Friday, May 25, 2012

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ, ਸ਼ੁਕਰਵਾਰ , ੧੨ ਜੇਠ



ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ

ਅੱਜ ਦਾ ਮੁੱਖਵਾਕ 25.5.2012, ਸ਼ੁਕਰਵਾਰ , ੧੨ ਜੇਠ (ਸੰਮਤ ੫੪੪ ਨਾਨਕਸ਼ਾਹੀ)

ਸੋਰਠਿ ਮਹਲਾ ੫ ॥
ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥ ਹਰਿ ਜੀਉ ਨਿਮਾਣਿਆ ਤੂ ਮਾਣੁ ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ ਰਹਾਉ ॥ ਜੈਸਾ ਬਾਲਕੁ ਭਾਇ ਸੁਭਾਈ ਲਖ ਅਪਰਾਧ ਕਮਾਵੈ ॥ ਕਰਿ ਉਪਦੇਸੁ ਝਿੜਕੇ ਬਹੁ ਭਾਤੀ ਬਹੁੜਿ ਪਿਤਾ ਗਲਿ ਲਾਵੈ ॥ ਪਿਛਲੇ ਅਉਗੁਣ ਬਖਸਿ ਲਏ ਪ੍ਰਭੁ ਆਗੈ ਮਾਰਗਿ ਪਾਵੈ ॥੨॥ ਹਰਿ ਅੰਤਰਜਾਮੀ ਸਭ ਬਿਧਿ ਜਾਣੈ ਤਾ ਕਿਸੁ ਪਹਿ ਆਖਿ ਸੁਣਾਈਐ ॥ ਕਹਣੈ ਕਥਨਿ ਨ ਭੀਜੈ ਗੋਬਿੰਦੁ ਹਰਿ ਭਾਵੈ ਪੈਜ ਰਖਾਈਐ ॥ ਅਵਰ ਓਟ ਮੈ ਸਗਲੀ ਦੇਖੀ ਇਕ ਤੇਰੀ ਓਟ ਰਹਾਈਐ ॥੩॥ ਹੋਇ ਦਇਆਲੁ ਕਿਰਪਾਲੁ ਪ੍ਰਭੁ ਠਾਕੁਰੁ ਆਪੇ ਸੁਣੈ ਬੇਨੰਤੀ ॥ ਪੂਰਾ ਸਤਗੁਰੁ ਮੇਲਿ ਮਿਲਾਵੈ ਸਭ ਚੂਕੈ ਮਨ ਕੀ ਚਿੰਤੀ ॥ ਹਰਿ ਹਰਿ ਨਾਮੁ ਅਵਖਦੁ ਮੁਖਿ ਪਾਇਆ ਜਨ ਨਾਨਕ ਸੁਖਿ ਵਸੰਤੀ ॥੪॥੧੨॥੬੨॥
(ਅੰਗ ੬੨੪-੬੨੫)

ਪੰਜਾਬੀ ਵਿਚ ਵਿਆਖਿਆ :-

ਹੇ ਪ੍ਰਭੂ! ਤੂੰ (ਆਤਮਕ ਜੀਵਨ ਦੀ) ਗਵਾਚੀ ਹੋਈ (ਰਾਸਿ-ਪੂੰਜੀ) ਨੂੰ ਵਾਪਸ ਦਿਵਾਣ ਵਾਲਾ ਹੈਂ, ਤੂੰ (ਵਿਕਾਰਾਂ ਦੀ) ਕੈਦ ਵਿਚੋਂ ਛੁਡਾਣ ਵਾਲਾ ਹੈਂ, ਤੇਰਾ ਕੋਈ ਖ਼ਾਸ ਸਰੂਪ ਨਹੀਂ ਦੱਸਿਆ ਜਾ ਸਕਦਾ, ਤੂੰ (ਜੀਵਾਂ ਨੂੰ) ਦੁੱਖਾਂ ਵਿਚ ਢਾਰਸ ਦੇਣ ਵਾਲਾ ਹੈਂ। ਹੇ ਪ੍ਰਭੂ! ਮੈਂ ਕੋਈ ਚੰਗਾ ਕਰਮ ਕੋਈ ਚੰਗਾ ਧਰਮ ਕਰਨਾ ਨਹੀਂ ਜਾਣਦਾ, ਮੈਂ ਲੋਭ ਵਿਚ ਫਸਿਆ ਰਹਿੰਦਾ ਹਾਂ, ਮੈਂ ਮਾਇਆ ਦੇ ਮੋਹ ਵਿਚ ਗ੍ਰਸਿਆ ਰਹਿੰਦਾ ਹਾਂ। ਪਰ ਹੇ ਪ੍ਰਭੂ! ਮੇਰਾ ਨਾਮ 'ਗੋਬਿੰਦ ਦਾ ਭਗਤ' ਪੈ ਗਿਆ ਹੈ। ਸੋ, ਹੁਣ ਤੂੰ ਆਪਣੇ ਨਾਮ ਦੀ ਆਪ ਲਾਜ ਰੱਖ।੧। ਹੇ ਪ੍ਰਭੂ ਜੀ! ਤੂੰ ਉਹਨਾਂ ਬੰਦਿਆਂ ਨੂੰ ਮਾਣ ਦੇਂਦਾ ਹੈਂ, ਜਿਨ੍ਹਾਂ ਦਾ ਹੋਰ ਕੋਈ ਮਾਣ ਨਹੀਂ ਕਰਦਾ। ਮੈਂ ਤੇਰੀ ਤਾਕਤ ਤੋਂ ਸਦਕੇ ਤੋਂ ਜਾਂਦਾ ਹਾਂ। ਹੇ ਭਾਈ! ਮੇਰਾ ਗੋਬਿੰਦ ਨਕਾਰਿਆਂ ਨੂੰ ਭੀ ਆਦਰ-ਜੋਗ ਬਣਾ ਦੇਂਦਾ ਹੈ।ਰਹਾਉ।  ਹੇ ਭਾਈ! ਜਿਵੇਂ ਕੋਈ ਬੱਚਾ ਆਪਣੀ ਲਗਨ ਅਨੁਸਾਰ ਸੁਭਾਵ ਅਨੁਸਾਰ ਲੱਖਾਂ ਗ਼ਲਤੀਆਂ ਕਰਦਾ ਹੈ, ਉਸ ਦਾ ਪਿਉ ਉਸ ਨੂੰ ਸਿੱਖਿਆ ਦੇ ਦੇ ਕੇ ਕਈ ਤਰੀਕਿਆਂ ਨਾਲ ਝਿੜਕਦਾ ਭੀ ਹੈ, ਪਰ ਫਿਰ ਆਪਣੇ ਗਲ ਨਾਲ (ਉਸ ਨੂੰ) ਲਾ ਲੈਂਦਾ ਹੈ, ਇਸੇ ਤਰ੍ਹਾਂ ਪ੍ਰਭੂ-ਪਿਤਾ ਭੀ ਜੀਵਾਂ ਦੇ ਪਿਛਲੇ ਗੁਨਾਹ ਬਖ਼ਸ਼ ਲੈਂਦਾ ਹੈ, ਤੇ ਅਗਾਂਹ ਵਾਸਤੇ (ਜੀਵਨ ਦੇ) ਠੀਕ ਰਸਤੇ ਉਤੇ ਪਾ ਦੇਂਦਾ ਹੈ।੨। ਹੇ ਭਾਈ! ਪਰਮਾਤਮਾ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, (ਜੀਵਾਂ ਦੀ) ਹਰੇਕ (ਆਤਮਕ) ਹਾਲਤ ਨੂੰ ਜਾਣਦਾ ਹੈ। (ਉਸ ਨੂੰ ਛੱਡ ਕੇ) ਹੋਰ ਕਿਸ ਪਾਸ (ਆਪਣੀ ਬਿਰਥਾ) ਆਖ ਕੇ ਸੁਣਾਈ ਜਾ ਸਕਦੀ ਹੈ? ਹੇ ਭਾਈ! ਪਰਮਾਤਮਾ ਨਿਰੀਆਂ ਜ਼ਬਾਨੀ ਗੱਲਾਂ ਨਾਲ ਖ਼ੁਸ਼ ਨਹੀਂ ਹੁੰਦਾ। (ਕਰਣੀ ਕਰ ਕੇ ਜੇਹੜਾ ਮਨੁੱਖ) ਪਰਮਾਤਮਾ ਨੂੰ ਚੰਗਾ ਲੱਗ ਪੈਂਦਾ ਹੈ, ਉਸ ਦੀ ਉਹ ਇੱਜ਼ਤ ਰੱਖ ਲੈਂਦਾ ਹੈ। ਹੇ ਪ੍ਰਭੂ! ਮੈਂ ਹੋਰ ਸਾਰੇ ਆਸਰੇ ਵੇਖ ਲਏ ਹਨ, ਮੈਂ ਇਕ ਤੇਰਾ ਆਸਰਾ ਹੀ ਰੱਖਿਆ ਹੋਇਆ ਹੈ।੩। ਹੇ ਭਾਈ! ਮਾਲਕ-ਪ੍ਰਭੂ ਦਇਆਵਾਨ ਹੋ ਕੇ ਕਿਰਪਾਲ ਹੋ ਕੇ ਆਪ ਹੀ (ਜਿਸ ਮਨੁੱਖ ਦੀ) ਬੇਨਤੀ ਸੁਣ ਲੈਂਦਾ ਹੈ, ਉਸ ਨੂੰ ਪੂਰਾ ਗੁਰੂ ਮੇਲ ਦੇਂਦਾ ਹੈ ਮਿਲਾ ਦੇਂਦਾ ਹੈ (ਇਸ ਤਰ੍ਹਾਂ, ਉਸ ਮਨੁੱਖ ਦੇ) ਮਨ ਦੀ ਹਰੇਕ ਚਿੰਤਾ ਮੁੱਕ ਜਾਂਦੀ ਹੈ। ਹੇ ਦਾਸ ਨਾਨਕ! (ਆਖ-ਗੁਰੂ ਜਿਸ ਮਨੁੱਖ ਦੇ) ਮੂੰਹ ਵਿਚ ਪਰਮਾਤਮਾ ਦਾ ਨਾਮ-ਦਵਾਈ ਪਾ ਦੇਂਦਾ ਹੈ, ਉਹ ਮਨੁੱਖ ਆਤਮਕ ਆਨੰਦ ਵਿਚ ਜੀਵਨ ਬਿਤੀਤ ਕਰਦਾ ਹੈ।੪।੧੨।੬੨।

ENGLISH TRANSLATION :-

SORATH, FIFTH MEHL: The Restorer ofwhat was taken away, the Liberator from captivity; the Formless Lord, the Destroyer of pain. I do not know about karma andgood deeds; I do not know about Dharma and righteous living. I am so greedy, chasing after Maya. I go by the name of Godsdevotee; please, save this honor of Yours. || 1 || O Dear Lord, You are the honor of the dishonored. You make the unworthyones worthy, O my Lord of the Universe; I am a sacrifice to Your almighty creative power. || Pause || Like the child,innocently making thousands of mistakes his father teaches him, and scolds him so many times, but still, he hugs him closein his embrace. Please forgive my past actions, God, and place me on Your path for the future. || 2 || The Lord, the Innerknower,the Searcher of hearts, knows all about my state of mind; so who else should I go to and speak to? The Lord, the Lordof the Universe, is not pleased by mere recitation of words; if it is pleasing to His Will, He preserves our honor.I have seen all other shelters, but Yours alone remains for me. || 3 || Becoming kind and compassionate, God the Lord andMaster Himself listens to my prayer. He unites me in Union with the Perfect True Guru, and all the cares and anxieties of mymind are dispelled. The Lord, Har, Har, has placed the medicine of the Naam into my mouth; servant Nanak abides in peace.|| 4 || 12 || 62 ||

WAHEGURU JI KA KHALSA
WAHEGURU JI KI FATEH JI..

Wednesday, May 23, 2012

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ, ਬੁੱਧਵਾਰ , ੧੦ ਜੇਠ



ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ

ਅੱਜ ਦਾ ਮੁੱਖਵਾਕ 23.5.2012, ਬੁੱਧਵਾਰ , ੧੦ ਜੇਠ (ਸੰਮਤ ੫੪੪ ਨਾਨਕਸ਼ਾਹੀ)

ਸਲੋਕੁ ਮਃ ੩ ॥
ਗੁਰਮੁਖਿ ਸੇਵ ਨ ਕੀਨੀਆ ਹਰਿ ਨਾਮਿ ਨ ਲਗੋ ਪਿਆਰੁ ॥ ਸਬਦੈ ਸਾਦੁ ਨ ਆਇਓ ਮਰਿ ਜਨਮੈ ਵਾਰੋ ਵਾਰ ॥ ਮਨਮੁਖਿ ਅੰਧੁ ਨ ਚੇਤਈ ਕਿਤੁ ਆਇਆ ਸੈਸਾਰਿ ॥ ਨਾਨਕ ਜਿਨ ਕਉ ਨਦਰਿ ਕਰੇ ਸੇ ਗੁਰਮੁਖਿ ਲੰਘੇ ਪਾਰਿ ॥੧॥  ਮਃ ੩ ॥ ਇਕੋ ਸਤਿਗੁਰੁ ਜਾਗਤਾ ਹੋਰੁ ਜਗੁ ਸੂਤਾ ਮੋਹਿ ਪਿਆਸਿ ॥ ਸਤਿਗੁਰੁ ਸੇਵਨਿ ਜਾਗੰਨਿ ਸੇ ਜੋ ਰਤੇ ਸਚਿ ਨਾਮਿ ਗੁਣਤਾਸਿ ॥ਮਨਮੁਖਿ ਅੰਧ ਨ ਚੇਤਨੀ ਜਨਮਿ ਮਰਿ ਹੋਹਿ ਬਿਨਾਸਿ ॥ ਨਾਨਕ ਗੁਰਮੁਖਿ ਤਿਨੀ ਨਾਮੁ ਧਿਆਇਆ ਜਿਨ ਕੰਉ ਧੁਰਿ ਪੂਰਬਿ ਲਿਖਿਆਸਿ ॥੨॥  ਪਉੜੀ ॥ ਹਰਿ ਨਾਮੁ ਹਮਾਰਾ ਭੋਜਨੁ ਛਤੀਹ ਪਰਕਾਰ ਜਿਤੁ ਖਾਇਐ ਹਮ ਕਉ ਤ੍ਰਿਪਤਿ ਭਈ ॥ ਹਰਿ ਨਾਮੁ ਹਮਾਰਾ ਪੈਨਣੁ ਜਿਤੁ ਫਿਰਿ ਨੰਗੇ ਨ ਹੋਵਹ ਹੋਰ ਪੈਨਣ ਕੀ ਹਮਾਰੀ ਸਰਧ ਗਈ ॥ ਹਰਿ ਨਾਮੁ ਹਮਾਰਾ ਵਣਜੁ ਹਰਿ ਨਾਮੁ ਵਾਪਾਰੁ ਹਰਿ ਨਾਮੈ ਕੀ ਹਮ ਕੰਉ ਸਤਿਗੁਰਿ ਕਾਰਕੁਨੀ ਦੀਈ ॥ ਹਰਿ ਨਾਮੈ ਕਾ ਹਮ ਲੇਖਾ ਲਿਖਿਆ ਸਭ ਜਮ ਕੀ ਅਗਲੀ ਕਾਣਿ ਗਈ ॥ ਹਰਿ ਕਾ ਨਾਮੁ ਗੁਰਮੁਖਿ ਕਿਨੈ ਵਿਰਲੈ ਧਿਆਇਆ ਜਿਨ ਕੰਉ ਧੁਰਿ ਕਰਮਿ ਪਰਾਪਤਿ ਲਿਖਤੁ ਪਈ ॥੧੭॥
(ਅੰਗ ੫੯੨-੫੯੩)

ਪੰਜਾਬੀ ਵਿਚ ਵਿਆਖਿਆ :-

ਅੰਨ੍ਹੇ ਮਨਮੁਖ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾ ਸੇਵਾ ਕੀਤੀ, ਨਾ ਪਰਮਾਤਮਾ ਦੇ ਨਾਮ ਵਿਚ ਉਸ ਦਾ ਪਿਆਰ ਹੀ ਲੱਗਾ, ਸ਼ਬਦ ਵਿਚ ਰਸ ਭੀ ਨਾ ਆਇਆ, (ਤਾਹੀਏਂ) ਘੜੀ ਮੁੜੀ ਜੰਮਦਾ ਮਰਦਾ ਹੈ; ਜੇ ਅੰਨ੍ਹਾ ਮਨਮੁਖ ਹਰੀ ਨੂੰ ਯਾਦ ਨਹੀਂ ਕਰਦਾ ਤਾਂ ਸੰਸਾਰ ਵਿਚ ਆਉਣ ਦਾ ਕੀਹ ਲਾਭ (ਉਸ ਨੇ ਖੱਟਿਆ)? ਹੇ ਨਾਨਕ! ਜਿਨ੍ਹਾਂ ਮਨੁੱਖਾਂ ਤੇ ਮੇਹਰ ਦੀ ਨਜ਼ਰ ਕਰਦਾ ਹੈ, ਉਹ ਸਤਿਗੁਰੂ ਦੇ ਸਨਮੁਖ ਹੋ ਕੇ (ਸੰਸਾਰ ਸਾਗਰ ਤੋਂ) ਪਾਰ ਉਤਰਦੇ ਹਨ।੧। ਇਕ ਸਤਿਗੁਰੂ ਹੀ ਸੁਚੇਤ ਹੈ, ਹੋਰ ਸਾਰਾ ਸੰਸਾਰ (ਮਾਇਆ ਦੇ) ਮੋਹ ਵਿਚ ਤੇ ਤ੍ਰਿਸ਼ਨਾ ਵਿਚ ਸੁੱਤਾ ਹੋਇਆ ਹੈ; ਜੋ ਮਨੁੱਖ ਸਤਿਗੁਰੂ ਦੀ ਸੇਵਾ ਕਰਦੇ ਹਨ ਤੇ ਗੁਣਾਂ ਦੇ ਖ਼ਜ਼ਾਨੇ ਸੱਚੇ ਨਾਮ ਵਿਚ ਰੱਤੇ ਹੋਏ ਹਨ, (ਉਹ) ਜਾਗਦੇ ਹਨ। ਅੰਨ੍ਹੇ ਮਨਮੁਖ ਹਰੀ ਨੂੰ ਸਿਮਰਦੇ ਨਹੀਂ, ਜਨਮ ਮਰਨ ਦੇ ਗੇੜ ਵਿਚ ਪੈ ਕੇ ਤਬਾਹ ਹੋ ਰਹੇ ਹਨ; ਹੇ ਨਾਨਕ! ਗੁਰੂ ਦੇ ਸਨਮੁਖ ਹੋ ਕੇ ਉਹਨਾਂ ਨੇ ਨਾਮ ਸਿਮਰਿਆ ਹੈ, ਜਿਨ੍ਹਾਂ ਦੇ ਹਿਰਦੇ ਵਿਚ ਧੁਰ ਮੁੱਢ ਤੋਂ (ਕੀਤੇ ਭਲੇ ਕੰਮਾਂ ਦੇ ਸੰਸਕਾਰਾਂ ਅਨੁਸਾਰ ਲੇਖ) ਲਿਖਿਆ ਪਿਆ ਹੈ।੨। ਹਰੀ ਦਾ ਨਾਮ ਸਾਡਾ ਛੱਤੀ (੩੬) ਤਰ੍ਹਾਂ ਦਾ (ਭਾਵ, ਕਈ ਸੁਆਦਾਂ ਵਾਲਾ) ਭੋਜਨ ਹੈ, ਜਿਸ ਨੂੰ ਖਾ ਕੇ ਅਸੀ ਰੱਜ ਗਏ ਹਾਂ (ਭਾਵ, ਮਾਇਕ ਪਦਾਰਥਾਂ ਵਲੋਂ ਤ੍ਰਿਪਤ ਹੋ ਗਏ ਹਾਂ) ਹਰੀ ਦਾ ਨਾਮ ਹੀ ਸਾਡੀ ਪੁਸ਼ਾਕ ਹੈ ਜਿਸ ਨੂੰ ਪਹਿਨ ਕੇ ਕਦੇ ਬੇ-ਪੜਦਾ ਨਾਹ ਹੋਵਾਂਗੇ, ਤੇ ਹੋਰ (ਸੁੰਦਰ) ਪੁਸ਼ਾਕਾਂ ਪਾਉਣ ਦੀ ਸਾਡੀ ਚਾਹ ਦੂਰ ਹੋ ਗਈ ਹੈ। ਹਰੀ ਦਾ ਨਾਮ ਸਾਡਾ ਵਣਜ, ਨਾਮ ਹੀ ਸਾਡਾ ਵਪਾਰ ਹੈ ਤੇ ਸਤਿਗੁਰੂ ਨੇ ਸਾਨੂੰ ਨਾਮ ਦੀ ਹੀ ਮੁਖ਼ਤਿਆਰੀ ਦਿੱਤੀ ਹੈ; ਹਰੀ ਦੇ ਨਾਮ ਦਾ ਹੀ ਅਸਾਂ ਲੇਖਾ ਲਿਖਿਆ ਹੈ, (ਜਿਸ ਲੇਖੇ ਕਰ ਕੇ) ਜਮ ਦੀ ਪਹਿਲੀ ਖ਼ੁਸ਼ਾਮਦ ਦੂਰ ਹੋ ਗਈ ਹੈ।ਪਰ ਕਿਸੇ ਵਿਰਲੇ ਗੁਰਮੁਖ ਨੇ ਨਾਮ ਸਿਮਰਿਆ ਹੈ (ਉਹੀ ਸਿਮਰਦੇ ਹਨ) ਜਿਨ੍ਹਾਂ ਨੂੰ ਧੁਰੋਂ ਬਖ਼ਸ਼ਸ਼ ਦੀ ਰਾਹੀਂ (ਪਿਛਲੇ ਕੀਤੇ ਕੰਮਾਂ ਦੇ ਸੰਸਕਾਰਾਂ ਅਨੁਸਾਰ ਉੱਕਰੇ ਹੋਏ) ਲੇਖ ਦੀ ਪਰਾਪਤੀ ਹੋਈ ਹੈ।੧੨।

ENGLISH TRANSLATION :-

SHALOK, THIRD MEHL:
One who does notserve the Guru as Gurmukh, who does not love the Lords Name, and who does not savor the taste of the Shabad, shall die,and be reborn, over and over again. The blind, self-willed manmukh does not think of the Lord; why did he even come into theworld? O Nanak, that Gurmukh, upon whom the Lord casts His Glance of Grace, crosses over the world-ocean. || 1 || THIRD MEHL: Only the Guru is awake; the rest of the world is asleep in emotional attachment and desire. Those who serve the TrueGuru and remain wakeful, are imbued with the True Name, the treasure of virtue. The blind, self-willed manmukhs do not think of the Lord; they are ruined through birth and death. O Nanak, the Gurmukhsmeditate on the Naam, the Name of the Lord; this is their destiny, pre-ordained by the Primal Lord God. || 2 || PAUREE:The Lords Name is my food; eating the thirty-six varieties of it, I am satisfied and satiated. The Lords Name is my clothing;wearing it, I shall never be naked again, and my desire to wear other clothing is gone. The Lords Name is my business, theLords Name is my commerce; the True Guru has blessed me with its use. I record the account of the Lords Name, and I shallnot be subject to death again. Only a few, as Gurmukh, meditate on the Lords Name; they are blessed by the Lord, andreceive their pre-ordained destiny. || 17 ||

WAHEGURU JI KA KHALSA
WAHEGURU JI KI FATEH JI..

Sunday, May 20, 2012

Happiness

There is nothing we need to do to deserve happiness. 

There are no 'minimal requirements' for us to fulfill before we can claim
happiness. 

We deserve happiness simply by virtue of having been born.
That's it. 

Nothing more is required. 


Be happy...always Khush

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ, ਐਤਵਾਰ , ੭ ਜੇਠ



ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ

ਅੱਜ ਦਾ ਮੁੱਖਵਾਕ 20.5.2012, ਐਤਵਾਰ , ੭ ਜੇਠ (ਸੰਮਤ ੫੪੪ ਨਾਨਕਸ਼ਾਹੀ)

ਸਲੋਕੁ ਮਃ ੩ ॥
ਨਾਨਕ ਬਿਨੁ ਸਤਿਗੁਰ ਭੇਟੇ ਜਗੁ ਅੰਧੁ ਹੈ ਅੰਧੇ ਕਰਮ ਕਮਾਇ ॥ ਸਬਦੈ ਸਿਉ ਚਿਤੁ ਨ ਲਾਵਈ ਜਿਤੁ ਸੁਖੁ ਵਸੈ ਮਨਿ ਆਇ ॥ ਤਾਮਸਿ ਲਗਾ ਸਦਾ ਫਿਰੈ ਅਹਿਨਿਸਿ ਜਲਤੁ ਬਿਹਾਇ ॥ ਜੋ ਤਿਸੁ ਭਾਵੈ ਸੋ ਥੀਐ ਕਹਣਾ ਕਿਛੂ ਨ ਜਾਇ ॥੧॥  ਮਃ ੩ ॥ ਸਤਿਗੁਰੂ ਫੁਰਮਾਇਆ ਕਾਰੀ ਏਹ ਕਰੇਹੁ ॥ ਗੁਰੂ ਦੁਆਰੈ ਹੋਇ ਕੈ ਸਾਹਿਬੁ ਸੰਮਾਲੇਹੁ ॥ ਸਾਹਿਬੁ ਸਦਾ ਹਜੂਰਿ ਹੈ ਭਰਮੈ ਕੇ ਛਉੜ ਕਟਿ ਕੈ ਅੰਤਰਿ ਜੋਤਿ ਧਰੇਹੁ ॥ ਹਰਿ ਕਾ ਨਾਮੁ ਅੰਮ੍ਰਿਤੁ ਹੈ ਦਾਰੂ ਏਹੁ ਲਾਏਹੁ ॥ ਸਤਿਗੁਰ ਕਾ ਭਾਣਾ ਚਿਤਿ ਰਖਹੁ ਸੰਜਮੁ ਸਚਾ ਨੇਹੁ ॥ ਨਾਨਕ ਐਥੈ ਸੁਖੈ ਅੰਦਰਿ ਰਖਸੀ ਅਗੈ ਹਰਿ ਸਿਉ ਕੇਲ ਕਰੇਹੁ ॥੨॥ ਪਉੜੀ ॥ ਆਪੇ ਭਾਰ ਅਠਾਰਹ ਬਣਸਪਤਿ ਆਪੇ ਹੀ ਫਲ ਲਾਏ ॥ ਆਪੇ ਮਾਲੀ ਆਪਿ ਸਭੁ ਸਿੰਚੈ ਆਪੇ ਹੀ ਮੁਹਿ ਪਾਏ ॥ ਆਪੇ ਕਰਤਾ ਆਪੇ ਭੁਗਤਾ ਆਪੇ ਦੇਇ ਦਿਵਾਏ ॥ ਆਪੇ ਸਾਹਿਬੁ ਆਪੇ ਹੈ ਰਾਖਾ ਆਪੇ ਰਹਿਆ ਸਮਾਏ ॥ ਜਨੁ ਨਾਨਕ ਵਡਿਆਈ ਆਖੈ ਹਰਿ ਕਰਤੇ ਕੀ ਜਿਸ ਨੋ ਤਿਲੁ ਨ ਤਮਾਏ ॥੧੫॥
(ਅੰਗ ੫੫੪)

ਪੰਜਾਬੀ ਵਿਚ ਵਿਆਖਿਆ :-

ਹੇ ਨਾਨਕ! ਗੁਰੂ ਨੂੰ ਮਿਲਣ ਤੋਂ ਬਿਨਾ ਸੰਸਾਰ ਅੰਨ੍ਹਾ ਹੈ ਤੇ ਅੰਨ੍ਹੇ ਹੀ ਕੰਮ ਕਰਦਾ ਹੈ, ਸਤਿਗੁਰੂ ਦੇ ਸ਼ਬਦ ਨਾਲ ਮਨ ਨਹੀਂ ਜੋੜਦਾ ਜਿਸ ਕਰਕੇ ਹਿਰਦੇ ਵਿਚ ਸੁਖ ਆ ਵੱਸੇ। ਤਮੋ ਗੁਣ ਵਿਚ ਮਸਤ ਹੋਇਆ ਹੋਇਆ ਸਦਾ ਭਟਕਦਾ ਹੈ ਤੇ ਦਿਨ ਰਾਤ (ਤਮੋ ਗੁਣ ਵਿਚ) ਸੜਦਿਆਂ (ਉਸ ਦੀ ਉਮਰ) ਗੁਜ਼ਰਦੀ ਹੈ। (ਇਸ ਬਾਰੇ) ਕੁਝ ਆਖਿਆ ਨਹੀਂ ਜਾ ਸਕਦਾ, ਜੋ ਪ੍ਰਭੂ ਨੂੰ ਚੰਗਾ ਲੱਗਦਾ ਹੈ, ਸੋਈ ਹੁੰਦਾ ਹੈ।੧। ਸਤਿਗੁਰੂ ਨੇ ਹੁਕਮ ਦਿੱਤਾ ਹੈ (ਭਰਮ ਦਾ ਛਉੜ ਕੱਟਣ ਲਈ) ਇਹ ਕਾਰ (ਭਾਵ, ਇਲਾਜ) ਕਰੋ-ਗੁਰੂ ਦੇ ਦਰ ਤੇ ਜਾ ਕੇ (ਭਾਵ, ਗੁਰੂ ਦੀ ਚਰਨੀਂ ਲੱਗ ਕੇ) ਮਾਲਕ ਨੂੰ ਯਾਦ ਕਰੋ, ਮਾਲਕ ਸਦਾ ਅੰਗ ਸੰਗ ਹੈ (ਅੱਖਾਂ ਅਗੋਂ) ਭਰਮ ਦੇ ਜਾਲੇ ਨੂੰ ਲਾਹ ਕੇ ਹਿਰਦੇ ਵਿਚ ਉਸ ਦੀ ਜੋਤ ਟਿਕਾਉ। ਹਰੀ ਦਾ ਨਾਮ ਅਮਰ ਕਰਨ ਵਾਲਾ ਹੈ-ਇਹ ਦਾਰੂ ਵਰਤੋ, ਸਤਿਗੁਰੂ ਦਾ ਭਾਣਾ (ਮੰਨਣਾ) ਚਿਤ ਵਿਚ ਰੱਖੋ ਤੇ ਸਚਾ ਪਿਆਰ (ਰੂਪ) ਰਹਿਣੀ (ਧਾਰਨ ਕਰੋ), ਹੇ ਨਾਨਕ! (ਇਹ ਦਾਰੂ) ਏਥੇ (ਸੰਸਾਰ ਵਿਚ) ਸੁਖੀ ਰਖੇਗਾ ਤੇ ਅੱਗੇ (ਪਰਲੋਕ ਵਿਚ) ਹਰੀ ਨਾਲ ਰਲੀਆਂ ਮਾਣੋਗੇ।੨। ਪ੍ਰਭੂ ਆਪ ਹੀ ਬਨਸਪਤੀ ਦੇ ਅਠਾਰਾਂ ਭਾਰ ਹੈ (ਭਾਵ, ਸਾਰੀ ਸ੍ਰਿਸ਼ਟੀ ਦੀ ਬਨਸਪਤੀ ਆਪ ਹੀ ਹੈ), ਆਪ ਹੀ ਉਸ ਨੂੰ ਫਲ ਲਾਉਂਦਾ ਹੈ, ਆਪ ਹੀ ਮਾਲੀ ਹੈ, ਆਪ ਹੀ ਪਾਣੀ ਦੇਂਦਾ ਹੈ ਤੇ ਆਪ ਹੀ (ਫਲ) ਖਾਂਦਾ ਹੈ, ਆਪ ਹੀ ਕਰਨ ਵਾਲਾ ਹੈ, ਆਪ ਹੀ ਭੋਗਣ ਵਾਲਾ ਹੈ, ਆਪ ਹੀ ਦੇਂਦਾ ਹੈ ਤੇ ਆਪ ਹੀ ਦਿਵਾਉਂਦਾ ਹੈ, ਮਾਲਕ ਭੀ ਆਪ ਹੈ ਤੇ ਰਾਖਾ ਭੀ ਆਪ ਹੈ, ਆਪ ਹੀ ਸਭ ਥਾਈਂ ਵਿਆਪਕ ਹੈ। ਹੇ ਨਾਨਕ! (ਕੋਈ ਵਿਰਲਾ) ਸੇਵਕ ਉਸ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ ਜਿਸ ਨੂੰ ਸਾਰੀ ਸ੍ਰਿਸ਼ਟੀ ਦਾ ਕਰਤਾ ਭੁਗਤਾ ਹੁੰਦਿਆਂ ਭੀ) ਰਤਾ ਮਾਤ੍ਰ ਭੀ ਕੋਈ ਤਮ੍ਹਾ ਨਹੀਂ ਹੈ।੧੫।

ENGLISH TRANSLATION :-

SHALOK, THIRD MEHL:
O Nanak, without meeting the True Guru, theworld is blind; in blindness, it does its deeds. It does not focus its consciousness on the Word of the Shabad, which would bringpeace to abide in the mind. Always afflicted with the dark passions of low energy, it wanders around, passing its days andnights burning. Whatever pleases Him, comes to pass; no one has any say in this. || 1 || THIRD MEHL: The True Guru hascommanded us to do this: through the Gurus Gate, meditate on your Lord and Master. The Lord and Master is ever-present.He rips away the veil of doubt, and installs His Light deep within. The Name of the Lord is Ambrosial Nectar take thishealing medicine! Enshrine the Will of the True Guru in your consciousness, and make the Love of the True One your selfdiscipline.O Nanak, you shall be kept in peace here, and hereafter you shall celebrate with the Lord. || 2 || PAUREE: HeHimself is the vast variety of Nature, and He Himself makes it bear fruit. He Himself is the Gardener, He Himself irrigates allthe plants, and He Himself puts them in His mouth. He Himself is the Creator, and He Himself is the Enjoyer; He Himself gives,and inspires others to give. He Himself is the Lord and Master, and He Himself is the Protector; He Himself is pervadingeverywhere. Servant Nanak speaks of the greatness of the Lord, the Creator, who has no greed at all. || 15 ||

WAHEGURU JI KA KHALSA
WAHEGURU JI KI FATEH JI..

Saturday, May 19, 2012

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ, ਸ਼ਨੀਵਾਰ , ੬ ਜੇਠ



ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ

ਅੱਜ ਦਾ ਮੁੱਖਵਾਕ 19.5.2012, ਸ਼ਨੀਵਾਰ , ੬ ਜੇਠ (ਸੰਮਤ ੫੪੪ ਨਾਨਕਸ਼ਾਹੀ)

ਬਿਹਾਗੜਾ ਮਹਲਾ ੫ ਛੰਤ ॥
ਸੁਨਹੁ ਬੇਨੰਤੀਆ ਸੁਆਮੀ ਮੇਰੇ ਰਾਮ ॥ ਕੋਟਿ ਅਪ੍ਰਾਧ ਭਰੇ ਭੀ ਤੇਰੇ ਚੇਰੇ ਰਾਮ ॥ ਦੁਖ ਹਰਨ ਕਿਰਪਾ ਕਰਨ ਮੋਹਨ ਕਲਿ ਕਲੇਸਹ ਭੰਜਨਾ ॥ ਸਰਨਿ ਤੇਰੀ ਰਖਿ ਲੇਹੁ ਮੇਰੀ ਸਰਬ ਮੈ ਨਿਰੰਜਨਾ ॥ ਸੁਨਤ ਪੇਖਤ ਸੰਗਿ ਸਭ ਕੈ ਪ੍ਰਭ ਨੇਰਹੂ ਤੇ ਨੇਰੇ ॥ ਅਰਦਾਸਿ ਨਾਨਕ ਸੁਨਿ ਸੁਆਮੀ ਰਖਿ ਲੇਹੁ ਘਰ ਕੇ ਚੇਰੇ ॥੧॥  ਤੂ ਸਮਰਥੁ ਸਦਾ ਹਮ ਦੀਨ ਭੇਖਾਰੀ ਰਾਮ ॥ ਮਾਇਆ ਮੋਹਿ ਮਗਨੁ ਕਢਿ ਲੇਹੁ ਮੁਰਾਰੀ ਰਾਮ ॥ ਲੋਭਿ ਮੋਹਿ ਬਿਕਾਰਿ ਬਾਧਿਓ ਅਨਿਕ ਦੋਖ ਕਮਾਵਨੇ ॥ ਅਲਿਪਤ ਬੰਧਨ ਰਹਤ ਕਰਤਾ ਕੀਆ ਅਪਨਾ ਪਾਵਨੇ ॥ ਕਰਿ ਅਨੁਗ੍ਰਹੁ ਪਤਿਤ ਪਾਵਨ ਬਹੁ ਜੋਨਿ ਭ੍ਰਮਤੇ ਹਾਰੀ ॥ ਬਿਨਵੰਤਿ ਨਾਨਕ ਦਾਸੁ ਹਰਿ ਕਾ ਪ੍ਰਭ ਜੀਅ ਪ੍ਰਾਨ ਅਧਾਰੀ ॥੨॥  ਤੂ ਸਮਰਥੁ ਵਡਾ ਮੇਰੀ ਮਤਿ ਥੋਰੀ ਰਾਮ ॥ ਪਾਲਹਿ ਅਕਿਰਤਘਨਾ ਪੂਰਨ ਦ੍ਰਿਸਟਿ ਤੇਰੀ ਰਾਮ ॥ ਅਗਾਧਿ ਬੋਧਿ ਅਪਾਰ ਕਰਤੇ ਮੋਹਿ ਨੀਚੁ ਕਛੂ ਨ ਜਾਨਾ ॥ ਰਤਨੁ ਤਿਆਗਿ ਸੰਗ੍ਰਹਨ ਕਉਡੀ ਪਸੂ ਨੀਚੁ ਇਆਨਾ ॥ ਤਿਆਗਿ ਚਲਤੀ ਮਹਾ ਚੰਚਲਿ ਦੋਖ ਕਰਿ ਕਰਿ ਜੋਰੀ ॥ ਨਾਨਕ ਸਰਨਿ ਸਮਰਥ ਸੁਆਮੀ ਪੈਜ ਰਾਖਹੁ ਮੋਰੀ ॥੩॥ ਜਾ ਤੇ ਵੀਛੁੜਿਆ ਤਿਨਿ ਆਪਿ ਮਿਲਾਇਆ ਰਾਮ ॥ ਸਾਧੂ ਸੰਗਮੇ ਹਰਿ ਗੁਣ ਗਾਇਆ ਰਾਮ ॥ ਗੁਣ ਗਾਇ ਗੋਵਿਦ ਸਦਾ ਨੀਕੇ ਕਲਿਆਣ ਮੈ ਪਰਗਟ ਭਏ ॥ ਸੇਜਾ ਸੁਹਾਵੀ ਸੰਗਿ ਪ੍ਰਭ ਕੈ ਆਪਣੇ ਪ੍ਰਭ ਕਰਿ ਲਏ ॥ ਛੋਡਿ ਚਿੰਤ ਅਚਿੰਤ ਹੋਏ ਬਹੁੜਿ ਦੂਖੁ ਨ ਪਾਇਆ ॥ ਨਾਨਕ ਦਰਸਨੁ ਪੇਖਿ ਜੀਵੇ ਗੋਵਿੰਦ ਗੁਣ ਨਿਧਿ ਗਾਇਆ ॥੪॥੫॥੮॥
(ਅੰਗ ੫੪੭)

ਪੰਜਾਬੀ ਵਿਚ ਵਿਆਖਿਆ :-

ਹੇ ਮੇਰੇ ਮਾਲਕ! ਮੇਰੀ ਬੇਨਤੀ ਸੁਣ। (ਅਸੀ ਜੀਵ) ਕ੍ਰੋੜਾਂ ਪਾਪਾਂ ਨਾਲ ਲਿਬੜੇ ਹੋਏ ਹਾਂ, ਪਰ ਫਿਰ ਭੀ ਤੇਰੇ (ਦਰ ਦੇ) ਦਾਸ ਹਾਂ। ਹੇ ਦੁੱਖਾਂ ਦੇ ਨਾਸ ਕਰਨ ਵਾਲੇ! ਹੇ ਕਿਰਪਾ ਕਰਨ ਵਾਲੇ! ਹੇ ਮੋਹਨ! ਹੇ ਸਾਡੇ ਦੁੱਖ-ਕਲੇਸ਼ ਦੂਰ ਕਰਨ ਵਾਲੇ! ਹੇ ਸਰਬ-ਵਿਆਪਕ! ਹੇ ਨਿਰਲੇਪ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਮੇਰੀ ਲਾਜ ਰੱਖ ਲੈ। ਹੇ ਪ੍ਰਭੂ! ਤੂੰ ਸਾਡੇ ਅੱਤ ਨੇੜੇ ਵੱਸਦਾ ਹੈਂ, ਤੂੰ ਸਭ ਜੀਵਾਂ ਦੇ ਅੰਗ-ਸੰਗ ਰਹਿੰਦਾ ਹੈਂ, ਤੂੰ ਸਭ ਜੀਵਾਂ ਦੀਆਂ ਅਰਦਾਸਾਂ ਸੁਣਦਾ ਹੈਂ, ਤੂੰ ਸਭ ਜੀਵਾਂ ਦੇ ਕੀਤੇ ਕੰਮ ਵੇਖਦਾ ਹੈਂ। ਹੇ ਮੇਰੇ ਸੁਆਮੀ! ਨਾਨਕ ਦੀ ਬੇਨਤੀ ਸੁਣ। ਮੈਂ ਤੇਰੇ ਘਰ ਦਾ ਗ਼ੁਲਾਮ ਹਾਂ, ਮੇਰੀ ਇੱਜ਼ਤ ਰੱਖ ਲੈ।੧। ਹੇ ਪ੍ਰਭੂ! ਤੂੰ ਸਭ ਤਾਕਤਾਂ ਦਾ ਮਾਲਕ ਹੈਂ, ਅਸੀ (ਤੇਰੇ ਦਰ ਤੇ) ਨਿਮਾਣੇ ਮੰਗਤੇ ਹਾਂ। ਹੇ ਮੁਰਾਰੀ! ਮੈਂ ਮਾਇਆ ਦੇ ਮੋਹ ਵਿਚ ਡੁੱਬਾ ਰਹਿੰਦਾ ਹਾਂ, ਮੈਨੂੰ (ਮੋਹ ਵਿਚੋਂ) ਕੱਢ ਲੈ। ਮੈਂ ਲੋਭ ਵਿਚ, ਮੋਹ ਵਿਚ, ਵਿਕਾਰ ਵਿਚ ਬੱਝਾ ਰਹਿੰਦਾ ਹਾਂ। ਹੇ ਪ੍ਰਭੂ! ਅਸੀ ਜੀਵ ਅਨੇਕਾਂ ਪਾਪ ਕਮਾਂਦੇ ਰਹਿੰਦੇ ਹਾਂ। (ਹੇ ਭਾਈ!) ਇਕ ਕਰਤਾਰ ਹੀ ਨਿਰਲੇਪ ਰਹਿੰਦਾ ਹੈ, ਤੇ ਬੰਧਨਾਂ ਤੋਂ ਆਜ਼ਾਦ ਹੈ, ਅਸੀ ਜੀਵ ਤਾਂ ਆਪਣੇ ਕੀਤੇ ਕਰਮਾਂ ਦਾ ਫਲ ਭੁਗਤਦੇ ਰਹਿੰਦੇ ਹਾਂ। ਹੇ ਵਿਕਾਰੀਆਂ ਨੂੰ ਪਵਿਤ੍ਰ ਕਰਨ ਵਾਲੇ ਪ੍ਰਭੂ! ਮੇਹਰ ਕਰ,ਅਨੇਕਾਂ ਜੂਨਾਂ ਵਿਚ ਭਟਕ ਭਟਕ ਕੇ (ਮੇਰੀ ਜਿੰਦ) ਥੱਕ ਗਈ ਹੈ। (ਹੇ ਭਾਈ!) ਨਾਨਕ ਬੇਨਤੀ ਕਰਦਾ ਹੈ-ਨਾਨਕ ਉਸ ਹਰੀ ਦਾ ਉਸ ਪ੍ਰਭੂ ਦਾ ਦਾਸ ਹੈ ਜੋ (ਸਭ ਜੀਵਾਂ ਦੀ) ਜਿੰਦ ਦਾ ਪ੍ਰਾਣਾਂ ਦਾ ਆਸਰਾ ਹੈ।੨। ਹੇ ਰਾਮ! ਤੂੰ ਵੱਡੀ ਤਾਕਤ ਵਾਲਾ ਹੈਂ, ਮੇਰੀ ਅਕਲ ਨਿੱਕੀ ਜਿਹੀ ਹੈ (ਤੇਰੇ ਵਡੱਪਣ ਨੂੰ ਸਮਝ ਨਹੀਂ ਸਕਦੀ)। ਹੇ ਪ੍ਰਭੂ! ਤੇਰੀ ਨਿਗਾਹ ਸਦਾ ਇਕ-ਸਾਰ ਹੈ ਤੂੰ ਨਾ-ਸ਼ੁਕਰਿਆਂ ਦੀ ਭੀ ਪਾਲਣਾ ਕਰਦਾ ਰਹਿੰਦਾ ਹੈਂ। ਹੇ ਕਰਤਾਰ! ਹੇ ਬੇਅੰਤ ਪ੍ਰਭੂ! ਤੂੰ ਜੀਵਾਂ ਦੀ ਸਮਝ ਤੋਂ ਪਰੇ ਅਥਾਹ ਹੈਂ, ਮੈਂ ਨੀਵੇਂ ਜੀਵਨ ਵਾਲਾ (ਤੇਰੀ ਬਾਬਤ) ਕੁਝ ਭੀ ਨਹੀਂ ਜਾਣ ਸਕਦਾ। ਹੇ ਪ੍ਰਭੂ! ਤੇਰਾ ਕੀਮਤੀ ਨਾਮ ਛੱਡ ਕੇ ਮੈਂ ਕਉਡੀਆਂ ਇਕੱਠੀਆਂ ਕਰਦਾ ਰਹਿੰਦਾ ਹਾਂ, ਮੈਂ ਪਸੂ-ਸੁਭਾਉ ਹਾਂ, ਨੀਵਾਂ ਹਾਂ, ਅੰਞਾਣ ਹਾਂ। ਮੈਂ ਪਾਪ ਕਰ ਕਰ ਕੇ (ਉਸ ਮਾਇਆ ਨੂੰ ਹੀ) ਜੋੜਦਾ ਰਿਹਾ ਜੇਹੜੀ ਕਦੇ ਟਿਕ ਕੇ ਨਹੀਂ ਬੈਠਦੀ, ਜੇਹੜੀ ਜੀਵਾਂ ਦਾ ਸਾਥ ਛੱਡ ਜਾਂਦੀ ਹੈ। ਹੇ ਨਾਨਕ! (ਆਖ-) ਹੇ ਸਭ ਤਾਕਤਾਂ ਦੇ ਮਾਲਕ ਮੇਰੇ ਸੁਆਮੀ! ਮੈਂ ਤੇਰੀ ਸਰਨ ਆਇਆ ਹਾਂ, ਮੇਰੀ ਲਾਜ ਰੱਖ ਲੈ।੩। ਗੁਰੂ ਦੀ ਸੰਗਤਿ ਵਿਚ ਆ ਕੇ (ਜਿਸ ਮਨੁੱਖ ਨੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਣੇ ਸ਼ੁਰੂ ਕਰ ਦਿੱਤੇ (ਉਸ ਮਨੁੱਖ ਨੂੰ) ਉਸ ਪਰਮਾਤਮਾ ਨੇ ਆਪ ਆਪਣੇ ਚਰਨਾਂ ਵਿਚ ਜੋੜ ਲਿਆ ਜਿਸ ਤੋਂ (ਉਹ ਚਿਰਾਂ ਦਾ) ਵਿਛੁੜਿਆ ਆ ਰਿਹਾ ਸੀ। ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਸੋਹਣੇ ਗੀਤ ਸਦਾ ਗਾਣ ਦੀ ਬਰਕਤਿ ਨਾਲ ਆਨੰਦ-ਸਰੂਪ ਪਰਮਾਤਮਾ (ਹਿਰਦੇ ਵਿਚ) ਪਰਗਟ ਹੋ ਜਾਂਦਾ ਹੈ। (ਜਿਸ ਮਨੁੱਖ ਦੇ ਹਿਰਦੇ ਵਿਚ ਪ੍ਰਭੂ ਪਰਗਟ ਹੁੰਦਾ ਹੈ) ਪ੍ਰਭੂ ਦੀ ਸੰਗਤਿ ਨਾਲ ਉਸ ਦਾ ਹਿਰਦਾ-ਸੇਜ ਆਨੰਦ-ਭਰਪੂਰ ਹੋ ਜਾਂਦਾ ਹੈ, ਪ੍ਰਭੂ ਉਸ ਨੂੰ ਆਪਣਾ (ਸੇਵਕ) ਬਣਾ ਲੈਂਦਾ ਹੈ। ਹੇ ਨਾਨਕ! (ਆਖ-) ਜੇਹੜੇ ਮਨੁੱਖ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਹਨ ਉਹ (ਆਪਣੇ ਅੰਦਰ) ਪਰਮਾਤਮਾ ਦਾ ਦਰਸਨ ਕਰ ਕੇ ਆਤਮਕ ਜੀਵਨ ਵਾਲੇ ਬਣ ਜਾਂਦੇ ਹਨ, ਉਹ ਦੁਨੀਆ ਵਾਲੇ ਚਿੰਤਾ-ਫ਼ਿਕਰ ਤਿਆਗ ਕੇ ਸ਼ਾਂਤ-ਚਿਤ ਹੋ ਜਾਂਦੇ ਹਨ, ਉਹਨਾਂ ਨੂੰ ਮੁੜ ਕੋਈ ਦੁੱਖ ਪੋਹ ਨਹੀਂ ਸਕਦਾ।੪।੫।੮।

ENGLISH TRANSLATION :-

BIHAAGRAA, FIFTH MEHL, CHHANT:
Listen to myprayer, O my Lord and Master. I am filled with millions of sins, but still, I am Your slave. O Destroyer of pain, Bestower ofmercy, Fascinating Lord, Destroyer of sorrow and strife: I have come to Your Sanctuary; please preserve my honor. You are inall, O Immaculate Lord. God hears and beholds all; He is with us, the nearest of the near. O Lord and Master, hear Nanaksprayer; please save the servants of Your household. || 1 || You are eternal and all-powerful; I am a mere beggar, Lord. I amintoxicated with emotional attachment to Maya save me, Lord! Bound down by greed, emotional attachment and corruption,I have made all sorts of bad mistakes. The creator is detached, and free of entanglement; one obtains the fruits of his ownactions. Be kind to me, O Purifier of sinners; I am so tired of wandering through reincarnation. Prays Nanak, I am the slave ofthe Lord; God is the Support of my soul, and my breath of life. || 2 || You are great and all-powerful; my understanding isshallow, O Lord. You cherish even those who are ungrateful; Your Glance of Grace is perfect, Lord. Your wisdom isunfathomable, O Infinite Creator. I am lowly I know nothing at all. Rejecting the jewel, I have saved the shell; I am a lowly,ignorant beast. I have gathered that fickle wealth which will forsake me; I committed sins, over and over again. Nanak seeksYour Sanctuary, Almighty Lord and Master; please, preserve my honor. || 3 || I was separated from Him, and now, He hasunited me with Himself. In the Saadh Sangat, the Company of the Holy, I sing the Glorious Praises of the Lord. Singing thePraises of the Lord of the Universe, forever sublime, the blissful Lord is revealed to me. My bed is adorned with God; my Godhas made me His own. Abandoning anxiety, I have become carefree, and I shall not suffer in pain any more. Nanak lives bygazing upon the Blessed Vision of His Darshan, singing the Glorious Praises of the Lord of the Universe, the Ocean ofexcellence. || 4 || 5 || 8 ||

WAHEGURU JI KA KHALSA
WAHEGURU JI KI FATEH JI..

Friday, May 18, 2012

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ, ਸ਼ੁਕਰਵਾਰ , ੫ ਜੇਠ



ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ

ਅੱਜ ਦਾ ਮੁੱਖਵਾਕ 18.5.2012, ਸ਼ੁਕਰਵਾਰ , ੫ ਜੇਠ (ਸੰਮਤ ੫੪੪ ਨਾਨਕਸ਼ਾਹੀ)

ਸੋਰਠਿ ਮਹਲਾ ੩ ॥
ਭਗਤਿ ਖਜਾਨਾ ਭਗਤਨ ਕਉ ਦੀਆ ਨਾਉ ਹਰਿ ਧਨੁ ਸਚੁ ਸੋਇ ॥ ਅਖੁਟੁ ਨਾਮ ਧਨੁ ਕਦੇ ਨਿਖੁਟੈ ਨਾਹੀ ਕਿਨੈ ਨ ਕੀਮਤਿ ਹੋਇ ॥ ਨਾਮ ਧਨਿ ਮੁਖ ਉਜਲੇ ਹੋਏ ਹਰਿ ਪਾਇਆ ਸਚੁ ਸੋਇ ॥੧॥ ਮਨ ਮੇਰੇ ਗੁਰ ਸਬਦੀ ਹਰਿ ਪਾਇਆ ਜਾਇ ॥ ਬਿਨੁ ਸਬਦੈ ਜਗੁ ਭੁਲਦਾ ਫਿਰਦਾ ਦਰਗਹ ਮਿਲੈ ਸਜਾਇ ॥ ਰਹਾਉ ॥ ਇਸੁ ਦੇਹੀ ਅੰਦਰਿ ਪੰਚ ਚੋਰ ਵਸਹਿ ਕਾਮੁ ਕ੍ਰੋਧੁ ਲੋਭੁ ਮੋਹੁ ਅਹੰਕਾਰਾ ॥ ਅੰਮ੍ਰਿਤੁ ਲੂਟਹਿ ਮਨਮੁਖ ਨਹੀ ਬੂਝਹਿ ਕੋਇ ਨ ਸੁਣੈ ਪੂਕਾਰਾ ॥ ਅੰਧਾ ਜਗਤੁ ਅੰਧੁ ਵਰਤਾਰਾ ਬਾਝੁ ਗੁਰੂ ਗੁਬਾਰਾ ॥੨॥ ਹਉਮੈ ਮੇਰਾ ਕਰਿ ਕਰਿ ਵਿਗੁਤੇ ਕਿਹੁ ਚਲੈ ਨ ਚਲਦਿਆ ਨਾਲਿ ॥ ਗੁਰਮੁਖਿ ਹੋਵੈ ਸੁ ਨਾਮੁ ਧਿਆਵੈ ਸਦਾ ਹਰਿ ਨਾਮੁ ਸਮਾਲਿ ॥ ਸਚੀ ਬਾਣੀ ਹਰਿ ਗੁਣ ਗਾਵੈ ਨਦਰੀ ਨਦਰਿ ਨਿਹਾਲਿ ॥੩॥ ਸਤਿਗੁਰ ਗਿਆਨੁ ਸਦਾ ਘਟਿ ਚਾਨਣੁ ਅਮਰੁ ਸਿਰਿ ਬਾਦਿਸਾਹਾ ॥ ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਰਾਮ ਨਾਮੁ ਸਚੁ ਲਾਹਾ ॥ ਨਾਨਕ ਰਾਮ ਨਾਮਿ ਨਿਸਤਾਰਾ ਸਬਦਿ ਰਤੇ ਹਰਿ ਪਾਹਾ ॥੪॥੨॥
(ਅੰਗ ੬੦੦)

ਪੰਜਾਬੀ ਵਿਚ ਵਿਆਖਿਆ :-

(ਹੇ ਭਾਈ! ਗੁਰੂ) ਭਗਤ ਜਨਾਂ ਨੂੰ ਪਰਮਾਤਮਾ ਦੀ ਭਗਤੀ ਦਾ ਖ਼ਜ਼ਾਨਾ ਦੇਂਦਾ ਹੈ, ਪਰਮਾਤਮਾ ਦਾ ਨਾਮ ਐਸਾ ਧਨ ਹੈ ਜੋ ਸਦਾ ਕਾਇਮ ਰਹਿੰਦਾ ਹੈ। ਹਰਿ-ਨਾਮ-ਧਨ ਕਦੇ ਮੁੱਕਣ ਵਾਲਾ ਨਹੀਂ, ਇਹ ਧਨ ਕਦੇ ਨਹੀਂ ਮੁੱਕਦਾ, ਕਿਸੇ ਪਾਸੋਂ ਇਸ ਦਾ ਮੁੱਲ ਭੀ ਨਹੀਂ ਪਾਇਆ ਜਾ ਸਕਦਾ (ਭਾਵ, ਕੋਈ ਮਨੁੱਖ ਇਸ ਧਨ ਨੂੰ ਦੁਨਿਆਵੀ ਪਦਾਰਥਾਂ ਨਾਲ ਖ਼ਰੀਦ ਭੀ ਨਹੀਂ ਸਕਦਾ)। ਜਿਨ੍ਹਾਂ ਨੇ ਇਹ ਸਦਾ-ਥਿਰ ਹਰਿ-ਧਨ ਪ੍ਰਾਪਤ ਕਰ ਲਿਆ, ਉਹਨਾਂ ਨੂੰ ਇਸ ਨਾਮ-ਧਨ ਦੀ ਬਰਕਤਿ ਨਾਲ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ।੧।
ਹੇ ਮੇਰੇ ਮਨ! (ਗੁਰੂ ਦੇ ਸ਼ਬਦ ਦੀ ਰਾਹੀਂ ਹੀ ਪਰਮਾਤਮਾ ਮਿਲ ਸਕਦਾ ਹੈ। ਸ਼ਬਦ ਤੋਂ ਬਿਨਾ ਜਗਤ ਕੁਰਾਹੇ ਪਿਆ ਹੋਇਆ ਭਟਕਦਾ ਫਿਰਦਾ ਹੈ, (ਅਗਾਂਹ ਪਰਲੋਕ ਵਿਚ) ਪ੍ਰਭੂ ਦੀ ਦਰਗਾਹ ਵਿਚ ਦੰਡ ਸਹਿੰਦਾ ਹੈ।ਰਹਾਉ। ਹੇ ਭਾਈ! ਇਸ ਸਰੀਰ ਵਿਚ ਕਾਮ ਕ੍ਰੋਧ ਲੋਭ ਮੋਹ ਅਹੰਕਾਰ ਪੰਜ ਚੋਰ ਵੱਸਦੇ ਹਨ, (ਇਹ ਮਨੁੱਖ ਦੇ ਅੰਦਰ) ਆਤਮਕ ਜੀਵਨ ਦੇਣ ਵਾਲਾ ਨਾਮ-ਧਨ ਲੁੱਟਦੇ ਰਹਿੰਦੇ ਹਨ, ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਇਹ ਸਮਝਦੇ ਨਹੀਂ। (ਜਦੋਂ ਸਭ ਕੁਝ ਲੁਟਾ ਕੇ ਉਹ ਦੁੱਖੀ ਹੁੰਦੇ ਹਨ, ਤਾਂ) ਕੋਈ ਉਹਨਾਂ ਦੀ ਪੁਕਾਰ ਨਹੀਂ ਸੁਣਦਾ (ਕੋਈ ਉਹਨਾਂ ਦੀ ਸਹਾਇਤਾ ਨਹੀਂ ਕਰ ਸਕਦਾ)। ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਜਗਤ ਅੰਨਿ੍ਹਆਂ ਵਾਲੀ ਕਰਤੂਤ ਕਰਦਾ ਰਹਿੰਦਾ ਹੈ, ਗੁਰੂ ਤੋਂ ਖੁੰਝ ਕੇ (ਇਸ ਦੇ ਆਤਮਕ ਜੀਵਨ ਦੇ ਰਸਤੇ ਵਿਚ) ਹਨੇਰਾ ਹੋਇਆ ਰਹਿੰਦਾ ਹੈ।੨। 'ਮੈਂ ਵੱਡਾ ਹਾਂ', 'ਇਹ ਧਨ ਪਦਾਰਥ ਮੇਰਾ ਹੈ'-ਇਹ ਆਖ ਆਖ ਕੇ (ਮਾਇਆ-ਵੇੜ੍ਹੇ ਮਨੁੱਖ) ਖ਼ੁਆਰ ਹੁੰਦੇ ਰਹਿੰਦੇ ਹਨ, ਪਰ ਜਗਤ ਤੋਂ ਤੁਰਨ ਵੇਲੇ ਕੋਈ ਚੀਜ਼ ਭੀ ਕਿਸੇ ਦੇ ਨਾਲ ਨਹੀਂ ਤੁਰਦੀ। ਜੇਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ, ਉਹ ਸਦਾ ਪਰਮਾਤਮਾ ਦੇ ਨਾਮ ਨੂੰ ਹਿਰਦੇ ਵਿਚ ਵਸਾ ਕੇ ਨਾਮ ਸਿਮਰਦਾ ਰਹਿੰਦਾ ਹੈ, ਉਹ ਸਦਾ-ਥਿਰ ਰਹਿਣ ਵਾਲੀ ਸਿਫ਼ਤਿ-ਸਾਲਾਹ ਦੀ ਬਾਣੀ ਦੀ ਰਾਹੀਂ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਪਰਮਾਤਮਾ ਦੀ ਮੇਹਰ ਦੀ ਨਜ਼ਰ ਨਾਲ ਉਹ ਸਦਾ ਸੁਖੀ ਰਹਿੰਦਾ ਹੈ।੩। ਜਿਨ੍ਹਾਂ ਦੇ ਹਿਰਦੇ ਵਿਚ ਗੁਰੂ ਦਾ ਬਖ਼ਸ਼ਿਆ ਗਿਆਨ ਸਦਾ ਚਾਨਣ ਕਰੀ ਰੱਖਦਾ ਹੈ ਉਹਨਾਂ ਦਾ ਹੁਕਮ (ਦੁਨੀਆ ਦੇ) ਬਾਦਸ਼ਾਹਾਂ ਦੇ ਸਿਰ ਉਤੇ (ਭੀ) ਚੱਲਦਾ ਹੈ, ਉਹ ਹਰ ਵੇਲੇ ਦਿਨ ਰਾਤ ਪਰਮਾਤਮਾ ਦੀ ਭਗਤੀ ਕਰਦੇ ਰਹਿੰਦੇ ਹਨ, ਉਹ ਹਰਿ-ਨਾਮ ਦਾ ਲਾਭ ਖੱਟਦੇ ਹਨ ਜੋ ਸਦਾ ਕਾਇਮ ਰਹਿੰਦਾ ਹੈ। ਹੇ ਨਾਨਕ! ਪਰਮਾਤਮਾ ਦੇ ਨਾਮ ਦੀ ਰਾਹੀਂ ਸੰਸਾਰ ਤੋਂ ਪਾਰ-ਉਤਾਰਾ ਹੋ ਜਾਂਦਾ ਹੈ, ਜੇਹੜੇ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਹਰਿ-ਨਾਮ ਦੇ ਰੰਗ ਵਿਚ ਰੰਗੇ ਰਹਿੰਦੇ ਹਨ, ਪਰਮਾਤਮਾ ਉਹਨਾਂ ਦੇ ਨੇੜੇ ਵੱਸਦਾ ਹੈ।੪।੨।

ENGLISH TRANSLATION :-

SORATH, THIRD MEHL:
The True Lord has blessed His devotees withthe treasure of devotional worship, and the wealth of the Lords Name. The wealth of the Naam, shall never be exhausted; noone can estimate its worth. With the wealth of the Naam, their faces are radiant, and they attain the True Lord. || 1 || O mymind, through the Word of the Gurus Shabad, the Lord is found. Without the Shabad, the world wanders around, and receivesits punishment in the Court of the Lord. || Pause || Within this body dwell the five thieves: sexual desire, anger, greed,emotional attachment and egotism. They plunder the Nectar, but the self-willed manmukh does not realize it; no one hears hiscomplaint. The world is blind, and its dealings are blind as well; without the Guru, there is only pitch darkness. || 2 || Indulging in egotism and possessiveness, they are ruined; when they depart, nothing goes along with them. But one whobecomes Gurmukh meditates on the Naam, and ever contemplates the Lords Name. Through the True Word of Gurbani, hesings the Glorious Praises of the Lord; blessed with the Lords Glance of Grace, he is enraptured. || 3 || The spiritual wisdomof the True Guru is a steady light within the heart. The Lords decree is over the heads of even kings. Night and day, theLords devotees worship Him; night and day, they gather in the true profit of the Lords Name. O Nanak, through the LordsName, one is emancipated; attuned to the Shabad, he finds the Lord. || 4 || 2 ||

WAHEGURU JI KA KHALSA
WAHEGURU JI KI FATEH JI..

Thursday, May 17, 2012

Welcome IT


No glass ever became sand again; 

No bread ever became wheat; 

No ripened fruit ever became a flower. 

Welcome change, and choose 

what kind of glass we create,
what kind of bread we bake,
what kind of fruit we harvest.

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ, ਵੀਰਵਾਰ , ੪ ਜੇਠ



ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ

ਅੱਜ ਦਾ ਮੁੱਖਵਾਕ 17.5.2012, ਵੀਰਵਾਰ , ੪ ਜੇਠ (ਸੰਮਤ ੫੪੪ ਨਾਨਕਸ਼ਾਹੀ)

ਵਡਹੰਸੁ ਮਹਲਾ ੪ ਘੋੜੀਆ
ੴ ਸਤਿਗੁਰ ਪ੍ਰਸਾਦਿ ॥
ਦੇਹ ਤੇਜਣਿ ਜੀ ਰਾਮਿ ਉਪਾਈਆ ਰਾਮ ॥ ਧੰਨੁ ਮਾਣਸ ਜਨਮੁ ਪੁੰਨਿ ਪਾਈਆ ਰਾਮ ॥ ਮਾਣਸ ਜਨਮੁ ਵਡ ਪੁੰਨੇ ਪਾਇਆ ਦੇਹ ਸੁ ਕੰਚਨ ਚੰਗੜੀਆ ॥ ਗੁਰਮੁਖਿ ਰੰਗੁ ਚਲੂਲਾ ਪਾਵੈ ਹਰਿ ਹਰਿ ਹਰਿ ਨਵ ਰੰਗੜੀਆ ॥ ਏਹ ਦੇਹ ਸੁ ਬਾਂਕੀ ਜਿਤੁ ਹਰਿ ਜਾਪੀ ਹਰਿ ਹਰਿ ਨਾਮਿ ਸੁਹਾਵੀਆ ॥ ਵਡਭਾਗੀ ਪਾਈ ਨਾਮੁ ਸਖਾਈ ਜਨ ਨਾਨਕ ਰਾਮਿ ਉਪਾਈਆ ॥੧॥ ਦੇਹ ਪਾਵਉ ਜੀਨੁ ਬੁਝਿ ਚੰਗਾ ਰਾਮ ॥ ਚੜਿ ਲੰਘਾ ਜੀ ਬਿਖਮੁ ਭੁਇਅੰਗਾ ਰਾਮ ॥ ਬਿਖਮੁ ਭੁਇਅੰਗਾ ਅਨਤ ਤਰੰਗਾ ਗੁਰਮੁਖਿ ਪਾਰਿ ਲੰਘਾਏ ॥ ਹਰਿ ਬੋਹਿਥਿ ਚੜਿ ਵਡਭਾਗੀ ਲੰਘੈ ਗੁਰੁ ਖੇਵਟੁ ਸਬਦਿ ਤਰਾਏ ॥ ਅਨਦਿਨੁ ਹਰਿ ਰੰਗਿ ਹਰਿ ਗੁਣ ਗਾਵੈ ਹਰਿ ਰੰਗੀ ਹਰਿ ਰੰਗਾ ॥ ਜਨ ਨਾਨਕ ਨਿਰਬਾਣ ਪਦੁ ਪਾਇਆ ਹਰਿ ਉਤਮੁ ਹਰਿ ਪਦੁ ਚੰਗਾ ॥੨॥ ਕੜੀਆਲੁ ਮੁਖੇ ਗੁਰਿ ਗਿਆਨੁ ਦ੍ਰਿੜਾਇਆ ਰਾਮ ॥ ਤਨਿ ਪ੍ਰੇਮੁ ਹਰਿ ਚਾਬਕੁ ਲਾਇਆ ਰਾਮ ॥ ਤਨਿ ਪ੍ਰੇਮੁ ਹਰਿ ਹਰਿ ਲਾਇ ਚਾਬਕੁ ਮਨੁ ਜਿਣੈ ਗੁਰਮੁਖਿ ਜੀਤਿਆ ॥ ਅਘੜੋ ਘੜਾਵੈ ਸਬਦੁ ਪਾਵੈ ਅਪਿਉ ਹਰਿ ਰਸੁ ਪੀਤਿਆ ॥ ਸੁਣਿ ਸ੍ਰਵਣ ਬਾਣੀ ਗੁਰਿ ਵਖਾਣੀ ਹਰਿ ਰੰਗੁ ਤੁਰੀ ਚੜਾਇਆ ॥ ਮਹਾ ਮਾਰਗੁ ਪੰਥੁ ਬਿਖੜਾ ਜਨ ਨਾਨਕ ਪਾਰਿ ਲੰਘਾਇਆ ॥੩॥  ਘੋੜੀ ਤੇਜਣਿ ਦੇਹ ਰਾਮਿ ਉਪਾਈਆ ਰਾਮ ॥ ਜਿਤੁ ਹਰਿ ਪ੍ਰਭੁ ਜਾਪੈ ਸਾ ਧਨੁ ਧੰਨੁ ਤੁਖਾਈਆ ਰਾਮ ॥ ਜਿਤੁ ਹਰਿ ਪ੍ਰਭੁ ਜਾਪੈ ਸਾ ਧੰਨੁ ਸਾਬਾਸੈ ਧੁਰਿ ਪਾਇਆ ਕਿਰਤੁ ਜੁੜੰਦਾ ॥ ਚੜਿ ਦੇਹੜਿ ਘੋੜੀ ਬਿਖਮੁ ਲਘਾਏ ਮਿਲੁ ਗੁਰਮੁਖਿ ਪਰਮਾਨੰਦਾ ॥ ਹਰਿ ਹਰਿ ਕਾਜੁ ਰਚਾਇਆ ਪੂਰੈ ਮਿਲਿ ਸੰਤ ਜਨਾ ਜੰਞ ਆਈ ॥ ਜਨ ਨਾਨਕ ਹਰਿ ਵਰੁ ਪਾਇਆ ਮੰਗਲੁ ਮਿਲਿ ਸੰਤ ਜਨਾ ਵਾਧਾਈ ॥੪॥੧॥੫॥
(ਅੰਗ ੫੭੫)

ਪੰਜਾਬੀ ਵਿਚ ਵਿਆਖਿਆ :-

ਹੇ ਭਾਈ! (ਮਨੁੱਖ ਦੀ) ਇਹ ਕਾਂਇਆਂ (ਮਾਨੋ) ਘੋੜੀ ਹੈ (ਇਸ ਨੂੰ) ਪਰਮਾਤਮਾ ਨੇ ਪੈਦਾ ਕੀਤਾ ਹੈ। ਮਨੁੱਖਾ ਜਨਮ ਭਾਗਾਂ ਵਾਲਾ ਹੈ (ਜਿਸ ਵਿਚ ਇਹ ਕਾਂਇਆਂ ਮਿਲਦੀ ਹੈ) ਚੰਗੀ ਕਿਸਮਤਿ ਨਾਲ ਹੀ (ਜੀਵ ਨੇ ਇਹ ਕਾਂਇਆਂ) ਲੱਭੀ ਹੈ। ਹੇ ਭਾਈ! ਮਨੁੱਖਾ ਜਨਮ ਵੱਡੀ ਕਿਸਮਤਿ ਨਾਲ ਹੀ ਲੱਭਦਾ ਹੈ। ਪਰ ਉਸੇ ਮਨੁੱਖ ਦੀ ਕਾਂਇਆਂ ਸੋਨੇ ਵਰਗੀ ਹੈ ਤੇ ਸੋਹਣੀ ਹੈ, ਜੇਹੜਾ ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਦਾ ਗੂੜ੍ਹਾ ਰੰਗ ਹਾਸਲ ਕਰਦਾ ਹੈ, ਉਸ ਮਨੁੱਖ ਦੀ ਕਾਂਇਆਂ ਹਰਿ-ਨਾਮ ਦੇ ਨਵੇਂ ਰੰਗ ਨਾਲ ਰੰਗੀ ਜਾਂਦੀ ਹੈ।ਹੇ ਭਾਈ! ਇਹ ਕਾਂਇਆਂ ਸੋਹਣੀ ਹੈ ਕਿਉਂਕਿ ਇਸ ਕਾਂਇਆਂ ਨਾਲ ਮੈਂ ਪਰਮਾਤਮਾ ਦਾ ਨਾਮ ਜਪ ਸਕਦਾ ਹਾਂ, ਹਰਿ-ਨਾਮ ਦੀ ਬਰਕਤਿ ਨਾਲ ਇਹ ਕਾਂਇਆਂ ਸੋਹਣੀ ਬਣ ਜਾਂਦੀ ਹੈ। ਹੇ ਭਾਈ! ਉਸੇ ਵੱਡੇ ਭਾਗਾਂ ਵਾਲੇ ਮਨੁੱਖ ਨੇ ਹੀ ਇਹ ਕਾਂਇਆਂ ਪ੍ਰਾਪਤ ਕੀਤੀ ਸਮਝ, ਪਰਮਾਤਮਾ ਦਾ ਨਾਮ ਜਿਸ ਮਨੁੱਖ ਦਾ ਮਿੱਤਰ ਬਣ ਜਾਂਦਾ ਹੈ। ਹੇ ਦਾਸ ਨਾਨਕ! (ਨਾਮ ਸਿਮਰਨ ਵਾਸਤੇ ਹੀ ਇਹ ਕਾਂਇਆਂ) ਪਰਮਾਤਮਾ ਨੇ ਪੈਦਾ ਕੀਤੀ ਹੈ।੧। ਹੇ ਭਾਈ! ਪਰਮਾਤਮਾ ਦੇ ਗੁਣਾਂ ਨੂੰ ਵਿਚਾਰ ਕੇ ਮੈਂ (ਆਪਣੇ ਸਰੀਰ-ਘੋੜੀ ਉਤੇ, ਸਿਫ਼ਤਿ-ਸਾਲਾਹ ਦੀ) ਕਾਠੀ ਪਾਂਦਾ ਹਾਂ, (ਉਸ ਕਾਠੀ ਵਾਲੀ ਘੋੜੀ ਉਤੇ) ਚੜ੍ਹ ਕੇ (ਕਾਂਇਆਂ ਨੂੰ ਵੱਸ ਵਿਚ ਕਰ ਕੇ) ਮੈਂ ਇਸ ਔਖੇ (ਤਰੇ ਜਾਣ ਵਾਲੇ) ਸੰਸਾਰ-ਸਮੁੰਦਰ ਤੋਂ ਪਾਰ ਲੰਘਦਾ ਹਾਂ। (ਹੇ ਭਾਈ! ਕੋਈ ਵਿਰਲਾ) ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਹੀ) ਇਸ ਔਖੇ ਸੰਸਾਰ-ਸਮੁੰਦਰ ਤੋਂ ਪਾਰ ਲੰਘਾਂਦਾ ਹੈ (ਕਿਉਂਕਿ ਇਸ ਵਿਚ ਵਿਕਾਰਾਂ ਦੀਆਂ) ਬੇਅੰਤ ਲਹਿਰਾਂ ਪੈ ਰਹੀਆਂ ਹਨ। ਕੋਈ ਵਿਰਲਾ ਵੱਡੇ ਭਾਗਾਂ ਵਾਲਾ ਮਨੁੱਖ ਹਰਿ-ਨਾਮ ਦੇ ਜਹਾਜ਼ ਵਿਚ ਚੜ੍ਹ ਕੇ ਪਾਰ ਲੰਘਦਾ ਹੈ, ਗੁਰੂ-ਮਲਾਹ ਆਪਣੇ ਸ਼ਬਦ ਵਿਚ ਜੋੜ ਕੇ ਪਾਰ ਲੰਘਾ ਲੈਂਦਾ ਹੈ। ਹੇ ਨਾਨਕ! ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੇ ਪ੍ਰੇਮ-ਰੰਗ ਵਿਚ (ਟਿਕ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ, ਉਹ ਹਰਿ ਨਾਮ-ਰੰਗ ਵਿਚ ਰੰਗਿਆ ਜਾਂਦਾ ਹੈ, ਉਹ ਮਨੁੱਖ ਉਹ ਉੱਚਾ ਤੇ ਸੁੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ ਜਿਥੇ ਵਾਸਨਾ ਪੋਹ ਨਹੀਂ ਸਕਦੀ।੨। ਜਿਸ ਮਨੁੱਖ ਦੇ ਹਿਰਦੇ ਵਿਚ ਗੁਰੂ ਨੇ ਆਤਮਕ ਜੀਵਨ ਦੀ ਸੂਝ ਪੱਕੀ ਕਰ ਦਿੱਤੀ, ਉਸ ਨੇ ਇਹ ਸੂਝ (ਆਪਣੀ ਕਾਂਇਆਂ-ਘੋੜੀ ਦੇ) ਮੂੰਹ ਵਿਚ (ਮਾਨੋ) ਲਗਾਮ ਦੇ ਦਿੱਤੀ ਹੈ। ਉਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਪਿਆਰ ਪੈਦਾ ਹੁੰਦਾ ਹੈ,ਇਹ ਪਿਆਰ ਉਹ ਮਨੁੱਖ ਆਪਣੀ ਕਾਂਇਆਂ-ਘੋੜੀ ਨੂੰ (ਮਾਨੋ) ਚਾਬੁਕ ਮਾਰਦਾ ਰਹਿੰਦਾ ਹੈ। ਹਿਰਦੇ ਵਿਚ ਪੈਦਾ ਹੋਇਆ ਹਰਿ-ਨਾਮ ਦਾ ਪ੍ਰੇਮ ਉਹ ਮਨੁੱਖ ਆਪਣੀ ਕਾਂਇਆਂ-ਘੋੜੀ ਨੂੰ ਚਾਬੁਕ ਮਾਰਦਾ ਰਹਿੰਦਾ ਹੈ, ਤੇ, ਆਪਣੇ ਮਨ ਨੂੰ ਵੱਸ ਵਿਚ ਕਰੀ ਰੱਖਦਾ ਹੈ। ਪਰ, ਇਹ ਮਨ ਗੁਰੂ ਦੀ ਸਰਨ ਪਿਆਂ ਹੀ ਜਿੱਤਿਆ ਜਾ ਸਕਦਾ ਹੈ। ਉਹ ਮਨੁੱਖ ਗੁਰੂ ਦਾ ਸ਼ਬਦ ਪ੍ਰਾਪਤ ਕਰਦਾ ਹੈ, ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ-ਰਸ ਪੀਂਦਾ ਰਹਿੰਦਾ ਹੈ, ਤੇ (ਜਤ, ਧੀਰਜ ਆਦਿਕ ਦੀ ਕੁਠਾਲੀ ਵਿਚ) ਅੱਲ੍ਹੜ ਮਨ ਨੂੰ ਘੜ ਲੈਂਦਾ ਹੈ (ਸੁਚੱਜਾ ਬਣਾ ਲੈਂਦਾ ਹੈ)। ਗੁਰੂ ਦੀ ਜਿਹੜੀ ਬਾਣੀ ਉਚਾਰੀ ਹੋਈ ਹੈ ਇਸ ਨੂੰ ਆਪਣੇ ਕੰਨਾਂ ਨਾਲ ਸੁਣ ਕੇ (ਭਾਵ, ਗਹੁ ਨਾਲ ਸੁਣ ਕੇ ਉਹ ਮਨੁੱਖ ਆਪਣੇ ਅੰਦਰ) ਪਰਮਾਤਮਾ ਦਾ ਪਿਆਰ ਪੈਦਾ ਕਰਦਾ ਹੈ, ਤੇ ਇਸ ਤਰ੍ਹਾਂ ਕਾਂਇਆਂ-ਘੋੜੀ ਉਤੇ ਸਵਾਰ ਹੁੰਦਾ ਹੈ (ਕਾਂਇਆਂ ਨੂੰ ਵੱਸ ਕਰਦਾ ਹੈ)। ਹੇ ਦਾਸ ਨਾਨਕ! (ਇਹ ਮਨੁੱਖਾ ਜੀਵਨ) ਬੜਾ ਔਖਾ ਪੈਂਡਾ ਹੈ, (ਗੁਰੂ ਸਰਨ ਪਏ ਮਨੁੱਖ ਨੂੰ) ਪਾਰ ਲੰਘਾ ਲੈਂਦਾ ਹੈ।੩। ਹੇ ਭਾਈ! ਇਹ ਮਨੁੱਖਾ ਸਰੀਰ-ਘੋੜੀ ਪਰਮਾਤਮਾ ਨੇ ਪੈਦਾ ਕੀਤੀ ਹੈ (ਕਿ ਇਸ ਘੋੜੀ ਉਤੇ ਚੜ੍ਹ ਕੇ ਜੀਵ ਜੀਵਨ-ਸਫ਼ਰ ਨੂੰ ਸਫਲਤਾ ਨਾਲ ਤੈ ਕਰੇ, ਸੋ) ਜਿਸ (ਸਰੀਰ-ਘੋੜੀ) ਦੀ ਰਾਹੀਂ ਮਨੁੱਖ ਪਰਮਾਤਮਾ ਦਾ ਨਾਮ ਜਪਦਾ ਹੈ, ਉਹ ਧੰਨ ਹੈ,ਉਸ ਨੂੰ ਸ਼ਾਬਾਸ਼ ਮਿਲਦੀ ਹੈ, (ਇਸ ਦੀ ਰਾਹੀਂ) ਪਿਛਲੇ ਕੀਤੇ ਕਰਮਾਂ ਦੇ ਸੰਸਕਾਰਾਂ ਦਾ ਇਕੱਠ ਉੱਘੜ ਪੈਂਦਾ ਹੈ। ਹੇ ਭਾਈ! ਇਸ ਸੋਹਣੀ ਕਾਂਇਆਂ-ਘੋੜੀ ਉਤੇ ਚੜ੍ਹ, (ਇਹ ਘੋੜੀ) ਔਖੇ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦੀ ਹੈ, (ਇਸ ਦੀ ਰਾਹੀਂ) ਗੁਰੂ ਦੀ ਸਰਨ ਪੈ ਕੇ ਪਰਮ ਆਨੰਦ ਦੇ ਮਾਲਕ ਪਰਮਾਤਮਾ ਨੂੰ ਮਿਲ। ਪੂਰਨ ਪਰਮਾਤਮਾ ਨੇ ਜਿਸ ਜੀਵ-ਇਸਤ੍ਰੀ ਦਾ ਵਿਆਹ ਰਚਾ ਦਿੱਤਾ (ਜਿਸ ਜਿੰਦ-ਵਹੁਟੀ ਨੂੰ ਆਪਣੇ ਨਾਲ ਮਿਲਾਣ ਦਾ ਢੋ ਢੁਕਾ ਦਿੱਤਾ), ਸਤ ਸੰਗੀਆਂ ਨਾਲ ਮਿਲ ਕੇ (ਮਾਨੋ, ਉਸ ਦੀ) ਜੰਞ ਆ ਗਈ। ਹੇ ਦਾਸ ਨਾਨਕ! ਸੰਤ ਜਨਾਂ ਨੂੰ ਮਿਲ ਕੇ ਉਸ ਜੀਵ-ਇਸਤ੍ਰੀ ਨੇ ਪ੍ਰਭੂ-ਪਤੀ (ਦਾ ਮਿਲਾਪ) ਹਾਸਲ ਕਰ ਲਿਆ, ਉਸ ਨੇ ਆਤਮਕ ਆਨੰਦ ਲੱਭ ਲਿਆ, ਉਸ ਦੇ ਅੰਦਰ ਆਤਮਕ ਸ਼ਾਦੀਆਨੇ ਵੱਜ ਪਏ।੪।੧।੫।

ENGLISH TRANSLATION :-

WADAHANS, FOURTH MEHL, GHOREES ~ THE WEDDING PROCESSION:
ONE UNIVERSAL CREATOR GOD. BY THE GRACE OF THE TRUE GURU:
This body-horse was created by the Lord. Blessed is human life, which is obtained by virtuous actions. Human life is obtainedonly by the most virtuous actions; this body is radiant and golden. The Gurmukh is imbued with the deep crimson color of thepoppy; he is imbued with the new color of the Lords Name, Har, Har, Har. This body is so very beautiful; it chants the Nameof the Lord, and it is adorned with the Name of the Lord, Har, Har. By great good fortune, the body is obtained; the Naam, theName of the Lord, is its companion; O servant Nanak, the Lord has created it. || 1 || I place the saddle on the body-horse,the saddle of realization of the Good Lord. Riding this horse, I cross over the treacherous world-ocean. The treacherous worldoceanis rocked by countless waves, but the Gurmukh is carried across. Embarking upon the boat of the Lord, the veryfortunate ones cross over; the Guru, the Boatman, carries them across, through the Word of the Shabad. Night and day,imbued with the Lords Love, singing the Glorious Praises of the Lord, the Lords lover loves the Lord. Servant Nanak hasattained the state of Nirvaanaa, the state of ultimate goodness, the state of the Lord. || 2 || The Guru has implanted spiritualwisdom within me, as a bridle in my mouth. He has applied the whip of the Lords Love to my body. Applying the whip of theLords Love to the body, the Gurmukh conquers the mind, and wins the battle of life. He trains his untrained mind with theWord of the Shabad, and drinks in the rejuvenating essence of the Lords Nectar. Listen with your ears to the Word, spoken bythe Guru, and attune your body-horse to the Lords Love. Servant Nanak has crossed over on the path, the treacherous path.|| 3 ||  The body-horse was created by the Lord. Blessed, blessed is that body-horse which meditates on the Lord God.Blessed and acclaimed is that body-horse which meditates on the Lord God; it is obtained by the merits of past actions. Ridingthe body-horse, one crosses over the treacherous world-ocean; the Gurmukh meets the Lord, the embodiment of supremebliss. The Lord, Har, Har, has perfectly arranged this wedding; the Saints have come together as a wedding party. ServantNanak has obtained the Lord as his Spouse; joining together, the Saints sing the songs of joy and congratulations. || 4 || 1 ||5 ||

WAHEGURU JI KA KHALSA
WAHEGURU JI KI FATEH JI..

Wednesday, May 16, 2012

"THE YOGI"




 The Yogi fights the only battle worth fighting   He kills the five demons and sends them to hell.
  By winning this battle he saves his whole family,  And he saves everyone in the world as well. 
Night and day he lives awake,  He lives in a trance of pure delight.
  In love with the One, he lives without fear,  And prays to serve only the One great Light.
He has the most priceless gift of all…  He’s satisfied - he lives at peace.
  Deeply content in God’s meditation,  He sits detached, in sweet release.
He is the master of his mind.  While others feel themselves apart,
  While others are wishing and hoping,  He contemplates God within his heart.
He lives in the house of unspeakable bliss  And is ever happy with the gift of God’s love.
  He treats all people just the same.  No one below, no one above.
How can the Yogi do this? Everything he sees is God,
  He sees the Truth in everything.  In everyone, in every place,
  In every sound he hears it ring.He enters through the open door,
  He makes the home of God his own,  He hears the music of the spheres,
  His mind is pleased, his Way is known. He wears the pure white robe of Nam.
  He lives a life that’s filled with Truth.  He lives in wedded bliss with God.
  He lives a life of self-control.  He lives aware of all that flows
  In and out of all nine holes. He walks the path of righteousness.
  His mind is shining like the sun.  He feels at home in all three worlds,
  And is a friend to everyone. He travels deep within himself.
  He cleans himself from inside out.   And bowing at his inner shrine,
  He worships God within his mind. His mind is steady, clear and true,
  No need to fight, no need to argue.   What he says and what he means are one and the same.
  He’s the master of his mind. He remembers the Name.
He is modest and kind, truthful and sweet.  He shares his virtues with all whom he meets.
  He understands God’s Inner Command,   And sees the actions of God’s own hand.
With his mind immersed deep in the One,   Free from doubt… natural, pure,
  He takes his seat in God’s true home,  And makes the will of God his own.
With a gentle touch, he controls his thoughts.  He is ever alert in body and mind.
  He forgets himself, yet lives alone.  He knows this world is not his home.
  He calls no single thing his own. Moving easily through all the spaces
  He gains True knowledge, sees many faces.   He lets go of his wanting, anger and conceit.
  He needs little sleep and little to eat. He eats just simple, natural fare.
  Lives in balance, at ease, content.   His heart lotus is open wide.
  He understands the Guru’s Word,   And merges with the God inside.
He is filled with God.   He holds fast to the root,
  Sips nectar from the breast of life,   And lives in peace, beyond all strife.
Living deep…
  Close to the core,
  Breathing…
  Breathing …
  Nothing more.
The Yogi knows the way of the heart.   Wearing earrings of silence, he hears it all.
  He follows the royal path of Raj Yog.   He ever serves the True Guru,
  And easily sees what’s false and True. The whole world is his wallet
  Filled with kindness for all.   His walking staff is the One God’s Name.
  His bowl is full of God’s meditation,   And he sees all places and beings the same.
He sits on the deerskin of the five elements   And the whole world comes to his door.
  He roams freely through the city of his body,   His vision awakened, his heart at home.
  While storms are raging all around,   The winds of desire just leave him alone.
He lives at peace through all the four ages.   A brother and friend to all saints and sages.
  He is master of the earth, air, water and fire,   He roams through the ethers, lower and higher.
 The Yogi is master of the cosmic sound   Wherever he sits there is music around.
  He finds his horn in the star flung realms.   The unstruck sound is ever new.
  He sings the glories of God and Guru. Music always fills his mind.
  For the yogi’s horn is God Himself,   God is the sound … God plays the tune.
  His heart-sun enters the house of the moon. He plays upon the untouched strings,
  Vibrating… music of the spheres,   All tones merging into one,
  The voice of God is what he hears. His mind and breath are the gourds of his veena,
  His fingerboard is the One True Lord,   On the strings of his heart, He plays clear and sweet.
  He lives forever free from joy and sorrow,   And uses today to create tomorrow.
His mind is ever steady, though the winds of change blow strong.
  His mind is ever clear, filled with music of the spheres.  He doesn’t praise or slander anyone.
  He knows that "good" and "bad" are just a game.  To him pure gold and common iron are both spirit, just the same.
God is his personality. God is his form.  He’s beyond separation, death, and sorrow.
  He keeps his lower self restrained.  In him, all virtues are contained.
He wears the earrings of the Word.  His coat is woven of forgiveness.
  His bowl is full of universe and star.  Awareness is his walking stick.
  He knows that God is never far. To live in the constant presence of God
  Is the ashes on his body.   His job is to ever praise the One.
  His religion is the Guru’s Way.   He longs for God all night and day.
He kindles the fire of Divine vision,   With the fuel of his body and the bellows of love.
  He burns all his doubt and smears the ashes on his body.
  He lives in the warmth of that Divine flame   And ever begs for the One Lord’s Name.
In Divine knowledge, concentration, and Sangat   He is ever awake, with love in his heart.
  With the needle of meditation and the thread of God’s Word   He lives to practice his most divine art.
He remembers the bright Lord and merges his Soul.  Union with God is his only goal.
  He slays the five demons, keeps God clasped to his heart,   Remains fixed in God’s love, and is never apart.
He sees the One Lord in the moon and the sun.   He sees God’s light within everyone.
  He sees God in the forest. He sees God in his home.   Full of awe … full of wonder … he is never alone.
All his rituals are drowned in singing God’s praises.   He dwells on the Name and begs for none else.
  By Guru’s grace he is blessed with the highest respect.   God removes all his doubts, and unites him with Him.
  God lives in his every fiber and limb. His trance is true freedom and release from the world.
  Beyond sloth and desire, anger and pain.   His body and his senses serve him,
  And his Way of life is the love of the Name. Indescribable joy is the food which he eats.
  He ever leans on the staff of Truth.   His mood is one of contemplation.
  He practices the yoga of God’s meditation.  He stills his ego and sings the Lord’s praise.
  He reflects on the essence of All … night and day. 
He sits in the fearless, timeless place,   And loves to gaze on the playful Lord’s face.

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ, ਬੁੱਧਵਾਰ , ੩ ਜੇਠ

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ


ਅੱਜ ਦਾ ਮੁੱਖਵਾਕ 16.5.2012, ਬੁੱਧਵਾਰ , ੩ ਜੇਠ (ਸੰਮਤ ੫੪੪ ਨਾਨਕਸ਼ਾਹੀ)

ਰਾਗੁ ਵਡਹੰਸੁ ਮਹਲਾ ੧ ਘਰੁ ੫ ਅਲਾਹਣੀਆ   

ੴ ਸਤਿਗੁਰ ਪ੍ਰਸਾਦਿ ॥

ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ ॥ ਮੁਹਲਤਿ ਪੁਨੀ ਪਾਈ ਭਰੀ ਜਾਨੀਅੜਾ ਘਤਿ ਚਲਾਇਆ ॥ ਜਾਨੀ ਘਤਿ ਚਲਾਇਆ ਲਿਖਿਆ ਆਇਆ ਰੁੰਨੇ ਵੀਰ ਸਬਾਏ ॥ ਕਾਂਇਆ ਹੰਸ ਥੀਆ ਵੇਛੋੜਾ ਜਾਂ ਦਿਨ ਪੁੰਨੇ ਮੇਰੀ ਮਾਏ ॥ ਜੇਹਾ ਲਿਖਿਆ ਤੇਹਾ ਪਾਇਆ ਜੇਹਾ ਪੁਰਬਿ ਕਮਾਇਆ ॥ ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ ॥੧॥ ਸਾਹਿਬੁ ਸਿਮਰਹੁ ਮੇਰੇ ਭਾਈਹੋ ਸਭਨਾ ਏਹੁ ਪਇਆਣਾ ॥ ਏਥੈ ਧੰਧਾ ਕੂੜਾ ਚਾਰਿ ਦਿਹਾ ਆਗੈ ਸਰਪਰ ਜਾਣਾ ॥ ਆਗੈ ਸਰਪਰ ਜਾਣਾ ਜਿਉ ਮਿਹਮਾਣਾ ਕਾਹੇ ਗਾਰਬੁ ਕੀਜੈ ॥ ਜਿਤੁ ਸੇਵਿਐ ਦਰਗਹ ਸੁਖੁ ਪਾਈਐ ਨਾਮੁ ਤਿਸੈ ਕਾ ਲੀਜੈ ॥ ਆਗੈ ਹੁਕਮੁ ਨ ਚਲੈ ਮੂਲੇ ਸਿਰਿ ਸਿਰਿ ਕਿਆ ਵਿਹਾਣਾ ॥ ਸਾਹਿਬੁ ਸਿਮਰਿਹੁ ਮੇਰੇ ਭਾਈਹੋ ਸਭਨਾ ਏਹੁ ਪਇਆਣਾ ॥੨॥ ਜੋ ਤਿਸੁ ਭਾਵੈ ਸੰਮ੍ਰਥ ਸੋ ਥੀਐ ਹੀਲੜਾ ਏਹੁ ਸੰਸਾਰੋ ॥ ਜਲਿ ਥਲਿ ਮਹੀਅਲਿ ਰਵਿ ਰਹਿਆ ਸਾਚੜਾ ਸਿਰਜਣਹਾਰੋ ॥ ਸਾਚਾ ਸਿਰਜਣਹਾਰੋ ਅਲਖ ਅਪਾਰੋ ਤਾ ਕਾ ਅੰਤੁ ਨ ਪਾਇਆ ॥ ਆਇਆ ਤਿਨ ਕਾ ਸਫਲੁ ਭਇਆ ਹੈ ਇਕ ਮਨਿ ਜਿਨੀ ਧਿਆਇਆ ॥ ਢਾਹੇ ਢਾਹਿ ਉਸਾਰੇ ਆਪੇ ਹੁਕਮਿ ਸਵਾਰਣਹਾਰੋ ॥ ਜੋ ਤਿਸੁ ਭਾਵੈ ਸੰਮ੍ਰਥ ਸੋ ਥੀਐ ਹੀਲੜਾ ਏਹੁ ਸੰਸਾਰੋ ॥੩॥ ਨਾਨਕ ਰੁੰਨਾ ਬਾਬਾ ਜਾਣੀਐ ਜੇ ਰੋਵੈ ਲਾਇ ਪਿਆਰੋ ॥ ਵਾਲੇਵੇ ਕਾਰਣਿ ਬਾਬਾ ਰੋਈਐ ਰੋਵਣੁ ਸਗਲ ਬਿਕਾਰੋ ॥ ਰੋਵਣੁ ਸਗਲ ਬਿਕਾਰੋ ਗਾਫਲੁ ਸੰਸਾਰੋ ਮਾਇਆ ਕਾਰਣਿ ਰੋਵੈ ॥ ਚੰਗਾ ਮੰਦਾ ਕਿਛੁ ਸੂਝੈ ਨਾਹੀ ਇਹੁ ਤਨੁ ਏਵੈ ਖੋਵੈ ॥ ਐਥੈ ਆਇਆ ਸਭੁ ਕੋ ਜਾਸੀ ਕੂੜਿ ਕਰਹੁ ਅਹੰਕਾਰੋ ॥ ਨਾਨਕ ਰੁੰਨਾ ਬਾਬਾ ਜਾਣੀਐ ਜੇ ਰੋਵੈ ਲਾਇ ਪਿਆਰੋ ॥੪॥੧॥

(ਅੰਗ ੫੭੮-੫੭੯)


ਪੰਜਾਬੀ ਵਿਚ ਵਿਆਖਿਆ :-
ਜਿਸ (ਪ੍ਰਭੂ) ਨੇ ਜਗਤ ਨੂੰ ਮਾਇਆ ਦੇ ਆਹਰ ਵਿਚ ਲਾ ਰੱਖਿਆ ਹੈ ਉਹੀ ਸਿਰਜਣਹਾਰ ਪਾਤਿਸ਼ਾਹ ਵਡਿਆਉਣ-ਜੋਗ ਹੈ। (ਕਿਉਂਕਿ ਉਹੀ) ਸਦਾ ਕਾਇਮ ਰਹਿਣ ਵਾਲਾ ਹੈ। (ਜੀਵ ਵਿਚਾਰੇ ਦੀ ਕੋਈ ਪਾਂਇਆਂ ਨਹੀਂ) ਜਦੋਂ ਜੀਵ ਨੂੰ ਮਿਲਿਆ ਸਮਾ ਮੁੱਕ ਜਾਂਦਾ ਹੈ ਜਦੋਂ ਇਸ ਦੀ ਉਮਰ ਦੀ ਪਿਆਲੀ ਭਰ ਜਾਂਦੀ ਹੈ ਤਾਂ (ਸਰੀਰ ਦੇ) ਪਿਆਰੇ ਸਾਥੀ ਨੂੰ ਫੜ ਕੇ ਅੱਗੇ ਲਾ ਲਿਆ ਜਾਂਦਾ ਹੈ। (ਉਮਰ ਦਾ ਸਮਾ ਮੁੱਕਣ ਤੇ) ਜਦੋਂ ਪਰਮਾਤਮਾ ਦਾ ਲਿਖਿਆ (ਹੁਕਮ) ਅਉਂਦਾ ਹੈ, ਸਰੀਰ ਦੇ ਪਿਆਰੇ ਸਾਥੀ ਜੀਵਾਤਮਾ ਨੂੰ ਫੜ ਕੇ ਅੱਗੇ ਲਾ ਲਿਆ ਜਾਂਦਾ ਹੈ, ਤੇ ਸਾਰੇ ਸੱਜਣ ਸੰਬੰਧੀ ਰੋਂਦੇ ਹਨ। ਹੇ ਮੇਰੀ ਮਾਂ! ਜਦੋਂ ਉਮਰ ਦੇ ਦਿਨ ਪੂਰੇ ਹੋ ਜਾਂਦੇ ਹਨ, ਤਾਂ ਸਰੀਰ ਤੇ ਜੀਵਾਤਮਾ ਦਾ (ਸਦਾ ਲਈ) ਵਿਛੋੜਾ ਹੋ ਜਾਂਦਾ ਹੈ। (ਉਸ ਅੰਤ ਸਮੇ ਤੋਂ) ਪਹਿਲਾਂ ਪਹਿਲਾਂ ਜੋ ਜੋ ਕਰਮ ਜੀਵ ਨੇ ਕਮਾਇਆ ਹੁੰਦਾ ਹੈ (ਉਸ ਉਸ ਦੇ ਅਨੁਸਾਰ) ਜਿਹੋ ਜਿਹਾ ਸੰਸਕਾਰਾਂ ਦਾ ਲੇਖ (ਉਸ ਦੇ ਮੱਥੇ ਤੇ) ਲਿਖਿਆ ਜਾਂਦਾ ਹੈ ਉਹੋ ਜਿਹਾ ਫਲ ਜੀਵ ਪਾਂਦਾ ਹੈ। ਜਿਸ ਨੇ ਜਗਤ ਨੂੰ ਮਾਇਆ ਦੇ ਆਹਰ ਵਿਚ ਲਾ ਰੱਖਿਆ ਹੈ ਉਹੀ ਸਿਰਜਣਹਾਰ ਪਾਤਿਸ਼ਾਹ ਵਡਿਆਉਣ-ਜੋਗ ਹੈ ਉਹੀ ਸਦਾ ਕਾਇਮ ਰਹਿਣ ਵਾਲਾ ਹੈ।੧। ਹੇ ਮੇਰੇ ਭਰਾਵੋ! (ਸਦਾ-ਥਿਰ) ਮਾਲਕ-ਪ੍ਰਭੂ ਦਾ ਸਿਮਰਨ ਕਰੋ। (ਦੁਨੀਆ ਤੋਂ) ਇਹ ਕੂਚ ਸਭਨਾਂ ਨੇ ਹੀ ਕਰਨਾ ਹੈ। ਦੁਨੀਆ ਵਿਚ ਮਾਇਆ ਦਾ ਝੂਠਾ ਆਹਰ ਚਾਰ ਦਿਨਾਂ ਲਈ ਹੀ ਹੈ, (ਹਰੇਕ ਨੇ ਹੀ) ਇਥੋਂ ਅਗਾਂਹ (ਪਰਲੋਕ ਵਿਚ) ਜ਼ਰੂਰ ਚਲੇ ਜਾਣਾ ਹੈ। ਇਥੋਂ ਅਗਾਂਹ ਜ਼ਰੂਰ (ਹਰੇਕ ਨੇ) ਚਲੇ ਜਾਣਾ ਹੈ, (ਇਥੇ ਜਗਤ ਵਿਚ) ਅਸੀ ਪਰਾਹੁਣਿਆਂ ਵਾਂਗ ਹੀ ਹਾਂ, (ਕਿਸੇ ਵੀ ਧਨ ਪਦਾਰਥ ਆਦਿਕ ਦਾ) ਮਾਣ ਕਰਨਾ ਵਿਅਰਥ ਹੈ। ਉਸ ਪਰਮਾਤਮਾ ਦਾ ਹੀ ਨਾਮ ਸਿਮਰਨਾ ਚਾਹੀਦਾ ਹੈ ਜਿਸ ਦੇ ਸਿਮਰਨ ਨਾਲ ਪਰਮਾਤਮਾ ਦੀ ਹਜ਼ੂਰੀ ਵਿਚ ਆਤਮਕ ਆਨੰਦ ਮਿਲਦਾ ਹੈ। (ਜਗਤ ਵਿਚ ਤਾਂ ਧਨ ਪਦਾਰਥ ਵਾਲੇ ਦਾ ਹੁਕਮ ਚੱਲ ਸਕਦਾ ਹੈ, ਪਰ) ਪਰਲੋਕ ਵਿਚ ਕਿਸੇ ਦਾ ਭੀ ਹੁਕਮ ਉੱਕਾ ਹੀ ਨਹੀਂ ਚੱਲ ਸਕਦਾ, ਉਥੇ ਤਾਂ ਹਰੇਕ ਦੇ ਸਿਰ ਉਤੇ (ਆਪੋ ਆਪਣੇ)ਕੀਤੇ ਅਨੁਸਾਰ ਬੀਤਦੀ ਹੈ। ਹੇ ਮੇਰੇ ਭਰਾਵੋ! (ਸਦਾ-ਥਿਰ) ਮਾਲਕ-ਪ੍ਰਭੂ ਦਾ ਸਿਮਰਨ ਕਰੋ। (ਦੁਨੀਆ ਤੋਂ) ਇਹ ਕੂਚ ਸਭ ਨੇ ਹੀ ਕਰ ਜਾਣਾ ਹੈ।੨। ਜਗਤ ਦੇ ਜੀਵਾਂ ਦਾ ਉੱਦਮ ਤਾਂ ਇਕ ਬਹਾਨਾ ਹੀ ਹੈ, ਹੁੰਦਾ ਉਹੀ ਕੁਝ ਹੈ ਜੋ ਉਸ ਸਰਬ-ਸ਼ਕਤੀਮਾਨ ਪ੍ਰਭੂ ਨੂੰ ਭਾਉਂਦਾ ਹੈ। ਉਹ ਸਦਾ-ਥਿਰ ਰਹਿਣ ਵਾਲਾ ਸਿਰਜਣਹਾਰ ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ ਹਰ ਥਾਂ ਮੌਜੂਦ ਹੈ। ਉਹ ਪ੍ਰਭੂ ਸਦਾ-ਥਿਰ ਰਹਿਣ ਵਾਲਾ ਹੈ ਸਭ ਦਾ ਪੈਦਾ ਕਰਨ ਵਾਲਾ ਹੈ, ਅਦ੍ਰਿਸ਼ਟ ਹੈ, ਬੇਅੰਤ ਹੈ, ਕੋਈ ਭੀ ਜੀਵ ਉਸ ਦੇ ਗੁਣਾਂ ਦਾ ਅੰਤ ਨਹੀਂ ਲੱਭ ਸਕਦਾ। ਜਗਤ ਵਿਚ ਜੰਮਣਾ ਉਹਨਾਂ ਦਾ ਹੀ ਸਫਲ ਕਿਹਾ ਜਾਂਦਾ ਹੈ ਜਿਨ੍ਹਾਂ ਨੇ ਉਸ ਬੇਅੰਤ ਪ੍ਰਭੂ ਨੂੰ ਸੁਰਤਿ ਜੋੜ ਕੇ ਸਿਮਰਿਆ ਹੈ। ਉਹ ਪਰਮਾਤਮਾ ਆਪ ਹੀ ਜਗਤ-ਰਚਨਾ ਨੂੰ ਢਾਹ ਦੇਂਦਾ ਹੈ, ਢਾਹ ਕੇ ਆਪ ਹੀ ਫਿਰ ਬਣਾ ਲੈਂਦਾ ਹੈ, ਉਹ ਆਪਣੇ ਹੁਕਮ ਵਿਚ ਜੀਵਾਂ ਨੂੰ ਚੰਗੇ ਜੀਵਨ ਵਾਲੇ ਬਣਾਂਦਾ ਹੈ। ਜਗਤ ਦੇ ਜੀਵਾਂ ਦਾ ਉੱਦਮ ਤਾਂ ਇਕ ਬਹਾਨਾ ਹੀ ਹੈ, ਹੁੰਦਾ ਉਹੀ ਕੁਝ ਹੈ ਜੋ ਉਸ ਸਰਬ-ਸ਼ਕਤੀਮਾਨ ਪ੍ਰਭੂ ਨੂੰ ਚੰਗਾ ਲੱਗਦਾ ਹੈ।੩। ਹੇ ਨਾਨਕ! (ਆਖ-ਵਿਛੁੜੇ ਸਨਬੰਧੀਆਂ ਦੀ ਮੌਤ ਤੇ ਤਾਂ ਹਰ ਕੋਈ ਵੈਰਾਗ ਵਿਚ ਆ ਜਾਂਦਾ ਹੈ, ਪਰ ਇਹ ਵੈਰਾਗ ਕਿਸੇ ਅਰਥ ਨਹੀਂ) ਹੇ ਭਾਈ! ਉਸੇ ਮਨੁੱਖ ਨੂੰ ਸਹੀ ਵੈਰਾਗ ਵਿਚ ਆਇਆ ਜਾਣੋ, ਜੋ ਪਿਆਰ ਨਾਲ (ਪਰਮਾਤਮਾ ਦੇ ਮਿਲਾਪ ਦੀ ਖ਼ਾਤਰ)ਵੈਰਾਗ ਵਿਚ ਆਉਂਦਾ ਹੈ। ਹੇ ਭਾਈ! ਦੁਨੀਆ ਦੇ ਧਨ ਪਦਾਰਥ ਦੀ ਖ਼ਾਤਰ ਜੋ ਰੋਵੀਦਾ ਹੈ ਉਹ ਰੋਣਾ ਸਾਰਾ ਹੀ ਵਿਅਰਥ ਜਾਂਦਾ ਹੈ। ਪਰਮਾਤਮਾ ਵਲੋਂ ਭੁੱਲਾ ਹੋਇਆ ਜਗਤ ਮਾਇਆ ਦੀ ਖ਼ਾਤਰ ਰੋਂਦਾ ਹੈ ਇਹ ਸਾਰਾ ਹੀ ਰੁਦਨ ਵਿਅਰਥ ਹੈ। (ਇਸ ਰੋਣ ਨਾਲ) ਮਨੁੱਖ ਨੂੰ ਚੰਗੇ ਮੰਦੇ ਕੰਮ ਦੀ ਪਛਾਣ ਨਹੀਂ ਆਉਂਦੀ, (ਮਾਇਆ ਦੀ ਖ਼ਾਤਰ ਰੋ ਰੋ ਕੇ) ਇਸ ਸਰੀਰ ਨੂੰ ਵਿਅਰਥ ਹੀ ਨਾਸ ਕਰ ਲੈਂਦਾ ਹੈ। ਹੇ ਭਾਈ! ਹਰੇਕ ਜੀਵ ਜੋ ਜਗਤ ਵਿਚ (ਜਨਮ ਲੈ ਕੇ) ਆਇਆ ਹੈ (ਆਪਣਾ ਸਮਾ ਮੁਕਾ ਕੇ) ਚਲਾ ਜਾਇਗਾ,ਨਾਸਵੰਤ ਜਗਤ ਦੇ ਮੋਹ ਵਿਚ ਫਸ ਕੇ (ਵਿਅਰਥ) ਮਾਣ ਕਰਦੇ ਹੋ। ਹੇ ਨਾਨਕ! (ਆਖ-) ਹੇ ਭਾਈ! ਉਸੇ ਮਨੁੱਖ ਨੂੰ ਸਹੀ ਵੈਰਾਗ ਵਿਚ ਆਇਆ ਸਮਝੋ ਜੋ (ਪਰਮਾਤਮਾ ਦੇ ਮਿਲਾਪ ਦੀ ਖ਼ਾਤਰ) ਪਿਆਰ ਨਾਲ ਵੈਰਾਗ ਵਿਚ ਆਉਂਦਾ ਹੈ।੪।੧।



ENGLISH TRANSLATION :-



RAAG WADAHANS, FIRST MEHL, FIFTH HOUSE, ALAAHANEES ~ SONGS OF MOURNING:

ONE UNIVERSAL CREATOR GOD. BY THE GRACE OF THE TRUE GURU:

Blessed is the Creator, the True King, who has linked the whole world to its tasks. When ones time is up, and the measure isfull, this dear soul is caught, and driven off.This dear soul is caught and driven off, when the pre-ordained Order is received; all the relatives cry out in mourning. Thebody and the swan-soul become separated, when ones days are past and done, O my mother. As is ones pre-ordainedDestiny, so does one receive, according to ones past actions. Blessed is the Creator, the True King, who has linked the wholeworld to its tasks. || 1 || Meditate in remembrance on the Lord and Master, O my Siblings of Destiny; everyone has to passthis way. These false entanglements last for only a few days; then, one must surely move on to the world hereafter. He mustsurely move on to the world hereafter, like a guest; so why does he indulge in pride? Chant the Name of the Lord; servingHim, you shall obtain peace in His Court. In the world hereafter, no ones commands will be obeyed. According to their actions,each and every person proceeds. Meditate in remembrance on the Lord and Master, O my Siblings of Destiny; everyone has topass this way. || 2 ||  Whatever pleases the Almighty Lord that alone comes to pass; this world is an opportunity to pleaseHim. The True Creator Lord is pervading and permeating the water, the land and the air. The True Creator Lord is invisible andinfinite; His limits cannot be found. Fruitful is the coming of those, who meditate single-mindedly on Him. He destroys, andhaving destroyed, He creates; by His Order, He adorns us. Whatever pleases the Almighty Lord that alone comes to pass;this world is an opportunity to please Him. || 3 || Nanak: he alone is known to weep, O Baba, who weeps in the Lords Love.One who weeps for the sake of worldly objects, O Baba, weeps totally in vain. This weeping is totally in vain; the world forgetsthe Lord, and weeps for the sake of Maya. They do not distinguish between good and evil; they waste away their lives in vain.Everyone who comes here, shall have to leave; to act in egotism is false. Nanak: he alone is known to weep, O Baba, whoweeps in the Lords Love. || 4 || 1 ||



WAHEGURU JI KA KHALSA

WAHEGURU JI KI FATEH JI..

Tuesday, May 15, 2012

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ, ਮੰਗਲਵਾਰ , ੨ ਜੇਠ



ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ

ਅੱਜ ਦਾ ਮੁੱਖਵਾਕ 15.5.2012, ਮੰਗਲਵਾਰ , ੨ ਜੇਠ (ਸੰਮਤ ੫੪੪ ਨਾਨਕਸ਼ਾਹੀ)

ਸੂਹੀ ਮਹਲਾ ੪ ਘਰੁ ੬
ੴ ਸਤਿਗੁਰ ਪ੍ਰਸਾਦਿ ॥

ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ ਪੂਛਹੁ ਬਿਦਰ ਦਾਸੀ ਸੁਤੈ ਕਿਸਨੁ ਉਤਰਿਆ ਘਰਿ ਜਿਸੁ ਜਾਇ ॥੧॥ ਹਰਿ ਕੀ ਅਕਥ ਕਥਾ ਸੁਨਹੁ ਜਨ ਭਾਈ ਜਿਤੁ ਸਹਸਾ ਦੂਖ ਭੂਖ ਸਭ ਲਹਿ ਜਾਇ ॥੧॥ ਰਹਾਉ ॥ ਰਵਿਦਾਸੁ ਚਮਾਰੁ ਉਸਤਤਿ ਕਰੇ ਹਰਿ ਕੀਰਤਿ ਨਿਮਖ ਇਕ ਗਾਇ ॥ ਪਤਿਤ ਜਾਤਿ ਉਤਮੁ ਭਇਆ ਚਾਰਿ ਵਰਨ ਪਏ ਪਗਿ ਆਇ ॥੨॥ ਨਾਮਦੇਅ ਪ੍ਰੀਤਿ ਲਗੀ ਹਰਿ ਸੇਤੀ ਲੋਕੁ ਛੀਪਾ ਕਹੈ ਬੁਲਾਇ ॥ ਖਤ੍ਰੀ ਬ੍ਰਾਹਮਣ ਪਿਠਿ ਦੇ ਛੋਡੇ ਹਰਿ ਨਾਮਦੇਉ ਲੀਆ ਮੁਖਿ ਲਾਇ ॥੩॥ ਜਿਤਨੇ ਭਗਤ ਹਰਿ ਸੇਵਕਾ ਮੁਖਿ ਅਠਸਠਿ ਤੀਰਥ ਤਿਨ ਤਿਲਕੁ ਕਢਾਇ ॥ ਜਨੁ ਨਾਨਕੁ ਤਿਨ ਕਉ ਅਨਦਿਨੁ ਪਰਸੇ ਜੇ ਕ੍ਰਿਪਾ ਕਰੇ ਹਰਿ ਰਾਇ ॥੪॥੧॥੮॥
(ਅੰਗ ੭੩੩)

ਪੰਜਾਬੀ ਵਿਚ ਵਿਆਖਿਆ :-

ਹੇ ਭਾਈ! ਨੀਵੀਂ ਜਾਤਿ ਵਾਲਾ ਮਨੁੱਖ ਭੀ ਪਰਮਾਤਮਾ ਦਾ ਨਾਮ ਜਪਣ ਨਾਲ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ (ਜੇ ਯਕੀਨ ਨਹੀਂ ਆਉਂਦਾ, ਤਾਂ ਕਿਸੇ ਪਾਸੋਂ) ਦਾਸੀ ਦੇ ਪੁੱਤਰ ਬਿਦਰ ਦੀ ਗੱਲ ਪੁੱਛ ਵੇਖੋ। ਉਸ ਬਿਦਰ ਦੇ ਘਰ ਵਿਚ ਕ੍ਰਿਸ਼ਨ ਜੀ ਜਾ ਕੇ ਠਹਿਰੇ ਸਨ।੧। ਹੇ ਸੱਜਣੋ! ਪਰਮਾਤਮਾ ਦੀ ਅਸਚਰਜ ਸਿਫ਼ਤਿ-ਸਾਲਾਹ ਸੁਣਿਆ ਕਰੋ, ਜਿਸ ਦੀ ਬਰਕਤਿ ਨਾਲ ਹਰੇਕ ਕਿਸਮ ਦਾ ਸਹਿਮ ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਮਾਇਆ ਦੀ) ਭੁੱਖ ਮਿਟ ਜਾਂਦੀ ਹੈ।੧। ਰਹਾਉ। ਹੇ ਭਾਈ! (ਭਗਤ) ਰਵਿਦਾਸ (ਜਾਤਿ ਦਾ) ਚਮਾਰ (ਸੀ, ਉਹ ਪਰਮਾਤਮਾ ਦੀ) ਸਿਫ਼ਤਿ-ਸਾਲਾਹ ਕਰਦਾ ਸੀ, ਉਹ ਹਰ ਵੇਲੇ ਪ੍ਰਭੂ ਦੀ ਕੀਰਤੀ ਗਾਂਦਾ ਰਹਿੰਦਾ ਸੀ। ਨੀਵੀਂ ਜਾਤਿ ਦਾ ਰਵਿਦਾਸ ਮਹਾਂ ਪੁਰਖ ਬਣ ਗਿਆ। ਚੌਹਾਂ ਵਰਨਾਂ ਦੇ ਮਨੁੱਖ ਉਸ ਦੇ ਪੈਰੀਂ ਆ ਕੇ ਲੱਗ ਪਏ।੨। ਹੇ ਭਾਈ! (ਭਗਤ) ਨਾਮਦੇਵ ਦੀ ਪਰਮਾਤਮਾ ਨਾਲ ਪ੍ਰੀਤਿ ਬਣ ਗਈ। ਜਗਤ ਉਸ ਨੂੰ ਛੀਂਬਾ ਆਖ ਕੇ ਸੱਦਿਆ ਕਰਦਾ ਸੀ। ਪਰਮਾਤਮਾ ਨੇ ਖਤ੍ਰੀਆਂ ਬ੍ਰਾਹਮਣਾਂ ਨੂੰ ਪਿੱਠ ਦੇ ਦਿੱਤੀ, ਤੇ, ਨਾਮਦੇਵ ਨੂੰ ਮੱਥੇ ਲਾਇਆ ਸੀ।੩। ਹੇ ਭਾਈ! ਪਰਮਾਤਮਾ ਦੇ ਜਿਤਨੇ ਭੀ ਭਗਤ ਹਨ, ਸੇਵਕ ਹਨ, ਉਹਨਾਂ ਦੇ ਮੱਥੇ ਉਤੇ ਅਠਾਹਠ ਤੀਰਥ ਤਿਲਕ ਲਾਂਦੇ ਹਨ (ਸਾਰੇ ਹੀ ਤੀਰਥ ਭੀ ਉਹਨਾਂ ਦਾ ਆਦਰ-ਮਾਣ ਕਰਦੇ ਹਨ)। ਹੇ ਭਾਈ! ਜੇ ਪ੍ਰਭੂ-ਪਾਤਿਸ਼ਾਹ ਮੇਹਰ ਕਰੇ, ਤਾਂ ਦਾਸ ਨਾਨਕ ਹਰ ਵੇਲੇ ਉਹਨਾਂ (ਭਗਤਾਂ ਸੇਵਕਾਂ) ਦੇ ਚਰਨ ਛੁੰਹਦਾ ਰਹੇ।੪।੧।੮।

ENGLISH TRANSLATION :-

SOOHEE, FOURTH MEHL, SIXTH HOUSE:
ONE UNIVERSAL CREATOR GOD. BY THE GRACE OF THE TRUE GURU:
When someone of low social class chants the Lords Name, he obtains the state of highest dignity. Go and ask Bidar, the sonof a maid; Krishna himself stayed in his house. || 1 || Listen, O humble Siblings of Destiny, to the Unspoken Speech of theLord; it removes all anxiety, pain and hunger. || 1 || Pause ||
Ravi Daas, the leather-worker, praised the Lord, and sang theKirtan of His Praises each and every instant. Although he was of low social status, he was exalted and elevated, and people ofall four castes came and bowed at his feet. || 2 || Naam Dayv loved the Lord; the people called him a fabric dyer. The Lordturned His back on the high-class Khshaatriyas and Brahmins, and showed His face to Naam Dayv. || 3 || All of thedevotees and servants of the Lord have the tilak, the ceremonial mark, applied to their foreheads at the sixty-eight sacredshrines of pilgrimage. Servant Nanak shall touch their feet night and day, if the Lord, the King, grants His Grace. || 4 || 1 || 8||

WAHEGURU JI KA KHALSA
WAHEGURU JI KI FATEH JI..

Monday, May 14, 2012

Anyway

People are often unreasonable, illogical and self-centred;
Forgive them anyway.
If you are kind, people may accuse you of selfish, ulterior motives;
Be kind anyway.
If you are successful, you will win some false friends and some true enemies;
Succeed anyway.
If you are honest and frank, people may cheat you;
Be honest and frank anyway.
What you spend years building, someone could destroy overnight;
Build anyway.
If you find serenity and happiness, they may be jealous;
Be happy anyway.
The good you do today, people will often forget tomorrow;
Do good anyway.
Give the world the best you have, and it may never be enough;
Give the world the best you've got anyway.
You see, in the final analysis, it is between you and your God;
It was never between you and them anyway.

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ, ਸੌਮਵਾਰ , ੧ ਜੇਠ



ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ

ਅੱਜ ਦਾ ਮੁੱਖਵਾਕ 14.5.2012, ਸੌਮਵਾਰ , ੧ ਜੇਠ (ਸੰਮਤ ੫੪੪ ਨਾਨਕਸ਼ਾਹੀ)

ਸੂਹੀ ਮਹਲਾ ੫ ॥
ਅਨਿਕ ਬੀਂਗ ਦਾਸ ਕੇ ਪਰਹਰਿਆ ॥ ਕਰਿ ਕਿਰਪਾ ਪ੍ਰਭਿ ਅਪਨਾ ਕਰਿਆ ॥੧॥ ਤੁਮਹਿ ਛਡਾਇ ਲੀਓ ਜਨੁ ਅਪਨਾ ॥ ਉਰਝਿ ਪਰਿਓ ਜਾਲੁ ਜਗੁ ਸੁਪਨਾ ॥੧॥ ਰਹਾਉ ॥ ਪਰਬਤ ਦੋਖ ਮਹਾ ਬਿਕਰਾਲਾ ॥ ਖਿਨ ਮਹਿ ਦੂਰਿ ਕੀਏ ਦਇਆਲਾ ॥੨॥ ਸੋਗ ਰੋਗ ਬਿਪਤਿ ਅਤਿ ਭਾਰੀ ॥ ਦੂਰਿ ਭਈ ਜਪਿ ਨਾਮੁ ਮੁਰਾਰੀ ॥੩॥ ਦ੍ਰਿਸਟਿ ਧਾਰਿ ਲੀਨੋ ਲੜਿ ਲਾਇ ॥ ਹਰਿ ਚਰਣ ਗਹੇ ਨਾਨਕ ਸਰਣਾਇ ॥੪॥੨੨॥੨੮॥
(ਅੰਗ ੭੪੨)

ਪੰਜਾਬੀ ਵਿਚ ਵਿਆਖਿਆ :-

ਹੇ ਭਾਈ! ਪ੍ਰਭੂ ਨੇ ਆਪਣੇ ਸੇਵਕ ਦੇ ਅਨੇਕਾਂ ਵਿੰਗ ਦੂਰ ਕਰ ਦਿੱਤੇ, ਤੇ ਕਿਰਪਾ ਕਰ ਕੇ ਉਸ ਨੂੰ ਆਪਣਾ ਬਣਾ ਲਿਆ ਹੈ।੧। ਹੇ ਪ੍ਰਭੂ! ਸੁਪਨੇ ਵਰਗੇ ਜਗਤ (ਦਾ ਮੋਹ-) ਜਾਲ (ਤੇਰੇ ਸੇਵਕ ਦੇ ਦੁਆਲੇ) ਚੀੜ੍ਹਾ ਹੋ ਗਿਆ ਸੀ, ਪਰ ਤੂੰ ਆਪਣੇ ਸੇਵਕ ਨੂੰ (ਉਸ ਵਿਚੋਂ) ਆਪ ਕੱਢ ਲਿਆ।੧। ਰਹਾਉ। ਹੇ ਭਾਈ! (ਸਰਨ ਆਏ ਮਨੁੱਖ ਦੇ) ਪਹਾੜਾਂ ਜੇਡੇ ਵੱਡੇ ਤੇ ਭਿਆਨਕ ਐਬ ਦੀਨਾਂ ਉਤੇ ਦਇਆ ਕਰਨ ਵਾਲੇ ਪਰਮਾਤਮਾ ਨੇ ਇਕ ਛਿਨ ਵਿਚ ਦੂਰ ਕਰ ਦਿੱਤੇ।੨। ਹੇ ਭਾਈ! (ਸੇਵਕ ਦੇ) ਅਨੇਕਾਂ ਗ਼ਮ ਤੇ ਰੋਗ ਵੱਡੀਆਂ ਭਾਰੀਆਂ ਮੁਸੀਬਤਾਂ ਪਰਮਾਤਮਾ ਦਾ ਨਾਮ ਜਪ ਕੇ ਦੂਰ ਹੋ ਗਈਆਂ।੩। ਹੇ ਨਾਨਕ! (ਆਖ-ਹੇ ਭਾਈ!) ਜਿਸ ਮਨੁੱਖ ਨੇ ਪਰਮਾਤਮਾ ਦੇ ਚਰਨ ਫੜ ਲਏ, ਜੋ ਮਨੁੱਖ ਪ੍ਰਭੂ ਦੀ ਸਰਨ ਆ ਪਿਆ, ਪਰਮਾਤਮਾ ਨੇ ਮੇਹਰ ਦੀ ਨਿਗਾਹ ਕਰ ਕੇ ਉਸ ਨੂੰ ਆਪਣੇ ਲੜ ਲਾ ਲਿਆ।੪।੨੨।੨੮।

ENGLISH TRANSLATION :-

SOOHEE, FIFTH MEHL:
God covers the many shortcomings of His slaves. Granting His Mercy, God makes them His own. || 1|| You emancipate Your humble servant, and rescue him from the noose of the world, which is just a dream. || 1 || Pause||  Even huge mountains of sin and corruption are removed in an instant by the Merciful Lord. || 2 || Sorrow, disease andthe most terrible calamities are removed by meditating on the Naam, the Name of the Lord. || 3 || Bestowing His Glance of Grace, He attaches us to the hem of His robe. Grasping the Lords Feet, O Nanak, we enter HisSanctuary. || 4 || 22 || 28 ||


ਅੱਜ ਜੇਠ ਮਹੀਨੇ ਦੀ ਸੰਗਰਾਂਦ ਹੈ ਜੀ

ਹਰਿ ਜੇਠਿ ਜੁੜੰਦਾ ਲੋੜੀਐ ਜਿਸੁ ਅਗੈ ਸਭਿ ਨਿਵੰਨਿ ॥ ਹਰਿ ਸਜਣ ਦਾਵਣਿ ਲਗਿਆ ਕਿਸੈ ਨ ਦੇਈ ਬੰਨਿ ॥ ਮਾਣਕ ਮੋਤੀ ਨਾਮੁ ਪ੍ਰਭ ਉਨ ਲਗੈ ਨਾਹੀ ਸੰਨਿ ॥ ਰੰਗ ਸਭੇ ਨਾਰਾਇਣੈ ਜੇਤੇ ਮਨਿ ਭਾਵੰਨਿ ॥ ਜੋ ਹਰਿ ਲੋੜੇ ਸੋ ਕਰੇ ਸੋਈ ਜੀਅ ਕਰੰਨਿ ॥ ਜੋ ਪ੍ਰਭਿ ਕੀਤੇ ਆਪਣੇ ਸੇਈ ਕਹੀਅਹਿ ਧੰਨਿ ॥ ਆਪਣ ਲੀਆ ਜੇ ਮਿਲੈ ਵਿਛੁੜਿ ਕਿਉ ਰੋਵੰਨਿ ॥ ਸਾਧੂ ਸੰਗੁ ਪਰਾਪਤੇ ਨਾਨਕ ਰੰਗ ਮਾਣੰਨਿ ॥ ਹਰਿ ਜੇਠੁ ਰੰਗੀਲਾ ਤਿਸੁ ਧਣੀ ਜਿਸ ਕੈ ਭਾਗੁ ਮਥੰਨਿ ॥੪॥
(ਅੰਗ ੧੩੪)

ਪੰਜਾਬੀ ਵਿਚ ਵਿਆਖਿਆ :-

ਜਿਸ ਹਰੀ ਦੇ ਅੱਗੇ ਸਾਰੇ ਜੀਵ ਸਿਰ ਨਿਵਾਂਦੇ ਹਨ, ਜੇਠ ਦੇ ਮਹੀਨੇ ਵਿਚ ਉਸ ਦੇ ਚਰਨਾਂ ਵਿਚ ਜੁੜਨਾ ਚਾਹੀਦਾ ਹੈ।ਜੇ ਹਰੀ ਸੱਜਣ ਦੇ ਲੜ ਲੱਗੇ ਰਹੀਏ ਤਾਂ ਉਹ ਕਿਸੇ (ਜਮ ਆਦਿਕ) ਨੂੰ ਆਗਿਆ ਨਹੀਂ ਦੇਂਦਾ ਕਿ ਬੰਨ੍ਹ ਕੇ ਅੱਗੇ ਲਾ ਲਏ (ਭਾਵ, ਪ੍ਰਭੂ ਦੇ ਲੜ ਲੱਗਿਆਂ ਜਮਾਂ ਦਾ ਡਰ ਨਹੀਂ ਰਹਿ ਜਾਂਦਾ)। (ਲੋਕ ਹੀਰੇ ਮੋਤੀ ਲਾਲ ਆਦਿਕ ਕੀਮਤੀ ਧਨ ਇਕੱਠਾ ਕਰਨ ਲਈ ਦੌੜ-ਭੱਜ ਕਰਦੇ ਹਨ, ਪਰ ਉਸ ਧਨ ਦੇ ਚੋਰੀ ਹੋ ਜਾਣ ਦਾ ਭੀ ਤੌਖ਼ਲਾ ਰਹਿੰਦਾ ਹੈ) ਪਰਮਾਤਮਾ ਦਾ ਨਾਮ ਹੀਰੇ ਮੋਤੀ ਆਦਿਕ ਐਸਾ ਕੀਮਤ ਧਨ ਹੈ ਕਿ ਉਹ ਚੁਰਾਇਆ ਨਹੀਂ ਜਾ ਸਕਦਾ। ਪਰਮਾਤਮਾ ਦੇ ਜਿਤਨੇ ਭੀ ਕੌਤਕ ਹੋ ਰਹੇ ਹਨ, (ਨਾਮ-ਧਨ ਦੀ ਬਰਕਤਿ ਨਾਲ) ਉਹ ਸਾਰੇ ਮਨ ਵਿਚ ਪਿਆਰੇ ਲੱਗਦੇ ਹਨ। (ਇਹ ਭੀ ਸਮਝ ਆ ਜਾਂਦੀ ਹੈ ਕਿ) ਪ੍ਰਭੂ ਆਪ ਤੇ ਉਸ ਦੇ ਪੈਦਾ ਕੀਤੇ ਜੀਵ ਉਹੀ ਕੁਝ ਕਰਦੇ ਹਨ ਜੋ ਉਸ ਪ੍ਰਭੂ ਨੂੰ ਚੰਗਾ ਲੱਗਦਾ ਹੈ। ਜਿਨ੍ਹਾਂ ਬੰਦਿਆਂ ਨੂੰ ਪ੍ਰਭੂ ਨੇ (ਆਪਣੀ ਸਿਫ਼ਤ-ਸਾਲਾਹ ਦੀ ਦਾਤ ਦੇ ਕੇ) ਆਪਣਾ ਬਣਾ ਲਿਆ ਹੈ, ਉਹਨਾਂ ਨੂੰ ਹੀ (ਜਗਤ ਵਿਚ) ਸ਼ਾਬਾਸ਼ੇ ਮਿਲਦੀ ਹੈ। (ਪਰ ਪਰਮਾਤਮਾ ਜੀਵਾਂ ਦੇ ਆਪਣੇ ਉੱਦਮ ਨਾਲ ਨਹੀਂ ਮਿਲ ਸਕਦਾ) ਜੇ ਜੀਵਾਂ ਦੇ ਆਪਣੇ ਉੱਦਮ ਨਾਲ ਮਿਲ ਸਕਦਾ ਹੋਵੇ, ਤਾਂ ਜੀਵ ਉਸ ਤੋਂ ਵਿੱਛੁੜ ਕੇ ਦੁਖੀ ਕਿਉਂ ਹੋਣ? ਹੇ ਨਾਨਕ! (ਪ੍ਰਭੂ ਦੇ ਮਿਲਾਪ ਦੇ) ਆਨੰਦ (ਉਹੀ ਬੰਦੇ) ਮਾਣਦੇ ਹਨ, ਜਿਨ੍ਹਾਂ ਨੂੰ ਗੁਰੂ ਦਾ ਸਾਥ ਮਿਲ ਜਾਏ। ਜਿਸ ਮਨੁੱਖ ਦੇ ਮੱਥੇ ਉੱਤੇ ਭਾਗ ਜਾਗੇ, ਉਸ ਨੂੰ ਜੇਠ ਮਹੀਨਾ ਸੁਹਾਵਣਾ ਲੱਗਦਾ ਹੈ, ਉਸੇ ਨੂੰ ਪ੍ਰਭੂ-ਮਾਲਕ ਮਿਲਦਾ ਹੈ ॥੪॥

ENGLISH TRANSLATION :-

In the month of Jayth, the bride longs to meet with the Lord. All bow inhumility before Him. One who has grasped the hem of the robe of the Lord, the True Friendno one can keep him inbondage. Gods Name is the Jewel, the Pearl. It cannot be stolen or taken away. In the Lord are all pleasures which please themind. As the Lord wishes, so He acts, and so His creatures act. They alone are called blessed, whom God has made His Own.If people could meet the Lord by their own efforts, why would they be crying out in the pain of separation? Meeting Him in theSaadh Sangat, the Company of the Holy, O Nanak, celestial bliss is enjoyed. In the month of Jayth, the playful Husband Lordmeets her, upon whose forehead such good destiny is recorded. || 4 ||

WAHEGURU JI KA KHALSA
WAHEGURU JI KI FATEH JI..

Sunday, May 13, 2012

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ, ਐਤਵਾਰ , ੩੧ ਵੈਸਾਖ



ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ

ਅੱਜ ਦਾ ਮੁੱਖਵਾਕ 13.5.2012, ਐਤਵਾਰ , ੩੧ ਵੈਸਾਖ (ਸੰਮਤ ੫੪੪ ਨਾਨਕਸ਼ਾਹੀ)

ਸੂਹੀ ਮਹਲਾ ੫ ॥
ਅੰਮ੍ਰਿਤ ਬਚਨ ਸਾਧ ਕੀ ਬਾਣੀ ॥ ਜੋ ਜੋ ਜਪੈ ਤਿਸ ਕੀ ਗਤਿ ਹੋਵੈ ਹਰਿ ਹਰਿ ਨਾਮੁ ਨਿਤ ਰਸਨ ਬਖਾਨੀ ॥੧॥ ਰਹਾਉ ॥
ਕਲੀ ਕਾਲ ਕੇ ਮਿਟੇ ਕਲੇਸਾ ॥ ਏਕੋ ਨਾਮੁ ਮਨ ਮਹਿ ਪਰਵੇਸਾ ॥੧॥ ਸਾਧੂ ਧੂਰਿ ਮੁਖਿ ਮਸਤਕਿ ਲਾਈ ॥ ਨਾਨਕ ਉਧਰੇ ਹਰਿ ਗੁਰ ਸਰਣਾਈ ॥੨॥੩੧॥੩੭॥
(ਅੰਗ ੭੪੪)

ਪੰਜਾਬੀ ਵਿਚ ਵਿਆਖਿਆ :-

ਹੇ ਭਾਈ! ਗੁਰੂ ਦੀ ਉਚਾਰੀ ਹੋਈ ਬਾਣੀ ਆਤਮਕ ਜੀਵਨ ਦੇਣ ਵਾਲੇ ਬਚਨ ਹਨ। ਜੇਹੜਾ ਜੇਹੜਾ ਮਨੁੱਖ (ਇਸ ਬਾਣੀ ਨੂੰ) ਜਪਦਾ ਹੈ, ਉਸ ਦੀ ਉੱਚੀ ਆਤਮਕ ਅਵਸਥਾ ਬਣ ਜਾਂਦੀ ਹੈ, ਉਹ ਮਨੁੱਖ ਸਦਾ ਆਪਣੀ ਜੀਭ ਨਾਲ ਪਰਮਾਤਮਾ ਦਾ ਨਾਮ ਉਚਾਰਦਾ ਰਹਿੰਦਾ ਹੈ।੧। ਰਹਾਉ । ਹੇ ਭਾਈ! (ਗੁਰਬਾਣੀ ਦੀ ਬਰਕਤਿ ਨਾਲ) ਕਲੇਸ਼ਾਂ-ਭਰੇ ਜੀਵਨ-ਸਮੇ ਦੇ ਸਾਰੇ ਕਲੇਸ਼ ਮਿਟ ਜਾਂਦੇ ਹਨ, (ਕਿਉਂਕਿ ਬਾਣੀ ਦਾ ਸਦਕਾ) ਇਕ ਹਰਿ-ਨਾਮ ਹੀ ਮਨ ਵਿਚ ਟਿਕਿਆ ਰਹਿੰਦਾ ਹੈ।੧। ਹੇ ਨਾਨਕ! ਗੁਰੂ ਦੇ ਚਰਨਾਂ ਦੀ ਧੂੜ (ਜਿਨ੍ਹਾਂ ਮਨੁੱਖਾਂ ਨੇ ਆਪਣੇ) ਮੂੰਹ ਉਤੇ ਮੱਥੇ ਉਤੇ ਲਾ ਲਈ ਉਹ ਮਨੁੱਖ ਗੁਰੂ ਦੀ ਸਰਨ ਪੈ ਕੇ ਪ੍ਰਭੂ ਦੀ ਸਰਨ ਪੈ ਕੇ (ਝਗੜਿਆਂ ਕਲੇਸ਼ਾਂ ਤੋਂ) ਬਚ ਗਏ।੨।੩੧।੩੭।

ENGLISH TRANSLATION :-

SOOHEE, FIFTH MEHL:
The Words, the Teachings of the Holy Saints, are Ambrosial Nectar. Whoever meditateson the Lords Name is emancipated; he chants the Name of the Lord, Har, Har, with his tongue. || 1 || Pause ||
The painsand sufferings of the Dark Age of Kali Yuga are eradicated, when the One Name abides within the mind. || 1 || I apply thedust of the feet of the Holy to my face and forehead. Nanak has been saved, in the Sanctuary of the Guru, the Lord. || 2 || 31|| 37 ||

WAHEGURU JI KA KHALSA
WAHEGURU JI KI FATEH JI..

Friday, May 11, 2012

Unique and Precious

When we try to value ourself for being the best in something, we are bound to fail. Even Olympic champions are the best only for a few years. We are precious to God not because there is no one better than us, but because we are a unique creation of mind, body and spirit, - there is no one like us, - and that is exactly what makes us so indescribably precious.

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ, ਸ਼ੁਕਰਵਾਰ , ੨੯ ਵੈਸਾਖ



ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ

ਅੱਜ ਦਾ ਮੁੱਖਵਾਕ 11.5.2012, ਸ਼ੁਕਰਵਾਰ , ੨੯ ਵੈਸਾਖ (ਸੰਮਤ ੫੪੪ ਨਾਨਕਸ਼ਾਹੀ)

ਤਿਲੰਗ ਮਹਲਾ ੧ ਘਰੁ ੩   

ੴ ਸਤਿਗੁਰ ਪ੍ਰਸਾਦਿ ॥

ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥ ਮੇਰੈ ਕੰਤ ਨ ਭਾਵੈ ਚੋਲੜਾ ਪਿਆਰੇ ਕਿਉ ਧਨ ਸੇਜੈ ਜਾਏ ॥੧॥ ਹੰਉ ਕੁਰਬਾਨੈ ਜਾਉ ਮਿਹਰਵਾਨਾ ਹੰਉ ਕੁਰਬਾਨੈ ਜਾਉ ॥ ਹੰਉ ਕੁਰਬਾਨੈ ਜਾਉ ਤਿਨਾ ਕੈ ਲੈਨਿ ਜੋ ਤੇਰਾ ਨਾਉ ॥ ਲੈਨਿ ਜੋ ਤੇਰਾ ਨਾਉ ਤਿਨਾ ਕੈ ਹੰਉ ਸਦ ਕੁਰਬਾਨੈ ਜਾਉ ॥੧॥ ਰਹਾਉ ॥ ਕਾਇਆ ਰੰਙਣਿ ਜੇ ਥੀਐ ਪਿਆਰੇ ਪਾਈਐ ਨਾਉ ਮਜੀਠ ॥ ਰੰਙਣ ਵਾਲਾ ਜੇ ਰੰਙੈ ਸਾਹਿਬੁ ਐਸਾ ਰੰਗੁ ਨ ਡੀਠ ॥੨॥ ਜਿਨ ਕੇ ਚੋਲੇ ਰਤੜੇ ਪਿਆਰੇ ਕੰਤੁ ਤਿਨਾ ਕੈ ਪਾਸਿ ॥ ਧੂੜਿ ਤਿਨਾ ਕੀ ਜੇ ਮਿਲੈ ਜੀ ਕਹੁ ਨਾਨਕ ਕੀ ਅਰਦਾਸਿ ॥੩॥ ਆਪੇ ਸਾਜੇ ਆਪੇ ਰੰਗੇ ਆਪੇ ਨਦਰਿ ਕਰੇਇ ॥ ਨਾਨਕ ਕਾਮਣਿ ਕੰਤੈ ਭਾਵੈ ਆਪੇ ਹੀ ਰਾਵੇਇ ॥੪॥੧॥੩॥

(ਅੰਗ ੭੨੧-੭੨੨)

ਪੰਜਾਬੀ ਵਿਚ ਵਿਆਖਿਆ :-
ਜਿਸ ਜੀਵ-ਇਸਤ੍ਰੀ ਦੇ ਇਸ ਸਰੀਰ ਨੂੰ ਮਾਇਆ (ਦੇ ਮੋਹ) ਦੀ ਪਾਹ ਲੱਗੀ ਹੋਵੇ, ਤੇ ਫਿਰ ਉਸ ਨੇ ਇਸ ਨੂੰ ਲੱਬ ਨਾਲ ਰੰਗਾ ਲਿਆ ਹੋਵੇ, ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਦੇ ਚਰਨਾਂ ਵਿਚ ਨਹੀਂ ਪਹੁੰਚ ਸਕਦੀ, ਕਿਉਂਕਿ (ਜਿੰਦ ਦਾ) ਇਹ ਚੋਲਾ (ਇਹ ਸਰੀਰ, ਇਹ ਜੀਵਨ) ਖਸਮ-ਪ੍ਰਭੂ ਨੂੰ ਪਸੰਦ ਨਹੀਂ ਆਉਂਦਾ।੧। ਹੇ ਮਿਹਰਬਾਨ ਪ੍ਰਭੂ! ਮੈਂ ਕੁਰਬਾਨ ਜਾਂਦਾ ਹਾਂ ਮੈਂ ਸਦਕੇ ਜਾਂਦਾ ਹਾਂ, ਮੈਂ ਵਰਨੇ ਜਾਂਦਾ ਹਾਂ ਉਹਨਾਂ ਤੋਂ ਜੋ ਤੇਰਾ ਨਾਮ ਸਿਮਰਦੇ ਹਨ। ਜੋ ਬੰਦੇ ਤੇਰਾ ਨਾਮ ਲੈਂਦੇ ਹਨ, ਮੈਂ ਉਹਨਾਂ ਤੋਂ ਸਦਾ ਕੁਰਬਾਨ ਜਾਂਦਾ ਹਾਂ।੧। ਰਹਾਉ। (ਪਰ, ਹਾਂ!) ਜੇ ਇਹ ਸਰੀਰ (ਨੀਲਾਰੀ ਦੀ) ਮੱਟੀ ਬਣ ਜਾਏ, ਤੇ ਹੇ ਸੱਜਣ! ਜੇ ਇਸ ਵਿਚ ਮਜੀਠ ਵਰਗੇ ਪੱਕੇ ਰੰਗ ਵਾਲਾ ਪ੍ਰਭੂ ਦਾ ਨਾਮ-ਰੰਗ ਪਾਇਆ ਜਾਏ, ਫਿਰ ਮਾਲਿਕ-ਪ੍ਰਭੂ ਆਪ ਨੀਲਾਰੀ (ਬਣ ਕੇ ਜੀਵ-ਇਸਤ੍ਰੀ ਦੇ ਮਨ ਨੂੰ) ਰੰਗ (ਦਾ ਡੋਬਾ)ਦੇਵੇ, ਤਾਂ ਅਜੇਹਾ ਰੰਗ ਚੜ੍ਹਦਾ ਹੈ ਜੋ ਕਦੇ ਪਹਿਲਾਂ ਵੇਖਿਆ ਨਾਹ ਹੋਵੇ।੨। ਹੇ ਪਿਆਰੇ (ਸੱਜਣ!) ਜਿਨ੍ਹਾਂ ਜੀਵ-ਇਸਤ੍ਰੀਆਂ ਦੇ (ਸਰੀਰ-) ਚੋਲੇ (ਜੀਵਨ ਨਾਮ-ਰੰਗ ਨਾਲ) ਰੰਗੇ ਗਏ ਹਨ, ਖਸਮ-ਪ੍ਰਭੂ (ਸਦਾ) ਉਹਨਾਂ ਦੇ ਕੋਲ (ਵੱਸਦਾ) ਹੈ। ਹੇ ਸੱਜਣ! ਨਾਨਕ ਵਲੋਂ ਉਹਨਾਂ ਪਾਸ ਬੇਨਤੀ ਕਰ, ਭਲਾ ਕਿਤੇ ਨਾਨਕ ਨੂੰ ਉਹਨਾਂ ਦੇ ਚਰਨਾਂ ਦੀ ਧੂੜ ਮਿਲ ਜਾਏ।੩। ਹੇ ਨਾਨਕ! ਜਿਸ ਜੀਵ-ਇਸਤ੍ਰੀ ਉਤੇ ਪ੍ਰਭੂ ਆਪ ਮਿਹਰ ਦੀ ਨਜ਼ਰ ਕਰਦਾ ਹੈ ਉਸ ਨੂੰ ਉਹ ਆਪ ਹੀ ਸੰਵਾਰਦਾ ਹੈ ਆਪ ਹੀ (ਨਾਮ ਦਾ) ਰੰਗ ਚਾੜ੍ਹਦਾ ਹੈ, ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਨੂੰ ਪਿਆਰੀ ਲੱਗਦੀ ਹੈ, ਉਸ ਨੂੰ ਪ੍ਰਭੂ ਆਪ ਹੀ ਆਪਣੇ ਚਰਨਾਂ ਵਿਚ ਜੋੜਦਾ ਹੈ।੪।੧।੩।



ENGLISH TRANSLATION :-

 TILANG, FIRST MEHL, THIRD HOUSE:

ONE UNIVERSAL CREATOR GOD. BY THE GRACE OF THE TRUE GURU:

This body fabric is conditioned by Maya, O beloved; this cloth is dyed in greed.My Husband Lord is not pleased by these clothes, O Beloved; how can the soul-bride go to His bed? || 1 || I am a sacrifice,O Dear Merciful Lord; I am a sacrifice to You. I am a sacrifice to those who take to Your Name. Unto those who take to YourName, I am forever a sacrifice. || 1 || Pause || If the body becomes the dyers vat, O Beloved, and the Name is placedwithin it as the dye, and if the Dyer who dyes this cloth is the Lord Master O, such a color has never been seen before! || 2|| Those whose shawls are so dyed, O Beloved, their Husband Lord is always with them. Bless me with the dust of thosehumble beings, O Dear Lord. Says Nanak, this is my prayer. || 3 || He Himself creates, and He Himself imbues us. HeHimself bestows His Glance of Grace. O Nanak, if the soul-bride becomes pleasing to her Husband Lord, He Himself enjoys her.|| 4 || 1 || 3 ||



WAHEGURU JI KA KHALSA

WAHEGURU JI KI FATEH JI..

Thursday, May 10, 2012

Power

Power isn't always evil. If you stand tall in the power of goodness, you can have a powerful impact on a situation.

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ, ਵੀਰਵਾਰ , ੨੮ ਵੈਸਾਖ



ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
ਅੱਜ ਦਾ ਮੁੱਖਵਾਕ 10.5.2012, ਵੀਰਵਾਰ , ੨੮ ਵੈਸਾਖ (ਸੰਮਤ ੫੪੪ ਨਾਨਕਸ਼ਾਹੀ)

 ਰਾਗੁ ਸੂਹੀ ਛੰਤ ਮਹਲਾ ੧ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਭਰਿ ਜੋਬਨਿ ਮੈ ਮਤ ਪੇਈਅੜੈ ਘਰਿ ਪਾਹੁਣੀ ਬਲਿ ਰਾਮ ਜੀਉ ॥ ਮੈਲੀ ਅਵਗਣਿ ਚਿਤਿ ਬਿਨੁ ਗੁਰ ਗੁਣ ਨ ਸਮਾਵਨੀ ਬਲਿ ਰਾਮ ਜੀਉ ॥ ਗੁਣ ਸਾਰ ਨ ਜਾਣੀ ਭਰਮਿ ਭੁਲਾਣੀ ਜੋਬਨੁ ਬਾਦਿ ਗਵਾਇਆ ॥ ਵਰੁ ਘਰੁ ਦਰੁ ਦਰਸਨੁ ਨਹੀ ਜਾਤਾ ਪਿਰ ਕਾ ਸਹਜੁ ਨ ਭਾਇਆ ॥ ਸਤਿਗੁਰ ਪੂਛਿ ਨ ਮਾਰਗਿ ਚਾਲੀ ਸੂਤੀ ਰੈਣਿ ਵਿਹਾਣੀ ॥ ਨਾਨਕ ਬਾਲਤਣਿ ਰਾਡੇਪਾ ਬਿਨੁ ਪਿਰ ਧਨ ਕੁਮਲਾਣੀ ॥੧॥ ਬਾਬਾ ਮੈ ਵਰੁ ਦੇਹਿ ਮੈ ਹਰਿ ਵਰੁ ਭਾਵੈ ਤਿਸ ਕੀ ਬਲਿ ਰਾਮ ਜੀਉ ॥ ਰਵਿ ਰਹਿਆ ਜੁਗ ਚਾਰਿ ਤ੍ਰਿਭਵਣ ਬਾਣੀ ਜਿਸ ਕੀ ਬਲਿ ਰਾਮ ਜੀਉ ॥ ਤ੍ਰਿਭਵਣ ਕੰਤੁ ਰਵੈ ਸੋਹਾਗਣਿ ਅਵਗਣਵੰਤੀ ਦੂਰੇ ॥ ਜੈਸੀ ਆਸਾ ਤੈਸੀ ਮਨਸਾ ਪੂਰਿ ਰਹਿਆ ਭਰਪੂਰੇ ॥ ਹਰਿ ਕੀ ਨਾਰਿ ਸੁ ਸਰਬ ਸੁਹਾਗਣਿ ਰਾਂਡ ਨ ਮੈਲੈ ਵੇਸੇ ॥ ਨਾਨਕ ਮੈ ਵਰੁ ਸਾਚਾ ਭਾਵੈ ਜੁਗਿ ਜੁਗਿ ਪ੍ਰੀਤਮ ਤੈਸੇ ॥੨॥ ਬਾਬਾ ਲਗਨੁ ਗਣਾਇ ਹੰ ਭੀ ਵੰਞਾ ਸਾਹੁਰੈ ਬਲਿ ਰਾਮ ਜੀਉ ॥ ਸਾਹਾ ਹੁਕਮੁ ਰਜਾਇ ਸੋ ਨ ਟਲੈ ਜੋ ਪ੍ਰਭੁ ਕਰੈ ਬਲਿ ਰਾਮ ਜੀਉ ॥ ਕਿਰਤੁ ਪਇਆ ਕਰਤੈ ਕਰਿ ਪਾਇਆ ਮੇਟਿ ਨ ਸਕੈ ਕੋਈ ॥ ਜਾਞੀ ਨਾਉ ਨਰਹ ਨਿਹਕੇਵਲੁ ਰਵਿ ਰਹਿਆ ਤਿਹੁ ਲੋਈ ॥ ਮਾਇ ਨਿਰਾਸੀ ਰੋਇ ਵਿਛੁੰਨੀ ਬਾਲੀ ਬਾਲੈ ਹੇਤੇ ॥ ਨਾਨਕ ਸਾਚ ਸਬਦਿ ਸੁਖ ਮਹਲੀ ਗੁਰ ਚਰਣੀ ਪ੍ਰਭੁ ਚੇਤੇ ॥੩॥ ਬਾਬੁਲਿ ਦਿਤੜੀ ਦੂਰਿ ਨਾ ਆਵੈ ਘਰਿ ਪੇਈਐ ਬਲਿ ਰਾਮ ਜੀਉ ॥ ਰਹਸੀ ਵੇਖਿ ਹਦੂਰਿ ਪਿਰਿ ਰਾਵੀ ਘਰਿ ਸੋਹੀਐ ਬਲਿ ਰਾਮ ਜੀਉ ॥ ਸਾਚੇ ਪਿਰ ਲੋੜੀ ਪ੍ਰੀਤਮ ਜੋੜੀ ਮਤਿ ਪੂਰੀ ਪਰਧਾਨੇ ॥ ਸੰਜੋਗੀ ਮੇਲਾ ਥਾਨਿ ਸੁਹੇਲਾ ਗੁਣਵੰਤੀ ਗੁਰ ਗਿਆਨੇ ॥ ਸਤੁ ਸੰਤੋਖੁ ਸਦਾ ਸਚੁ ਪਲੈ ਸਚੁ ਬੋਲੈ ਪਿਰ ਭਾਏ ॥ ਨਾਨਕ ਵਿਛੁੜਿ ਨਾ ਦੁਖੁ ਪਾਏ ਗੁਰਮਤਿ ਅੰਕਿ ਸਮਾਏ ॥੪॥੧॥

(ਅੰਗ ੭੬੩-੭੬੪)



ਪੰਜਾਬੀ ਵਿਚ ਵਿਆਖਿਆ :-


ਹੇ ਪ੍ਰਭੂ ਜੀ! ਮੈਂ ਤੈਥੋਂ ਸਦਕੇ ਹਾਂ (ਤੂੰ ਕੈਸੀ ਅਚਰਜ ਲੀਲਾ ਰਚਾਈ ਹੈ!) ਜੀਵ-ਇਸਤ੍ਰੀ (ਤੇਰੀ ਰਚੀ ਮਾਇਆ ਦੇ ਪ੍ਰਭਾਵ ਹੇਠ) ਜਵਾਨੀ ਦੇ ਸਮੇ ਇਉਂ ਮਸਤ ਹੈ ਜਿਵੇਂ ਸ਼ਰਾਬ ਪੀ ਕੇ ਮਦ ਹੋਸ਼ ਹੈ, (ਇਹ ਭੀ ਨਹੀਂ ਸਮਝਦੀ ਕਿ) ਇਸ ਪੇਕੇ-ਘਰ ਵਿਚ (ਇਸ ਜਗਤ ਵਿਚ) ਉਹ ਇਕ ਪ੍ਰਾਹੁਣੀ ਹੀ ਹੈ। ਵਿਕਾਰਾਂ ਦੀ ਕਮਾਈ ਨਾਲ ਚਿੱਤ ਵਿਚ ਉਹ ਮੈਲੀ ਰਹਿੰਦੀ ਹੈ (ਗੁਰੂ ਦੀ ਸਰਨ ਨਹੀਂ ਆਉਂਦੀ, ਤੇ) ਗੁਰੂ (ਦੀ ਸਰਨ ਪੈਣ) ਤੋਂ ਬਿਨਾ (ਹਿਰਦੇ ਵਿਚ) ਗੁਣ ਟਿਕ ਨਹੀਂ ਸਕਦੇ।(ਮਾਇਆ ਦੀ) ਭਟਕਣਾ ਵਿਚ ਪੈ ਕੇ ਜੀਵ-ਇਸਤ੍ਰੀ ਨੇ (ਪ੍ਰਭੂ ਦੇ) ਗੁਣਾਂ ਦੀ ਕੀਮਤ ਨਾਹ ਸਮਝੀ, ਕੁਰਾਹੇ ਪਈ ਰਹੀ, ਤੇ ਜਵਾਨੀ ਦਾ ਸਮਾ ਵਿਅਰਥ ਗਵਾ ਲਿਆ। ਨਾਹ ਉਸ ਨੇ ਖਸਮ-ਪ੍ਰਭੂ ਨਾਲ ਸਾਂਝ ਪਾਈ, ਨਾਹ ਉਸ ਦੇ ਦਰ ਨਾਹ ਉਸ ਦੇ ਘਰ ਤੇ ਨਾਹ ਹੀ ਉਸ ਦੇ ਦਰਸਨ ਦੀ ਕਦਰ ਪਛਾਣੀ। (ਭਟਕਣਾ ਵਿਚ ਹੀ ਰਹਿ ਕੇ) ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਦਾ ਸੁਭਾਉ ਭੀ ਪਸੰਦ ਨਾਹ ਆਇਆ।ਮਾਇਆ ਦੇ ਮੋਹ ਵਿਚ ਸੁੱਤੀ ਹੋਈ ਜੀਵ-ਇਸਤ੍ਰੀ ਦੀ ਜ਼ਿੰਦਗੀ ਦੀ ਸਾਰੀ ਰਾਤ ਬੀਤ ਗਈ, ਸਤਿਗੁਰੂ ਦੀ ਸਿੱਖਿਆ ਲੈ ਕੇ ਜੀਵਨ ਦੇ ਠੀਕ ਰਸਤੇ ਉਤੇ ਕਦੇ ਭੀ ਨਾਹ ਤੁਰੀ। ਹੇ ਨਾਨਕ! ਅਜੇਹੀ ਜੀਵ-ਇਸਤ੍ਰੀ ਨੇ ਤਾਂ ਬਾਲ-ਉਮਰੇ ਹੀ ਰੰਡੇਪਾ ਸਹੇੜ ਲਿਆ,ਤੇ ਪ੍ਰਭੂ-ਪਤੀ ਦੇ ਮਿਲਾਪ ਤੋਂ ਬਿਨਾ ਉਸ ਦਾ ਹਿਰਦਾ-ਕਮਲ ਕੁਮਲਾਇਆ ਹੀ ਰਿਹਾ।੧। ਹੇ ਪਿਆਰੇ ਸਤਿਗੁਰੂ! ਮੈਨੂੰ ਖਸਮ-ਪ੍ਰਭੂ ਮਿਲਾ। (ਮੇਹਰ ਕਰ) ਮੈਨੂੰ ਉਹ ਪ੍ਰਭੂ-ਪਤੀ ਪਿਆਰਾ ਲੱਗੇ, ਮੈਂ ਉਸ ਤੋਂ ਸਦਕੇ ਜਾਵਾਂ, ਜੋ ਸਦਾ ਹੀ ਹਰ ਥਾਂ ਵਿਆਪਕ ਹੈ, ਤਿੰਨਾਂ ਹੀ ਭਵਨਾਂ ਵਿਚ ਜਿਸ ਦਾ ਹੁਕਮ ਚੱਲ ਰਿਹਾ ਹੈ।ਤਿੰਨਾਂ ਭਵਨਾਂ ਦਾ ਮਾਲਕ ਪ੍ਰਭੂ ਭਾਗਾਂ ਵਾਲੀ ਜੀਵ-ਇਸਤ੍ਰੀ ਨਾਲ ਪਿਆਰ ਕਰਦਾ ਹੈ, ਪਰ ਜਿਸ ਨੇ ਔਗੁਣ ਹੀ ਔਗੁਣ ਸਹੇੜੇ ਉਹ ਉਸ ਦੇ ਚਰਨਾਂ ਤੋਂ ਵਿਛੁੜੀ ਰਹਿੰਦੀ ਹੈ। ਉਹ ਮਾਲਕ ਹਰੇਕ ਦੇ ਹਿਰਦੇ ਵਿਚ ਵਿਆਪਕ ਹੈ (ਉਹ ਹਰੇਕ ਦੇ ਦਿਲ ਦੀ ਜਾਣਦਾ ਹੈ) ਜਿਹੋ ਜਿਹੀ ਆਸ ਧਾਰ ਕੇ ਕੋਈ ਉਸ ਦੇ ਦਰ ਤੇ ਆਉਂਦੀ ਹੈ ਉਹੋ ਜਿਹੀ ਇੱਛਾ ਉਹ ਪੂਰੀ ਕਰ ਦੇਂਦਾ ਹੈ।ਜੇਹੜੀ ਜੀਵ-ਇਸਤ੍ਰੀ ਪ੍ਰਭੂ-ਪਤੀ ਦੀ ਬਣੀ ਰਹਿੰਦੀ ਹੈ ਉਹ ਸਦਾ ਸੁਹਾਗ-ਭਾਗ ਵਾਲੀ ਹੈ, ਉਹ ਕਦੇ ਰੰਡੀ ਨਹੀਂ ਹੁੰਦੀ, ਉਸ ਦਾ ਵੇਸ ਕਦੇ ਮੈਲਾ ਨਹੀਂ ਹੁੰਦਾ (ਉਸ ਦਾ ਹਿਰਦਾ ਕਦੇ ਵਿਕਾਰਾਂ ਨਾਲ ਮੈਲਾ ਨਹੀਂ ਹੁੰਦਾ)।ਹੇ ਨਾਨਕ! (ਅਰਦਾਸ ਕਰ ਤੇ ਆਖ-ਹੇ ਸਤਿਗੁਰੂ! ਤੇਰੀ ਮੇਹਰ ਹੋਵੇ ਤਾਂ) ਉਹ ਸਦਾ-ਥਿਰ ਰਹਿਣ ਵਾਲਾ ਪ੍ਰਭੂ-ਪਤੀ ਮੈਨੂੰ (ਸਦਾ) ਪਿਆਰਾ ਲੱਗਦਾ ਰਹੇ ਜੇਹੜਾ ਪ੍ਰੀਤਮ ਹਰੇਕ ਜੁਗ ਵਿਚ ਇਕ-ਸਮਾਨ ਰਹਿਣ ਵਾਲਾ ਹੈ।੨। ਹੇ ਸਤਿਗੁਰੂ! (ਉਹ) ਮੁਹੂਰਤ ਕਢਾ (ਉਹ ਅਵਸਰ ਪੈਦਾ ਕਰ, ਜਿਸ ਦੀ ਬਰਕਤਿ ਨਾਲ) ਮੈਂ ਭੀ ਪ੍ਰਭੂ-ਪਤੀ ਦੇ ਚਰਨਾਂ ਵਿਚ ਜੁੜ ਸਕਾਂ। (ਹੇ ਗੁਰੂ! ਤੇਰੀ ਕਿਰਪਾ ਨਾਲ) ਰਜ਼ਾ ਦੇ ਮਾਲਕ ਪ੍ਰਭੂ ਜੋ ਹੁਕਮ ਕਰਦਾ ਹੈ ਉਹ ਮੇਲ ਦਾ ਅਵਸਰ ਬਣ ਜਾਂਦਾ ਹੈ,ਉਸ ਨੂੰ ਕੋਈ ਅਗਾਂਹ ਪਿਛਾਂਹ ਨਹੀਂ ਕਰ ਸਕਦਾ (ਉਸ ਵਿਚ ਕੋਈ ਵਿਘਨ ਨਹੀਂ ਪਾ ਸਕਦਾ)।ਜੀਵਾਂ ਦੇ ਕੀਤੇ ਕਰਮਾਂ ਅਨੁਸਾਰ ਕਰਤਾਰ ਨੇ (ਉਹਨਾਂ ਦੇ ਮਿਲਾਪ ਜਾਂ ਵਿਛੋੜੇ ਦਾ) ਜੋ ਭੀ ਹੁਕਮ ਦਿੱਤਾ ਹੈ ਉਸ ਨੂੰ ਕੋਈ ਉਲੰਘ ਨਹੀਂ ਸਕਦਾ।(ਗੁਰੂ ਵਿਚੋਲੇ ਦੀ ਕਿਰਪਾ ਨਾਲ) ਉਹ ਪਰਮਾਤਮਾ ਜੋ ਤਿੰਨਾਂ ਲੋਕਾਂ ਵਿਚ ਵਿਆਪਕ ਹੈ ਤੇ (ਫਿਰ ਭੀ ਆਪਣੇ ਪੈਦਾ ਕੀਤੇ) ਬੰਦਿਆਂ ਤੋਂ ਸੁਤੰਤਰ ਹੈ (ਜੀਵ-ਇਸਤ੍ਰੀ ਨੂੰ ਆਪਣੇ ਚਰਨਾਂ ਵਿਚ ਜੋੜਨ ਲਈ) ਲਾੜਾ ਬਣ ਕੇ ਆਉਂਦਾ ਹੈ। (ਜਿਵੇਂ ਧੀ ਨੂੰ ਤੋਰਨ ਲੱਗੀ ਮਾਂ ਮੁੜ ਮਿਲਣ ਦੀਆਂ ਆਸਾਂ ਲਾਹ ਕੇ ਰੋ ਕੇ ਵਿਛੁੜਦੀ ਹੈ, ਤਿਵੇਂ) ਮਾਇਆ ਜੀਵ-ਇਸਤ੍ਰੀ ਦੇ ਪ੍ਰਭੂ-ਪਤੀ ਨਾਲ ਪ੍ਰੇਮ ਦੇ ਕਾਰਨ ਜੀਵ-ਇਸਤ੍ਰੀ ਨੂੰ ਆਪਣੇ ਕਾਬੂ ਵਿਚ ਰੱਖ ਸਕਣ ਦੀਆਂ ਆਸਾਂ ਲਾਹ ਕੇ (ਮਾਨੋ) ਰੋ ਕੇ ਵਿਛੁੜਦੀ ਹੈ।ਹੇ ਨਾਨਕ! ਜੀਵ-ਇਸਤ੍ਰੀ ਗੁਰੂ ਦੇ ਚਰਨਾਂ ਦੀ ਬਰਕਤਿ ਨਾਲ ਪ੍ਰਭੂ-ਪਤੀ ਨੂੰ ਹਿਰਦੇ ਵਿਚ ਵਸਾਂਦੀ ਹੈ, ਤੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਦੀ ਰਾਹੀਂ ਪ੍ਰਭੂ ਦੀ ਹਜ਼ੂਰੀ ਵਿਚ ਆਨੰਦ ਮਾਣਦੀ ਹੈ।੩। ਸਤਿਗੁਰੂ ਨੇ (ਮੇਹਰ ਕਰ ਕੇ ਜੀਵ-ਇਸਤ੍ਰੀ ਮਾਇਆ ਦੇ ਪ੍ਰਭਾਵ ਤੋਂ ਇਤਨੀ) ਦੂਰ ਅਪੜਾ ਦਿੱਤੀ ਕਿ ਉਹ ਮੁੜ ਜਨਮ ਮਰਨ ਦੇ ਗੇੜ ਵਿਚ ਨਹੀਂ ਆਉਂਦੀ। ਪ੍ਰਭੂ-ਪਤੀ ਦਾ ਪ੍ਰਤੱਖ ਦੀਦਾਰ ਕਰ ਕੇ ਉਹ ਪ੍ਰਸੰਨ-ਚਿੱਤ ਹੁੰਦੀ ਹੈ। ਪ੍ਰਭੂ-ਪਤੀ ਨੇ (ਜਦੋਂ) ਉਸ ਨਾਲ ਪਿਆਰ ਕੀਤਾ, ਤਾਂ ਉਸ ਦੇ ਚਰਨਾਂ ਵਿਚ ਜੁੜ ਕੇ ਉਹ ਆਪਣਾ ਆਤਮਕ ਜੀਵਨ ਸੰਵਾਰਦੀ ਹੈ।ਸਦਾ-ਥਿਰ ਪ੍ਰੀਤਮ ਪ੍ਰਭੂ ਨੂੰ ਉਸ ਜੀਵ-ਇਸਤ੍ਰੀ ਦੀ ਲੋੜ ਪਈ (ਭਾਵ, ਜੀਵ-ਇਸਤ੍ਰੀ ਉਸ ਦੇ ਲੇਖੇ ਵਿਚ ਆ ਗਈ) ਉਸ ਨੇ ਉਸ ਨੂੰ ਆਪਣੇ ਨਾਲ ਮਿਲਾ ਲਿਆ। (ਇਸ ਮਿਲਾਪ ਦੀ ਬਰਕਤਿ ਨਾਲ) ਉਸ ਦੀ ਮਤਿ ਉਕਾਈ-ਹੀਣ ਹੋ ਗਈ, ਉਹ ਮੰਨੀ-ਪ੍ਰਮੰਨੀ ਗਈ। ਚੰਗੇ ਭਾਗਾਂ ਨਾਲ ਉਸ ਦਾ ਮਿਲਾਪ ਹੋ ਗਿਆ, ਪ੍ਰਭੂ-ਚਰਨਾਂ ਵਿਚ ਉਸ ਦਾ ਜੀਵਨ ਸੁਖੀ ਹੋ ਗਿਆ, ਉਹ ਗੁਣਾਂ ਵਾਲੀ ਹੋ ਗਈ, ਗੁਰੂ ਦੇ ਦਿੱਤੇ ਗਿਆਨ ਵਾਲੀ ਹੋ ਗਈ।ਸਤ ਸੰਤੋਖ ਤੇ ਸਦਾ-ਥਿਰ ਯਾਦ ਉਸ ਦੇ ਹਿਰਦੇ ਵਿਚ ਟਿਕ ਜਾਂਦੀ ਹੈ, ਉਹ ਸਦਾ-ਥਿਰ ਪ੍ਰਭੂ ਨੂੰ ਸਦਾ ਸਿਮਰਦੀ ਹੈ, ਉਹ ਪ੍ਰਭੂ-ਪਤੀ ਨੂੰ ਪਿਆਰੀ ਲੱਗਣ ਲੱਗ ਪੈਂਦੀ ਹੈ। ਹੇ ਨਾਨਕ! ਜੀਵ-ਇਸਤ੍ਰੀ (ਪ੍ਰਭੂ-ਚਰਨਾਂ ਤੋਂ) ਵਿਛੁੜ ਕੇ ਦੁੱਖ ਨਹੀਂ ਪਾਂਦੀ, ਗੁਰੂ ਦੀ ਸਿੱਖਿਆ ਦੀ ਬਰਕਤਿ ਨਾਲ ਉਹ ਪ੍ਰਭੂ ਦੀ ਗੋਦ ਵਿਚ ਹੀ ਲੀਨ ਹੋ ਜਾਂਦੀ ਹੈ।੪।੧।



ENGLISH TRANSLATION :-



RAAG SOOHEE, CHHANT, FIRST MEHL, FIRST HOUSE:

ONE UNIVERSAL CREATOR GOD. BY THE GRACE OF THE TRUE GURU:

Intoxicated with the wine of youth, I did not realize that I was only a guest at my parents home (in this world). Myconsciousness is polluted with faults and mistakes; without the Guru, virtue does not even enter into me. I have not known thevalue of virtue; I have been deluded by doubt. I have wasted away my youth in vain. I have not known my Husband Lord, Hiscelestial home and gate, or the Blessed Vision of His Darshan. I have not had the pleasure of my Husband Lords celestialpeace. After consulting the True Guru, I have not walked on the Path; the night of my life is passing away in sleep. O Nanak,in the prime of my youth, I am a widow; without my Husband Lord, the soul-bride is wasting away. || 1 || O father, give mein marriage to the Lord; I am pleased with Him as my Husband. I belong to Him. He is pervading throughout the four ages,and the Word of His Bani permeates the three worlds. The Husband Lord of the three worlds ravishes and enjoys His virtuousbrides, but He keeps the ungraceful and unvirtuous ones far away. As are our hopes, so are our minds desires, which the AllpervadingLord brings to fulfillment. The bride of the Lord is forever happy and virtuous; she shall never be a widow, and sheshall never have to wear dirty clothes. O Nanak, I love my True Husband Lord; my Beloved is the same, age after age. || 2 || O Baba, calculate that auspicious moment, when I too shall be going to my in-laws house. The moment of that marriage willbe set by the Hukam of Gods Command; His Will cannot be changed. The karmic record of past deeds, written by the CreatorLord, cannot be erased by anyone. The most respected member of the marriage party, my Husband, is the independent Lordof all beings, pervading and permeating the three worlds. Maya, crying out in pain, leaves, seeing that the bride and the groomare in love. O Nanak, the peace of the Mansion of Gods Presence comes through the True Word of the Shabad; the bride keeps the Gurus Feetenshrined in her mind. || 3 || My father has given me in marriage far away, and I shall not return to my parents home. I amdelighted to see my Husband Lord near at hand; in His Home, I am so beautiful. My True Beloved Husband Lord desires me; He hasjoined me to Himself, and made my intellect pure and sublime. By good destiny I met Him, and was given a place of rest; throughthe Gurus Wisdom, I have become virtuous. I gather lasting Truth and contentment in my lap, and my Beloved is pleased with mytruthful speech. O Nanak, I shall not suffer the pain of separation; through the Gurus Teachings, I merge into the loving embrace ofthe Lords Being. || 4 || 1 ||



WAHEGURU JI KA KHALSA

WAHEGURU JI KI FATEH JI..

Wednesday, May 09, 2012

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ, ਬੁੱਧਵਾਰ , ੨੭ ਵੈਸਾਖ

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ


ਅੱਜ ਦਾ ਮੁੱਖਵਾਕ 9.5.2012, ਬੁੱਧਵਾਰ , ੨੭ ਵੈਸਾਖ (ਸੰਮਤ ੫੪੪ ਨਾਨਕਸ਼ਾਹੀ)


ਜੈਤਸਰੀ ਮਹਲਾ ੫ ॥

ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ਰਹਾਉ ॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥ ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥ ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥ ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗ ਆਭਰਣੀ ॥੨॥੮॥੧੨॥

(ਅੰਗ ੭੦੨)



ਪੰਜਾਬੀ ਵਿਚ ਵਿਆਖਿਆ :-

ਹੇ ਪ੍ਰਭੂ! ਅਸੀ ਜੀਵ ਕਈ ਜਨਮਾਂ ਵਿਚ ਭੌਂ ਕੇ ਹੁਣ ਤੇਰੀ ਸਰਨ ਆਏ ਹਾਂ। ਸਾਡੇ ਸਰੀਰ ਨੂੰ (ਮਾਇਆ ਦੇ ਮੋਹ ਦੇ) ਘੁੱਪ ਹਨੇਰੇ ਖੂਹ ਤੋਂ ਬਚਾ ਲੈ, ਆਪਣੇ ਚਰਨਾਂ ਵਿਚ ਜੋੜੀ ਰੱਖ।੧। ਰਹਾਉ। ਹੇ ਪ੍ਰਭੂ! ਮੈਨੂੰ ਆਤਮਕ ਜੀਵਨ ਦੀ ਸੂਝ ਨਹੀਂ, ਮੇਰੀ ਸੁਰਤਿ ਤੇਰੇ ਚਰਨਾਂ ਵਿਚ ਜੁੜੀ ਨਹੀਂ ਰਹਿੰਦੀ, ਮੈਨੂੰ ਕੋਈ ਚੰਗਾ ਕੰਮ ਕਰਨਾ ਨਹੀਂ ਆਉਂਦਾ, ਮੇਰਾ ਕਰਤੱਬ ਭੀ ਸੁੱਚਾ ਨਹੀਂ ਹੈ। ਹੇ ਪ੍ਰਭੂ! ਮੈਨੂੰ ਸਾਧ ਸੰਗਤਿ ਦੇ ਲੜ ਲਾ ਦੇ, ਤਾ ਕਿ ਇਹ ਔਖੀ (ਸੰਸਾਰ-) ਨਦੀ ਤਰੀ ਜਾ ਸਕੇ।੧। ਹੇ ਨਾਨਕ! ਦੁਨੀਆ ਦੇ ਸੁਖ, ਧਨ, ਮਾਇਆ ਦੇ ਮਿੱਠੇ ਸੁਆਦ-ਪਰਮਾਤਮਾ ਦੇ ਦਾਸ ਇਹਨਾਂ ਪਦਾਰਥਾਂ ਨੂੰ (ਆਪਣੇ) ਮਨ ਵਿਚ ਨਹੀਂ ਵਸਾਂਦੇ। ਪਰਮਾਤਮਾ ਦੇ ਦਰਸਨ ਨਾਲ ਉਹ ਸੰਤੋਖ ਹਾਸਲ ਕਰਦੇ ਹਨ, ਪਰਮਾਤਮਾ ਦੇ ਨਾਮ ਦਾ ਪਿਆਰ ਹੀ ਉਹਨਾਂ(ਦੇ ਜੀਵਨ) ਦਾ ਗਹਣਾ ਹੈ।੨।੮।੧੨।



ENGLISH TRANSLATION :-

JAITSREE, FIFTH MEHL:

After wandering through so many incarnations, I have come to Your Sanctuary. Save me lift mybody up out of the deep, dark pit of the world, and attach me to Your feet. || 1 || Pause || I do not know anything aboutspiritual wisdom, meditation or karma, and my way of life is not clean and pure. Please attach me to the hem of the robe ofthe Saadh Sangat, the Company of the Holy; help me to cross over the terrible river. || 1 || Comforts, riches and the sweetpleasures of Maya do not implant these within your mind. Slave Nanak is satisfied and satiated by the Blessed Vision of theLords Darshan; his only ornamentation is the love of the Lords Name. || 2 || 8 || 12 ||



WAHEGURU JI KA KHALSA

WAHEGURU JI KI FATEH JI..

Tuesday, May 08, 2012

Why do we read Gurbani

Why do we read Gurbani, even if we can't understand a single word????

An old Sikh lived on a farm in the village of Doaba region, Punjab with his young grandson. Each morning Grandpa was up early and read Sri Guru Granth Sahibji. His grandson wanted to be just like him and tried to imitate him in every way he could.

One day the grandson asked, "Grandpa! I try to read gurbani just like you but I don't understand it, and what I do understand I forget as soon as I stop reading. What good does reading Sri Guru Granth Sahibji do?"

The Grandfather quietly turned to him and replied, "Take this coal basket down to the river and bring me back a basket of water".

The boy did as he was told, but all the water leaked out before he got back to the house. The grandfather laughed and said, "You'll have to move a little faster next time," and sent him back to the river with the basket to try again. 

This time the boy ran faster, but again the basket was empty before he returned home. Out of breath, he told his grandfather that it was impossible to carry water in a basket, and he went to get a bucket instead.

The old man said, "I don't want a bucket of water; I want a basket of water. You're just not trying hard enough," and he went out of the door to watch the boy try again.

At this point, the boy knew it was impossible, but he wanted to show his grandfather that even if he ran as fast as he could, the water would leak out before he got back to the house. The boy again dipped the basket into river and ran hard, but when he reached his grandfather the basket was again empty. Out of breath, he said, "See Grandpa, it's useless!"

"So you think it is useless?" The old man said, "Look at the basket."

The boy looked at the basket and for the first time realized that the basket was different. It had been transformed from a dirty old coal basket and was now clean, inside and out.

Son, that's what happens when you read Gurbani. You might not understand or remember everything, but when you read it, you will be changed, inside and out when you read time by time . That is the work of God in our lives...."

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ, ਮੰਗਲਵਾਰ , ੨੬ ਵੈਸਾਖ



ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ

ਅੱਜ ਦਾ ਮੁੱਖਵਾਕ 8.5.2012, ਮੰਗਲਵਾਰ , ੨੬ ਵੈਸਾਖ (ਸੰਮਤ ੫੪੪ ਨਾਨਕਸ਼ਾਹੀ)

ਸੋਰਠਿ ਮਹਲਾ ੯ ॥
ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥ ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥ ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥
(ਅੰਗ ੬੩੪)

ਪੰਜਾਬੀ ਵਿਚ ਵਿਆਖਿਆ :-

ਹੇ ਮਿੱਤਰ! (ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ, (ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ। ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ)।੧।ਰਹਾਉ। ਹੇ ਮਿੱਤਰ! (ਜਦੋਂ ਮਨੁੱਖ)! ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ, ਤੇ, (ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ। (ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, (ਫਿਰ) ਕੋਈ ਭੀ(ਉਸ ਦੇ) ਨੇੜੇ ਨਹੀਂ ਢੁਕਦਾ।੧। ਹੇ ਮਿੱਤਰ! ਘਰ ਦੀ ਇਸਤ੍ਰੀ (ਭੀ), ਜਿਸ ਨਾਲ ਬੜਾ ਪਿਆਰ ਹੁੰਦਾ ਹੈ, ਜੇਹੜੀ ਸਦਾ (ਖਸਮ ਦੇ) ਨਾਲ ਲੱਗੀ ਰਹਿੰਦੀ ਹੈ, ਜਿਸ ਹੀ ਵੇਲੇ (ਪਤੀ ਦਾ) ਜੀਵਾਤਮਾ ਇਸ ਸਰੀਰ ਨੂੰ ਛੱਡ ਦੇਂਦਾ ਹੈ, (ਇਸਤ੍ਰੀ ਉਸ ਤੋਂ ਇਹ ਆਖ ਕੇ) ਪਰੇ ਹਟ ਜਾਂਦੀ ਹੈ ਕਿ ਇਹ ਮਰ ਚੁਕਾ ਹੈ ਮਰ ਚੁਕਾ ਹੈ।੨। ਹੇ ਨਾਨਕ! (ਆਖ-ਹੇ ਮਿੱਤਰ! ਦੁਨੀਆ ਦਾ) ਇਸ ਤਰ੍ਹਾਂ ਦਾ ਵਰਤਾਰਾ ਬਣਿਆ ਹੋਇਆ ਹੈ ਜਿਸ ਨਾਲ (ਮਨੁੱਖ ਨੇ) ਪਿਆਰ ਪਾਇਆ ਹੋਇਆ ਹੈ। (ਪਰ, ਹੇ ਮਿੱਤਰ! ਅਖ਼ੀਰਲੇ ਸਮੇ ਪਰਮਾਤਮਾ ਤੋਂ ਬਿਨਾ ਹੋਰ ਕੋਈ ਭੀ (ਮਨੁੱਖ ਦੀ) ਮਦਦ ਨਹੀਂ ਕਰ ਸਕਦਾ।੩।੧੨।੧੩੯।

ENGLISH TRANSLATION :-

SORATH, NINTH MEHL:
O dearfriend, know this in your mind. The world is entangled in its own pleasures; no one is for anyone else. || 1 || Pause || Ingood times, many come and sit together, surrounding you on all four sides. But when hard times come, they all leave, and noone comes near you. || 1 || Your wife, whom you love so much, and who has remained ever attached to you, runs awaycrying, Ghost! Ghost!, as soon as the swan-soul leaves this body. || 2 || This is the way they act those whom we love somuch. At the very last moment, O Nanak, no one is any use at all, except the Dear Lord. || 3 || 12 || 139 ||

Monday, May 07, 2012

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ, ਸੌਮਵਾਰ , ੨੫ ਵੈਸਾਖ



ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ

ਅੱਜ ਦਾ ਮੁੱਖਵਾਕ 7.5.2012, ਸੌਮਵਾਰ , ੨੫ ਵੈਸਾਖ (ਸੰਮਤ ੫੪੪ ਨਾਨਕਸ਼ਾਹੀ)


ਸੂਹੀ ਮਹਲਾ ੫ ॥

ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧॥ ਸਫਲ ਮੂਰਤਿ ਦਰਸਨ ਬਲਿਹਾਰੀ ॥ ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥ ਸਾਧਸੰਗਿ ਜਨਮ ਮਰਣ ਨਿਵਾਰੀ ॥ ਅੰਮ੍ਰਿਤ ਕਥਾ ਸੁਣਿ ਕਰਨ ਅਧਾਰੀ ॥੨॥ ਕਾਮ ਕ੍ਰੋਧ ਲੋਭ ਮੋਹ ਤਜਾਰੀ ॥ ਦ੍ਰਿੜੁ ਨਾਮ ਦਾਨੁ ਇਸਨਾਨੁ ਸੁਚਾਰੀ ॥੩॥ ਕਹੁ ਨਾਨਕ ਇਹੁ ਤਤੁ ਬੀਚਾਰੀ ॥ ਰਾਮ ਨਾਮ ਜਪਿ ਪਾਰਿ ਉਤਾਰੀ ॥੪॥੧੨॥੧੮॥

(ਅੰਗ ੭੪੦)

ਪੰਜਾਬੀ ਵਿਚ ਵਿਆਖਿਆ :-

ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਮੈਂ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਧਿਆਨ ਧਰਦਾ ਹਾਂ, ਅਤੇ ਆਪਣੀ ਜੀਭ ਨਾਲ ਪਰਮਾਤਮਾ (ਦੇ ਨਾਮ) ਦਾ ਜਾਪ ਜਪਦਾ ਹਾਂ।੧। ਹੇ ਭਾਈ! ਗੁਰੂ ਦੀ ਹਸਤੀ ਮਨੁੱਖਾ ਜੀਵਨ ਦਾ ਫਲ ਦੇਣ ਵਾਲੀ ਹੈ। ਮੈਂ (ਗੁਰੂ ਦੇ) ਦਰਸਨ ਤੋਂ ਸਦਕੇ ਜਾਂਦਾ ਹਾਂ। ਗੁਰੂ ਦੇ ਕੋਮਲ ਚਰਨਾਂ ਨੂੰ ਮੈਂ ਆਪਣੇ ਮਨ ਦਾ ਜਿੰਦ ਦਾ ਆਸਰਾ ਬਣਾਂਦਾ ਹਾਂ।੧। ਰਹਾਉ। ਹੇ ਭਾਈ! ਗੁਰੂ ਦੀ ਸੰਗਤਿ ਵਿਚ (ਰਹਿ ਕੇ) ਮੈਂ ਜਨਮ ਮਰਨ ਦਾ ਗੇੜ ਮੁਕਾ ਲਿਆ ਹੈ, ਅਤੇ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਕੰਨਾਂ ਨਾਲ ਸੁਣ ਕੇ (ਇਸ ਨੂੰ ਮੈਂ ਆਪਣੇ ਜੀਵਨ ਦਾ) ਆਸਰਾ ਬਣਾ ਰਿਹਾ ਹਾਂ।੨। ਹੇ ਭਾਈ! (ਗੁਰੂ ਦੀ ਬਰਕਤਿ ਨਾਲ) ਮੈਂ ਕਾਮ ਕ੍ਰੋਧ ਲੋਭ ਮੋਹ (ਆਦਿਕ) ਨੂੰ ਤਿਆਗਿਆ ਹੈ। ਹਿਰਦੇ ਵਿਚ ਪ੍ਰਭੂ-ਨਾਮ ਨੂੰ ਪੱਕਾ ਕਰ ਕੇ ਟਿਕਾਣਾ, ਦੂਜਿਆਂ ਦੀ ਸੇਵਾ ਕਰਨੀ, ਆਚਰਨ ਨੂੰ ਪਵਿਤ੍ਰ ਰੱਖਣਾ-ਇਹ ਮੈਂ ਚੰਗੀ ਜੀਵਨ-ਮਰਯਾਦਾ ਬਣਾ ਲਈ ਹੈ।੩। ਹੇ ਨਾਨਕ! ਆਖ-(ਹੇ ਭਾਈ! ਤੂੰ ਭੀ) ਇਹ ਅਸਲੀਅਤ ਆਪਣੇ ਮਨ ਵਿਚ ਵਸਾ ਲੈ, ਅਤੇ ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪ ਕੇ (ਆਪਣੇ ਆਪ ਨੂੰ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈ।੪।੧੨।੧੮।


ENGLISH TRANSLATION :-

SOOHEE, FIFTH MEHL:

Within my heart, I meditate on the Word of the Gurus Teachings. With my tongue, I chantthe Chant of the Lord. || 1 || The image of His vision is fruitful; I am a sacrifice to it. His Lotus Feet are the Support of themind, the Support of the very breath of life. || 1 || Pause || In the Saadh Sangat, the Company of the Holy, the cycle ofbirth and death is ended. To hear the Ambrosial Sermon is the support of my ears. || 2 || I have renounced sexual desire,anger, greed and emotional attachment. I have enshrined the Naam within myself, with charity, true cleansing and righteousconduct. || 3 || Says Nanak, I have contemplated this essence of reality; chanting the Name of the Lord, I am carried across.|| 4 || 12 || 18 ||



WAHEGURU JI KA KHALSA

WAHEGURU JI KI FATEH JI..

Sunday, May 06, 2012

Satyamev Jayate - 6th May 2012

Daughters Are Precious: Female Foeticide. Large-scale killing of girls before birth has led to a serious gender imbalance in the Indian population, and severe social problems as a result


A Night Out With Life

Its a story about an arrogant Brat who faces the truth of life and a reflection of fake friends in the society.

Drowning Punjab

This story is a true description about Punjab's youth getting drowned in alcohol.


Who are We

Who are We to shine brighter than others?
Who are We to take a step forward when others are shrinking back?
Who are We to make others feel insecure with our greatness?

We are the child of God. Take the step forward, shine bright, - inspire others with our light to their own greatness.

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ, ਐਤਵਾਰ , ੨੪ ਵੈਸਾਖ



ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ

ਅੱਜ ਦਾ ਮੁੱਖਵਾਕ 6.5.2012, ਐਤਵਾਰ , ੨੪ ਵੈਸਾਖ (ਸੰਮਤ ੫੪੪ ਨਾਨਕਸ਼ਾਹੀ)

ਸੋਰਠਿ ਮਹਲਾ ੫ ॥
ਕਰਿ ਇਸਨਾਨੁ ਸਿਮਰਿ ਪ੍ਰਭੁ ਅਪਨਾ ਮਨ ਤਨ ਭਏ ਅਰੋਗਾ ॥ ਕੋਟਿ ਬਿਘਨ ਲਾਥੇ ਪ੍ਰਭ ਸਰਣਾ ਪ੍ਰਗਟੇ ਭਲੇ ਸੰਜੋਗਾ ॥੧॥ ਪ੍ਰਭ ਬਾਣੀ ਸਬਦੁ ਸੁਭਾਖਿਆ ॥ ਗਾਵਹੁ ਸੁਣਹੁ ਪੜਹੁ ਨਿਤ ਭਾਈ ਗੁਰ ਪੂਰੈ ਤੂ ਰਾਖਿਆ ॥ ਰਹਾਉ ॥ ਸਾਚਾ ਸਾਹਿਬੁ ਅਮਿਤਿ ਵਡਾਈ ਭਗਤਿ ਵਛਲ ਦਇਆਲਾ ॥ ਸੰਤਾ ਕੀ ਪੈਜ ਰਖਦਾ ਆਇਆ ਆਦਿ ਬਿਰਦੁ ਪ੍ਰਤਿਪਾਲਾ ॥੨॥ ਹਰਿ ਅੰਮ੍ਰਿਤ ਨਾਮੁ ਭੋਜਨੁ ਨਿਤ ਭੁੰਚਹੁ ਸਰਬ ਵੇਲਾ ਮੁਖਿ ਪਾਵਹੁ ॥ ਜਰਾ ਮਰਾ ਤਾਪੁ ਸਭੁ ਨਾਠਾ ਗੁਣ ਗੋਬਿੰਦ ਨਿਤ ਗਾਵਹੁ ॥੩॥ ਸੁਣੀ ਅਰਦਾਸਿ ਸੁਆਮੀ ਮੇਰੈ ਸਰਬ ਕਲਾ ਬਣਿ ਆਈ ॥ ਪ੍ਰਗਟ ਭਈ ਸਗਲੇ ਜੁਗ ਅੰਤਰਿ ਗੁਰ ਨਾਨਕ ਕੀ ਵਡਿਆਈ ॥੪॥੧੧॥
(ਅੰਗ ੬੧੧)

ਪੰਜਾਬੀ ਵਿਚ ਵਿਆਖਿਆ :-

(ਹੇ ਭਾਈ! ਅੰਮ੍ਰਿਤ ਵੇਲੇ) ਇਸ਼ਨਾਨ ਕਰ ਕੇ, ਆਪਣੇ ਪ੍ਰਭੂ ਦਾ ਨਾਮ ਸਿਮਰ ਕੇ ਮਨ ਅਤੇ ਸਰੀਰ ਨਰੋਏ ਹੋ ਜਾਂਦੇ ਹਨ (ਕਿਉਂਕਿ) ਪ੍ਰਭੂ ਦੀ ਸਰਨ ਪਿਆਂ (ਜੀਵਨ ਦੇ ਰਾਹ ਵਿਚ ਆਉਣ ਵਾਲੀਆਂ) ਕ੍ਰੋੜਾਂ ਰੁਕਾਵਟਾਂ ਦੂਰ ਹੋ ਜਾਂਦੀਆਂ ਹਨ, ਤੇ, ਪ੍ਰਭੂ ਨਾਲ ਮਿਲਾਪ ਦੇ ਚੰਗੇ ਅਵਸਰ ਉੱਘੜ ਪੈਂਦੇ ਹਨ।੧। ਹੇ ਭਾਈ! (ਗੁਰੂ ਨੇ ਆਪਣਾ) ਸ਼ਬਦ ਸੋਹਣਾ ਉਚਾਰਿਆ ਹੋਇਆ ਹੈ, (ਇਹ ਸ਼ਬਦ) ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਹੈ। (ਇਸ ਸ਼ਬਦ ਨੂੰ) ਸਦਾ ਗਾਂਦੇ ਰਹੋ, ਸੁਣਦੇ ਰਹੋ, ਪੜ੍ਹਦੇ ਰਹੋ, (ਜੇ ਇਹ ਉੱਦਮ ਕਰਦਾ ਰਹੇਂਗਾ, ਤਾਂ ਯਕੀਨ ਰੱਖ) ਪੂਰੇ ਗੁਰੂ ਨੇ ਤੈਨੂੰ (ਜੀਵਨ ਵਿਚ ਆਉਣ ਵਾਲੀਆਂ ਰੁਕਾਵਟਾਂ ਤੋਂ) ਬਚਾ ਲਿਆ।ਰਹਾਉ। ਹੇ ਭਾਈ! ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਦੀ ਬਜ਼ੁਰਗੀ ਮਿਣੀ ਨਹੀਂ ਜਾ ਸਕਦੀ, ਉਹ ਭਗਤੀ ਨਾਲ ਪਿਆਰ ਕਰਨ ਵਾਲਾ ਹੈ, ਉਹ ਦਇਆ ਦਾ ਸੋਮਾ ਹੈ, ਆਪਣੇ ਸੰਤਾਂ ਦੀ ਇੱਜ਼ਤ ਉਹ (ਸਦਾ ਤੋਂ ਹੀ) ਰੱਖਦਾ ਆਇਆ ਹੈ, ਆਪਣਾ ਇਹ ਮੁੱਢ-ਕਦੀਮਾਂ ਦਾ ਸੁਭਾਉ ਉਹ ਸ਼ੁਰੂ ਤੋਂ ਹੀ ਪਾਲਦਾ ਆ ਰਿਹਾ ਹੈ।੨। ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਇਹ (ਆਤਮਕ) ਖ਼ੁਰਾਕ ਸਦਾ ਖਾਂਦੇ ਰਹੋ, ਹਰ ਵੇਲੇ ਆਪਣੇ ਮੂੰਹ ਵਿਚ ਪਾਂਦੇ ਰਹੋ। ਹੇ ਭਾਈ! ਗੋਬਿੰਦ ਦੇ ਗੁਣ ਸਦਾ ਗਾਂਦੇ ਰਹੋ (ਆਤਮਕ ਜੀਵਨ ਨੂੰ) ਨਾਹ ਬੁਢੇਪਾ ਆਵੇਗਾ ਨਾ ਮੌਤ ਆਵੇਗੀ, ਹਰੇਕ ਦੁੱਖ-ਕਲੇਸ਼ ਦੂਰ ਹੋ ਜਾਇਗਾ।੩। ਹੇ ਭਾਈ! (ਜਿਸ ਭੀ ਮਨੁੱਖ ਨੇ ਗੁਰੂ ਦੇ ਸ਼ਬਦ ਦਾ ਆਸਰਾ ਲੈ ਕੇ ਪ੍ਰਭੂ ਦਾ ਨਾਮ ਜਪਿਆ) ਮੇਰੇ ਮਾਲਕ ਨੇ ਉਸ ਦੀ ਅਰਦਾਸਿ ਸੁਣ ਲਈ, (ਕ੍ਰੋੜਾਂ ਵਿਘਨਾਂ ਦਾ ਟਾਕਰਾ ਕਰਨ ਲਈ ਉਸ ਦੇ ਅੰਦਰ) ਪੂਰੀ ਤਾਕਤ ਪੈਦਾ ਹੋ ਜਾਂਦੀ ਹੈ। ਹੇ ਨਾਨਕ! ਗੁਰੂ ਦੀ ਇਹ ਅਜ਼ਮਤ ਸਾਰੇ ਜੁਗਾਂ ਵਿਚ ਹੀ ਪਰਤੱਖ ਉੱਘੜ ਰਹਿੰਦੀ ਹੈ।੪।੧੧।

ENGLISH TRANSLATION :-

SORATH, FIFTH MEHL:
After taking your cleansing bath, rememberyour God in meditation, and your mind and body shall be free of disease. Millions of obstacles are removed, in the Sanctuary ofGod, and good fortune dawns. || 1 || The Word of Gods Bani, and His Shabad, are the best utterances. So constantly singthem, listen to them, and read them, O Siblings of Destiny, and the Perfect Guru shall save you. || Pause || The gloriousgreatness of the True Lord is immeasurable; the Merciful Lord is the Lover of His devotees. He has preserved the honor of HisSaints; from the very beginning of time, His Nature is to cherish them. || 2 || So eat the Ambrosial Name of the Lord as yourfood; put it into your mouth at all times. The pains of old age and death shall all depart, when you constantly sing the GloriousPraises of the Lord of the Universe. || 3 || My Lord and Master has heard my prayer, and all my affairs have been resolved.The glorious greatness of Guru Nanak is manifest, throughout all the ages. || 4 || 11 ||

WAHEGURU JI KA KHALSA
WAHEGURU JI KI FATEH JI..