ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
ਅੱਜ ਦਾ ਮੁੱਖਵਾਕ 20.4.2012, ਸ਼ੁਕਰਵਾਰ , ੮ ਵੈਸਾਖ (ਸੰਮਤ ੫੪੪ ਨਾਨਕਸ਼ਾਹੀ)
ਸੂਹੀ ॥
ਜੋ ਦਿਨ ਆਵਹਿ ਸੋ ਦਿਨ ਜਾਹੀ ॥ ਕਰਨਾ ਕੂਚੁ ਰਹਨੁ ਥਿਰੁ ਨਾਹੀ ॥ ਸੰਗੁ ਚਲਤ ਹੈ ਹਮ ਭੀ ਚਲਨਾ ॥ ਦੂਰਿ ਗਵਨੁ ਸਿਰ ਊਪਰਿ ਮਰਨਾ ॥੧॥ ਕਿਆ ਤੂ ਸੋਇਆ ਜਾਗੁ ਇਆਨਾ ॥ ਤੈ ਜੀਵਨੁ ਜਗਿ ਸਚੁ ਕਰਿ ਜਾਨਾ ॥੧॥ ਰਹਾਉ ॥ ਜਿਨਿ ਜੀਉ ਦੀਆ ਸੁ ਰਿਜਕੁ ਅੰਬਰਾਵੈ ॥ ਸਭ ਘਟ ਭੀਤਰਿ ਹਾਟੁ ਚਲਾਵੈ ॥ ਕਰਿ ਬੰਦਿਗੀ ਛਾਡਿ ਮੈ ਮੇਰਾ ॥ ਹਿਰਦੈ ਨਾਮੁ ਸਮ੍ਹ੍ਹਾਰਿ ਸਵੇਰਾ ॥੨॥ ਜਨਮੁ ਸਿਰਾਨੋ ਪੰਥੁ ਨ ਸਵਾਰਾ ॥ ਸਾਂਝ ਪਰੀ ਦਹ ਦਿਸ ਅੰਧਿਆਰਾ ॥ ਕਹਿ ਰਵਿਦਾਸ ਨਿਦਾਨਿ ਦਿਵਾਨੇ ॥ ਚੇਤਸਿ ਨਾਹੀ ਦੁਨੀਆ ਫਨ ਖਾਨੇ ॥੩॥੨॥
(ਅੰਗ ੭੯੩-੭੯੪)
ਪੰਜਾਬੀ ਵਿਚ ਵਿਆਖਿਆ :-
(ਮਨੁੱਖ ਦੀ ਜ਼ਿੰਦਗੀ ਵਿਚ) ਜੇਹੜੇ ਜੇਹੜੇ ਦਿਨ ਆਉਂਦੇ ਹਨ, ਉਹ ਦਿਨ (ਅਸਲ ਵਿਚ ਨਾਲੋ ਨਾਲ) ਲੰਘਦੇ ਜਾਂਦੇ ਹਨ (ਭਾਵ, ਉਮਰ ਵਿਚੋਂ ਘਟਦੇ ਜਾਂਦੇ ਹਨ), (ਇਥੋਂ ਹਰੇਕ ਨੇ) ਕੂਚ ਕਰ ਜਾਣਾ ਹੈ (ਕਿਸੇ ਦੀ ਭੀ ਇਥੇ) ਸਦਾ ਦੀ ਰਿਹੈਸ਼ ਨਹੀਂ ਹੈ। ਅਸਾਡਾ ਸਾਥ ਤੁਰਿਆ ਜਾ ਰਿਹਾ ਹੈ, ਅਸਾਂ ਭੀ (ਇਥੋਂ) ਤੁਰ ਜਾਣਾ ਹੈ; ਇਹ ਦੂਰ ਦੀ ਮੁਸਾਫ਼ਰੀ ਹੈ ਤੇ ਮੌਤ ਸਿਰ ਉਤੇ ਖਲੋਤੀ ਹੈ (ਪਤਾ ਨਹੀਂ ਕੇਹੜੇ ਵੇਲੇ ਆ ਜਾਏ)।੧। ਹੇ ਅੰਞਾਣ! ਹੋਸ਼ ਕਰ। ਤੂੰ ਕਿਉਂ ਸੌਂ ਰਿਹਾ ਹੈਂ? ਤੂੰ ਜਗਤ ਵਿਚ ਇਸ ਜੀਊਣ ਨੂੰ ਸਦਾ ਕਾਇਮ ਰਹਿਣ ਵਾਲਾ ਸਮਝ ਬੈਠਾ ਹੈਂ।੧। ਰਹਾਉ। (ਤੂੰ ਹਰ ਵੇਲੇ ਰਿਜ਼ਕ ਦੇ ਹੀ ਫ਼ਿਕਰ ਵਿਚ ਰਹਿੰਦਾ ਹੈਂ, ਵੇਖ) ਜਿਸ ਪ੍ਰਭੂ ਨੇ ਜਿੰਦ ਦਿੱਤੀ ਹੈ, ਉਹ ਰਿਜ਼ਕ ਭੀ ਅਪੜਾਉਂਦਾ ਹੈ, ਸਾਰੇ ਸਰੀਰਾਂ ਵਿਚ ਬੈਠਾ ਹੋਇਆ ਉਹ ਆਪ ਰਿਜ਼ਕ ਦਾ ਆਹਰ ਪੈਦਾ ਕਰ ਰਿਹਾ ਹੈ। ਮੈਂ (ਇਤਨਾ ਵੱਡਾ ਹਾਂ) ਮੇਰੀ (ਇਤਨੀ ਮਲਕੀਅਤ ਹੈ)-ਛੱਡ ਇਹ ਗੱਲਾਂ, ਪ੍ਰਭੂ ਦੀ ਬੰਦਗੀ ਕਰ, ਹੁਣ ਵੇਲੇ-ਸਿਰ ਉਸ ਦਾ ਨਾਮ ਆਪਣੇ ਹਿਰਦੇ ਵਿਚ ਸਾਂਭ।੨। ਉਮਰ ਮੁੱਕਣ ਤੇ ਆ ਰਹੀ ਹੈ, ਪਰ ਤੂੰ ਆਪਣਾ ਰਾਹ ਸੁਚੱਜਾ ਨਹੀਂ ਬਣਾਇਆ; ਸ਼ਾਮ ਪੈ ਰਹੀ ਹੈ, ਦਸੀਂ ਪਾਸੀਂ ਹਨੇਰਾ ਹੀ ਹਨੇਰਾ ਹੋਣ ਵਾਲਾ ਹੈ। ਰਵਿਦਾਸ ਆਖਦਾ ਹੈ-ਹੇ ਕਮਲੇ ਮਨੁੱਖ! ਤੂੰ ਪ੍ਰਭੂ ਨੂੰ ਯਾਦ ਨਹੀਂ ਕਰਦਾ, ਦੁਨੀਆ (ਜਿਸ ਦੇ ਨਾਲ ਤੂੰ ਮਨ ਜੋੜੀ ਬੈਠਾ ਹੈਂ) ਅੰਤ ਨੂੰ ਨਾਸ ਹੋ ਜਾਣ ਵਾਲੀ ਹੈ।੩।੨।
ENGLISH
TRANSLATION :-
SOOHEE:
That day
which comes, that day shall go. You must marchon; nothing remains stable. Our
companions are leaving, and we must leave as well. We must go far away.Death is
hovering over our heads. || 1 || Why are
you asleep? Wake up, you ignorant fool! You believe that your life in theworld
is true. || 1 || Pause || The One
who gave you life shall also provide you with nourishment. In each and every
heart,He runs His shop. Meditate on the Lord, and renounce your egotism and
self-conceit. Within your heart, contemplate theNaam, the Name of the Lord,
sometime. || 2 || Your life
has passed away, but you have not arranged your path. Eveninghas set in, and
soon there will be darkness on all sides. Says Ravi Daas, O ignorant mad-man,
dont you realize, that this worldis the house of death?! || 3 || 2 ||
WAHEGURU
JI KA KHALSA
WAHEGURU
JI KI FATEH JI..
No comments:
Post a Comment