nanak, listen O humble Sibling of Destiny: meditate onthe Lord, and find peace and pleasure. || 1 ||
Hearing the Glorious Praises of the Lord, I am intuitively drenched with HisLove. Under Gurus Instruction, I meditate intuitively on the Naam.Those who have such pre-ordained destiny, meet the Guru, and their fears of birth and death leave them. One who eliminatesevil-mindedness and duality from within himself, that humble being lovingly focuses his mind on the Lord. Those, upon whommy Lord and Master bestows His Grace, sing the Glorious Praises of the Lord, night and day. Hearing the Glorious Praises ofthe Lord, I am intuitively drenched with His Love. || 2 ||
In this age, emancipation comes only from the Lords Name.Contemplative meditation on the Word of the Shabad emanates from the Guru. Contemplating the Gurus Shabad, one comesto love the Lords Name; he alone obtains it, unto whom the Lord shows Mercy. In peace and poise, he sings the LordsPraises day and night, and all sinful residues are eradicated. All are Yours, and You belong to all. I am Yours, and You aremine. In this age, emancipation comes only from the Lords Name. || 3 ||
The Lord, my Friend has come to dwell within thehome of my heart; singing the Glorious Praises of the Lord, one is satisfied and fulfilled. Singing the Glorious Praises of theLord, one is satisfied forever, never to feel hunger again. That humble servant of the Lord, who meditates on the Name of theLord, Har, Har, is worshipped in the ten directions. O Nanak, He Himself joins and separates; there is no other than the Lord.The Lord, my Friend has come to dwell within the home of my heart. || 4 || 1 ||
WAHEGURU JI KA KHALSA
WAHEGURU JI KI FATEH JI..
No comments:
Post a Comment