Monday, April 30, 2012

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ, ਸੌਮਵਾਰ , ੧੮ ਵੈਸਾਖ



ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ

 ਅੱਜ ਦਾ ਮੁੱਖਵਾਕ 30.4.2012, ਸੌਮਵਾਰ , ੧੮ ਵੈਸਾਖ (ਸੰਮਤ ੫੪੪ ਨਾਨਕਸ਼ਾਹੀ)

ਸੋਰਠਿ ਮਹਲਾ ੫ ਘਰੁ ੧ ਅਸਟਪਦੀਆ   

ੴ ਸਤਿਗੁਰ ਪ੍ਰਸਾਦਿ ॥

ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥੨॥  ਸਚੇ ਚਰਣ ਸਰੇਵੀਅਹਿ ਭਾਈ ਭ੍ਰਮੁ ਭਉ ਹੋਵੈ ਨਾਸੁ ॥ ਮਿਲਿ ਸੰਤ ਸਭਾ ਮਨੁ ਮਾਂਜੀਐ ਭਾਈ ਹਰਿ ਕੈ ਨਾਮਿ ਨਿਵਾਸੁ ॥ ਮਿਟੈ ਅੰਧੇਰਾ ਅਗਿਆਨਤਾ ਭਾਈ ਕਮਲ ਹੋਵੈ ਪਰਗਾਸੁ ॥ ਗੁਰ ਬਚਨੀ ਸੁਖੁ ਊਪਜੈ ਭਾਈ ਸਭਿ ਫਲ ਸਤਿਗੁਰ ਪਾਸਿ ॥੩॥ ਮੇਰਾ ਤੇਰਾ ਛੋਡੀਐ ਭਾਈ ਹੋਈਐ ਸਭ ਕੀ ਧੂਰਿ ॥ ਘਟਿ ਘਟਿ ਬ੍ਰਹਮੁ ਪਸਾਰਿਆ ਭਾਈ ਪੇਖੈ ਸੁਣੈ ਹਜੂਰਿ ॥ ਜਿਤੁ ਦਿਨਿ ਵਿਸਰੈ ਪਾਰਬ੍ਰਹਮੁ ਭਾਈ ਤਿਤੁ ਦਿਨਿ ਮਰੀਐ ਝੂਰਿ ॥ ਕਰਨ ਕਰਾਵਨ ਸਮਰਥੋ ਭਾਈ ਸਰਬ ਕਲਾ ਭਰਪੂਰਿ ॥੪॥ ਪ੍ਰੇਮ ਪਦਾਰਥੁ ਨਾਮੁ ਹੈ ਭਾਈ ਮਾਇਆ ਮੋਹ ਬਿਨਾਸੁ ॥ ਤਿਸੁ ਭਾਵੈ ਤਾ ਮੇਲਿ ਲਏ ਭਾਈ ਹਿਰਦੈ ਨਾਮ ਨਿਵਾਸੁ ॥ ਗੁਰਮੁਖਿ ਕਮਲੁ ਪ੍ਰਗਾਸੀਐ ਭਾਈ ਰਿਦੈ ਹੋਵੈ ਪਰਗਾਸੁ ॥ ਪ੍ਰਗਟੁ ਭਇਆ ਪਰਤਾਪੁ ਪ੍ਰਭ ਭਾਈ ਮਉਲਿਆ ਧਰਤਿ ਅਕਾਸੁ ॥੫॥  ਗੁਰਿ ਪੂਰੈ ਸੰਤੋਖਿਆ ਭਾਈ ਅਹਿਨਿਸਿ ਲਾਗਾ ਭਾਉ ॥ ਰਸਨਾ ਰਾਮੁ ਰਵੈ ਸਦਾ ਭਾਈ ਸਾਚਾ ਸਾਦੁ ਸੁਆਉ ॥ ਕਰਨੀ ਸੁਣਿ ਸੁਣਿ ਜੀਵਿਆ ਭਾਈ ਨਿਹਚਲੁ ਪਾਇਆ ਥਾਉ ॥ ਜਿਸੁ ਪਰਤੀਤਿ ਨ ਆਵਈ ਭਾਈ ਸੋ ਜੀਅੜਾ ਜਲਿ ਜਾਉ ॥੬॥ ਬਹੁ ਗੁਣ ਮੇਰੇ ਸਾਹਿਬੈ ਭਾਈ ਹਉ ਤਿਸ ਕੈ ਬਲਿ ਜਾਉ ॥ ਓਹੁ ਨਿਰਗੁਣੀਆਰੇ ਪਾਲਦਾ ਭਾਈ ਦੇਇ ਨਿਥਾਵੇ ਥਾਉ ॥ ਰਿਜਕੁ ਸੰਬਾਹੇ ਸਾਸਿ ਸਾਸਿ ਭਾਈ ਗੂੜਾ ਜਾ ਕਾ ਨਾਉ ॥ ਜਿਸੁ ਗੁਰੁ ਸਾਚਾ ਭੇਟੀਐ ਭਾਈ ਪੂਰਾ ਤਿਸੁ ਕਰਮਾਉ ॥੭॥ ਤਿਸੁ ਬਿਨੁ ਘੜੀ ਨ ਜੀਵੀਐ ਭਾਈ ਸਰਬ ਕਲਾ ਭਰਪੂਰਿ ॥ ਸਾਸਿ ਗਿਰਾਸਿ ਨ ਵਿਸਰੈ ਭਾਈ ਪੇਖਉ ਸਦਾ ਹਜੂਰਿ ॥ ਸਾਧੂ ਸੰਗਿ ਮਿਲਾਇਆ ਭਾਈ ਸਰਬ ਰਹਿਆ ਭਰਪੂਰਿ ॥ ਜਿਨਾ ਪ੍ਰੀਤਿ ਨ ਲਗੀਆ ਭਾਈ ਸੇ ਨਿਤ ਨਿਤ ਮਰਦੇ ਝੂਰਿ ॥੮॥ ਅੰਚਲਿ ਲਾਇ ਤਰਾਇਆ ਭਾਈ ਭਉਜਲੁ ਦੁਖੁ ਸੰਸਾਰੁ ॥ ਕਰਿ ਕਿਰਪਾ ਨਦਰਿ ਨਿਹਾਲਿਆ ਭਾਈ ਕੀਤੋਨੁ ਅੰਗੁ ਅਪਾਰੁ ॥ ਮਨੁ ਤਨੁ ਸੀਤਲੁ ਹੋਇਆ ਭਾਈ ਭੋਜਨੁ ਨਾਮ ਅਧਾਰੁ ॥ ਨਾਨਕ ਤਿਸੁ ਸਰਣਾਗਤੀ ਭਾਈ ਜਿ ਕਿਲਬਿਖ ਕਾਟਣਹਾਰੁ ॥੯॥੧॥  (ਅੰਗ ੬੩੯-੬੪੦)


ਪੰਜਾਬੀ ਵਿਚ ਵਿਆਖਿਆ :-
ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ। ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏ? ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤਿ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ।੧। ਹੇ ਮੇਰੇ ਮਨ! (ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ। ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ।ਰਹਾਉ। ਹੇ ਭਾਈ! ਜਿਸ ਪ੍ਰਭੂ ਦੇ ਘਰ ਵਿਚ ਹਰੇਕ ਚੀਜ਼ ਮੌਜੂਦ ਹੈ, ਜਿਸ ਦੇ ਘਰ ਵਿਚ ਜਗਤ ਦੇ ਸਾਰੇ ਨੌ ਹੀ ਖ਼ਜ਼ਾਨੇ ਮੌਜੂਦ ਹਨ, ਜਿਸ ਦੇ ਘਰ ਵਿਚ ਭੰਡਾਰੇ ਭਰੇ ਪਏ ਹਨ ਉਸ ਦਾ ਮੁੱਲ ਨਹੀਂ ਪੈ ਸਕਦਾ, ਉਹ ਸਭ ਤੋਂ ਉੱਚਾ ਹੈ, ਉਹ ਅਪਹੁੰਚ ਹੈ, ਉਹ ਬੇਅੰਤ ਹੈ। ਹੇ ਭਾਈ! ਉਹ ਪ੍ਰਭੂ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ, ਉਹ ਸਦਾ ਹੀ (ਸਭ ਜੀਵਾਂ ਦੀ) ਸੰਭਾਲ ਕਰਦਾ ਹੈ। (ਉਸ ਦਾ ਦਰਸਨ ਕਰਨ ਲਈ) ਹੇ ਭਾਈ! ਪੂਰੇ ਗੁਰੂ ਨੂੰ ਮਿਲਣਾ ਚਾਹੀਦਾ ਹੈ, (ਗੁਰੂ ਹੀ ਆਪਣੇ) ਸ਼ਬਦ ਵਿਚ ਜੋੜ ਕੇ ਪਰਮਾਤਮਾ ਨਾਲ ਮਿਲਾ ਸਕਣ ਵਾਲਾ ਹੈ।੨। ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਚਰਨ ਹਿਰਦੇ ਵਿਚ ਵਸਾਈ ਰੱਖਣੇ ਚਾਹੀਦੇ ਹਨ, (ਇਸ ਤਰ੍ਹਾਂ ਮਨ ਦੀ) ਭਟਕਣਾ ਦਾ, (ਹਰੇਕ ਕਿਸਮ ਦੇ) ਡਰ ਦਾ ਨਾਸ ਹੋ ਜਾਂਦਾ ਹੈ। ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਮਨ ਨੂੰ ਸਾਫ਼ ਕਰਨਾ ਚਾਹੀਦਾ ਹੈ (ਇਸ ਤਰ੍ਹਾਂ) ਪਰਮਾਤਮਾ ਦੇ ਨਾਮ ਵਿਚ (ਮਨ ਦਾ) ਨਿਵਾਸ ਹੋ ਜਾਂਦਾ ਹੈ। (ਸਾਧ ਸੰਗਤਿ ਦੀ ਬਰਕਤਿ ਨਾਲ) ਹੇ ਭਾਈ! ਆਤਮਕ ਜੀਵਨ ਵਲੋਂ ਬੇ-ਸਮਝੀ ਦਾ ਹਨੇਰਾ (ਮਨੁੱਖ ਦੇ ਅੰਦਰੋਂ) ਮਿਟ ਜਾਂਦਾ ਹੈ (ਹਿਰਦੇ ਦੇ) ਕੌਲ-ਫੁੱਲ ਦਾ ਖਿੜਾਉ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੇ ਬਚਨਾਂ ਉੱਤੇ ਤੁਰਿਆਂ ਆਤਮਕ ਆਨੰਦ ਪੈਦਾ ਹੁੰਦਾ ਹੈ। ਸਾਰੇ ਫਲ ਗੁਰੂ ਦੇ ਕੋਲ ਹਨ।੩। ਹੇ ਭਾਈ! ਵਿਤਕਰਾ ਛੱਡ ਦੇਣਾ ਚਾਹੀਦਾ ਹੈ, ਸਭਨਾਂ ਦੇ ਚਰਨਾਂ ਦੀ ਧੂੜ ਬਣ ਜਾਣਾ ਚਾਹੀਦਾ ਹੈ। ਹੇ ਭਾਈ! ਪਰਮਾਤਮਾ ਹਰੇਕ ਸਰੀਰ ਵਿਚ ਵੱਸ ਰਿਹਾ ਹੈ, ਉਹ ਸਭ ਦੇ ਅੰਗ-ਸੰਗ ਹੋ ਕੇ (ਸਭ ਦੇ ਕੰਮਾਂ ਨੂੰ) ਵੇਖਦਾ ਹੈ (ਸਭਨਾਂ ਦੀਆਂ ਗੱਲਾਂ) ਸੁਣਦਾ ਹੈ। ਹੇ ਭਾਈ! ਜਿਸ ਦਿਨ ਪਰਮਾਤਮਾ ਭੁੱਲ ਜਾਏ, ਉਸ ਦਿਨ ਦੁੱਖੀ ਹੋ ਹੋ ਕੇ ਆਤਮਕ ਮੌਤ ਸਹੇੜ ਲਈਦੀ ਹੈ। ਹੇ ਭਾਈ! (ਇਹ ਯਾਦ ਰੱਖੋ ਕਿ) ਪਰਮਾਤਮਾ ਸਭ ਕੁਝ ਕਰ ਸਕਣ ਵਾਲਾ ਅਤੇ (ਜੀਵਾਂ ਪਾਸੋਂ) ਕਰਾ ਸਕਣ ਵਾਲਾ ਹੈ। ਪਰਮਾਤਮਾ ਵਿਚ ਸਾਰੀਆਂ ਤਾਕਤਾਂ ਮੌਜੂਦ ਹਨ।੪। ਹੇ ਭਾਈ! (ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੇ) ਪਿਆਰ ਦਾ ਕੀਮਤੀ ਧਨ ਮੌਜੂਦ ਹੈ, ਹਰਿ-ਨਾਮ ਮੌਜੂਦ ਹੈ (ਉਸ ਦੇ ਅੰਦਰੋਂ) ਮਾਇਆ ਦੇ ਮੋਹ ਦਾ ਨਾਸ ਹੋ ਜਾਂਦਾ ਹੈ। ਹੇ ਭਾਈ! ਉਸ ਪਰਮਾਤਮਾ ਨੂੰ (ਜਦੋਂ) ਚੰਗਾ ਲੱਗੇ ਤਦੋਂ ਉਹ (ਜਿਸ ਨੂੰ ਆਪਣੇ ਚਰਨਾਂ ਵਿਚ) ਮਿਲਾ ਲੈਂਦਾ ਹੈ (ਉਸ ਦੇ) ਹਿਰਦੇ ਵਿਚ ਉਸ ਪ੍ਰਭੂ ਦੇ ਨਾਮ ਦਾ ਨਿਵਾਸ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੇ ਸਨਮੁਖ ਹੋਇਆਂ (ਹਿਰਦੇ ਦਾ) ਕੌਲ-ਫੁੱਲ ਖਿੜ ਪੈਂਦਾ ਹੈ, ਹਿਰਦੇ ਵਿਚ (ਆਤਮਕ ਜੀਵਨ ਦੀ ਸੋਝੀ ਦਾ) ਚਾਨਣ ਹੋ ਜਾਂਦਾ ਹੈ। ਹੇ ਭਾਈ! (ਗੁਰੂ ਦੀ ਸਰਨ ਪਿਆਂ ਮਨੁੱਖ ਦੇ ਅੰਦਰ) ਪਰਮਾਤਮਾ ਦੀ ਤਾਕਤ ਪਰਗਟ ਹੋ ਜਾਂਦੀ ਹੈ (ਮਨੁੱਖ ਨੂੰ ਸਮਝ ਆ ਜਾਂਦੀ ਹੈ ਕਿ ਪਰਮਾਤਮਾ ਬੇਅੰਤ ਤਾਕਤ ਦਾ ਮਾਲਕ ਹੈ, ਅਤੇ ਪ੍ਰਭੂ ਦੀ ਤਾਕਤ ਨਾਲ ਹੀ) ਧਰਤੀ ਖਿੜੀ ਹੋਈ ਹੈ, ਆਕਾਸ਼ ਖਿੜਿਆ ਹੋਇਆ ਹੈ।੫। ਹੇ ਭਾਈ! ਜਿਸ ਮਨੁੱਖ ਨੂੰ ਪੂਰੇ ਗੁਰੂ ਨੇ ਸੰਤੋਖ ਦੀ ਦਾਤਿ ਦੇ ਦਿੱਤੀ, (ਉਸ ਦੇ ਅੰਦਰ) ਦਿਨ ਰਾਤ (ਪ੍ਰਭੂ-ਚਰਨਾਂ ਦਾ) ਪਿਆਰ ਬਣਿਆ ਰਹਿੰਦਾ ਹੈ, ਉਹ ਮਨੁੱਖ ਸਦਾ (ਆਪਣੀ) ਜੀਭ ਨਾਲ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ। (ਨਾਮ ਜਪਣ ਦਾ ਇਹ) ਸੁਆਦ (ਇਹ) ਨਿਸ਼ਾਨਾ (ਉਸ ਦੇ ਅੰਦਰ) ਸਦਾ ਕਾਇਮ ਰਹਿੰਦਾ ਹੈ। ਹੇ ਭਾਈ! ਉਹ ਮਨੁੱਖ ਆਪਣੇ ਕੰਨਾਂ ਨਾਲ (ਪਰਮਾਤਮਾ ਦੀ ਸਿਫ਼ਤਿ-ਸਾਲਾਹ) ਸੁਣ ਸੁਣ ਕੇ ਆਤਮਕ ਜੀਵਨ ਹਾਸਲ ਕਰਦਾ ਰਹਿੰਦਾ ਹੈ, ਉਹ ਪ੍ਰਭੂ-ਚਰਨਾਂ ਵਿਚ) ਅਟੱਲ ਥਾਂ ਪ੍ਰਾਪਤ ਕਰੀ ਰੱਖਦਾ ਹੈ।ਪਰ, ਹੇ ਭਾਈ! ਜਿਸ ਮਨੁੱਖ ਨੂੰ (ਗੁਰੂ ਉਤੇ) ਇਤਬਾਰ ਨਹੀਂ ਬੱਝਦਾ ਉਸ ਦੀ (ਨਿਭਾਗੀ) ਜਿੰਦ (ਵਿਕਾਰਾਂ ਵਿਚ) ਸੜ ਜਾਂਦੀ ਹੈ (ਆਤਮਕ ਮੌਤ ਸਹੇੜ ਲੈਂਦੀ ਹੈ)।੬। ਹੇ ਭਾਈ! ਮੇਰੇ ਮਾਲਕ-ਪ੍ਰਭੂ ਵਿਚ ਬੇਅੰਤ ਗੁਣ ਹਨ, ਮੈਂ ਉਸ ਤੋਂ ਸਦਕੇ-ਕੁਰਬਾਨ ਜਾਂਦਾ ਹਾਂ। ਹੇ ਭਾਈ! ਉਹ ਮਾਲਕ ਗੁਣ-ਹੀਨ ਨੂੰ (ਭੀ) ਪਾਲਦਾ ਹੈ, ਉਹ ਨਿਆਸਰੇ ਮਨੁੱਖ ਨੂੰ ਸਹਾਰਾ ਦੇਂਦਾ ਹੈ। ਉਹ ਮਾਲਕ ਹਰੇਕ ਸਾਹ ਦੇ ਨਾਲ ਰਿਜ਼ਕ ਅਪੜਾਂਦਾ ਹੈ, ਉਸ ਦਾ ਨਾਮ (ਸਿਮਰਨ ਕਰਨ ਵਾਲੇ ਦੇ ਮਨ ਉੱਤੇ ਪ੍ਰੇਮ ਦਾ) ਗੂੜ੍ਹਾ ਰੰਗ ਚਾੜ੍ਹ ਦੇਂਦਾ ਹੈ। ਹੇ ਭਾਈ! ਜਿਸ ਮਨੁੱਖ ਨੂੰ ਸੱਚਾ ਗੁਰੂ ਮਿਲ ਪੈਂਦਾ ਹੈ (ਉਸ ਨੂੰ ਪ੍ਰਭੂ ਮਿਲ ਪੈਂਦਾ ਹੈ) ਉਸ ਦੀ ਕਿਸਮਤ ਜਾਗ ਪੈਂਦੀ ਹੈ।੭। ਹੇ ਭਾਈ! ਉਹ ਪਰਮਾਤਮਾ ਸਾਰੀਆਂ ਤਾਕਤਾਂ ਨਾਲ ਭਰਪੂਰ ਹੈ, ਉਸ (ਦੀ ਯਾਦ) ਤੋਂ ਬਿਨਾ ਇਕ ਘੜੀ ਭਰ ਭੀ (ਮਨੁੱਖ ਦਾ) ਆਤਮਕ ਜੀਵਨ ਕਾਇਮ ਨਹੀਂ ਰਹਿ ਸਕਦਾ। ਹੇ ਭਾਈ! ਮੈਂ ਤਾਂ ਉਸ ਪਰਮਾਤਮਾ ਨੂੰ ਆਪਣੇ ਅੰਗ ਸੰਗ ਵੱਸਦਾ ਵੇਖਦਾ ਹਾਂ, ਮੈਨੂੰ ਉਹ ਖਾਂਦਿਆਂ ਸਾਹ ਲੈਂਦਿਆਂ ਕਦੇ ਭੀ ਨਹੀਂ ਭੁੱਲਦਾ। ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਨੇ ਗੁਰੂ ਦੀ ਸੰਗਤਿ ਵਿਚ ਮਿਲਾ ਦਿੱਤਾ, ਉਸ ਨੂੰ ਉਹ ਪਰਮਾਤਮਾ ਸਭ ਥਾਂ ਮੌਜੂਦ ਦਿੱਸਣ ਲੱਗ ਪੈਂਦਾ ਹੈ। ਪਰ, ਹੇ ਭਾਈ! ਜਿਨ੍ਹਾਂ ਦੇ ਅੰਦਰ ਪਰਮਾਤਮਾ ਦਾ ਪਿਆਰ ਪੈਦਾ ਨਹੀਂ ਹੁੰਦਾ, ਉਹ ਸਦਾ ਚਿੰਤਾਤੁਰ ਹੋ ਹੋ ਕੇ ਆਤਮਕ ਮੌਤ ਸਹੇੜਦੇ ਰਹਿੰਦੇ ਹਨ।੮। ਹੇ ਭਾਈ! (ਸਰਨ ਪਏ ਮਨੁੱਖ ਨੂੰ) ਆਪਣੇ ਪੱਲੇ ਲਾ ਕੇ ਪਰਮਾਤਮਾ ਆਪ ਇਸ ਦੁੱਖ-ਰੂਪ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦਾ ਹੈ। ਪਭੂ (ਉਸ ਉਤੇ) ਕਿਰਪਾ ਕਰ ਕੇ (ਉਸ ਨੂੰ) ਮੇਹਰ ਦੀ ਨਿਗਾਹ ਨਾਲ ਵੇਖਦਾ ਹੈ, ਉਸ ਦਾ ਬੇਅੰਤ ਪੱਖ ਕਰਦਾ ਹੈ। ਹੇ ਭਾਈ! ਉਸ ਮਨੁੱਖ ਦਾ ਮਨ ਠੰਢਾ ਹੋ ਜਾਂਦਾ ਹੈ, ਸਰੀਰ ਸ਼ਾਂਤ ਹੋ ਜਾਂਦਾ ਹੈ, ਉਹ (ਆਪਣੇ ਆਤਮਕ ਜੀਵਨ ਵਾਸਤੇ) ਨਾਮ ਦੀ ਖ਼ੁਰਾਕ (ਖਾਂਦਾ ਹੈ), ਨਾਮ ਦਾ ਸਹਾਰਾ ਲੈਂਦਾ ਹੈ। ਹੇ ਨਾਨਕ! (ਆਖ-) ਹੇ ਭਾਈ! ਉਸ ਪਰਮਾਤਮਾ ਦੀ ਸਰਨ ਪਵੋ, ਜੋ ਸਾਰੇ ਪਾਪ ਕੱਟ ਸਕਦਾ ਹੈ।੯।੧।

 ENGLISH TRANSLATION :-

 SORATH, FIFTH MEHL, FIRST HOUSE, ASHTAPADEES:

ONE UNIVERSAL CREATOR GOD. BY THE GRACE OF THE TRUE GURU:

The One who created the whole world, O Siblings of Destiny, is the Almighty Lord, the Cause of causes. He fashioned the souland the body, O Siblings of Destiny, by His own power. How can He be described? How can He be seen, O Siblings of Destiny?The Creator is One; He is indescribable. Praise the Guru, the Lord of the Universe, O Siblings of Destiny; through Him, theessence is known. || 1 || O my mind, meditate on the Lord, the Lord God. He blesses His servant with the gift of the Naam;He is the Destroyer of pain and suffering. || Pause || Everything is in His home, O Siblings of Destiny; His warehouse isoverflowing with the nine treasures. His worth cannot be estimated, O Siblings of Destiny; He is lofty, inaccessible and infinite.He cherishes all beings and creatures, O Siblings of Destiny; he continually takes care of them. So meet with the Perfect True Guru, O Siblings of Destiny, and merge in the Word of the Shabad. || 2 || Adoring the feet of the True Guru, O Siblings of Destiny, doubt and fear are dispelled. Joining the Society of the Saints, cleanse your mind, O Siblings of Destiny, and dwell in the Name of the Lord. The darkness of ignorance shall be dispelled, O Siblings of Destiny, and the lotus of your heart shall blossom forth. By the Gurus Word, peace wells up, O Siblings of Destiny; all fruits are with the True Guru. || 3 || Give up your sense of mine and yours, O Siblings of Destiny, and become the dust of the feet of all. In each and every heart, God is contained, O Siblings of Destiny; He sees, and hears, and is ever-present with us. On that day when one forgets the Supreme Lord God, O Siblings of Destiny, on that day, one ought to die crying out in pain. He is the all-powerful Cause of Causes, O Siblings of Destiny; he is totally filled with all powers. || 4 || The Love of the Name is the greatest treasure, O Siblings of Destiny;through it, emotional attachment to Maya is dispelled. If it is pleasing to His Will, then He unites us in His Union, O Siblings of Destiny; the Naam, the Name of the Lord, comes to abide in the mind. The heart-lotus of the Gurmukh blossoms forth, O Siblings of Destiny, and the heart is illumined. The Glory of God has been revealed, O Siblings of Destiny, and the earth and sky have blossomed forth. || 5 || The Perfect Guru has blessed me with contentment, O Siblings of Destiny; day and night, I remain attached to the Lords Love. My tongue continually chants the Lords Name, O Siblings of Destiny; this is the true taste,and the object of human life. Listening with my ears, I hear and so I live, O Siblings of Destiny; I have obtained the unchanging, unmoving state. That soul,which does not place its faith in the Lord shall burn, O Siblings of Destiny. || 6 || My Lord and Master has so many virtues, O Siblings of Destiny; I am a sacrifice to Him. He nurtures even the most worthless, O Siblings of Destiny, and gives home to the homeless. He gives us nourishment with each and every breath, O Siblings of Destiny; His Name is everlasting. One who meets with the True Guru, O Siblings of Destiny, does so only by perfect destiny. ||7 || Without Him, I cannot live, even for an instant, O Siblings of Destiny; He is totally filled with all powers. With every breath and morsel of food, I will not forget Him, O Siblings of Destiny; I behold Him ever-present. In the Saadh Sangat, the Company of the Holy, I meet Him, O Siblings of Destiny; He is totally pervading and permeating everywhere. Those who do not embrace love for the Lord, O Siblings of Destiny, always die crying out in pain. || 8 || Grasping hold of the hem of Hisrobe, O Siblings of Destiny, we are carried across the world-ocean of fear and pain. By His Glance of Grace, He has blessed us,O Siblings of Destiny; He shall be with us until the very end. My mind and body are soothed and calmed, O Siblings of Destiny,nourished by the food of the Naam. Nanak has entered His Sanctuary, O Siblings of Destiny; the Lord is the Destroyer of sins.|| 9 || 1 ||

WAHEGURU JI KA KHALSA

WAHEGURU JI KI FATEH JI..

Sunday, April 29, 2012

Bhai Manpreet Singh Kanpuri - 27.April.2012,Bhogal Delhi


ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ, ਐਤਵਾਰ , ੧੭ ਵੈਸਾਖ



ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ

ਅੱਜ ਦਾ ਮੁੱਖਵਾਕ 29.4.2012, ਐਤਵਾਰ , ੧੭ ਵੈਸਾਖ (ਸੰਮਤ ੫੪੪ ਨਾਨਕਸ਼ਾਹੀ)


ਟੋਡੀ ਮਹਲਾ ੫ ॥

ਸਤਿਗੁਰ ਆਇਓ ਸਰਣਿ ਤੁਹਾਰੀ ॥ ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥ ਅਵਰ ਨ ਸੂਝੈ ਦੂਜੀ ਠਾਹਰ ਹਾਰਿ ਪਰਿਓ ਤਉ ਦੁਆਰੀ ॥ ਲੇਖਾ ਛੋਡਿ ਅਲੇਖੈ ਛੂਟਹ ਹਮ ਨਿਰਗੁਨ ਲੇਹੁ ਉਬਾਰੀ ॥੧॥ ਸਦ ਬਖਸਿੰਦੁ ਸਦਾ ਮਿਹਰਵਾਨਾ ਸਭਨਾ ਦੇਇ ਅਧਾਰੀ ॥ ਨਾਨਕ ਦਾਸ ਸੰਤ ਪਾਛੈ ਪਰਿਓ ਰਾਖਿ ਲੇਹੁ ਇਹ ਬਾਰੀ ॥੨॥੪॥੯॥
(ਅੰਗ ੭੧੩)



ਪੰਜਾਬੀ ਵਿਚ ਵਿਆਖਿਆ :-

ਹੇ ਗੁਰੂ! ਮੈਂ ਤੇਰੀ ਸਰਨ ਆਇਆ ਹਾਂ। ਮੇਰੀ ਚਿੰਤਾ ਦੂਰ ਕਰ (ਮੇਹਰ ਕਰ, ਤੇਰੇ ਦਰ ਤੋਂ ਮੈਨੂੰ) ਪਰਮਾਤਮਾ ਦਾ ਨਾਮ ਮਿਲ ਜਾਏ, (ਇਹੀ ਮੇਰੇ ਵਾਸਤੇ) ਸੁਖ (ਹੈ, ਇਹੀ ਮੇਰੇ ਵਾਸਤੇ) ਸੋਭਾ (ਹੈ)।੧। ਰਹਾਉ। ਹੇ ਪ੍ਰਭੂ! (ਮੈਂ ਹੋਰ ਆਸਰਿਆਂ ਵਲੋਂ) ਹਾਰ ਕੇ ਤੇਰੇ ਦਰ ਤੇ ਆ ਪਿਆ ਹਾਂ, ਹੁਣ ਮੈਨੂੰ ਕੋਈ ਹੋਰ ਆਸਰਾ ਸੁੱਝਦਾ ਨਹੀਂ। ਹੇ ਪ੍ਰਭੂ ਅਸਾਂ ਜੀਵਾਂ ਦੇ ਕਰਮਾਂ ਦਾ ਲੇਖਾ ਨਾਹ ਕਰ, ਅਸੀ ਤਦੋਂ ਹੀ ਸੁਰਖ਼ਰੂ ਹੋ ਸਕਦੇ ਹਾਂ, ਜੇ ਸਾਡੇ ਕਰਮਾਂ ਦਾ ਲੇਖਾ ਨਾਹ ਹੀ ਕੀਤਾ ਜਾਏ। ਹੇ ਪ੍ਰਭੂ! ਸਾਨੂੰ ਗੁਣਹੀਨ ਜੀਵਾਂ ਨੂੰ (ਵਿਕਾਰਾਂ ਤੋਂ ਤੂੰ ਆਪ) ਬਚਾ ਲੈ।੧। ਹੇ ਭਾਈ! ਪਰਮਾਤਮਾ ਸਦਾ ਬਖ਼ਸ਼ਸ਼ ਕਰਨ ਵਾਲਾ ਹੈ, ਸਦਾ ਮੇਹਰ ਕਰਨ ਵਾਲਾ ਹੈ, ਉਹ ਸਭ ਜੀਵਾਂ ਨੂੰ ਆਸਰਾ ਦੇਂਦਾ ਹੈ। ਹੇ ਦਾਸ ਨਾਨਕ! (ਤੂੰ ਭੀ ਅਰਜ਼ੋਈ ਕਰ ਤੇ ਆਖ-) ਮੈਂ ਗੁਰੂ ਦੀ ਸਰਨ ਆ ਪਿਆ ਹਾਂ, ਮੈਨੂੰ ਇਸ ਜਨਮ ਵਿਚ (ਵਿਕਾਰਾਂ ਤੋਂ) ਬਚਾਈ ਰੱਖ।੨।੪।੯।



ENGLISH TRANSLATION :-

TODEE, FIFTH MEHL:

O True Guru,I have come to Your Sanctuary. Grant me the peace and glory of the Lords Name, and remove my anxiety. || 1 || Pause || I cannot see any other place of shelter; I have grown weary, and collapsed at Your door. Please ignore my account; only thenmay I be saved. I am worthless please, save me! || 1 || You are always forgiving, and always merciful; You give supportto all. Slave Nanak follows the Path of the Saints; save him, O Lord, this time. || 2 || 4 || 9 ||


 WAHEGURU JI KA KHALSA

WAHEGURU JI KI FATEH JI..

Saturday, April 28, 2012

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ, ਸ਼ਨੀਵਾਰ , ੧੬ ਵੈਸਾਖ



ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ

ਅੱਜ ਦਾ ਮੁੱਖਵਾਕ 28.4.2012, ਸ਼ਨੀਵਾਰ , ੧੬ ਵੈਸਾਖ (ਸੰਮਤ ੫੪੪ ਨਾਨਕਸ਼ਾਹੀ)

ਸੋਰਠਿ ਮਹਲਾ ੫ ॥
ਪੁਤ੍ਰ ਕਲਤ੍ਰ ਲੋਕ ਗ੍ਰਿਹ ਬਨਿਤਾ ਮਾਇਆ ਸਨਬੰਧੇਹੀ ॥ ਅੰਤ ਕੀ ਬਾਰ ਕੋ ਖਰਾ ਨ ਹੋਸੀ ਸਭ ਮਿਥਿਆ ਅਸਨੇਹੀ ॥੧॥ ਰੇ ਨਰ ਕਾਹੇ ਪਪੋਰਹੁ ਦੇਹੀ ॥ ਊਡਿ ਜਾਇਗੋ ਧੂਮੁ ਬਾਦਰੋ ਇਕੁ ਭਾਜਹੁ ਰਾਮੁ ਸਨੇਹੀ ॥ ਰਹਾਉ ॥ ਤੀਨਿ ਸੰਙਿਆ ਕਰਿ ਦੇਹੀ ਕੀਨੀ ਜਲ ਕੂਕਰ ਭਸਮੇਹੀ ॥ ਹੋਇ ਆਮਰੋ ਗ੍ਰਿਹ ਮਹਿ ਬੈਠਾ ਕਰਣ ਕਾਰਣ ਬਿਸਰੋਹੀ ॥੨॥ ਅਨਿਕ ਭਾਤਿ ਕਰਿ ਮਣੀਏ ਸਾਜੇ ਕਾਚੈ ਤਾਗਿ ਪਰੋਹੀ ॥ ਤੂਟਿ ਜਾਇਗੋ ਸੂਤੁ ਬਾਪੁਰੇ ਫਿਰਿ ਪਾਛੈ ਪਛੁਤੋਹੀ ॥੩॥ ਜਿਨਿ ਤੁਮ ਸਿਰਜੇ ਸਿਰਜਿ ਸਵਾਰੇ ਤਿਸੁ ਧਿਆਵਹੁ ਦਿਨੁ ਰੈਨੇਹੀ ॥ ਜਨ ਨਾਨਕ ਪ੍ਰਭ ਕਿਰਪਾ ਧਾਰੀ ਮੈ ਸਤਿਗੁਰ ਓਟ ਗਹੇਹੀ ॥੪॥੪॥
(ਅੰਗ ੬੦੯)

ਪੰਜਾਬੀ ਵਿਚ ਵਿਆਖਿਆ :-

ਹੇ ਭਾਈ! ਪ੍ਰਤ੍ਰ, ਇਸਤ੍ਰੀ, ਘਰ ਦੇ ਹੋਰ ਬੰਦੇ ਤੇ ਜ਼ਨਾਨੀਆਂ (ਸਾਰੇ) ਮਾਇਆ ਦੇ ਹੀ ਸਾਕ ਹਨ। ਅਖ਼ੀਰ ਵੇਲੇ (ਇਹਨਾਂ ਵਿਚੋਂ) ਕੋਈ ਭੀ ਤੇਰਾ ਮਦਦਗਾਰ ਨਹੀਂ ਬਣੇਗਾ, ਸਾਰੇ ਝੂਠਾ ਹੀ ਪਿਆਰ ਕਰਨ ਵਾਲੇ ਹਨ।੧। ਹੇ ਮਨੁੱਖ! (ਨਿਰਾ ਇਸ) ਸਰੀਰ ਨੂੰ ਹੀ ਕਿਉਂ ਲਾਡਾਂ ਨਾਲ ਪਾਲਦਾ ਰਹਿੰਦਾ ਹੈਂ? (ਜਿਵੇਂ) ਧੂਆਂ, (ਜਿਵੇਂ) ਬੱਦਲ (ਉੱਡ ਜਾਂਦਾ ਹੈ, ਤਿਵੇਂ ਇਹ ਸਰੀਰ) ਨਾਸ ਹੋ ਜਾਇਗਾ। ਸਿਰਫ਼ ਪਰਮਾਤਮਾ ਦਾ ਭਜਨ ਕਰਿਆ ਕਰ, ਉਹੀ ਅਸਲ ਪਿਆਰ ਕਰਨ ਵਾਲਾ ਹੈ।ਰਹਾਉ। ਹੇ ਭਾਈ! (ਪਰਮਾਤਮਾ ਨੇ) ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿਣ ਵਾਲਾ ਤੇਰਾ ਸਰੀਰ ਬਣਾ ਦਿੱਤਾ, (ਇਹ ਅੰਤ ਨੂੰ) ਪਾਣੀ ਦੇ, ਕੁੱਤਿਆਂ ਦੇ, ਜਾਂ, ਮਿੱਟੀ ਦੇ ਹਵਾਲੇ ਹੋ ਜਾਂਦਾ ਹੈ। ਤੂੰ ਇਸ ਸਰੀਰ-ਘਰ ਵਿਚ (ਆਪਣੇ ਆਪ ਨੂੰ) ਅਮਰ ਸਮਝ ਕੇ ਬੈਠਾ ਰਹਿੰਦਾ ਹੈਂ, ਤੇ ਜਗਤ ਦੇ ਮੂਲ ਪਰਮਾਤਮਾ ਨੂੰ ਭੁਲਾ ਰਿਹਾ ਹੈਂ।੨। ਹੇ ਭਾਈ! ਅਨੇਕਾਂ ਤਰੀਕਿਆਂ ਨਾਲ (ਪਰਮਾਤਮਾ ਨੇ ਤੇਰੇ ਸਾਰੇ ਅੰਗ) ਮਣਕੇ ਬਣਾਏ ਹਨ; (ਪਰ ਸੁਆਸਾਂ ਦੇ) ਕੱਚੇ ਧਾਗੇ ਵਿਚ ਪਰੋਏ ਹੋਏ ਹਨ। ਹੇ ਨਿਮਾਣੇ ਜੀਵ! ਇਹ ਧਾਗਾ (ਆਖ਼ਰ) ਟੁੱਟ ਜਾਇਗਾ, (ਹੁਣ ਇਸ ਸਰੀਰ ਦੇ ਮੋਹ ਵਿਚ ਪ੍ਰਭੂ ਨੂੰ ਵਿਸਾਰੀ ਬੈਠਾ ਹੈਂ) ਫਿਰ ਸਮਾ ਵਿਹਾ ਜਾਣ ਤੇ ਹੱਥ ਮਲੇਂਗਾ।੩। ਹੇ ਭਾਈ! ਜਿਸ ਪਰਮਾਤਮਾ ਨੇ ਤੈਨੂੰ ਪੈਦਾ ਕੀਤਾ ਹੈ, ਪੈਦਾ ਕਰ ਕੇ ਤੈਨੂੰ ਸੋਹਣਾ ਬਣਾਇਆ ਹੈ ਉਸ ਨੂੰ ਦਿਨ ਰਾਤ (ਹਰ ਵੇਲੇ) ਸਿਮਰਦਾ ਰਿਹਾ ਕਰ। ਹੇ ਦਾਸ ਨਾਨਕ! (ਅਰਦਾਸ ਕਰ ਤੇ ਆਖ-) ਹੇ ਪ੍ਰਭੂ! (ਮੇਰੇ ਉਤੇ) ਮੇਹਰ ਕਰ, ਮੈਂ ਗੁਰੂ ਦਾ ਆਸਰਾ ਫੜੀ ਰੱਖਾਂ।੪।੪।

ENGLISH TRANSLATION :-

SORATH, FIFTH MEHL: Children, spouses, men and women in ones household, are all boundby Maya. At the very last moment, none of them shall stand by you; their love is totally false. || 1 || O man, why do youpamper your body so? It shall disperse like a cloud of smoke; vibrate upon the One, the Beloved Lord. || Pause || There arethree ways in which the body can be consumed it can be thrown into water, given to the dogs, or cremated to ashes. Heconsiders himself to be immortal; he sits in his home, and forgets the Lord, the Cause of causes. || 2 || In various ways, theLord has fashioned the beads, and strung them on a slender thread. The thread shall break, O wretched man, and then, youshall repent and regret. || 3 || He created you, and after creating you, He adorned you meditate on Him day and night.God has showered His Mercy upon servant Nanak; I hold tight to the Support of the True Guru. || 4 || 4 ||

WAHEGURU JI KA KHALSA
WAHEGURU JI KI FATEH JI..

Friday, April 27, 2012

Call on God.

Sometimes it may seem like we can't figure it out by our self. Sometimes will and strength and courage are not enough. Sometimes in our life we will need to call out for help.

Call on God.

God will be there.

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ, ਸ਼ੁਕਰਵਾਰ , ੧੫ ਵੈਸਾਖ

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ

ਅੱਜ ਦਾ ਮੁੱਖਵਾਕ 27.4.2012, ਸ਼ੁਕਰਵਾਰ , ੧੫ ਵੈਸਾਖ (ਸੰਮਤ ੫੪੪ ਨਾਨਕਸ਼ਾਹੀ)

ਰਾਗੁ ਸੂਹੀ ਮਹਲਾ ੫ ਘਰੁ ੩ 

ੴ ਸਤਿਗੁਰ ਪ੍ਰਸਾਦਿ ॥

ਮਿਥਨ ਮੋਹ ਅਗਨਿ ਸੋਕ ਸਾਗਰ ॥ ਕਰਿ ਕਿਰਪਾ ਉਧਰੁ ਹਰਿ ਨਾਗਰ ॥੧॥ ਚਰਣ ਕਮਲ ਸਰਣਾਇ ਨਰਾਇਣ ॥ ਦੀਨਾ ਨਾਥ ਭਗਤ ਪਰਾਇਣ ॥੧॥ ਰਹਾਉ ॥ ਅਨਾਥਾ ਨਾਥ ਭਗਤ ਭੈ ਮੇਟਨ ॥ ਸਾਧਸੰਗਿ ਜਮਦੂਤ ਨ ਭੇਟਨ ॥੨॥ ਜੀਵਨ ਰੂਪ ਅਨੂਪ ਦਇਆਲਾ ॥ ਰਵਣ ਗੁਣਾ ਕਟੀਐ ਜਮ ਜਾਲਾ ॥੩॥ ਅੰਮ੍ਰਿਤ ਨਾਮੁ ਰਸਨ ਨਿਤ ਜਾਪੈ ॥ ਰੋਗ ਰੂਪ ਮਾਇਆ ਨ ਬਿਆਪੈ ॥੪॥ ਜਪਿ ਗੋਬਿੰਦ ਸੰਗੀ ਸਭਿ ਤਾਰੇ ॥ ਪੋਹਤ ਨਾਹੀ ਪੰਚ ਬਟਵਾਰੇ ॥੫॥ ਮਨ ਬਚ ਕ੍ਰਮ ਪ੍ਰਭੁ ਏਕੁ ਧਿਆਏ ॥ ਸਰਬ ਫਲਾ ਸੋਈ ਜਨੁ ਪਾਏ ॥੬॥ ਧਾਰਿ ਅਨੁਗ੍ਰਹੁ ਅਪਨਾ ਪ੍ਰਭਿ ਕੀਨਾ ॥ ਕੇਵਲ ਨਾਮੁ ਭਗਤਿ ਰਸੁ ਦੀਨਾ ॥੭॥ ਆਦਿ ਮਧਿ ਅੰਤਿ ਪ੍ਰਭੁ ਸੋਈ ॥ ਨਾਨਕ ਤਿਸੁ ਬਿਨੁ ਅਵਰੁ ਨ ਕੋਈ ॥੮॥੧॥੨॥

 (ਅੰਗ ੭੬੦)

ਪੰਜਾਬੀ ਵਿਚ ਵਿਆਖਿਆ :-
ਹੇ ਸੋਹਣੇ ਹਰੀ! ਨਾਸਵੰਤ ਪਦਾਰਥਾਂ ਦੇ ਮੋਹ; ਤ੍ਰਿਸ਼ਨ ਦੀ ਅੱਗ, ਚਿੰਤਾ ਦੇ ਸਮੁੰਦਰ ਵਿਚੋਂ ਕਿਰਪਾ ਕਰ ਕੇ (ਸਾਨੂੰ) ਬਚਾ ਲੈ।੧। ਹੇ ਗਰੀਬਾਂ ਦੇ ਖਸਮ! ਹੇ ਭਗਤਾਂ ਦੇ ਆਸਰੇ! ਹੇ ਨਾਰਾਇਣ! (ਅਸੀ ਜੀਵ) ਤੇਰੇ ਸੋਹਣੇ ਚਰਨਾਂ ਦੀ ਸਰਨ ਵਿਚ ਆਏ ਹਾਂ (ਸਾਨੂੰ ਵਿਕਾਰਾਂ ਤੋਂ ਬਚਾਈ ਰੱਖ)।੧।ਰਹਾਉ। ਹੇ ਨਿਆਸਰਿਆਂ ਦੇ ਆਸਰੇ! ਹੇ ਭਗਤਾਂ ਦੇ ਸਾਰੇ ਡਰ ਦੂਰ ਕਰਨ ਵਾਲੇ! (ਮੈਨੂੰ ਗੁਰੂ ਦੀ ਸੰਗਤਿ ਬਖ਼ਸ਼) ਗੁਰੂ ਦੀ ਸੰਗਤਿ ਵਿਚ ਰਿਹਾਂ ਜਮਦੂਤ (ਭੀ) ਨੇੜੇ ਨਹੀਂ ਢੁਕਦੇ (ਮੌਤ ਦਾ ਡਰ ਪੋਹ ਨਹੀਂ ਸਕਦਾ)।੨। ਹੇ ਜ਼ਿੰਦਗੀ ਦੇ ਸੋਮੇ! ਹੇ ਅਦੁੱਤੀ ਪ੍ਰਭੂ! ਹੇ ਦਇਆ ਦੇ ਘਰ! (ਆਪਣੀ ਸਿਫ਼ਤਿ-ਸਾਲਾਹ ਬਖ਼ਸ਼), ਤੇਰੇ ਗੁਣਾਂ ਨੂੰ ਯਾਦ ਕੀਤਿਆਂ ਮੌਤ ਦੀ ਫਾਹੀ ਕੱਟੀ ਜਾਂਦੀ ਹੈ।੩। ਹੇ ਭਾਈ! ਜੇਹੜਾ ਮਨੁੱਖ ਆਪਣੀ ਜੀਭ ਨਾਲ ਸਦਾ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਪਦਾ ਹੈ, ਉਸ ਉਤੇ ਇਹ ਮਾਇਆ ਜ਼ੋਰ ਨਹੀਂ ਪਾ ਸਕਦੀ, ਜੇਹੜੀ ਸਾਰੇ ਰੋਗਾਂ ਦਾ ਮੂਲ ਹੈ।੪। ਹੇ ਭਾਈ! ਸਦਾ ਪਰਾਮਤਮਾ ਦਾ ਨਾਮ ਜਪਿਆ ਕਰ (ਜੇਹੜਾ ਜਪਦਾ ਹੈ) ਉਹ (ਆਪਣੇ) ਸਾਰੇ ਸਾਥੀਆਂ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ ਪੰਜੇ ਲੁਟੇਰੇ ਉਸ ਉਤੇ ਦਬਾਉ ਨਹੀਂ ਪਾ ਸਕਦੇ।੫। ਹੇ ਭਾਈ! ਜੇਹੜਾ ਮਨੁੱਖ ਆਪਣੇ ਮਨ ਨਾਲ, ਕੰਮਾਂ ਨਾਲ ਇਕ ਪਰਮਾਤਮਾ ਦਾ ਧਿਆਨ ਧਰੀ ਰੱਖਦਾ ਹੈ, ਉਹੀ ਮਨੁੱਖ (ਮਨੁੱਖਾ ਜਨਮ ਦੇ) ਸਾਰੇ ਫਲ ਹਾਸਲ ਕਰ ਲੈਂਦਾ ਹੈ।੬। ਹੇ ਭਾਈ! ਪਰਮਾਤਮਾ ਨੇ ਕਿਰਪਾ ਕਰ ਕੇ ਜਿਸ ਮਨੁੱਖ ਨੂੰ ਆਪਣਾ ਬਣਾ ਲਿਆ, ਉਸ ਨੂੰ ਉਸ ਨੇ ਆਪਣਾ ਨਾਮ ਬਖ਼ਸ਼ਿਆ, ਉਸ ਨੂੰ ਆਪਣੀ ਭਗਤੀ ਦਾ ਸੁਆਦ ਦਿੱਤਾ।੭। ਹੇ ਨਾਨਕ! ਉਹ ਪਰਮਾਤਮਾ ਹੀ ਜਗਤ ਦੇ ਸ਼ੁਰੂ ਤੋਂ ਹੈ, ਹੁਣ ਭੀ ਹੈ, ਜਗਤ ਦੇ ਅਖ਼ੀਰ ਵਿਚ ਭੀ ਹੋਵੇਗਾ। ਉਸ ਤੋਂ ਬਿਨਾ (ਉਸ ਦੇ ਵਰਗਾ) ਹੋਰ ਕੋਈ ਨਹੀਂ ਹੈ।੮।੧।੨।



ENGLISH TRANSLATION :-



RAAG SOOHEE, FIFTH MEHL, THIRD HOUSE:

ONE UNIVERSAL CREATOR GOD. BY THE GRACE OF THE TRUE GURU:

Attachment to sex is an ocean of fire and pain. By Your Grace, O Sublime Lord, please save me from it. || 1 || I seek theSanctuary of the Lotus Feet of the Lord. He is the Master of the meek, the Support of His devotees. || 1 || Pause || Masterof the masterless, Patron of the forlorn, Eradicator of fear of His devotees. In the Saadh Sangat, the Company of the Holy, theMessenger of Death cannot even touch them. || 2 || The Merciful, Incomparably Beautiful, Embodiment of Life. Vibrating theGlorious Virtues of the Lord, the noose of the Messenger of Death is cut away. || 3 || One who constantly chants theAmbrosial Nectar of the Naam with his tongue, is not touched or affected by Maya, the embodiment of disease. || 4 || Chantand meditate on God, the Lord of the Universe, and all of your companions shall be carried across; the five thieves will noteven approach. || 5 || One who meditates on the One God in thought, word and deed that humble being receives thefruits of all rewards. || 6 || Showering His Mercy, God has made me His own; He has blessed me with the unique andsingular Naam, and the sublime essence of devotion. || 7 || In the beginning, in the middle, and in the end, He is God. ONanak, without Him, there is no other at all. || 8 || 1 || 2 ||

WAHEGURU JI KA KHALSA
WAHEGURU JI KI FATEH JI..

Thursday, April 26, 2012

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ, ਵੀਰਵਾਰ , ੧੪ ਵੈਸਾਖ



ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ

ਅੱਜ ਦਾ ਮੁੱਖਵਾਕ 26.4.2012, ਵੀਰਵਾਰ , ੧੪ ਵੈਸਾਖ (ਸੰਮਤ ੫੪੪ ਨਾਨਕਸ਼ਾਹੀ)

ਜੈਤਸਰੀ ਮਹਲਾ ੪ ਘਰੁ ੨   
ੴ ਸਤਿਗੁਰ ਪ੍ਰਸਾਦਿ ॥
ਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਐ ਸੁਖੁ ਹੋਈ ਰਾਮ ॥੧॥ ਹਰਿ ਗੁਣ ਗਾਵਹੁ ਮੀਤ ਹਮਾਰੇ ॥ ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥ ਹਰਿ ਹਰਿ ਅੰਮ੍ਰਿਤ ਬਚਨ ਸੁਣਾਵਹੁ ਗੁਰ ਮਿਲਿਐ ਪਰਗਟੁ ਹੋਈ ਰਾਮ ॥੨॥ ਮਧੁਸੂਦਨ ਹਰਿ ਮਾਧੋ ਪ੍ਰਾਨਾ ॥ ਮੇਰੈ ਮਨਿ ਤਨਿ ਅੰਮ੍ਰਿਤ ਮੀਠ ਲਗਾਨਾ ॥ ਹਰਿ ਹਰਿ ਦਇਆ ਕਰਹੁ ਗੁਰੁ ਮੇਲਹੁ ਪੁਰਖੁ ਨਿਰੰਜਨੁ ਸੋਈ ਰਾਮ ॥੩॥  ਹਰਿ ਹਰਿ ਨਾਮੁ ਸਦਾ ਸੁਖਦਾਤਾ ॥ ਹਰਿ ਕੈ ਰੰਗਿ ਮੇਰਾ ਮਨੁ ਰਾਤਾ ॥ ਹਰਿ ਹਰਿ ਮਹਾ ਪੁਰਖੁ ਗੁਰੁ ਮੇਲਹੁ ਗੁਰ ਨਾਨਕ ਨਾਮਿ ਸੁਖੁ ਹੋਈ ਰਾਮ ॥੪॥੧॥੭॥
 (ਅੰਗ ੬੯੮)

ਪੰਜਾਬੀ ਵਿਚ ਵਿਆਖਿਆ :-

ਹੇ ਭਾਈ! ਉਸ ਅਪਹੁੰਚ ਅਤੇ ਬੇਅੰਤ ਪਰਮਾਤਮਾ ਦਾ ਨਾਮ ਸਿਮਰਿਆ ਕਰੋ, ਜਿਸ ਨੂੰ ਸਿਮਰਿਆਂ ਅਸਾਂ ਜੀਵਾਂ ਦਾ ਹਰੇਕ ਦੁੱਖ ਦੂਰ ਹੋ ਸਕਦਾ ਹੈ। ਹੇ ਹਰੀ! ਹੇ ਪ੍ਰਭੂ! ਸਾਨੂੰ ਗੁਰੂ ਮਹਾ ਪੁਰਖ ਮਿਲਾ ਦੇ। ਜੇ ਗੁਰੂ ਮਿਲ ਪਏ, ਤਾਂ ਆਤਮਕ ਆਨੰਦ ਪ੍ਰਾਪਤ ਹੋ ਜਾਂਦਾ ਹੈ।੧। ਹੇ ਮੇਰੇ ਮਿੱਤਰੋ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਇਆ ਕਰੋ, ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਟਿਕਾਈ ਰੱਖੋ। ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਆਤਮਕ ਜੀਵਨ ਦੇਣ ਵਾਲੇ ਬੋਲ (ਮੈਨੂੰ ਭੀ) ਸੁਣਾਇਆ ਕਰੋ। (ਹੇ ਮਿੱਤਰੋ! ਗੁਰੂ ਦੀ ਸਰਨ ਪਏ ਰਹੋ), ਜੇ ਗੁਰੂ ਮਿਲ ਪਏ, ਤਾਂ ਪਰਮਾਤਮਾ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ।੨। ਹੇ ਦੂਤਾਂ ਦੇ ਨਾਸ ਕਰਨ ਵਾਲੇ! ਹੇ ਮਾਇਆ ਦੇ ਪਤੀ! ਹੇ ਮੇਰੀ ਜਿੰਦ (ਦੇ ਸਹਾਰੇ)! ਮੇਰੇ ਮਨ ਵਿਚ, ਮੇਰੇ ਹਿਰਦੇ ਵਿਚ, ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ ਮਿੱਠਾ ਲੱਗ ਰਿਹਾ ਹੈ। ਹੇ ਹਰੀ! ਹੇ ਪ੍ਰਭੂ! (ਮੇਰੇ ਉਤੇ) ਮੇਹਰ ਕਰ, ਮੈਨੂੰ ਉਹ ਮਹਾ ਪੁਰਖ ਗੁਰੂ ਮਿਲਾ ਜੋ ਮਾਇਆ ਦੇ ਪ੍ਰਭਾਵ ਤੋਂ ਉਤਾਂਹ ਹੈ।੩। ਹੇ ਭਾਈ! ਪਰਮਾਤਮਾ ਦਾ ਨਾਮ ਸਦਾ ਸੁਖ ਦੇਣ ਵਾਲਾ ਹੈ। ਮੇਰਾ ਮਨ ਉਸ ਪਰਮਾਤਮਾ ਦੇ ਪਿਆਰ ਵਿਚ ਮਸਤ ਰਹਿੰਦਾ ਹੈ। ਹੇ ਨਾਨਕ! (ਆਖ-) ਹੇ ਹਰੀ! ਮੈਨੂੰ ਗੁਰੂ ਮਹਾ ਪੁਰਖ ਮਿਲਾ। ਹੇ ਗੁਰੂ! (ਤੇਰੇ ਬਖ਼ਸ਼ੇ) ਹਰਿ-ਨਾਮ ਵਿਚ ਜੁੜਿਆਂ ਆਤਮਕ ਆਨੰਦ ਮਿਲਦਾ ਹੈ।੪।੧।੭।

ENGLISH TRANSLATION :-

JAITSREE, FOURTH MEHL, SECOND HOUSE:
ONE UNIVERSAL CREATOR GOD. BY THE GRACE OF THE TRUE GURU:
Remember in meditation the Lord, Har, Har, the unfathomable, infinite Lord. Remembering Him in meditation, pains aredispelled. O Lord, Har, Har, lead me to meet the True Guru; meeting the Guru, I am at peace. || 1 ||  Sing the GloriousPraises of the Lord, O my friend. Cherish the Name of the Lord, Har, Har, in your heart. Read the Ambrosial Words of the Lord,Har, Har; meeting with the Guru, the Lord is revealed. || 2 || The Lord, the Slayer of demons, is my breath of life. HisAmbrosial Amrit is so sweet to my mind and body. O Lord, Har, Har, have mercy upon me, and lead me to meet the Guru, theimmaculate Primal Being. || 3 ||  The Name of the Lord, Har, Har, is forever the Giver of peace. My mind is imbued with theLords Love. O Lord Har, Har, lead me to meet the Guru, the Greatest Being; through the Name of Guru Nanak, I have foundpeace. || 4 || 1 || 7 ||

WAHEGURU JI KA KHALSA
WAHEGURU JI KI FATEH JI..

Wednesday, April 25, 2012

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ, ਬੁੱਧਵਾਰ , ੧੩ ਵੈਸਾਖ



ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ

ਅੱਜ ਦਾ ਮੁੱਖਵਾਕ 25.4.2012, ਬੁੱਧਵਾਰ , ੧੩ ਵੈਸਾਖ (ਸੰਮਤ ੫੪੪ ਨਾਨਕਸ਼ਾਹੀ)

ਤਿਲੰਗ ਬਾਣੀ ਭਗਤਾ ਕੀ ਕਬੀਰ ਜੀ
ੴ ਸਤਿਗੁਰ ਪ੍ਰਸਾਦਿ ॥
ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥ ਅਸਮਾਨ ‍ਿਮ੍ਯ੍ਯਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥ ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥ ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥ ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥
(ਅੰਗ ੭੨੭)

ਪੰਜਾਬੀ ਵਿਚ ਵਿਆਖਿਆ :-

ਹੇ ਭਾਈ! (ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ। (ਹੇ ਭਾਈ!) ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ)।੧। ਹੇ ਭਾਈ! (ਆਪਣੇ ਹੀ) ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ) ਘਬਰਾਹਟ ਵਿਚ ਨਾਹ ਭਟਕ। ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ।੧। ਰਹਾਉ। ਬੇ-ਸਮਝ ਲੋਕ (ਅਨ-ਮਤਾਂ ਦੇ ਧਰਮ-ਪੁਸਤਕਾਂ ਬਾਰੇ ਇਹ) ਪੜ੍ਹ ਪੜ੍ਹ ਕੇ (ਕਿ ਇਹਨਾਂ ਵਿਚ ਜੋ ਲਿਖਿਆ ਹੈ) ਝੂਠ (ਹੈ), ਖ਼ੁਸ਼ ਹੋ ਹੋ ਕੇ ਬਹਿਸ ਕਰਦੇ ਹਨ। (ਪਰ ਉਹ ਇਹ ਨਹੀਂ ਜਾਣਦੇ ਕਿ) ਸਦਾ ਕਾਇਮ ਰਹਿਣ ਵਾਲਾ ਰੱਬ ਖ਼ਲਕਤ ਵਿਚ (ਭੀ) ਵੱਸਦਾ ਹੈ, (ਨਾਹ ਉਹ ਵੱਖਰਾ ਸੱਤਵੇਂ ਅਸਮਾਨ ਤੇ ਬੈਠਾ ਹੈ ਤੇ) ਨਾਹ ਉਹ ਪਰਮਾਤਮਾ ਕ੍ਰਿਸ਼ਨ ਦੀ ਮੂਰਤੀ ਹੈ।੨। (ਸਤਵੇਂ ਅਸਮਾਨ ਦੇ ਵਿਚ ਬੈਠਾ ਸਮਝਣ ਦੇ ਥਾਂ, ਹੇ ਭਾਈ!) ਉਹ ਪ੍ਰਭੂ-ਰੂਪ ਦਰਿਆ ਤੇ ਅੰਤਹਕਰਨ ਵਿਚ ਲਹਿਰਾਂ ਮਾਰ ਰਿਹਾ ਹੈ, ਤੂੰ ਉਸ ਵਿਚ ਇਸ਼ਨਾਨ ਕਰਨਾ ਸੀ। ਸੋ, ਉਸ ਦੀ ਸਦਾ ਬੰਦਗੀ ਕਰ, (ਇਹ ਭਗਤੀ ਦੀ) ਐਨਕ ਲਾ (ਕੇ ਵੇਖ), ਉਹ ਹਰ ਥਾਂ ਮੌਜੂਦ ਹੈ।੩। ਰੱਬ ਸਭ ਤੋਂ ਪਵਿੱਤਰ (ਹਸਤੀ) ਹੈ (ਉਸ ਤੋਂ ਪਵਿੱਤਰ ਕੋਈ ਹੋਰ ਨਹੀਂ ਹੈ), ਇਸ ਗੱਲ ਵਿਚ ਮੈਂ ਤਾਂ ਹੀ ਸ਼ੱਕ ਕਰਾਂ, ਜੇ ਉਸ ਰੱਬ ਵਰਗਾ ਕੋਈ ਹੋਰ ਦੂਜਾ ਹੋਵੇ। ਹੇ ਕਬੀਰ! (ਇਸ ਭੇਤ ਨੂੰ) ਉਹ ਮਨੁੱਖ ਹੀ ਸਮਝ ਸਕਦਾ ਹੈ ਜਿਸ ਨੂੰ ਉਹ ਸਮਝਣ-ਜੋਗ ਬਣਾਏ। ਤੇ, ਇਹ ਬਖ਼ਸ਼ਸ਼ ਉਸ ਬਖ਼ਸ਼ਸ਼ ਕਰਨ ਵਾਲੇ ਦੇ ਆਪਣੇ ਹੱਥ ਹੈ।੪।੧।

ENGLISH TRANSLATION :-

TILANG, THE WORD OF DEVOTEE KABEER JEE:
ONE UNIVERSAL CREATOR GOD. BY THE GRACE OF THE TRUE GURU:
The Vedas and the Scriptures are only make-believe, O Siblings of Destiny; they do not relieve the anxiety of the heart. If youwill only center yourself on the Lord, even for just a breath, then you shall see the Lord face-to-face, present before you. || 1|| O human being, search your own heart every day, and do not wander around in confusion. This world is just a magicshow;no one will be holding your hand. || 1 || Pause || Reading and studying falsehood, people are happy; in theirignorance, they speak nonsense. The True Creator Lord is diffused into His creation; He is not just the dark-skinned Krishna oflegends. || 2 || Through the Tenth Gate, the stream of nectar flows; take your bath in this. Serve the Lord forever; use youreyes, and see Him ever-present everywhere. || 3 || The Lord is the purest of the pure; only through doubt could there beanother. O Kabeer, mercy flows from the Merciful Lord; He alone knows who acts. || 4 || 1 ||

WAHEGURU JI KA KHALSA
WAHEGURU JI KI FATEH JI..

Tuesday, April 24, 2012

Pain

Pain is the reaction of the body, and as long as you have the body, some pain is inevitable. Suffering is the contraction of the mind, and unlike pain, is optional. Don't add suffering to pain, - relax your mind and the suffering will pass.

Culture


ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ, ਮੰਗਲਵਾਰ , ੧੨ ਵੈਸਾਖ


ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ

ਅੱਜ ਦਾ ਮੁੱਖਵਾਕ 24.4.2012, ਮੰਗਲਵਾਰ , ੧੨ ਵੈਸਾਖ (ਸੰਮਤ ੫੪੪ ਨਾਨਕਸ਼ਾਹੀ)

ਧਨਾਸਰੀ ਮਹਲਾ ੫ ॥
ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ ਚਰਨ ਧਿਆਇਆ ॥ ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥
(ਅੰਗ ੬੮੪)

ਪੰਜਾਬੀ ਵਿਚ ਵਿਆਖਿਆ :-

ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ।੧। ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ-ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ।੧। ਰਹਾਉ। ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ, ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ)।੨। ਹੇ ਭਾਈ! ਜੇਹੜਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਮਿਲਾਪ ਦਾ ਰਾਹ ਤੱਕਦਾ ਰਹਿੰਦਾ ਹੈ, ਉਹ (ਮਾਨੋ) ਹਾਥੀ ਰਥਾਂ ਘੋੜਿਆਂ ਦੀ ਸਵਾਰੀ (ਦਾ ਸੁਖ ਮਾਣ ਰਿਹਾ ਹੈ)।੩। ਹੇ ਨਾਨਕ! ਜਿਸ ਮਨੁੱਖ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰਨਾ ਸ਼ੁਰੂ ਕਰ ਦਿੱਤਾ ਹੈ, ਉਸ ਦਾਸ ਨੇ ਸੁਖਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਲੱਭ ਲਿਆ ਹੈ।੪।੨।੫੬।

ENGLISH TRANSLATION :-

DHANAASAREE, FIFTH MEHL:
Iam satisfied and satiated, eating the food of Truth. With my mind, body and tongue, I meditate on the Naam, the Name of theLord. || 1 || Life, spiritual life, is in the Lord. Spiritual life consists of chanting the Lords Name in the Saadh Sangat, theCompany of the Holy. || 1 || Pause || He is dressed in robes of all sorts, if he sings the Kirtan of the Lords Glorious Praises,day and night. || 2 || He rides upon elephants, chariots and horses, if he sees the Lords Path within his own heart. || 3 || Meditating on the Lords Feet, deep within his mind and body, slave Nanak has found the Lord, the treasure of peace. || 4 || 2|| 56 ||

WAHEGURU JI KA KHALSA
WAHEGURU JI KI FATEH JI..

Monday, April 23, 2012

Bhai Sahib Mohinder Singh ji

Bhai Sahib Mohinder Singh ji from GNNSJ, Birmingham being awarded a knighthood from the Roman Catholic church for their outstanding work in world religions and Interfaith diversity.
Bhai Sahib Mohinder Singh Ji has been created a Knight by the Holy Father Pope Benedict XVI in recognition of his dedicated work to Roman Catholic Sikh relations and for his enthusiastic commitment to working for peace among people of all faiths
by: East West Photography

Further reading: http://jnin.gs/JB9GsH
 

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ, ਸੌਮਵਾਰ , ੧੧ ਵੈਸਾਖ




ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ

ਅੱਜ ਦਾ ਮੁੱਖਵਾਕ 23.4.2012, ਸੌਮਵਾਰ , ੧੧ ਵੈਸਾਖ (ਸੰਮਤ ੫੪੪ ਨਾਨਕਸ਼ਾਹੀ)

ਧਨਾਸਰੀ ਮਹਲਾ ੪ ॥
ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥
(ਅੰਗ ੬੬੮)

ਪੰਜਾਬੀ ਵਿਚ ਵਿਆਖਿਆ :-

ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ), ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ।੧। ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ।ਰਹਾਉ।ਹੇ ਪ੍ਰਭੂ! ਤੂੰ (ਗੁਣਾਂ ਦਾ) ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ।੨। ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ (ਬਖ਼ਸ਼ੇ ਹੋਏ) ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ (ਲੋਕ ਪਰਲੋਕ ਵਿਚ) ਬੜੀ ਸੋਭਾ ਮਿਲੀ। ਜਿਨ੍ਹਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ।੩। ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ), ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ।੪।੫।

ENGLISH TRANSLATION :-

DHANAASAREE, FOURTH MEHL:
The Lord, Har, Har, is the rain-drop; I am the song-bird, crying, crying out for it. OLord God, please bless me with Your Mercy, and pour Your Name into my mouth, even if for only an instant. || 1 || Withoutthe Lord, I cannot live for even a second. Like the addict who dies without his drug, I die without the Lord. || Pause || You,Lord, are the deepest, most unfathomable ocean; I cannot find even a trace of Your limits. You are the most remote of theremote, limitless and transcendent; O Lord Master, You alone know Your state and extent. || 2 || The Lords humble Saintsmeditate on the Lord; they are imbued with the deep crimson color of the Gurus Love. Meditating on the Lord, they attaingreat glory, and the most sublime honor. || 3 || He Himself is the Lord and Master, and He Himself is the servant; HeHimself creates His environments. Servant Nanak has come to Your Sanctuary, O Lord; protect and preserve the honor of Yourdevotee. || 4 || 5 ||

WAHEGURU JI KA KHALSA
WAHEGURU JI KI FATEH JI..

Sunday, April 22, 2012

The Story Of The Turban ਦਸਤਾਰ/ਪੱਗ ਦੀ ਕਹਾਣੀ

A ride to remember.




Article 15 of the Indian Constitution prohibits discrimination on the grounds of Gender...


Who are we to say otherwise?

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ, ਐਤਵਾਰ , ੧੦ ਵੈਸਾਖ



ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ

ਅੱਜ ਦਾ ਮੁੱਖਵਾਕ 22.4.2012, ਐਤਵਾਰ , ੧੦ ਵੈਸਾਖ (ਸੰਮਤ ੫੪੪ ਨਾਨਕਸ਼ਾਹੀ)

ਬਿਲਾਵਲੁ ਮਹਲਾ ੫ ਛੰਤ   
ੴ ਸਤਿਗੁਰ ਪ੍ਰਸਾਦਿ ॥
ਮੰਗਲ ਸਾਜੁ ਭਇਆ ਪ੍ਰਭੁ ਅਪਨਾ ਗਾਇਆ ਰਾਮ ॥ ਅਬਿਨਾਸੀ ਵਰੁ ਸੁਣਿਆ ਮਨਿ ਉਪਜਿਆ ਚਾਇਆ ਰਾਮ ॥ ਮਨਿ ਪ੍ਰੀਤਿ ਲਾਗੈ ਵਡੈ ਭਾਗੈ ਕਬ ਮਿਲੀਐ ਪੂਰਨ ਪਤੇ ॥ ਸਹਜੇ ਸਮਾਈਐ ਗੋਵਿੰਦੁ ਪਾਈਐ ਦੇਹੁ ਸਖੀਏ ਮੋਹਿ ਮਤੇ ॥ ਦਿਨੁ ਰੈਣਿ ਠਾਢੀ ਕਰਉ ਸੇਵਾ ਪ੍ਰਭੁ ਕਵਨ ਜੁਗਤੀ ਪਾਇਆ ॥ ਬਿਨਵੰਤਿ ਨਾਨਕ ਕਰਹੁ ਕਿਰਪਾ ਲੈਹੁ ਮੋਹਿ ਲੜਿ ਲਾਇਆ ॥੧॥  ਭਇਆ ਸਮਾਹੜਾ ਹਰਿ ਰਤਨੁ ਵਿਸਾਹਾ ਰਾਮ ॥ ਖੋਜੀ ਖੋਜਿ ਲਧਾ ਹਰਿ ਸੰਤਨ ਪਾਹਾ ਰਾਮ ॥ ਮਿਲੇ ਸੰਤ ਪਿਆਰੇ ਦਇਆ ਧਾਰੇ ਕਥਹਿ ਅਕਥ ਬੀਚਾਰੋ ॥ ਇਕ ਚਿਤਿ ਇਕ ਮਨਿ ਧਿਆਇ ਸੁਆਮੀ ਲਾਇ ਪ੍ਰੀਤਿ ਪਿਆਰੋ ॥ ਕਰ ਜੋੜਿ ਪ੍ਰਭ ਪਹਿ ਕਰਿ ਬਿਨੰਤੀ ਮਿਲੈ ਹਰਿ ਜਸੁ ਲਾਹਾ ॥ ਬਿਨਵੰਤਿ ਨਾਨਕ ਦਾਸੁ ਤੇਰਾ ਮੇਰਾ ਪ੍ਰਭੁ ਅਗਮ ਅਥਾਹਾ ॥੨॥  ਸਾਹਾ ਅਟਲੁ ਗਣਿਆ ਪੂਰਨ ਸੰਜੋਗੋ ਰਾਮ ॥ ਸੁਖਹ ਸਮੂਹ ਭਇਆ ਗਇਆ ਵਿਜੋਗੋ ਰਾਮ ॥ ਮਿਲਿ ਸੰਤ ਆਏ ਪ੍ਰਭ ਧਿਆਏ ਬਣੇ ਅਚਰਜ ਜਾਞੀਆਂ ॥ ਮਿਲਿ ਇਕਤ੍ਰ ਹੋਏ ਸਹਜਿ ਢੋਏ ਮਨਿ ਪ੍ਰੀਤਿ ਉਪਜੀ ਮਾਞੀਆ ॥ ਮਿਲਿ ਜੋਤਿ ਜੋਤੀ ਓਤਿ ਪੋਤੀ ਹਰਿ ਨਾਮੁ ਸਭਿ ਰਸ ਭੋਗੋ ॥ ਬਿਨਵੰਤਿ ਨਾਨਕ ਸਭ ਸੰਤਿ ਮੇਲੀ ਪ੍ਰਭੁ ਕਰਣ ਕਾਰਣ ਜੋਗੋ ॥੩॥ ਭਵਨੁ ਸੁਹਾਵੜਾ ਧਰਤਿ ਸਭਾਗੀ ਰਾਮ ॥ ਪ੍ਰਭੁ ਘਰਿ ਆਇਅੜਾ ਗੁਰ ਚਰਣੀ ਲਾਗੀ ਰਾਮ ॥ ਗੁਰ ਚਰਣ ਲਾਗੀ ਸਹਜਿ ਜਾਗੀ ਸਗਲ ਇਛਾ ਪੁੰਨੀਆ ॥ ਮੇਰੀ ਆਸ ਪੂਰੀ ਸੰਤ ਧੂਰੀ ਹਰਿ ਮਿਲੇ ਕੰਤ ਵਿਛੁੰਨਿਆ ॥ ਆਨੰਦ ਅਨਦਿਨੁ ਵਜਹਿ ਵਾਜੇ ਅਹੰ ਮਤਿ ਮਨ ਕੀ ਤਿਆਗੀ ॥ ਬਿਨਵੰਤਿ ਨਾਨਕ ਸਰਣਿ ਸੁਆਮੀ ਸੰਤਸੰਗਿ ਲਿਵ ਲਾਗੀ ॥੪॥੧॥
 (ਅੰਗ ੮੪੫-੮੪੬)

ਪੰਜਾਬੀ ਵਿਚ ਵਿਆਖਿਆ :-

ਹੇ ਸਹੇਲੀਏ! ਪਿਆਰੇ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਵਿਆਂ (ਮਨ ਵਿਚ) ਖ਼ੁਸ਼ੀ ਦਾ ਰੰਗ-ਢੰਗ ਬਣ ਜਾਂਦਾ ਹੈ। ਉਸ ਕਦੇ ਨਾਹ ਮਰਨ ਵਾਲੇ ਖਸਮ-ਪ੍ਰਭੂ (ਦਾ ਨਾਮ) ਸੁਣਿਆਂ ਮਨ ਵਿਚ ਚਾਉ ਪੈਦਾ ਹੋ ਜਾਂਦਾ ਹੈ।(ਜਦੋਂ) ਵੱਡੀ ਕਿਸਮਤ ਨਾਲ (ਕਿਸੇ ਜੀਵ-ਇਸਤ੍ਰੀ ਦੇ) ਮਨ ਵਿਚ ਪਰਮਾਤਮਾ-ਪਤੀ ਦਾ ਪਿਆਰ ਪੈਦਾ ਹੁੰਦਾ ਹੈ, (ਤਦੋਂ ਉਹ ਉਤਾਵਲੀ ਹੋ ਹੋ ਪੈਂਦੀ ਹੈ ਕਿ ਉਸ) ਸਾਰੇ ਗੁਣਾਂ ਦੇ ਮਾਲਕ ਪ੍ਰਭੂ-ਪਤੀ ਨੂੰ ਕਦੋਂ ਮਿਲਿਆ ਜਾ ਸਕੇਗਾ। (ਉਸ ਨੂੰ ਅੱਗੋਂ ਇਹ ਉੱਤਰ ਮਿਲਦਾ ਹੈ-ਜੇ) ਆਤਮਕ ਅਡੋਲਤਾ ਵਿਚ ਲੀਨ ਰਹੀਏ ਤਾਂ ਪਰਮਾਤਮਾ-ਪਤੀ ਮਿਲ ਪੈਂਦਾ ਹੈ। (ਉਹ ਭਾਗਾਂ ਵਾਲੀ ਜੀਵ-ਇਸਤ੍ਰੀ ਮੁੜ ਮੁੜ ਪੁੱਛਦੀ ਹੈ-) ਹੇ ਸਹੇਲੀਏ! ਮੈਨੂੰ ਮਤਿ ਦੇਹਿ, ਕਿ ਕਿਸ ਤਰੀਕੇ ਨਾਲ ਪ੍ਰਭੂ-ਪਤੀ ਮਿਲ ਸਕਦਾ ਹੈ (ਹੇ ਸਹੇਲੀਏ! ਦੱਸ) ਮੈਂ ਦਿਨ ਰਾਤ ਖਲੋਤੀ ਤੇਰੀ ਸੇਵਾ ਕਰਾਂਗੀ।ਨਾਨਕ (ਭੀ) ਬੇਨਤੀ ਕਰਦਾ ਹੈ-(ਹੇ ਪ੍ਰਭੂ! ਮੇਰੇ ਉੱਤੇ) ਮਿਹਰ ਕਰ, (ਮੈਨੂੰ ਆਪਣੇ) ਲੜ ਨਾਲ ਲਾਈ ਰੱਖ।੧। ਹੇ ਭਾਈ! (ਪਰਮਾਤਮਾ ਦਾ ਨਾਮ ਕੀਮਤੀ ਰਤਨ ਹੈ, ਜਿਹੜਾ ਮਨੁੱਖ ਇਹ) ਹਰਿ-ਨਾਮ ਵਿਹਾਝਦਾ ਹੈ, (ਉਸ ਦੇ ਅੰਦਰ) ਧੀਰਜ ਪੈਦਾ ਹੋ ਜਾਂਦੀ ਹੈ। ਪਰ ਇਹ ਨਾਮ-ਰਤਨ (ਕੋਈ ਵਿਰਲਾ) ਖੋਜ ਕਰਨ ਵਾਲਾ ਮਨੁੱਖ ਭਾਲ ਕਰ ਕੇ ਸੰਤ ਜਨਾਂ ਪਾਸੋਂ ਹੀ ਹਾਸਲ ਕਰਦਾ ਹੈ। ਜਿਸ ਵਡ-ਭਾਗੀ ਮਨੁੱਖ ਨੂੰ ਪਿਆਰੇ ਸੰਤ ਜਨ ਮਿਲ ਪੈਂਦੇ ਹਨ, (ਉਹੀ) ਮਿਹਰ ਕਰ ਕੇ (ਉਸ ਨੂੰ) ਅਕੱਥ ਪ੍ਰਭੂ ਦੀਆਂ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਂਦੇ ਹਨ।ਹੇ ਭਾਈ! (ਸੰਤ ਜਨਾਂ ਦੀ ਸੰਗਤਿ ਵਿਚ ਰਹਿ ਕੇ) ਸੁਰਤਿ ਜੋੜ ਕੇ, ਮਨ ਲਾ ਕੇ ਪ੍ਰਭੂ-ਚਰਨਾਂ ਨਾਲ ਪਿਆਰ ਪਾ ਕੇ (ਪਰਮਾਤਮਾ ਦਾ) ਨਾਮ ਸਿਮਰਿਆ ਕਰ। ਪ੍ਰਭੂ ਦੇ ਦਰ ਤੇ (ਦੋਵੇਂ) ਹੱਥ ਜੋੜ ਕੇ ਅਰਦਾਸ ਕਰਿਆ ਕਰ। (ਜਿਹੜਾ ਮਨੁੱਖ ਨਿੱਤ ਅਰਦਾਸ ਕਰਦਾ ਰਹਿੰਦਾ ਹੈ, ਉਸ ਨੂੰ ਮਨੁੱਖਾ ਜੀਵਨ ਦੀ) ਖੱਟੀ (ਵਜੋਂ) ਪਰਮਾਤਮਾ ਦੀ ਸਿਫ਼ਤਿ-ਸਾਲਾਹ (ਦੀ ਦਾਤਿ) ਮਿਲਦੀ ਹੈ।ਹੇ ਅਪਹੁੰਚ ਤੇ ਆਥਾਹ ਪ੍ਰਭੂ! ਨਾਨਕ (ਤੇਰੇ ਦਰ ਤੇ) ਬੇਨਤੀ ਕਰਦਾ ਹੈ-ਮੈਂ ਤੇਰਾ ਦਾਸ ਹਾਂ, ਤੂੰ ਮੇਰਾ ਮਾਲਕ ਹੈਂ (ਮੈਨੂੰ ਆਪਣੀ ਸਿਫ਼ਤਿ-ਸਾਲਾਹ ਦੀ ਦਾਤਿ ਬਖ਼ਸ਼)।੨। (ਕੁੜੀ ਮੁੰਡੇ ਦੇ ਵਿਆਹ ਦਾ ਮੁਹੂਰਤ ਮਿਥਿਆ ਜਾਂਦਾ ਹੈ। ਲਾੜੇ ਦੇ ਨਾਲ ਜਾਂਞੀ ਆਉਂਦੇ ਹਨ, ਲੜਕੀ ਵਾਲਿਆਂ ਦੇ ਘਰ ਢੁਕਦੇ ਹਨ, ਲੜਕੀ ਦੇ ਸਨ-ਬੰਧੀਆਂ ਦੇ ਮਨ ਵਿਚ ਉਸ ਵੇਲੇ ਖ਼ੁਸ਼ੀ ਹੁੰਦੀ ਹੈ। ਜਾਂਞੀਆਂ ਨੂੰ ਉਹ ਕਈ ਸੁਆਦਲੇ ਭੋਜਨ ਖੁਆਂਦੇ ਹਨ। ਪਾਂਧਾ ਲਾਵਾਂ ਪੜ੍ਹ ਕੇ ਲੜਕੇ ਲੜਕੀ ਦਾ ਮੇਲ ਕਰ ਦੇਂਦਾ ਹੈ)। (ਇਸੇ ਤਰ੍ਹਾਂ ਸਾਧ ਸੰਗਤਿ ਦੀ ਬਰਕਤ ਨਾਲ ਜੀਵ-ਇਸਤ੍ਰੀ ਅਤੇ ਪ੍ਰਭੂ-ਪਤੀ ਦੇ ਮਿਲਾਪ ਦਾ) ਕਦੇ ਨਾਹ ਖੁੰਝਣ ਵਾਲਾ ਮੁਹੂਰਤ ਸੋਧਿਆ ਜਾਂਦਾ ਹੈ। (ਸਾਧ ਸੰਗਤਿ ਦੀ ਕਿਰਪਾ ਨਾਲ ਜੀਵ-ਇਸਤ੍ਰੀ ਦਾ) ਪੂਰਨ ਪਰਮਾਤਮਾ ਨਾਲ ਮਿਲਾਪ (ਵਿਆਹ) ਹੋ ਜਾਂਦਾ ਹੈ, (ਜੀਵ-ਇਸਤ੍ਰੀ ਦੇ ਹਿਰਦੇ ਵਿਚ) ਸਾਰੇ ਸੁਖ ਆ ਵੱਸਦੇ ਹਨ (ਪ੍ਰਭੂ-ਪਤੀ ਨਾਲੋਂ ਉਸਦਾ) ਵਿਛੋੜਾ ਮੁੱਕ ਜਾਂਦਾ ਹੈ।ਸੰਤ ਜਨ ਮਿਲ ਕੇ (ਸਾਧ ਸੰਗਤਿ ਵਿਚ) ਆਉਂਦੇ ਹਨ, ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ (ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਨਾਲ ਮਿਲਾਣ ਵਾਸਤੇ ਇਹ ਸਤਸੰਗੀ) ਅਸਚਰਜ ਜਾਂਞੀ ਬਣ ਜਾਂਦੇ ਹਨ। (ਸੰਤ ਜਨ) ਮਿਲ ਕੇ (ਸਾਧ ਸੰਗਤਿ ਵਿਚ) ਇਕੱਠੇ ਹੁੰਦੇ ਹਨ, ਆਤਮਕ ਅਡੋਲਤਾ ਵਿਚ (ਟਿਕਦੇ ਹਨ, ਮਾਨੋ, ਲੜਕੀ ਵਾਲਿਆਂ ਦੇ ਘਰ) ਢੁਕਾਉ ਹੋ ਰਿਹਾ ਹੈ, (ਜਿਵੇਂ,) ਲੜਕੀ ਦੇ ਸਨਬੰਧੀਆਂ ਦੇ ਮਨ ਵਿਚ ਚਾਉ ਪੈਦਾ ਹੁੰਦਾ ਹੈ (ਤਿਵੇਂ, ਜਿੰਦ ਦੇ ਸਾਥੀਆਂ ਦੇ ਮਨ ਵਿਚ, ਸਾਰੇ ਗਿਆਨ-ਇੰਦ੍ਰਿਆਂ ਦੇ ਅੰਦਰ ਉਤਸ਼ਾਹ ਪੈਦਾ ਹੁੰਦਾ ਹੈ)। (ਸਾਧ ਸੰਗਤਿ ਦੇ ਪਰਤਾਪ ਨਾਲ ਜੀਵ-ਇਸਤ੍ਰੀ ਦੀ) ਜਿੰਦ ਪ੍ਰਭੂ ਦੀ ਜੋਤਿ ਵਿਚ ਮਿਲ ਕੇ ਤਾਣੇ-ਪੇਟੇ ਵਾਂਗ ਇਕ-ਮਿਕ ਹੋ ਜਾਂਦੀ ਹੈ (ਜਿਵੇਂ ਜਾਂਞੀਆਂ ਮਾਂਞੀਆਂ ਨੂੰ) ਸਾਰੇ ਸੁਆਦਲੇ ਭੋਜਨ ਛਕਾਏ ਜਾਂਦੇ ਹਨ, (ਤਿਵੇਂ ਜੀਵ-ਇਸਤ੍ਰੀ ਨੂੰ) ਪਰਮਾਤਮਾ ਦਾ ਨਾਮ-ਭੋਜਨ ਪ੍ਰਾਪਤ ਹੁੰਦਾ ਹੈ।ਨਾਨਕ ਬੇਨਤੀ ਕਰਦਾ ਹੈ-(ਇਹ ਸਾਰੀ ਗੁਰੂ ਦੀ ਹੀ ਮਿਹਰ ਹੈ) ਗੁਰੂ-ਸੰਤ ਨੇ (ਸਰਨ ਪਈ) ਸਾਰੀ ਲੁਕਾਈ ਨੂੰ ਸਾਰੇ ਜਗਤ ਦਾ ਮੂਲ ਸਭਨਾਂ ਤਾਕਤਾਂ ਦਾ ਮਾਲਕ ਪਰਮਾਤਮਾ ਮਿਲਾਇਆ ਹੈ।੩। (ਜਿਹੜੀ ਜੀਵ-ਇਸਤ੍ਰੀ) ਗੁਰੂ ਦੀ ਚਰਨੀਂ ਲੱਗਦੀ ਹੈ, ਉਸ ਦੇ (ਹਿਰਦੇ-) ਘਰ ਵਿਚ ਪ੍ਰਭੂ-ਪਤੀ ਆ ਬੈਠਦਾ ਹੈ, ਉਸ ਦਾ (ਸਰੀਰ-) ਭਵਨ ਸੋਹਣਾ ਹੋ ਜਾਂਦਾ ਹੈ, ਉਸ ਦੀ (ਹਿਰਦਾ-) ਧਰਤੀ ਭਾਗਾਂ ਵਾਲੀ ਬਣ ਜਾਂਦੀ ਹੈ। (ਜਿਹੜੀ ਜੀਵ-ਇਸਤ੍ਰੀ) ਗੁਰੂ ਦੀ ਚਰਨੀਂ ਲੱਗਦੀ ਹੈ, ਉਹ ਆਤਮਕ ਅਡੋਲਤਾ ਵਿਚ (ਟਿਕ ਕੇ ਵਿਕਾਰਾਂ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦੀ ਹੈ, ਉਸ ਦੀਆਂ ਸਾਰੀਆਂ ਇੱਛਾਂ ਪੂਰੀਆਂ ਹੋ ਜਾਂਦੀਆਂ ਹਨ। ਸਾਧ ਸੰਗਤਿ ਦੀ ਚਰਨ-ਧੂੜ ਦੇ ਪਰਤਾਪ ਨਾਲ (ਉਸ ਦੇ ਅੰਦਰੋਂ) ਮਮਤਾ ਵਧਾਣ ਵਾਲੀ ਆਸ ਖ਼ਤਮ ਹੋ ਜਾਂਦੀ ਹੈ, ਉਸ ਨੂੰ ਚਿਰਾਂ ਦੇ ਵਿਛੁੜੇ ਹੋਏ ਪ੍ਰਭੂ-ਕੰਤ ਜੀ ਮਿਲ ਪੈਂਦੇ ਹਨ।ਨਾਨਕ ਬੇਨਤੀ ਕਰਦਾ ਹੈ-(ਗੁਰੂ ਦੀ ਚਰਨੀਂ ਲੱਗੀ ਹੋਈ ਜੀਵ-ਇਸਤ੍ਰੀ ਦੇ ਅੰਦਰ) ਹਰ ਵੇਲੇ ਆਤਮਕ ਆਨੰਦ ਦੇ ਵਾਜੇ ਵੱਜਦੇ ਰਹਿੰਦੇ ਹਨ (ਜਿਸ ਦਾ ਸਦਕਾ ਉਹ ਆਪਣੇ) ਮਨ ਦੀ ਹਉਮੈ ਵਾਲੀ ਮਤਿ ਤਿਆਗ ਦੇਂਦੀ ਹੈ ਸਾਧ ਸੰਗਤਿ ਵਿਚ ਰਹਿ ਕੇ ਉਸ ਦੀ ਸੁਰਤਿ ਮਾਲਕ-ਪ੍ਰਭੂ ਵਿਚ ਲੱਗੀ ਰਹਿੰਦੀ ਹੈ, ਉਹ ਜੀਵ-ਇਸਤ੍ਰੀ ਮਾਲਕ-ਪ੍ਰਭੂ ਦੀ ਸਰਨ ਪਈ ਰਹਿੰਦੀ ਹੈ।੪।੧।

ENGLISH TRANSLATION :-

BILAAVAL, FIFTH MEHL, CHHANT:
ONE UNIVERSAL CREATOR GOD. BY THE GRACE OF THE TRUE GURU:
The time of rejoicing has come; I sing of my Lord God. I have heard of my Imperishable Husband Lord, and happiness fills mymind. My mind is in love with Him; when shall I realize my great good fortune, and meet with my Perfect Husband? If only Icould meet the Lord of the Universe, and be automatically absorbed into Him; tell me how, O my companions! Day and night, Istand and serve my God; how can I attain Him? Prays Nanak, have mercy on me, and attach me to the hem of Your robe, OLord. || 1 || Joy has come! I have purchased the jewel of the Lord. Searching, the seeker has found the Lord with the Saints.I have met the Beloved Saints, and they have blessed me with their kindness; I contemplate the Unspoken Speech of the Lord.With my consciousness centered, and my mind one-pointed, I meditate on my Lord and Master, with love and affection. Withmy palms pressed together, I pray unto God, to bless me with the profit of the Lords Praise. Prays Nanak, I am Your slave.My God is inaccessible and unfathomable. || 2 ||  The date for my wedding is set, and cannot be changed; my union with theLord is perfect. I am totally at peace, and my separation from Him has ended. The Saints meet and come together, andmeditate on God; they form a wondrous wedding party. Gathering together, they arrive with poise and grace, and love fills theminds of the brides family. Her light blends with His Light, through and through, and everyone enjoys the Nectar of the LordsName. Prays Nanak, the Saints have totally united me with God, the All-powerful Cause of causes. || 3 ||  Beautiful is myhome, and beauteous is the earth. God has entered the home of my heart; I touch the Gurus feet. Grasping the Gurus feet, Iawake in peace and poise. All my desires are fulfilled. My hopes are fulfilled, through the dust of the feet of the Saints. Aftersuch a long separation, I have met my Husband Lord. Night and day, the sounds of ecstasy resound and resonate; I haveforsaken my stubborn-minded intellect. Prays Nanak, I seek the Sanctuary of my Lord and Master; in the Society of the Saints,I am lovingly attuned to Him. || 4 || 1 ||

WAHEGURU JI KA KHALSA
WAHEGURU JI KI FATEH JI..

Saturday, April 21, 2012

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ, ਸ਼ਨੀਵਾਰ , ੯ ਵੈਸਾਖ



ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ

ਅੱਜ ਦਾ ਮੁੱਖਵਾਕ 21.4.2012, ਸ਼ਨੀਵਾਰ , ੯ ਵੈਸਾਖ (ਸੰਮਤ ੫੪੪ ਨਾਨਕਸ਼ਾਹੀ)

ਰਾਮਕਲੀ ਮਹਲਾ ੫ ॥
ਜਿਸ ਕੀ ਤਿਸ ਕੀ ਕਰਿ ਮਾਨੁ ॥ ਆਪਨ ਲਾਹਿ ਗੁਮਾਨੁ ॥ ਜਿਸ ਕਾ ਤੂ ਤਿਸ ਕਾ ਸਭੁ ਕੋਇ ॥ ਤਿਸਹਿ ਅਰਾਧਿ ਸਦਾ ਸੁਖੁ ਹੋਇ ॥੧॥ ਕਾਹੇ ਭ੍ਰਮਿ ਭ੍ਰਮਹਿ ਬਿਗਾਨੇ ॥ ਨਾਮ ਬਿਨਾ ਕਿਛੁ ਕਾਮਿ ਨ ਆਵੈ ਮੇਰਾ ਮੇਰਾ ਕਰਿ ਬਹੁਤੁ ਪਛੁਤਾਨੇ ॥੧॥ ਰਹਾਉ ॥
ਜੋ ਜੋ ਕਰੈ ਸੋਈ ਮਾਨਿ ਲੇਹੁ ॥ ਬਿਨੁ ਮਾਨੇ ਰਲਿ ਹੋਵਹਿ ਖੇਹ ॥ ਤਿਸ ਕਾ ਭਾਣਾ ਲਾਗੈ ਮੀਠਾ ॥ ਗੁਰ ਪ੍ਰਸਾਦਿ ਵਿਰਲੇ ਮਨਿ ਵੂਠਾ ॥੨॥ ਵੇਪਰਵਾਹੁ ਅਗੋਚਰੁ ਆਪਿ ॥ ਆਠ ਪਹਰ ਮਨ ਤਾ ਕਉ ਜਾਪਿ ॥ ਜਿਸੁ ਚਿਤਿ ਆਏ ਬਿਨਸਹਿ ਦੁਖਾ ॥ ਹਲਤਿ ਪਲਤਿ ਤੇਰਾ ਊਜਲ ਮੁਖਾ ॥੩॥ ਕਉਨ ਕਉਨ ਉਧਰੇ ਗੁਨ ਗਾਇ ॥ ਗਨਣੁ ਨ ਜਾਈ ਕੀਮ ਨ ਪਾਇ ॥ ਬੂਡਤ ਲੋਹ ਸਾਧਸੰਗਿ ਤਰੈ ॥ ਨਾਨਕ ਜਿਸਹਿ ਪਰਾਪਤਿ ਕਰੈ ॥੪॥੩੧॥੪੨॥
(ਅੰਗ ੮੯੬)

ਪੰਜਾਬੀ ਵਿਚ ਵਿਆਖਿਆ :-

ਹੇ ਭਾਈ! ਜਿਸ ਪ੍ਰਭੂ ਦਾ ਦਿੱਤਾ ਹੋਇਆ (ਇਹ ਸਰੀਰ ਆਦਿਕ) ਹੈ, ਉਸੇ ਦਾ ਹੀ ਮੰਨ। (ਇਹ ਸਰੀਰ ਆਦਿਕ ਮੇਰਾ ਹੈ ਮੇਰਾ ਹੈ) ਆਪਣਾ (ਇਹ ਅਹੰਕਾਰ ਦੂਰ ਕਰ)। ਹਰੇਕ ਜੀਵ ਉਸੇ ਪ੍ਰਭੂ ਦਾ ਬਣਾਇਆ ਹੋਇਆ ਹੈ ਜਿਸ ਦਾ ਤੂੰ ਪੈਦਾ ਕੀਤਾ ਹੋਇਆ ਹੈਂ। ਉਸ ਪ੍ਰਭੂ ਦਾ ਸਿਮਰਨ ਕੀਤਿਆਂ ਸਦਾ ਆਤਮਕ ਸੁਖ ਮਿਲਦਾ ਹੈ।੧। ਹੇ ਪ੍ਰਭੂ ਤੋਂ ਵਿਛੁੜੇ ਹੋਏ ਜੀਵ! ਕਿਉਂ (ਅਪਣੱਤ ਦੇ) ਭੁਲੇਖੇ ਵਿਚ ਪੈ ਕੇ ਭਟਕ ਰਿਹਾ ਹੈਂ? ਪਰਮਾਤਮਾ ਦੇ ਨਾਮ ਤੋਂ ਬਿਨਾ (ਹੋਰ ਕੋਈ ਸ਼ੈ ਕਿਸੇ ਦੇ) ਕੰਮ ਨਹੀਂ ਆਉਂਦੀ। (ਇਹ) ਮੇਰਾ (ਸਰੀਰ ਹੈ, ਇਹ) ਮੇਰਾ (ਧਨ ਹੈ)-ਇਉਂ ਆਖ ਆਖ ਕੇ (ਅਨੇਕਾਂ ਹੀ ਜੀਵ) ਬਹੁਤ ਪਛੁਤਾਂਦੇ ਗਏ।੧। ਰਹਾਉ। ਹੇ ਭਾਈ! ਪਰਮਾਤਮਾ ਜੋ ਕੁਝ ਕਰਦਾ ਹੈ ਉਸੇ ਨੂੰ ਠੀਕ ਮੰਨਿਆ ਕਰ। (ਰਜ਼ਾ ਨੂੰ) ਮੰਨਣ ਤੋਂ ਬਿਨਾ (ਮਿੱਟੀ ਵਿਚ) ਮਿਲ ਕੇ ਮਿੱਟੀ ਹੋ ਜਾਏਂਗਾ। ਹੇ ਭਾਈ! ਜਿਸ ਕਿਸੇ ਬੰਦੇ ਨੂੰ ਪਰਮਾਤਮਾ ਦੀ ਰਜ਼ਾ ਮਿੱਠੀ ਲੱਗਦੀ ਹੈ ਗੁਰੂ ਦੀ ਕਿਰਪਾ ਨਾਲ ਉਸ ਦੇ ਮਨ ਵਿਚ ਪਰਮਾਤਮਾ ਆਪ ਆ ਵੱਸਦਾ ਹੈ।੨। ਹੇ ਮਨ! ਜਿਸ ਪਰਮਾਤਮਾ ਨੂੰ ਕਿਸੇ ਦੀ ਮੁਥਾਜੀ ਨਹੀਂ, ਜੀਵ ਦੇ ਗਿਆਨ-ਇੰਦ੍ਰਿਆਂ ਦੀ ਜਿਸ ਤਕ ਪਹੁੰਚ ਨਹੀਂ ਹੋ ਸਕਦੀ, ਹੇ ਮਨ! ਅੱਠੇ ਪਹਿਰ ਉਸ ਨੂੰ ਜਪਿਆ ਕਰ। ਜੇ ਉਹ ਪਰਮਾਤਮਾ (ਤੇਰੇ) ਚਿੱਤ ਵਿਚ ਆ ਵੱਸੇ, ਤਾਂ ਤੇਰੇ ਸਾਰੇ ਦੁੱਖ ਨਾਸ ਹੋ ਜਾਣਗੇ, ਇਸ ਲੋਕ ਵਿਚ ਅਤੇ ਪਰਲੋਕ ਵਿਚ ਤੇਰਾ ਮੂੰਹ ਉਜਲਾ ਰਹੇਗਾ।੩। ਹੇ ਭਾਈ! ਇਸ ਗੱਲ ਦਾ ਲੇਖਾ ਨਹੀਂ ਕੀਤਾ ਜਾ ਸਕਦਾ ਕਿ ਪਰਮਾਤਮਾ ਦੇ ਗੁਣ ਗਾ ਗਾ ਕੇ ਕੌਣ ਕੌਣ ਸੰਸਾਰ-ਸਮੁੰਦਰ ਤੋਂ ਪਾਰ ਲੰਘ ਗਏ। ਪਰਮਾਤਮਾ ਦੇ ਗੁਣ ਗਾਣ ਦਾ ਮੁੱਲ ਨਹੀਂ ਪੈ ਸਕਦਾ। ਲੋਹੇ ਵਰਗਾ ਕਠੋਰ-ਚਿੱਤ ਬੰਦਾ ਭੀ ਗੁਰੂ ਦੀ ਸੰਗਤਿ ਵਿਚ ਰਹਿ ਕੇ ਪਾਰ ਲੰਘ ਜਾਂਦਾ ਹੈ। ਪਰ, ਹੇ ਨਾਨਕ! (ਗੁਣ ਗਾਣ ਦਾ ਉੱਦਮ ਉਹੀ ਮਨੁੱਖ) ਕਰਦਾ ਹੈ ਜਿਸ ਨੂੰ ਧੁਰੋਂ ਇਹ ਦਾਤਿ ਪ੍ਰਾਪਤ ਹੋਵੇ।੪।੩੧।੪੨।

ENGLISH TRANSLATION :-

RAAMKALEE, FIFTH MEHL:
Honor the One, to whomeverything belongs. Leave your egotistical pride behind. You belong to Him; everyone belongs to Him. Worship and adore Him,and you shall be at peace forever. || 1 || Why do you wander in doubt, you fool? Without the Naam, the Name of the Lord,nothing is of any use at all. Crying out, Mine, mine, a great many have departed, regretfully repenting. || 1 || Pause || Whatever the Lord has done, accept that as good. Without accepting, you shall mingle with dust. His Will seems sweet to me.By Gurus Grace, He comes to dwell in the mind. || 2 || He Himself is carefree and independent, imperceptible. Twenty-fourhours a day, O mind, meditate on Him. When He comes into the consciousness, pain is dispelled. Here and hereafter, your faceshall be radiant and bright. || 3 || Who, and how many have been saved, singing the Glorious Praises of the Lord? Theycannot be counted or evaluated. Even the sinking iron is saved, in the Saadh Sangat, the Company of the Holy, O Nanak, asHis Grace is received. || 4 || 31 || 42 ||

WAHEGURU JI KA KHALSA
WAHEGURU JI KI FATEH JI..

Friday, April 20, 2012

Maa boli................


ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ, ਸ਼ੁਕਰਵਾਰ , ੮ ਵੈਸਾਖ



ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ

ਅੱਜ ਦਾ ਮੁੱਖਵਾਕ 20.4.2012, ਸ਼ੁਕਰਵਾਰ , ਵੈਸਾਖ (ਸੰਮਤ ੫੪੪ ਨਾਨਕਸ਼ਾਹੀ)

ਸੂਹੀ
ਜੋ ਦਿਨ ਆਵਹਿ ਸੋ ਦਿਨ ਜਾਹੀ ਕਰਨਾ ਕੂਚੁ ਰਹਨੁ ਥਿਰੁ ਨਾਹੀ ਸੰਗੁ ਚਲਤ ਹੈ ਹਮ ਭੀ ਚਲਨਾ ਦੂਰਿ ਗਵਨੁ ਸਿਰ ਊਪਰਿ ਮਰਨਾ ੧॥ ਕਿਆ ਤੂ ਸੋਇਆ ਜਾਗੁ ਇਆਨਾ ਤੈ ਜੀਵਨੁ ਜਗਿ ਸਚੁ ਕਰਿ ਜਾਨਾ ੧॥ ਰਹਾਉ ॥ ਜਿਨਿ ਜੀਉ ਦੀਆ ਸੁ ਰਿਜਕੁ ਅੰਬਰਾਵੈ ਸਭ ਘਟ ਭੀਤਰਿ ਹਾਟੁ ਚਲਾਵੈ ਕਰਿ ਬੰਦਿਗੀ ਛਾਡਿ ਮੈ ਮੇਰਾ ਹਿਰਦੈ ਨਾਮੁ ਸਮ੍ਹ੍ਹਾਰਿ ਸਵੇਰਾ ੨॥ ਜਨਮੁ ਸਿਰਾਨੋ ਪੰਥੁ ਸਵਾਰਾ ਸਾਂਝ ਪਰੀ ਦਹ ਦਿਸ ਅੰਧਿਆਰਾ ਕਹਿ ਰਵਿਦਾਸ ਨਿਦਾਨਿ ਦਿਵਾਨੇ ਚੇਤਸਿ ਨਾਹੀ ਦੁਨੀਆ ਫਨ ਖਾਨੇ ੩॥੨
(ਅੰਗ ੭੯੩-੭੯੪)

ਪੰਜਾਬੀ ਵਿਚ ਵਿਆਖਿਆ :-

(ਮਨੁੱਖ ਦੀ ਜ਼ਿੰਦਗੀ ਵਿਚ) ਜੇਹੜੇ ਜੇਹੜੇ ਦਿਨ ਆਉਂਦੇ ਹਨ, ਉਹ ਦਿਨ (ਅਸਲ ਵਿਚ ਨਾਲੋ ਨਾਲ) ਲੰਘਦੇ ਜਾਂਦੇ ਹਨ (ਭਾਵ, ਉਮਰ ਵਿਚੋਂ ਘਟਦੇ ਜਾਂਦੇ ਹਨ), (ਇਥੋਂ ਹਰੇਕ ਨੇ) ਕੂਚ ਕਰ ਜਾਣਾ ਹੈ (ਕਿਸੇ ਦੀ ਭੀ ਇਥੇ) ਸਦਾ ਦੀ ਰਿਹੈਸ਼ ਨਹੀਂ ਹੈ। ਅਸਾਡਾ ਸਾਥ ਤੁਰਿਆ ਜਾ ਰਿਹਾ ਹੈ, ਅਸਾਂ ਭੀ (ਇਥੋਂ) ਤੁਰ ਜਾਣਾ ਹੈ; ਇਹ ਦੂਰ ਦੀ ਮੁਸਾਫ਼ਰੀ ਹੈ ਤੇ ਮੌਤ ਸਿਰ ਉਤੇ ਖਲੋਤੀ ਹੈ (ਪਤਾ ਨਹੀਂ ਕੇਹੜੇ ਵੇਲੇ ਜਾਏ)। ਹੇ ਅੰਞਾਣ! ਹੋਸ਼ ਕਰ। ਤੂੰ ਕਿਉਂ ਸੌਂ ਰਿਹਾ ਹੈਂ? ਤੂੰ ਜਗਤ ਵਿਚ ਇਸ ਜੀਊਣ ਨੂੰ ਸਦਾ ਕਾਇਮ ਰਹਿਣ ਵਾਲਾ ਸਮਝ ਬੈਠਾ ਹੈਂ।੧। ਰਹਾਉ। (ਤੂੰ ਹਰ ਵੇਲੇ ਰਿਜ਼ਕ ਦੇ ਹੀ ਫ਼ਿਕਰ ਵਿਚ ਰਹਿੰਦਾ ਹੈਂ, ਵੇਖ) ਜਿਸ ਪ੍ਰਭੂ ਨੇ ਜਿੰਦ ਦਿੱਤੀ ਹੈ, ਉਹ ਰਿਜ਼ਕ ਭੀ ਅਪੜਾਉਂਦਾ ਹੈ, ਸਾਰੇ ਸਰੀਰਾਂ ਵਿਚ ਬੈਠਾ ਹੋਇਆ ਉਹ ਆਪ ਰਿਜ਼ਕ ਦਾ ਆਹਰ ਪੈਦਾ ਕਰ ਰਿਹਾ ਹੈ। ਮੈਂ (ਇਤਨਾ ਵੱਡਾ ਹਾਂ) ਮੇਰੀ (ਇਤਨੀ ਮਲਕੀਅਤ ਹੈ)-ਛੱਡ ਇਹ ਗੱਲਾਂ, ਪ੍ਰਭੂ ਦੀ ਬੰਦਗੀ ਕਰ, ਹੁਣ ਵੇਲੇ-ਸਿਰ ਉਸ ਦਾ ਨਾਮ ਆਪਣੇ ਹਿਰਦੇ ਵਿਚ ਸਾਂਭ।੨। ਉਮਰ ਮੁੱਕਣ ਤੇ ਰਹੀ ਹੈ, ਪਰ ਤੂੰ ਆਪਣਾ ਰਾਹ ਸੁਚੱਜਾ ਨਹੀਂ ਬਣਾਇਆ; ਸ਼ਾਮ ਪੈ ਰਹੀ ਹੈ, ਦਸੀਂ ਪਾਸੀਂ ਹਨੇਰਾ ਹੀ ਹਨੇਰਾ ਹੋਣ ਵਾਲਾ ਹੈ। ਰਵਿਦਾਸ ਆਖਦਾ ਹੈ-ਹੇ ਕਮਲੇ ਮਨੁੱਖ! ਤੂੰ ਪ੍ਰਭੂ ਨੂੰ ਯਾਦ ਨਹੀਂ ਕਰਦਾ, ਦੁਨੀਆ (ਜਿਸ ਦੇ ਨਾਲ ਤੂੰ ਮਨ ਜੋੜੀ ਬੈਠਾ ਹੈਂ) ਅੰਤ ਨੂੰ ਨਾਸ ਹੋ ਜਾਣ ਵਾਲੀ ਹੈ।੩।੨।

ENGLISH TRANSLATION :-

SOOHEE:
That day which comes, that day shall go. You must marchon; nothing remains stable. Our companions are leaving, and we must leave as well. We must go far away.Death is hovering over our heads. || 1 || Why are you asleep? Wake up, you ignorant fool! You believe that your life in theworld is true. || 1 || Pause || The One who gave you life shall also provide you with nourishment. In each and every heart,He runs His shop. Meditate on the Lord, and renounce your egotism and self-conceit. Within your heart, contemplate theNaam, the Name of the Lord, sometime. || 2 || Your life has passed away, but you have not arranged your path. Eveninghas set in, and soon there will be darkness on all sides. Says Ravi Daas, O ignorant mad-man, dont you realize, that this worldis the house of death?! || 3 || 2 ||

WAHEGURU JI KA KHALSA
WAHEGURU JI KI FATEH JI..