ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
ਅੱਜ ਦਾ ਮੁੱਖਵਾਕ 11.4.2012, ਬੁੱਧਵਾਰ , ੨੯ ਚੇਤ (ਸੰਮਤ ੫੪੪ ਨਾਨਕਸ਼ਾਹੀ)
ਗੂਜਰੀ ਮਹਲਾ ੪ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਹਰਿ ਬਿਨੁ ਜੀਅਰਾ ਰਹਿ ਨ ਸਕੈ ਜਿਉ ਬਾਲਕੁ ਖੀਰ ਅਧਾਰੀ ॥ ਅਗਮ ਅਗੋਚਰ ਪ੍ਰਭੁ ਗੁਰਮੁਖਿ ਪਾਈਐ ਅਪੁਨੇ ਸਤਿਗੁਰ ਕੈ ਬਲਿਹਾਰੀ ॥੧॥ ਮਨ ਰੇ ਹਰਿ ਕੀਰਤਿ ਤਰੁ ਤਾਰੀ ॥ ਗੁਰਮੁਖਿ ਨਾਮੁ ਅੰਮ੍ਰਿਤ ਜਲੁ ਪਾਈਐ ਜਿਨ ਕਉ ਕ੍ਰਿਪਾ ਤੁਮਾਰੀ ॥ ਰਹਾਉ ॥ ਸਨਕ ਸਨੰਦਨ ਨਾਰਦ ਮੁਨਿ ਸੇਵਹਿ ਅਨਦਿਨੁ ਜਪਤ ਰਹਹਿ ਬਨਵਾਰੀ ॥ ਸਰਣਾਗਤਿ ਪ੍ਰਹਲਾਦ ਜਨ ਆਏ ਤਿਨ ਕੀ ਪੈਜ ਸਵਾਰੀ ॥੨॥ ਅਲਖ ਨਿਰੰਜਨੁ ਏਕੋ ਵਰਤੈ ਏਕਾ ਜੋਤਿ ਮੁਰਾਰੀ ॥ ਸਭਿ ਜਾਚਿਕ ਤੂ ਏਕੋ ਦਾਤਾ ਮਾਗਹਿ ਹਾਥ ਪਸਾਰੀ ॥੩॥ ਭਗਤ ਜਨਾ ਕੀ ਊਤਮ ਬਾਣੀ ਗਾਵਹਿ ਅਕਥ ਕਥਾ ਨਿਤ ਨਿਆਰੀ ॥ ਸਫਲ ਜਨਮੁ ਭਇਆ ਤਿਨ ਕੇਰਾ ਆਪਿ ਤਰੇ ਕੁਲ ਤਾਰੀ ॥੪॥ ਮਨਮੁਖ ਦੁਬਿਧਾ ਦੁਰਮਤਿ ਬਿਆਪੇ ਜਿਨ ਅੰਤਰਿ ਮੋਹ ਗੁਬਾਰੀ ॥ ਸੰਤ ਜਨਾ ਕੀ ਕਥਾ ਨ ਭਾਵੈ ਓਇ ਡੂਬੇ ਸਣੁ ਪਰਵਾਰੀ ॥੫॥ ਨਿੰਦਕੁ ਨਿੰਦਾ ਕਰਿ ਮਲੁ ਧੋਵੈ ਓਹੁ ਮਲਭਖੁ ਮਾਇਆਧਾਰੀ ॥ ਸੰਤ ਜਨਾ ਕੀ ਨਿੰਦਾ ਵਿਆਪੇ ਨਾ ਉਰਵਾਰਿ ਨ ਪਾਰੀ ॥੬॥ ਏਹੁ ਪਰਪੰਚੁ ਖੇਲੁ ਕੀਆ ਸਭੁ ਕਰਤੈ ਹਰਿ ਕਰਤੈ ਸਭ ਕਲ ਧਾਰੀ ॥ ਹਰਿ ਏਕੋ ਸੂਤੁ ਵਰਤੈ ਜੁਗ ਅੰਤਰਿ ਸੂਤੁ ਖਿੰਚੈ ਏਕੰਕਾਰੀ ॥੭॥ ਰਸਨਿ ਰਸਨਿ ਰਸਿ ਗਾਵਹਿ ਹਰਿ ਗੁਣ ਰਸਨਾ ਹਰਿ ਰਸੁ ਧਾਰੀ ॥ ਨਾਨਕ ਹਰਿ ਬਿਨੁ ਅਵਰੁ ਨ ਮਾਗਉ ਹਰਿ ਰਸ ਪ੍ਰੀਤਿ ਪਿਆਰੀ ॥੮॥੧॥੭॥
(ਅੰਗ ੫੦੬-੫੦੭)
ਪੰਜਾਬੀ ਵਿਚ ਵਿਆਖਿਆ :-
ਹੇ ਭਾਈ! ਮੇਰੀ ਕਮਜ਼ੋਰ ਜਿੰਦ ਪਰਮਾਤਮਾ (ਦੇ ਮਿਲਾਪ) ਤੋਂ ਬਿਨਾ ਧੀਰਜ ਨਹੀਂ ਫੜ ਸਕਦੀ,
ਜਿਵੇਂ ਛੋਟਾ ਬਾਲ ਦੁੱਧ ਦੇ ਸਹਾਰੇ ਹੀ ਰਹਿ ਸਕਦਾ ਹੈ। ਹੇ ਭਾਈ! ਉਹ ਪ੍ਰਭੂ, ਜੋ
ਅਪਹੁੰਚ ਹੈ (ਜਿਸ ਤਕ ਜੀਵ ਆਪਣੀ ਸਿਆਣਪ ਦੇ ਬਲ ਨਾਲ ਨਹੀਂ ਪਹੰੁੰਚ ਸਕਦਾ), ਜਿਸ ਤਕ
ਮਨੁੱਖ ਦੇ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ, ਗੁਰੂ ਦੀ ਸਰਨ ਪਿਆਂ ਹੀ ਮਿਲਦਾ
ਹੈ, (ਇਸ ਵਾਸਤੇ) ਮੈਂ ਆਪਣੇ ਗੁਰੂ ਤੋਂ (ਸਦਾ) ਸਦਕੇ ਜਾਂਦਾ ਹਾਂ।੧। ਹੇ
(ਮੇਰੇ) ਮਨ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਰਾਹੀਂ (ਸੰਸਾਰ-ਸਮੁੰਦਰ ਤੋਂ) ਪਾਰ ਲੰਘਣ
ਦਾ ਜਤਨ ਕਰਿਆ ਕਰ। ਹੇ ਮਨ! ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ-ਜਲ ਗੁਰੂ ਦੀ ਸਰਨ ਪਿਆਂ
ਮਿਲਦਾ ਹੈ। (ਪਰ, ਹੇ ਪ੍ਰਭੂ! ਤੇਰਾ ਨਾਮ-ਜਲ ਉਹਨਾਂ ਨੂੰ ਹੀ ਮਿਲਦਾ ਹੈ) ਜਿਨ੍ਹਾਂ ਉਤੇ
ਤੇਰੀ ਕਿਰਪਾ ਹੋਵੇ।ਰਹਾਉ। (ਹੇ ਭਾਈ! ਇਸ ਸੰਸਾਰ-ਸਮੁੰਦਰ
ਤੋਂ ਪਾਰ ਲੰਘਣ ਵਾਸਤੇ) ਸਨਕ ਸਨੰਦਨ (ਆਦਿਕ ਰਿਸ਼ੀ) ਨਾਰਦ (ਆਦਿਕ) ਮੁਨੀ ਜਗਤ ਦੇ
ਮਾਲਕ-ਪ੍ਰਭੂ ਦੀ ਹੀ ਸੇਵਾ-ਭਗਤੀ ਕਰਦੇ (ਰਹੇ) ਹਨ, ਹਰ ਵੇਲੇ (ਪ੍ਰਭੂ ਦਾ ਨਾਮ ਹੀ) ਜਪਦੇ
(ਰਹੇ) ਹਨ। ਪ੍ਰਹਲਾਦ (ਆਦਿਕ ਜੇਹੜੇ ਜੇਹੜੇ) ਭਗਤ ਪਰਮਾਤਮਾ ਦੀ ਸਰਨ ਆਏ, ਪਰਮਾਤਮਾ
ਉਹਨਾਂ ਦੀ ਇੱਜ਼ਤ ਬਚਾਂਦਾ ਰਿਹਾ।੨। ਹੇ ਭਾਈ! ਸਾਰੇ ਜਗਤ
ਵਿਚ ਇਕ ਅਦ੍ਰਿਸ਼ਟ ਤੇ ਨਿਰਲੇਪ ਪਰਮਾਤਮਾ ਹੀ ਵੱਸ ਰਿਹਾ ਹੈ, ਸਾਰੇ ਸੰਸਾਰ ਵਿਚ ਪਰਮਾਤਮਾ
ਦਾ ਹੀ ਨੂਰ ਪ੍ਰਕਾਸ਼ ਕਰ ਰਿਹਾ ਹੈ।ਹੇ ਪ੍ਰਭੂ! ਇਕ ਤੂੰ ਹੀ (ਸਭ ਜੀਵਾਂ ਨੂੰ) ਦਾਤਾਂ
ਦੇਣ ਵਾਲਾ ਹੈਂ, ਸਾਰੇ ਜੀਵ (ਤੇਰੇ ਦਰ ਤੇ) ਮੰਗਤੇ ਹਨ (ਤੇਰੇ ਅੱਗੇ) ਹੱਥ ਖਿਲਾਰ ਕੇ
ਮੰਗ ਰਹੇ ਹਨ।੩। ਹੇ ਭਾਈ! ਪਰਮਾਤਮਾ ਦੀ ਭਗਤੀ ਕਰਨ ਵਾਲੇ
ਬੰਦਿਆਂ ਦੇ ਬਚਨ ਅਮੋਲਕ ਹੋ ਜਾਂਦੇ ਹਨ, ਉਹ ਸਦਾ ਉਸ ਪਰਮਾਤਮਾ ਦੀ ਅਨੋਖੀ ਸਿਫ਼ਤਿ-ਸਾਲਾਹ
ਦੇ ਗੀਤ ਗਾਂਦੇ ਰਹਿੰਦੇ ਹਨ ਜਿਸ ਦਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ,
(ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ) ਉਹਨਾਂ ਦਾ ਮਨੁੱਖਾ ਜਨਮ ਕਾਮਯਾਬ ਹੋ ਜਾਂਦਾ ਹੈ, ਉਹ
ਆਪ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦੇ ਹਨ, ਆਪਣੀਆਂ ਕੁਲਾਂ ਨੂੰ ਭੀ ਲੰਘਾ ਲੈਂਦੇ
ਹਨ।੪। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ
ਦੁਚਿੱਤਾ-ਪਨ ਵਿਚ ਤੇ ਭੈੜੀ ਮਤਿ (ਦੇ ਪ੍ਰਭਾਵ) ਵਿਚ ਫਸੇ ਰਹਿੰਦੇ ਹਨ, ਕਿਉਂਕਿ ਉਹਨਾਂ
ਦੇ ਹਿਰਦੇ ਵਿਚ (ਮਾਇਆ ਦੇ) ਮੋਹ ਦਾ ਹਨੇਰਾ ਪਿਆ ਰਹਿੰਦਾ ਹੈ। (ਆਪਣੇ ਮਨ ਦੇ ਪਿੱਛੇ
ਤੁਰਨ ਵਾਲੇ ਬੰਦਿਆਂ ਨੂੰ) ਸੰਤ ਜਨਾਂ ਦੀ (ਕੀਤੀ ਹੋਈ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ)
ਗੱਲ ਨਹੀਂ ਸੁਖਾਂਦੀ (ਇਸ ਵਾਸਤੇ) ਉਹ ਆਪਣੇ ਪਰਵਾਰ ਸਮੇਤ (ਵਿਕਾਰ-ਭਰੇ ਸੰਸਾਰ-ਸਮੁੰਦਰ
ਵਿਚ) ਡੁੱਬ ਜਾਂਦੇ ਹਨ।੫। ਹੇ ਭਾਈ!
ਨਿੰਦਾ ਕਰਨ ਵਾਲਾ ਮਨੁੱਖ (ਦੂਜਿਆਂ ਦੀ) ਨਿੰਦਾ ਕਰ ਕਰ ਕੇ (ਉਹਨਾਂ ਦੇ ਕੀਤੇ ਮੰਦ-ਕਰਮਾਂ
ਦੀ) ਮੈਲ ਤਾਂ ਧੋ ਦੇਂਦਾ ਹੈ, ਪਰ ਉਹ ਆਪ ਮਾਇਆ-ਵੇੜ੍ਹਿਆ ਮਨੁੱਖ ਪਰਾਈ ਮੈਲ ਖਾਣ ਦਾ
ਆਦੀ ਬਣ ਜਾਂਦਾ ਹੈ। ਹੇ ਭਾਈ! ਜੇਹੜੇ ਮਨੁੱਖ ਸੰਤ ਜਨਾਂ ਦੀ ਨਿੰਦਾ ਕਰਨ ਵਿਚ ਫਸੇ
ਰਹਿੰਦੇ ਹਨ ਉਹ (ਇਸ ਨਿੰਦਾ ਦੇ ਸਮੁੰਦਰ ਵਿਚੋਂ) ਨਾਹ ਉਰਲੇ ਪਾਸੇ ਆ ਸਕਦੇ ਹਨ, ਨਾਹ
ਪਰਲੇ ਪਾਸੇ ਲੰਘ ਸਕਦੇ ਹਨ।੬। (ਪਰ, ਹੇ ਭਾਈ! ਜੀਵਾਂ ਦੇ ਭੀ
ਕੀਹ ਵੱਸ)? ਇਹ ਸਾਰਾ ਜਗਤ-ਤਮਾਸ਼ਾ ਕਰਤਾਰ ਨੇ ਆਪ ਬਣਾਇਆ ਹੈ, ਕਰਤਾਰ ਨੇ ਹੀ ਇਸ ਵਿਚ
ਆਪਣੀ ਸੱਤਾ ਟਿਕਾਈ ਹੋਈ ਹੈ। ਸਾਰੇ ਜਗਤ ਵਿਚ ਸਿਰਫ਼ ਪਰਮਾਤਮਾ ਦੀ ਸੱਤਾ ਦਾ ਧਾਗਾ ਪਸਰਿਆ
ਹੋਇਆ ਹੈ, ਜਦੋਂ ਉਹ ਇਸ ਧਾਗੇ ਨੂੰ ਖਿੱਚ ਲੈਂਦਾ ਹੈ (ਤਾਂ ਜਗਤ-ਤਮਾਸ਼ਾ ਅਲੋਪ ਹੋ
ਜਾਂਦਾ ਹੈ, ਤੇ) ਪਰਮਾਤਮਾ ਆਪ ਹੀ ਆਪ ਰਹਿ ਜਾਂਦਾ ਹੈ।੭। (ਹੇ
ਭਾਈ! ਜੇਹੜੇ ਮਨੁੱਖ ਇਸ ਸੰਸਾਰ-ਸਮੁੰਦਰ ਤੋਂ ਸਹੀ ਸਲਾਮਤਿ ਪਾਰ ਲੰਘਣਾ ਚਾਹੁੰਦੇ ਹਨ
ਉਹ) ਸਦਾ ਹੀ ਬੜੇ ਪ੍ਰੇਮ ਪਿਆਰ ਨਾਲ ਪਰਮਾਤਮਾ ਦੇ ਗੁਣ ਗਾਂਦੇ ਰਹਿੰਦੇ ਹਨ, ਉਹਨਾਂ ਦੀ
ਜੀਭ ਪਰਮਾਤਮਾ ਦੇ ਨਾਮ-ਰਸ ਨੂੰ ਚੱਖਦੀ ਰਹਿੰਦੀ ਹੈ।ਹੇ ਨਾਨਕ! (ਆਖ-) ਮੈਂ ਪਰਮਾਤਮਾ ਦੇ
ਨਾਮ ਤੋਂ ਬਿਨਾ ਹੋਰ ਕੁਝ ਨਹੀਂ ਮੰਗਦਾ (ਮੈਂ ਇਹੀ ਚਾਹੁੰਦਾ ਹਾਂ ਕਿ) ਪਰਮਾਤਮਾ ਦੇ ਨਾਮ
ਰਸ ਦੀ ਪ੍ਰੀਤਿ ਪਿਆਰੀ ਲੱਗਦੀ ਰਹੇ।੮।੧।੭।
ENGLISH TRANSLATION :-
GUJRI, FOURTH MEHL, SECOND HOUSE:
ONE UNIVERSAL CREATOR GOD. BY THE GRACE OF THE TRUE GURU:
Without
the Lord, my soul cannot survive, like an infant without milk. The
inaccessible and incomprehensible Lord God isobtained by the Gurmukh; I
am a sacrifice to my True Guru. || 1 || O my
mind, the Kirtan of the Lords Praise is a boat tocarry you across. The
Gurmukhs obtain the Ambrosial Water of the Naam, the Name of the Lord.
You bless them with Your Grace. || Pause || Sanak, Sanandan and Naarad the sage serve You; night and day,
theycontinue to chant Your Name, O Lord of the jungle. Slave Prahlaad
sought Your Sanctuary, and You saved his honor. || 2 || The
One unseen immaculate Lord is pervading everywhere, as is the Light of
the Lord. All are beggars, You alone are the GreatGiver. Reaching out
our hands, we beg from You. || 3 || The speech
of the humble devotees is sublime; they sing continuallythe wondrous,
Unspoken Speech of the Lord. Their lives become fruitful; they save
themselves, and all their generations. || 4||The
self-willed manmukhs are engrossed in duality and evil-mindedness;
within them is the darkness of attachment. Theydo not love the sermon of
the humble Saints, and they are drowned along with their families. || 5
|| By slandering, theslanderer washes the filth
off others; he is an eater of filth, and a worshipper of Maya. He
indulges in the slander of thehumble Saints; he is neither on this
shore, nor the shore beyond. || 6 || All this
worldly drama is set in motion by the CreatorLord; He has infused His
almighty strength into all. The thread of the One Lord runs through the
world; when He pulls out thisthread, the One Creator alone remains. || 7
|| With their tongues, they sing the Glorious
Praises of the Lord, and savorThem. They place the sublime essence of
the Lord upon their tongues, and savor it. O Nanak, other than the Lord,
I ask fornothing else; I am in love with the Love of the Lords sublime
essence. || 8 || 1 || 7 ||
WAHEGURU JI KA KHALSA
WAHEGURU JI KI FATEH JI..
No comments:
Post a Comment