Saturday, May 05, 2012

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ, ਸ਼ਨੀਵਾਰ , ੨੩ ਵੈਸਾਖ




ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ 


ਗੁਰਬਾਣੀ-ਸਤਿਕਾਰ ਨੂੰ ਮੁੱਖ ਰੱਖਦੇ ਹੋਏ ਸਿਰ ਢੱਕ ਕੇ ਪੜ੍ਹਨ ਦੀ ਅਤੇ ਬਾਣੀ ਉਤੇ ਅਮਲ ਕਰਨ ਦੀ ਖੇਚਲ ਕਰਨੀ ਜੀ 


ਅੱਜ ਦਾ ਮੁੱਖਵਾਕ 5.5.2012, ਸ਼ਨੀਵਾਰ , ੨੩ ਵੈਸਾਖ (ਸੰਮਤ ੫੪੪ ਨਾਨਕਸ਼ਾਹੀ) 


ਸਲੋਕੁ ਮਃ ੩ ॥
ਜਿਨ ਕੰਉ ਸਤਿਗੁਰੁ ਭੇਟਿਆ ਸੇ ਹਰਿ ਕੀਰਤਿ ਸਦਾ ਕਮਾਹਿ ॥ ਅਚਿੰਤੁ ਹਰਿ ਨਾਮੁ ਤਿਨ ਕੈ ਮਨਿ ਵਸਿਆ ਸਚੈ ਸਬਦਿ ਸਮਾਹਿ ॥ ਕੁਲੁ ਉਧਾਰਹਿ ਆਪਣਾ ਮੋਖ ਪਦਵੀ ਆਪੇ ਪਾਹਿ ॥ ਪਾਰਬ੍ਰਹਮੁ ਤਿਨ ਕੰਉ ਸੰਤੁਸਟੁ ਭਇਆ ਜੋ ਗੁਰ ਚਰਨੀ ਜਨ ਪਾਹਿ ॥ ਜਨੁ ਨਾਨਕੁ ਹਰਿ ਕਾ ਦਾਸੁ ਹੈ ਕਰਿ ਕਿਰਪਾ ਹਰਿ ਲਾਜ ਰਖਾਹਿ ॥੧॥
ਮਃ ੩ ॥ ਹੰਉਮੈ ਅੰਦਰਿ ਖੜਕੁ ਹੈ ਖੜਕੇ ਖੜਕਿ ਵਿਹਾਇ ॥ ਹੰਉਮੈ ਵਡਾ ਰੋਗੁ ਹੈ ਮਰਿ ਜੰਮੈ ਆਵੈ ਜਾਇ ॥ ਜਿਨ ਕਉ ਪੂਰਬਿ ਲਿਖਿਆ ਤਿਨਾ ਸਤਗੁਰੁ ਮਿਲਿਆ ਪ੍ਰਭੁ ਆਇ ॥ ਨਾਨਕ ਗੁਰ ਪਰਸਾਦੀ ਉਬਰੇ ਹਉਮੈ ਸਬਦਿ ਜਲਾਇ ॥੨॥
ਪਉੜੀ ॥ ਹਰਿ ਨਾਮੁ ਹਮਾਰਾ ਪ੍ਰਭੁ ਅਬਿਗਤੁ ਅਗੋਚਰੁ ਅਬਿਨਾਸੀ ਪੁਰਖੁ ਬਿਧਾਤਾ ॥ ਹਰਿ ਨਾਮੁ ਹਮ ਸ੍ਰੇਵਹ ਹਰਿ ਨਾਮੁ ਹਮ ਪੂਜਹ ਹਰਿ ਨਾਮੇ ਹੀ ਮਨੁ ਰਾਤਾ ॥ ਹਰਿ ਨਾਮੈ ਜੇਵਡੁ ਕੋਈ ਅਵਰੁ ਨ ਸੂਝੈ ਹਰਿ ਨਾਮੋ ਅੰਤਿ ਛਡਾਤਾ ॥ ਹਰਿ ਨਾਮੁ ਦੀਆ ਗੁਰਿ ਪਰਉਪਕਾਰੀ ਧਨੁ ਧੰਨੁ ਗੁਰੂ ਕਾ ਪਿਤਾ ਮਾਤਾ ॥ ਹੰਉ ਸਤਿਗੁਰ ਅਪੁਣੇ ਕੰਉ ਸਦਾ ਨਮਸਕਾਰੀ ਜਿਤੁ ਮਿਲਿਐ ਹਰਿ ਨਾਮੁ ਮੈ ਜਾਤਾ ॥੧੬॥
(ਅੰਗ ੫੯੨) 


ਪੰਜਾਬੀ ਵਿਚ ਵਿਆਖਿਆ :- 


ਜਿਨ੍ਹਾਂ ਨੂੰ ਸਤਿਗੁਰੂ ਮਿਲਿਆ ਹੈ, ਉਹ ਸਦਾ ਹਰੀ ਦੀ ਸਿਫ਼ਤਿ-ਸਾਲਾਹ ਕਰਦੇ ਹਨ; ਚਿੰਤਾ ਤੋਂ ਰਹਿਤ (ਕਰਨ ਵਾਲੇ) ਹਰੀ ਦਾ ਨਾਮ ਉਹਨਾਂ ਦੇ ਮਨ ਵਿਚ ਵੱਸਦਾ ਹੈ ਤੇ ਉਹ ਸਤਿਗੁਰੂ ਦੇ ਸੱਚੇ ਸ਼ਬਦ ਵਿਚ ਲੀਨ ਰਹਿੰਦੇ ਹਨ।ਉਹ ਮਨੁੱਖ ਆਪਣੀ ਕੁਲ ਨੂੰ ਤਾਰ ਲੈਂਦੇ ਹਨ ਤੇ ਆਪ ਭੀ ਮੁਕਤੀ ਦਾ ਦਰਜਾ ਹਾਸਲ ਕਰ ਲੈਂਦੇ ਹਨ। ਜੋ ਮਨੁੱਖ ਸਤਿਗੁਰੂ ਦੀ ਚਰਨੀਂ ਲੱਗਦੇ ਹਨ, ਉਹਨਾਂ ਤੇ ਪਰਮਾਤਮਾ ਪ੍ਰਸੰਨ ਹੋ ਜਾਂਦਾ ਹੈ।ਦਾਸ ਨਾਨਕ (ਭੀ) ਉਸ ਹਰੀ ਦਾ ਦਾਸ ਹੈ, ਹਰੀ ਮੇਹਰ ਕਰ ਕੇ (ਆਪਣੇ ਦਾਸ ਦੀ) ਲਾਜ ਰੱਖਦਾ ਹੈ।੧।
ਅਹੰਕਾਰ ਵਿਚ ਰਿਹਾਂ ਮਨੁੱਖ ਦੇ ਮਨ ਵਿਚ ਅਸ਼ਾਂਤੀ ਬਣੀ ਰਹਿੰਦੀ ਹੈ ਤੇ ਉਸ ਦੀ ਉਮਰ ਇਸ ਅਸ਼ਾਂਤੀ ਵਿਚ ਹੀ ਗੁਜ਼ਰ ਜਾਂਦੀ ਹੈ; ਅਹੰਕਾਰ (ਮਨੁੱਖ ਲਈ) ਇਕ ਤਗੜਾ ਰੋਗ ਹੈ (ਇਸ ਰੋਗ ਵਿਚ ਹੀ) ਮਨੁੱਖ ਮਰਦਾ ਹੈ, ਜੰਮਦਾ ਹੈ, ਆਉਂਦਾ ਹੈ ਫੇਰ ਜਾਂਦਾ ਹੈ (ਭਾਵ, ਜੰਮਣ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ)। ਜਿਨ੍ਹਾਂ ਦੇ ਹਿਰਦੇ ਵਿਚ ਮੁੱਢ ਤੋਂ (ਕੀਤੇ ਕਰਮਾਂ ਦਾ ਸੰਸਕਾਰ-ਰੂਪ ਲੇਖ) ਉੱਕਰਿਆ ਹੋਇਆ ਹੈ, ਉਹਨਾਂ ਨੂੰ ਸਤਿਗੁਰੂ ਮਿਲਦਾ ਹੈ (ਤੇ ਸਤਿਗੁਰੂ ਦੇ ਮਿਲਿਆਂ) ਪਰਮਾਤਮਾ (ਭੀ) ਆ ਮਿਲਦਾ ਹੈ; ਹੇ ਨਾਨਕ! ਉਹ ਮਨੁੱਖ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਹਉਮੈ ਦੂਰ ਕਰ ਕੇ ਸਤਿਗੁਰੂ ਦੀ ਕਿਰਪਾ ਨਾਲ ('ਹਉਮੈ ਰੋਗ' ਤੋਂ) ਬਚ ਜਾਂਦੇ ਹਨ।੨।
ਜੋ ਹਰੀ ਅਦ੍ਰਿਸ਼ਟ ਹੈ, ਜੋ ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ, ਨਾਸ ਤੋਂ ਰਹਿਤ ਹੈ, ਹਰ ਥਾਂ ਵਿਆਪਕ ਹੈ ਤੇ ਸਿਰਜਣਹਾਰ ਹੈ, ਉਸ ਦਾ ਨਾਮ ਸਾਡਾ (ਰਾਖਾ) ਹੈ; ਅਸੀ ਉਸ ਹਰੀ-ਨਾਮ ਨੂੰ ਸੇਂਵਦੇ ਹਾਂ, ਨਾਮ ਨੂੰ ਪੂਜਦੇ ਹਾਂ, ਨਾਮ ਵਿਚ ਹੀ ਸਾਡਾ ਮਨ ਰੱਤਾ ਹੋਇਆ ਹੈ। ਹਰੀ ਦੇ ਨਾਮ ਜੇਡਾ ਮੈਨੂੰ ਕੋਈ ਹੋਰ ਸੁੱਝਦਾ ਨਹੀਂ, ਨਾਮ ਹੀ ਅਖ਼ੀਰ ਵੇਲੇ ਛਡਾਉਂਦਾ ਹੈ। ਧੰਨ ਹੈ ਉਸ ਪਰਉਪਕਾਰੀ ਸਤਿਗੁਰੂ ਦਾ ਮਾਂ ਪਿਉ, ਜਿਸ ਗੁਰੂ ਨੇ ਸਾਨੂੰ ਨਾਮ ਬਖ਼ਸ਼ਿਆ ਹੈ। ਮੈਂ ਆਪਣੇ ਸਤਿਗੁਰੂ ਨੂੰ ਸਦਾ ਨਮਸਕਾਰ ਕਰਦਾ ਹਾਂ, ਜਿਸ ਦੇ ਮਿਲਣ ਤੇ ਮੈਨੂੰ ਹਰੀ ਦੇ ਨਾਮ ਦੀ ਸਮਝ ਪਈ ਹੈ।੧੬। 


ENGLISH TRANSLATION :-


SHALOK, THIRD MEHL:
Those who meet the TrueGuru, ever sing the Kirtan of the Lords Praises. The Lords Name naturally fills their minds, and they are absorbed in theShabad, the Word of the True Lord. They redeem their generations, and they themselves obtain the state of liberation. TheSupreme Lord God is pleased with those who fall at the Gurus Feet. Servant Nanak is the Lords slave; by His Grace, the Lordpreserves his honor. || 1 ||
THIRD MEHL: In egotism, one is assailed by fear; he passes his life totally troubled by fear.Egotism is such a terrible disease; he dies, to be reincarnated he continues coming and going. Those who have such preordaineddestiny meet with the True Guru, God Incarnate. O Nanak, by Gurus Grace, they are redeemed; their egos are burntaway through the Word of the Shabad. || 2 ||
PAUREE: The Lords Name is my immortal, unfathomable, imperishableCreator Lord, the Architect of Destiny. I serve the Lords Name, I worship the Lords Name, and my soul is imbued with theLords Name. I know of no other as great as the Lords Name; the Lords Name shall deliver me in the end. The GenerousGuru has given me the Lords Name; blessed, blessed are the Gurus mother and father. I ever bow in humble reverence tomy True Guru; meeting Him, I have come to know the Lords Name. || 16 ||


WAHEGURU JI KA KHALSA
WAHEGURU JI KI FATEH JI .. 

Friday, May 04, 2012

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ, ਸ਼ੁਕਰਵਾਰ , ੨੨ ਵੈਸਾਖ



ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ


ਅੱਜ ਦਾ ਮੁੱਖਵਾਕ 4.5.2012, ਸ਼ੁਕਰਵਾਰ , ੨੨ ਵੈਸਾਖ (ਸੰਮਤ ੫੪੪ ਨਾਨਕਸ਼ਾਹੀ)


ਧਨਾਸਰੀ ਮਹਲਾ ੪ ॥
ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥
(ਅੰਗ ੬੬੮)


ਪੰਜਾਬੀ ਵਿਚ ਵਿਆਖਿਆ :-


ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ), ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ।੧। ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ।ਰਹਾਉ। ਹੇ ਪ੍ਰਭੂ! ਤੂੰ (ਗੁਣਾਂ ਦਾ) ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ।੨। ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ (ਬਖ਼ਸ਼ੇ ਹੋਏ) ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ (ਲੋਕ ਪਰਲੋਕ ਵਿਚ) ਬੜੀ ਸੋਭਾ ਮਿਲੀ। ਜਿਨ੍ਹਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ।੩। ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ), ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ।੪।੫।


ENGLISH TRANSLATION :-


DHANAASAREE, FOURTH MEHL:
The Lord, Har, Har, is the rain-drop; I am the song-bird, crying, crying out for it. OLord God, please bless me with Your Mercy, and pour Your Name into my mouth, even if for only an instant. || 1 || Withoutthe Lord, I cannot live for even a second. Like the addict who dies without his drug, I die without the Lord. || Pause || You,Lord, are the deepest, most unfathomable ocean; I cannot find even a trace of Your limits. You are the most remote of theremote, limitless and transcendent; O Lord Master, You alone know Your state and extent. || 2 || The Lords humble Saintsmeditate on the Lord; they are imbued with the deep crimson color of the Gurus Love. Meditating on the Lord, they attaingreat glory, and the most sublime honor. || 3 || He Himself is the Lord and Master, and He Himself is the servant; HeHimself creates His environments. Servant Nanak has come to Your Sanctuary, O Lord; protect and preserve the honor of Yourdevotee. || 4 || 5 ||


WAHEGURU JI KA KHALSA
WAHEGURU JI KI FATEH JI..

Thursday, May 03, 2012

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ, ਵੀਰਵਾਰ , ੨੧ ਵੈਸਾਖ




ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ


ਅੱਜ ਦਾ ਮੁੱਖਵਾਕ 3.5.2012, ਵੀਰਵਾਰ , ੨੧ ਵੈਸਾਖ (ਸੰਮਤ ੫੪੪ ਨਾਨਕਸ਼ਾਹੀ)


ਸੂਹੀ ਮਹਲਾ ੪ ਘਰੁ ੬ 
ੴ ਸਤਿਗੁਰ ਪ੍ਰਸਾਦਿ ॥
ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ ਪੂਛਹੁ ਬਿਦਰ ਦਾਸੀ ਸੁਤੈ ਕਿਸਨੁ ਉਤਰਿਆ ਘਰਿ ਜਿਸੁ ਜਾਇ ॥੧॥ ਹਰਿ ਕੀ ਅਕਥ ਕਥਾ ਸੁਨਹੁ ਜਨ ਭਾਈ ਜਿਤੁ ਸਹਸਾ ਦੂਖ ਭੂਖ ਸਭ ਲਹਿ ਜਾਇ ॥੧॥ ਰਹਾਉ ॥ ਰਵਿਦਾਸੁ ਚਮਾਰੁ ਉਸਤਤਿ ਕਰੇ ਹਰਿ ਕੀਰਤਿ ਨਿਮਖ ਇਕ ਗਾਇ ॥ ਪਤਿਤ ਜਾਤਿ ਉਤਮੁ ਭਇਆ ਚਾਰਿ ਵਰਨ ਪਏ ਪਗਿ ਆਇ ॥੨॥ ਨਾਮਦੇਅ ਪ੍ਰੀਤਿ ਲਗੀ ਹਰਿ ਸੇਤੀ ਲੋਕੁ ਛੀਪਾ ਕਹੈ ਬੁਲਾਇ ॥ ਖਤ੍ਰੀ ਬ੍ਰਾਹਮਣ ਪਿਠਿ ਦੇ ਛੋਡੇ ਹਰਿ ਨਾਮਦੇਉ ਲੀਆ ਮੁਖਿ ਲਾਇ ॥੩॥ ਜਿਤਨੇ ਭਗਤ ਹਰਿ ਸੇਵਕਾ ਮੁਖਿ ਅਠਸਠਿ ਤੀਰਥ ਤਿਨ ਤਿਲਕੁ ਕਢਾਇ ॥ ਜਨੁ ਨਾਨਕੁ ਤਿਨ ਕਉ ਅਨਦਿਨੁ ਪਰਸੇ ਜੇ ਕ੍ਰਿਪਾ ਕਰੇ ਹਰਿ ਰਾਇ ॥੪॥੧॥੮॥
(ਅੰਗ ੭੩੩)


ਪੰਜਾਬੀ ਵਿਚ ਵਿਆਖਿਆ :-


ਹੇ ਭਾਈ! ਨੀਵੀਂ ਜਾਤਿ ਵਾਲਾ ਮਨੁੱਖ ਭੀ ਪਰਮਾਤਮਾ ਦਾ ਨਾਮ ਜਪਣ ਨਾਲ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ (ਜੇ ਯਕੀਨ ਨਹੀਂ ਆਉਂਦਾ, ਤਾਂ ਕਿਸੇ ਪਾਸੋਂ) ਦਾਸੀ ਦੇ ਪੁੱਤਰ ਬਿਦਰ ਦੀ ਗੱਲ ਪੁੱਛ ਵੇਖੋ। ਉਸ ਬਿਦਰ ਦੇ ਘਰ ਵਿਚ ਕ੍ਰਿਸ਼ਨ ਜੀ ਜਾ ਕੇ ਠਹਿਰੇ ਸਨ।੧। ਹੇ ਸੱਜਣੋ! ਪਰਮਾਤਮਾ ਦੀ ਅਸਚਰਜ ਸਿਫ਼ਤਿ-ਸਾਲਾਹ ਸੁਣਿਆ ਕਰੋ, ਜਿਸ ਦੀ ਬਰਕਤਿ ਨਾਲ ਹਰੇਕ ਕਿਸਮ ਦਾ ਸਹਿਮ ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਮਾਇਆ ਦੀ) ਭੁੱਖ ਮਿਟ ਜਾਂਦੀ ਹੈ।੧। ਰਹਾਉ। ਹੇ ਭਾਈ! (ਭਗਤ) ਰਵਿਦਾਸ (ਜਾਤਿ ਦਾ) ਚਮਾਰ (ਸੀ, ਉਹ ਪਰਮਾਤਮਾ ਦੀ) ਸਿਫ਼ਤਿ-ਸਾਲਾਹ ਕਰਦਾ ਸੀ, ਉਹ ਹਰ ਵੇਲੇ ਪ੍ਰਭੂ ਦੀ ਕੀਰਤੀ ਗਾਂਦਾ ਰਹਿੰਦਾ ਸੀ। ਨੀਵੀਂ ਜਾਤਿ ਦਾ ਰਵਿਦਾਸ ਮਹਾਂ ਪੁਰਖ ਬਣ ਗਿਆ। ਚੌਹਾਂ ਵਰਨਾਂ ਦੇ ਮਨੁੱਖ ਉਸ ਦੇ ਪੈਰੀਂ ਆ ਕੇ ਲੱਗ ਪਏ।੨। ਹੇ ਭਾਈ! (ਭਗਤ) ਨਾਮਦੇਵ ਦੀ ਪਰਮਾਤਮਾ ਨਾਲ ਪ੍ਰੀਤਿ ਬਣ ਗਈ। ਜਗਤ ਉਸ ਨੂੰ ਛੀਂਬਾ ਆਖ ਕੇ ਸੱਦਿਆ ਕਰਦਾ ਸੀ। ਪਰਮਾਤਮਾ ਨੇ ਖਤ੍ਰੀਆਂ ਬ੍ਰਾਹਮਣਾਂ ਨੂੰ ਪਿੱਠ ਦੇ ਦਿੱਤੀ, ਤੇ, ਨਾਮਦੇਵ ਨੂੰ ਮੱਥੇ ਲਾਇਆ ਸੀ।੩। ਹੇ ਭਾਈ! ਪਰਮਾਤਮਾ ਦੇ ਜਿਤਨੇ ਭੀ ਭਗਤ ਹਨ, ਸੇਵਕ ਹਨ, ਉਹਨਾਂ ਦੇ ਮੱਥੇ ਉਤੇ ਅਠਾਹਠ ਤੀਰਥ ਤਿਲਕ ਲਾਂਦੇ ਹਨ (ਸਾਰੇ ਹੀ ਤੀਰਥ ਭੀ ਉਹਨਾਂ ਦਾ ਆਦਰ-ਮਾਣ ਕਰਦੇ ਹਨ)। ਹੇ ਭਾਈ! ਜੇ ਪ੍ਰਭੂ-ਪਾਤਿਸ਼ਾਹ ਮੇਹਰ ਕਰੇ, ਤਾਂ ਦਾਸ ਨਾਨਕ ਹਰ ਵੇਲੇ ਉਹਨਾਂ (ਭਗਤਾਂ ਸੇਵਕਾਂ) ਦੇ ਚਰਨ ਛੁੰਹਦਾ ਰਹੇ।੪।੧।੮।


ENGLISH TRANSLATION :-


SOOHEE, FOURTH MEHL, SIXTH HOUSE:
ONE UNIVERSAL CREATOR GOD. BY THE GRACE OF THE TRUE GURU:
When someone of low social class chants the Lords Name, he obtains the state of highest dignity. Go and ask Bidar, the sonof a maid; Krishna himself stayed in his house. || 1 || Listen, O humble Siblings of Destiny, to the Unspoken Speech of theLord; it removes all anxiety, pain and hunger. || 1 || Pause || Ravi Daas, the leather-worker, praised the Lord, and sang theKirtan of His Praises each and every instant. Although he was of low social status, he was exalted and elevated, and people ofall four castes came and bowed at his feet. || 2 || Naam Dayv loved the Lord; the people called him a fabric dyer. The Lordturned His back on the high-class Khshaatriyas and Brahmins, and showed His face to Naam Dayv. || 3 || All of thedevotees and servants of the Lord have the tilak, the ceremonial mark, applied to their foreheads at the sixty-eight sacredshrines of pilgrimage. Servant Nanak shall touch their feet night and day, if the Lord, the King, grants His Grace. || 4 || 1 || 8||


WAHEGURU JI KA KHALSA
WAHEGURU JI KI FATEH JI..

Wednesday, May 02, 2012

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ, ਬੁੱਧਵਾਰ , ੨੦ ਵੈਸਾਖ



ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ

ਅੱਜ ਦਾ ਮੁੱਖਵਾਕ 2.5.2012, ਬੁੱਧਵਾਰ , ੨੦ ਵੈਸਾਖ (ਸੰਮਤ ੫੪੪ ਨਾਨਕਸ਼ਾਹੀ)

ਧਨਾਸਰੀ ਮਹਲਾ ੧ ॥
ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥ ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ ਜਹ ਦੇਖਾ ਤਹ ਅਵਰੁ ਨ ਕੋਇ ॥੧॥ ਗੁਰਮੁਖਿ ਭਗਤਿ ਸਹਜ ਘਰੁ ਪਾਈਐ ॥ ਬਿਨੁ ਗੁਰ ਭੇਟੇ ਮਰਿ ਆਈਐ ਜਾਈਐ ॥੧॥ ਰਹਾਉ ॥ ਸੋ ਗੁਰੁ ਕਰਉ ਜਿ ਸਾਚੁ ਦ੍ਰਿੜਾਵੈ ॥ ਅਕਥੁ ਕਥਾਵੈ ਸਬਦਿ ਮਿਲਾਵੈ ॥ ਹਰਿ ਕੇ ਲੋਗ ਅਵਰ ਨਹੀ ਕਾਰਾ ॥ ਸਾਚਉ ਠਾਕੁਰੁ ਸਾਚੁ ਪਿਆਰਾ ॥੨॥ ਤਨ ਮਹਿ ਮਨੂਆ ਮਨ ਮਹਿ ਸਾਚਾ ॥ ਸੋ ਸਾਚਾ ਮਿਲਿ ਸਾਚੇ ਰਾਚਾ ॥ ਸੇਵਕੁ ਪ੍ਰਭ ਕੈ ਲਾਗੈ ਪਾਇ ॥ ਸਤਿਗੁਰੁ ਪੂਰਾ ਮਿਲੈ ਮਿਲਾਇ ॥੩॥ ਆਪਿ ਦਿਖਾਵੈ ਆਪੇ ਦੇਖੈ ॥ ਹਠਿ ਨ ਪਤੀਜੈ ਨਾ ਬਹੁ ਭੇਖੈ ॥ ਘੜਿ ਭਾਡੇ ਜਿਨਿ ਅੰਮ੍ਰਿਤੁ ਪਾਇਆ ॥ ਪ੍ਰੇਮ ਭਗਤਿ ਪ੍ਰਭਿ ਮਨੁ ਪਤੀਆਇਆ ॥੪॥ ਪੜਿ ਪੜਿ ਭੂਲਹਿ ਚੋਟਾ ਖਾਹਿ ॥ ਬਹੁਤੁ ਸਿਆਣਪ ਆਵਹਿ ਜਾਹਿ ॥ ਨਾਮੁ ਜਪੈ ਭਉ ਭੋਜਨੁ ਖਾਇ ॥ ਗੁਰਮੁਖਿ ਸੇਵਕ ਰਹੇ ਸਮਾਇ ॥੫॥ ਪੂਜਿ ਸਿਲਾ ਤੀਰਥ ਬਨ ਵਾਸਾ ॥ ਭਰਮਤ ਡੋਲਤ ਭਏ ਉਦਾਸਾ ॥ ਮਨਿ ਮੈਲੈ ਸੂਚਾ ਕਿਉ ਹੋਇ ॥ ਸਾਚਿ ਮਿਲੈ ਪਾਵੈ ਪਤਿ ਸੋਇ ॥੬॥ ਆਚਾਰਾ ਵੀਚਾਰੁ ਸਰੀਰਿ ॥ ਆਦਿ ਜੁਗਾਦਿ ਸਹਜਿ ਮਨੁ ਧੀਰਿ ॥ ਪਲ ਪੰਕਜ ਮਹਿ ਕੋਟਿ ਉਧਾਰੇ ॥ ਕਰਿ ਕਿਰਪਾ ਗੁਰੁ ਮੇਲਿ ਪਿਆਰੇ ॥੭॥ ਕਿਸੁ ਆਗੈ ਪ੍ਰਭ ਤੁਧੁ ਸਾਲਾਹੀ ॥ ਤੁਧੁ ਬਿਨੁ ਦੂਜਾ ਮੈ ਕੋ ਨਾਹੀ ॥ ਜਿਉ ਤੁਧੁ ਭਾਵੈ ਤਿਉ ਰਾਖੁ ਰਜਾਇ ॥ ਨਾਨਕ ਸਹਜਿ ਭਾਇ ਗੁਣ ਗਾਇ ॥੮॥੨॥
(ਅੰਗ ੬੮੬)

ਪੰਜਾਬੀ ਵਿਚ ਵਿਆਖਿਆ :-

ਜੇਹੜਾ ਮਨੁੱਖ ਗੁਰੂ ਦੀ ਰਾਹੀਂ ਅਡੋਲ ਅਵਸਥਾ ਵਿਚ ਟਿਕ ਕੇ ਪ੍ਰਭੂ-ਚਰਨਾਂ ਵਿਚ ਜੁੜਦਾ ਹੈ, ਉਸ ਦਾ ਪ੍ਰਭੂ-ਚਰਨਾਂ ਵਿਚ ਜੁੜਨਾ ਕਬੂਲ ਪੈਂਦਾ ਹੈ। ਉਸ ਮਨੁੱਖ ਨੂੰ ਨਾਹ ਆਤਮਕ ਮੌਤ ਆਉਂਦੀ ਹੈ, ਨਾਹ ਹੀ ਜਨਮ ਮਰਨ ਦਾ ਗੇੜ। ਅਜੇਹਾ ਪ੍ਰਭੂ ਦਾ ਦਾਸ ਪ੍ਰਭੂ ਵਿਚ ਲੀਨ ਰਹਿੰਦਾ ਹੈ, ਪ੍ਰਭੂ ਅਜੇਹੇ ਸੇਵਕ ਦੇ ਅੰਦਰ ਪਰਗਟ ਹੋ ਜਾਂਦਾ ਹੈ। ਉਹ ਸੇਵਕ ਜਿੱਧਰ ਤੱਕਦਾ ਹੈ ਉਸ ਨੂੰ ਪਰਮਾਤਮਾ ਤੋਂ ਬਿਨਾ ਹੋਰ ਕੋਈ ਨਹੀਂ ਦਿੱਸਦਾ।੧। ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਭਗਤੀ ਕੀਤਿਆਂ ਉਹ (ਆਤਮਕ) ਟਿਕਾਣਾ ਮਿਲ ਜਾਂਦਾ ਹੈ ਜਿਥੇ ਮਨ ਸਦਾ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ। (ਪਰ) ਗੁਰੂ ਨੂੰ ਮਿਲਣ ਤੋਂ ਬਿਨਾ ਆਤਮਕ ਮੌਤੇ ਮਰ ਕੇ ਜਨਮ ਮਰਨ ਦੇ ਗੇੜ ਵਿਚ ਪਏ ਰਹੀਦਾ ਹੈ।੧। ਰਹਾਉ। ਮੈਂ (ਭੀ) ਉਹੀ ਗੁਰੂ ਧਾਰਨਾ ਚਾਹੁੰਦਾ ਹਾਂ ਜੇਹੜਾ ਸਦਾ-ਥਿਰ ਪ੍ਰਭੂ ਨੂੰ (ਮੇਰੇ ਹਿਰਦੇ ਵਿਚ) ਪੱਕੀ ਤਰ੍ਹਾਂ ਟਿਕਾ ਦੇਵੇ, ਜੇਹੜਾ ਮੈਥੋਂ ਅਕੱਥ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਾਵੇ, ਤੇ ਆਪਣੇ ਸ਼ਬਦ ਦੀ ਰਾਹੀਂ ਮੈਨੂੰ ਪ੍ਰਭੂ-ਚਰਨਾਂ ਵਿਚ ਜੋੜ ਦੇਵੇ।ਪਰਮਾਤਮਾ ਦੇ ਭਗਤ ਨੂੰ (ਸਿਫ਼ਤਿ-ਸਾਲਾਹ ਤੋਂ ਬਿਨਾ) ਕੋਈ ਹੋਰ ਕਾਰ ਨਹੀਂ (ਸੁੱਝਦੀ)। ਭਗਤ ਸਦਾ-ਥਿਰ ਪ੍ਰਭੂ ਨੂੰ ਹੀ ਸਿਮਰਦਾ ਹੈ, ਸਦਾ-ਥਿਰ ਪ੍ਰਭੂ ਉਸ ਨੂੰ ਪਿਆਰਾ ਲੱਗਦਾ ਹੈ।੨। ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ ਗੁਰੂ ਉਸ ਨੂੰ ਪ੍ਰਭੂ-ਚਰਨਾਂ ਵਿਚ ਮਿਲਾ ਦੇਂਦਾ ਹੈ, ਉਹ ਸੇਵਕ ਪ੍ਰਭੂ ਦੇ ਚਰਨਾਂ ਵਿਚ ਜੁੜਿਆ ਰਹਿੰਦਾ ਹੈ, ਉਸ ਦਾ ਮਨ ਸਰੀਰ ਦੇ ਅੰਦਰ ਹੀ ਰਹਿੰਦਾ ਹੈ (ਭਾਵ, ਮਾਇਆ-ਮੋਹਿਆ ਦਸੀਂ ਪਾਸੀਂ ਦੌੜਦਾ ਨਹੀਂ (ਫਿਰਦਾ), ਉਸ ਦੇ ਮਨ ਵਿਚ ਸਦਾ-ਥਿਰ ਪ੍ਰਭੂ ਪਰਗਟ ਹੋ ਜਾਂਦਾ ਹੈ, ਉਹ ਸੇਵਕ ਸਦਾ-ਥਿਰ ਪ੍ਰਭੂ ਨੂੰ ਸਿਮਰ ਕੇ ਤੇ ਉਸ ਵਿਚ ਮਿਲ ਕੇ ਉਸ (ਦੀ ਯਾਦ) ਵਿਚ ਲੀਨ ਰਹਿੰਦਾ ਹੈ।੩। ਪਰਮਾਤਮਾ ਆਪਣਾ ਦਰਸਨ ਆਪ ਹੀ (ਗੁਰੂ ਦੀ ਰਾਹੀਂ) ਕਰਾਂਦਾ ਹੈ, ਆਪ ਹੀ (ਸਭ ਜੀਵਾਂ ਦੇ) ਦਿਲ ਦੀ ਜਾਣਦਾ ਹੈ (ਇਸ ਵਾਸਤੇ ਉਹ) ਹਠ ਦੀ ਰਾਹੀਂ ਕੀਤੇ ਕਰਮਾਂ ਉਤੇ ਨਹੀਂ ਪਤੀਜਦਾ, ਨਾਹ ਹੀ ਬਹੁਤੇ (ਧਾਰਮਿਕ) ਭੇਖਾਂ ਤੇ ਪ੍ਰਸੰਨ ਹੁੰਦਾ ਹੈ। ਜਿਸ ਪ੍ਰਭੂ ਨੇ (ਸਾਰੇ) ਸਰੀਰ ਸਾਜੇ ਹਨ ਤੇ (ਗੁਰੂ ਦੀ ਸਰਨ ਆਏ ਕਿਸੇ ਵਡਭਾਗੀ ਦੇ ਹਿਰਦੇ ਵਿਚ) ਨਾਮ-ਅੰਮ੍ਰਿਤ ਪਾਇਆ ਹੈ ਉਸੇ ਪ੍ਰਭੂ ਨੇ ਉਸ ਦਾ ਮਨ ਪ੍ਰੇਮਾ ਭਗਤੀ ਵਿਚ ਜੋੜਿਆ ਹੈ।੪। ਜੇਹੜੇ ਮਨੁੱਖ (ਵਿੱਦਿਆ) ਪੜ੍ਹ ਪੜ੍ਹ ਕੇ (ਵਿੱਦਿਆ ਦੇ ਮਾਣ ਵਿਚ ਹੀ ਸਿਮਰਨ ਤੋਂ) ਖੁੰਝ ਜਾਂਦੇ ਹਨ ਉਹ (ਆਤਮਕ ਮੌਤ ਦੀਆਂ) ਚੋਟਾਂ ਸਹਿੰਦੇ ਹਨ। (ਵਿੱਦਿਆ ਦੀ) ਬਹੁਤੀ ਚਤੁਰਾਈ ਦੇ ਕਾਰਨ ਜਨਮ ਮਰਨ ਦੇ ਗੇੜ ਵਿਚ ਪੈਂਦੇ ਹਨ। ਜੇਹੜਾ ਜੇਹੜਾ ਮਨੁੱਖ ਪ੍ਰਭੂ ਦਾ ਨਾਮ ਜਪਦਾ ਹੈ ਤੇ ਪ੍ਰਭੂ ਦੇ ਡਰ-ਅਦਬ ਨੂੰ ਆਪਣੇ ਆਤਮਾ ਦੀ ਖ਼ੁਰਾਕ ਬਣਾਂਦਾ ਹੈ, ਉਹ ਸੇਵਕ ਗੁਰੂ ਦੀ ਸਰਨ ਪੈ ਕੇ ਪ੍ਰਭੂ ਵਿਚ ਲੀਨ ਰਹਿੰਦੇ ਹਨ।੫। ਜੇਹੜਾ ਮਨੁੱਖ ਪੱਥਰ (ਦੀਆਂ ਮੂਰਤੀਆਂ) ਪੂਜਦਾ ਰਿਹਾ, ਤੀਰਥਾਂ ਦੇ ਇਸ਼ਨਾਨ ਕਰਦਾ ਰਿਹਾ, ਜੰਗਲਾਂ ਵਿਚ ਨਿਵਾਸ ਰੱਖਦਾ ਰਿਹਾ, ਤਿਆਗੀ ਬਣ ਕੇ ਥਾਂ ਥਾਂ ਭਟਕਦਾ ਡੋਲਦਾ ਫਿਰਿਆ (ਤੇ ਇਹਨਾਂ ਹੀ ਕਰਮਾਂ ਨੂੰ ਧਰਮ ਸਮਝਦਾ ਰਿਹਾ), ਜੇ ਉਸ ਦਾ ਮਨ ਮੈਲਾ ਹੀ ਰਿਹਾ ਤਾਂ ਉਹ ਪਵਿਤ੍ਰ ਕਿਵੇਂ ਹੋ ਸਕਦਾ ਹੈ? ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਵਿਚ (ਸਿਮਰਨ ਦੀ ਰਾਹੀਂ) ਲੀਨ ਹੁੰਦਾ ਹੈ (ਉਹੀ ਪਵਿਤ੍ਰ ਹੁੰਦਾ ਹੈ, ਤੇ) ਉਹ (ਲੋਕ ਪਰਲੋਕ ਵਿਚ) ਇੱਜ਼ਤ ਪਾਂਦਾ ਹੈ।੬। ਹੇ ਪਿਆਰੇ ਪ੍ਰਭੂ! ਮੇਹਰ ਕਰ ਕੇ ਮੈਨੂੰ ਉਹ ਗੁਰੂ ਮਿਲਾ ਜੋ ਅੱਖ ਝਮਕਣ ਦੇ ਸਮੇ ਵਿਚ ਕ੍ਰੋੜਾਂ ਬੰਦਿਆਂ ਨੂੰ (ਵਿਕਾਰਾਂ ਤੋਂ) ਬਚਾ ਲੈਂਦਾ ਹੈ, ਜਿਸ ਦਾ ਮਨ ਸਦਾ ਹੀ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ ਤੇ ਗੰਭੀਰ ਰਹਿੰਦਾ ਹੈ ਜਿਸ ਦੇ ਅੰਦਰ ਉੱਚਾ ਆਚਰਨ ਭੀ ਹੈ ਤੇ ਉੱਚੀ (ਆਤਮਕ) ਸੂਝ ਭੀ ਹੈ।੭। ਹੇ ਨਾਨਕ! ਪ੍ਰਭੂ-ਦਰ ਤੇ ਇਉਂ ਅਰਦਾਸ ਕਰ-ਹੇ ਪ੍ਰਭੂ! ਮੈਂ ਕਿਸ ਬੰਦੇ ਅੱਗੇ ਤੇਰੀ ਸਿਫ਼ਤਿ-ਸਾਲਾਹ ਕਰਾਂ? ਮੈਨੂੰ ਤਾਂ ਤੈਥੋਂ ਬਿਨਾ ਹੋਰ ਕੋਈ ਕਿਤੇ ਦਿੱਸਦਾ ਹੀ ਨਹੀਂ।ਜਿਵੇਂ ਤੇਰੀ ਮੇਹਰ ਹੋਵੇ ਮੈਨੂੰ ਆਪਣੀ ਰਜ਼ਾ ਵਿਚ ਰੱਖ, ਤਾ ਕਿ (ਤੇਰਾ ਦਾਸ) ਅਡੋਲ ਆਤਮਕ ਅਵਸਥਾ ਵਿਚ ਟਿਕ ਕੇ ਤੇਰੇ ਪ੍ਰੇਮ ਵਿਚ ਟਿਕ ਕੇ ਤੇਰੇ ਗੁਣ ਗਾਵੇ।੮।੨।

ENGLISH TRANSLATION :-

DHANAASAREE, FIRST MEHL:
That union with the Lord is acceptable, which is united in intuitive poise.Thereafter, one does not die, and does not come and go in reincarnation. The Lords slave is in the Lord, and the Lord is in Hisslave. Wherever I look, I see none other than the Lord. || 1 || The Gurmukhs worship the Lord, and find His celestial home.Without meeting the Guru, they die, and come and go in reincarnation. || 1 || Pause || So make Him your Guru, whoimplants the Truth within you, who leads you to speak the Unspoken Speech, and who merges you in the Word of the Shabad.Gods people have no other work to do; they love the True Lord and Master, and they love the Truth. || 2 || The mind is inthe body, and the True Lord is in the mind. Merging into the True Lord, one is absorbed into Truth. Gods servant bows at Hisfeet. Meeting the True Guru, one meets with the Lord. || 3 || He Himself watches over us, and He Himself makes us see. Heis not pleased by stubborn-mindedness, nor by various religious robes. He fashioned the body-vessels, and infused theAmbrosial Nectar into them; Gods Mind is pleased only by loving devotional worship. || 4 || Reading and studying, onebecomes confused, and suffers punishment. By great cleverness, one is consigned to coming and going in reincarnation. Onewho chants the Naam, the Name of the Lord, and eats the food of the Fear of God becomes Gurmukh, the Lords servant, andremains absorbed in the Lord. || 5 || He worships stones, dwells at sacred shrines of pilgrimage and in the jungles, wanders,roams around and becomes a renunciate. But his mind is still filthy how can he become pure? One who meets the True Lordobtains honor. || 6 || One who embodies good conduct and contemplative meditation, his mind abides in intuitive poise andcontentment, since the beginning of time, and throughout the ages. In the twinkling of an eye, he saves millions. Have mercyon me, O my Beloved, and let me meet the Guru. || 7 || Unto whom, O God, should I praise You? Without You, there is noother at all. As it pleases You, keep me under Your Will. Nanak, with intuitive poise and natural love, sings Your GloriousPraises. || 8 || 2 ||


WAHEGURU JI KA KHALSA
WAHEGURU JI KI FATEH JI..

Tuesday, May 01, 2012

A Bitter Reality


Written by An Indian Software Engineer
A Bitter Reality


As the dream of most parents I had acquired a degree in Software Engineering and joined a company based in USA, the land of braves and opportunity. When I arrived in the USA, it
was as if a dream had come true.




Here at last I was in the place where I want to be. I decided I would be staying in this country for about Five years in which time I would have earned enough money to settle down in India.


My father was a government employee and after his retirement, the only asset he could acquire was a decent one bedroom flat.




I wanted to do some thing more than him. I started feeling homesick and lonely as the time passed. I used to call home and speak to my parents every week using cheap international phone cards. Two years passed, two years of Burgers at McDonald's and
pizzas and discos and 2 years watching the foreign exchange rate getting happy whenever the Rupee value went down.


Finally I decided to get married. Told my parents that I have only 10 days of holidays and everything must be done within these 10 days. I got my ticket booked in the cheapest flight. Was jubilant and was actually enjoying hopping for gifts for all my friends back home. If I miss anyone then there will be talks. After reaching home I spent home one week going through all the photographs of girls and as the time was getting shorter I was forced to select one candidate.




In-laws told me, to my surprise, that I would have to get married in 2-3 days, as I will not get anymore holidays. After the marriage, it was time to return to USA, after giving some
money to my parents and telling the neighbors to look after them, we returned to USA.




My wife enjoyed this country for about two months and then she started feeling lonely. The frequency of calling India increased to twice in a week sometimes 3 times a week. Our savings started diminishing.


After two more years we started to have kids. Two lovely kids, a boy and a girl, were gifted to us by the almighty. Every time I spoke to my parents, they asked me to come to India so that they can see their grand-children. 




Every year I decide to go to India… But part work part monetary conditions prevented it. Years went by and visiting India was a distant dream. Then suddenly one day I got a
message that my parents were seriously sick. I tried but I couldn't get any holidays and thus could not go to India ... The next message I got was my parents had passed away and as there was no one to do the last rights the society members had done whatever they could. I was depressed. My parents had passed away without seeing their grand children.




After couple more years passed away, much to my children's dislike and my wife's joy we returned to India to settle down. I started to look for a suitable property, but to my dismay my savings were short and the property prices had gone up during all these years. I had to return to the USA...




My wife refused to come back with me and my children refused to stay in India... My 2 children and I returned to USA after promising my wife I would be back for good after two years.


Time passed by, my daughter decided to get married to an American and my son was happy living in USA... I decided that had enough and wound-up every thing and returned to India... I had just enough money to buy a decent 02 bedroom flat in a well-developed locality.




Now I am 60 years old and the only time I go out of the flat is for the routine visit to the nearby temple. My faithful wife has also left me and gone to the holy abode.


Sometimes


I wondered was it worth all this?


My father, even after staying in India,


Had a house to his name and I too have the same nothing more.


I lost my parents and children for just ONE EXTRA BEDROOM.


Looking out from the window I see a lot of children dancing. This damned cable TV has spoiled our new generation and these children are losing their values and culture because of it. I get occasional cards from my children asking I am alright. Well at least they remember me.




Now perhaps after I die it will be the neighbors again who will be performing my last rights, God Bless them.


But the question still remains 'was all this worth it?'


I am still searching for an answer.................!!!


START THINKING


IS IT JUST FOR ONE EXTRA BEDROOM???


LIFE IS BEYOND THIS …..


DON'T JUST LEAVE YOUR LIFE ……..


START LIVING IT …….


LIVE IT AS YOU WANT IT TO BE ……

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ, ਮੰਗਲਵਾਰ , ੧੯ ਵੈਸਾਖ



ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ

ਅੱਜ ਦਾ ਮੁੱਖਵਾਕ 1.5.2012, ਮੰਗਲਵਾਰ , ੧੯ ਵੈਸਾਖ (ਸੰਮਤ ੫੪੪ ਨਾਨਕਸ਼ਾਹੀ)

ਸਲੋਕੁ ਮਃ ੩ ॥

ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ ਮਃ ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥ ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥ ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ ਪਲੈ ਪਾਇ ॥ ਪੜਿ ਥਕੇ ਸੰਤੋਖੁ ਨ ਆਇਓ ਅਨਦਿਨੁ ਜਲਤ ਵਿਹਾਇ ॥ ਕੂਕ ਪੂਕਾਰ ਨ ਚੁਕਈ ਨਾ ਸੰਸਾ ਵਿਚਹੁ ਜਾਇ ॥ ਨਾਨਕ ਨਾਮ ਵਿਹੂਣਿਆ ਮੁਹਿ ਕਾਲੈ ਉਠਿ ਜਾਇ ॥੨॥ ਪਉੜੀ ॥ ਹਰਿ ਸਜਣ ਮੇਲਿ ਪਿਆਰੇ ਮਿਲਿ ਪੰਥੁ ਦਸਾਈ ॥ ਜੋ ਹਰਿ ਦਸੇ ਮਿਤੁ ਤਿਸੁ ਹਉ ਬਲਿ ਜਾਈ ॥ ਗੁਣ ਸਾਝੀ ਤਿਨ ਸਿਉ ਕਰੀ ਹਰਿ ਨਾਮੁ ਧਿਆਈ ॥ ਹਰਿ ਸੇਵੀ ਪਿਆਰਾ ਨਿਤ ਸੇਵਿ ਹਰਿ ਸੁਖੁ ਪਾਈ ॥ਬਲਿਹਾਰੀ ਸਤਿਗੁਰ ਤਿਸੁ ਜਿਨਿ ਸੋਝੀ ਪਾਈ ॥੧੨॥

(ਅੰਗ ੬੪੭)



ਪੰਜਾਬੀ ਵਿਚ ਵਿਆਖਿਆ :-



ਮਹਾਂ ਪੁਰਖ ਕਿਸੇ ਦੇ ਸੰਬੰਧ ਵਿਚ ਸਿੱਖਿਆ ਦਾ ਬਚਨ ਬੋਲਦੇ ਹਨ (ਪਰ ਉਹ ਸਿੱਖਿਆ) ਸਾਰੇ ਸੰਸਾਰ ਲਈ ਸਾਂਝੀ ਹੁੰਦੀ ਹੈ, ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ, ਉਹ (ਸੁਣ ਕੇ) ਪ੍ਰਭੂ ਦਾ ਡਰ (ਹਿਰਦੇ ਵਿਚ ਧਾਰਨ) ਕਰਦਾ ਹੈ, ਤੇ ਆਪਣੇ ਆਪ ਦੀ ਖੋਜ ਕਰਦਾ ਹੈ। ਸਤਿਗੁਰੂ ਦੀ ਕਿਰਪਾ ਨਾਲ ਉਹ ਸੰਸਾਰ ਵਿਚ ਵਰਤਦਾ ਹੋਇਆ ਹੀ ਮਾਇਆ ਵਲੋਂ ਉਦਾਸ ਰਹਿੰਦਾ ਹੈ, ਤਾਂ ਉਸ ਦਾ ਮਨ ਆਪਣੇ ਆਪ ਵਿਚ ਪਤੀਜ ਜਾਂਦਾ ਹੈ (ਬਾਹਰ ਭਟਕਣੋਂ ਹਟ ਜਾਂਦਾ ਹੈ)।ਹੇ ਨਾਨਕ! ਜਿਨ੍ਹਾਂ ਦਾ ਮਨ ਪਤੀਜਿਆ ਨਹੀਂ, ਉਹਨਾਂ ਨੂੰ ਗਿਆਨ ਦੀਆਂ ਗੱਲਾਂ ਕਰਨ ਦਾ ਕੋਈ ਲਾਭ ਨਹੀਂ ਹੁੰਦਾ।੧। ਹੇ ਪੰਡਿਤ! ਜਿਨ੍ਹਾਂ ਮਨੁੱਖਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ (ਹਰੀ ਵਿਚ) ਮਨ ਨਹੀਂ ਜੋੜਿਆ, ਉਹਨਾਂ ਨੂੰ ਆਖ਼ਰ ਦੁੱਖ ਵਾਪਰਦਾ ਹੈ; ਉਹਨਾਂ ਅੰਦਰੋਂ ਤੇ ਬਾਹਰੋਂ ਅੰਨਿ੍ਹਆਂ ਨੂੰ ਕੋਈ ਸਮਝ ਨਹੀਂ ਆਉਂਦੀ। (ਪਰ) ਹੇ ਪੰਡਿਤ! ਜੋ ਮਨੁੱਖ ਹਰੀ ਦੇ ਨਾਮ ਵਿਚ ਰੱਤੇ ਹੋਏ ਹਨ, ਜਿਨ੍ਹਾਂ ਨੇ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸਿਫ਼ਤਿ-ਸਾਲਾਹ ਕੀਤੀ ਹੈ ਤੇ ਹਰੀ ਵਿੱਚ ਲੀਨ ਹਨ, ਉਹਨਾਂ ਦੀ ਕਮਾਈ ਦੀ ਬਰਕਤਿ ਸਾਰਾ ਸੰਸਾਰ ਖਾਂਦਾ ਹੈ।ਹੇ ਪੰਡਿਤ! ਮਾਇਆ ਦੇ ਮੋਹ ਵਿਚ (ਫਸੇ ਰਿਹਾਂ) ਬਰਕਤਿ ਨਹੀਂ ਹੋ ਸਕਦੀ (ਆਤਮਿਕ ਜੀਵਨ ਵਧਦਾ-ਫੁਲਦਾ ਨਹੀਂ) ਤੇ ਨਾਹ ਹੀ ਨਾਮ-ਧਨ ਮਿਲਦਾ ਹੈ; ਪੜ੍ਹ ਕੇ ਥੱਕ ਜਾਂਦੇ ਹਨ, ਪਰ ਸੰਤੋਖ ਨਹੀਂ ਆਉਂਦਾ ਤੇ ਹਰ ਵੇਲੇ (ਉਮਰ) ਸੜਦਿਆਂ ਹੀ ਗੁਜ਼ਰਦੀ ਹੈ; ਉਹਨਾਂ ਦੀ ਗਿਲਾ-ਗੁਜ਼ਾਰੀ ਮੁੱਕਦੀ ਨਹੀਂ ਤੇ ਮਨ ਵਿਚੋਂ ਚਿੰਤਾ ਨਹੀਂ ਜਾਂਦੀ। ਹੇ ਨਾਨਕ! ਨਾਮ ਤੋਂ ਸੱਖਣਾ ਰਹਿਣ ਕਰਕੇ ਮਨੁੱਖ ਕਾਲੇ-ਮੂੰਹ ਹੀ (ਸੰਸਾਰ ਤੋਂ) ਉੱਠ ਜਾਂਦਾ ਹੈ।੨। ਹੇ ਪਿਆਰੇ ਹਰੀ! ਮੈਨੂੰ ਗੁਰਮੁਖ ਮਿਲਾ, ਜਿਨ੍ਹਾਂ ਨੂੰ ਮਿਲ ਕੇ ਮੈਂ ਤੇਰਾ ਰਾਹ ਪੁੱਛਾਂ। ਜੋ ਮਨੁੱਖ ਮੈਨੂੰ ਹਰੀ ਮਿਤ੍ਰ (ਦੀ ਖ਼ਬਰ) ਦੱਸੇ, ਮੈਂ ਉਸ ਤੋਂ ਸਦਕੇ ਹਾਂ। ਉਹਨਾਂ ਨਾਲ ਮੈਂ ਗੁਣਾਂ ਦੀ ਭਿਆਲੀ ਪਾਵਾਂ ਤੇ ਹਰੀ-ਨਾਮ ਸਿਮਰਾਂ। ਮੈਂ ਸਦਾ ਪਿਆਰਾ ਹਰੀ ਸਿਮਰਾਂ ਤੇ ਸਿਮਰ ਕੇ ਸੁਖ ਲਵਾਂ।  ਮੈਂ ਸਦਕੇ ਹਾਂ ਉਸ ਸਤਿਗੁਰੂ ਤੋਂ, ਜਿਸ ਨੇ (ਪਰਮਾਤਮਾ ਦੀ) ਸਮਝ ਬਖ਼ਸ਼ੀ ਹੈ।੧੨।



ENGLISH TRANSLATION :-

SHALOK, THIRD MEHL:

Great menspeak the teachings by relating them to individual situations, but the whole world shares in them. One who becomes Gurmukhknows the Fear of God, and realizes his own self. If, by Gurus Grace, one remains dead while yet alive, the mind becomescontent in itself. Those who have no faith in their own minds, O Nanak how can they speak of spiritual wisdom? || 1 || THIRD MEHL: Those who do not focus their consciousness on the Lord, as Gurmukh, suffer pain and grief in the end. They areblind, inwardly and outwardly, and they do not understand anything. O Pandit, O religious scholar, the whole world is fed forthe sake of those who are attuned to the Lords Name. Those who praise the Word of the Gurus Shabad, remain blended withthe Lord. O Pandit, O religious scholar, no one is satisfied, and no one finds true wealth through the love of duality. They havegrown weary of reading scriptures, but still, they do not find contentment, and they pass their lives burning, night and day.Their cries and complaints never end, and doubt does not depart from within them. O Nanak, without the Naam, the Name ofthe Lord, they rise up and depart with blackened faces. || 2 || PAUREE: O Beloved, lead me to meet my True Friend;meeting with Him, I shall ask Him to show me the Path. I am a sacrifice to that Friend, who shows it to me. I share His Virtueswith Him, and meditate on the Lords Name. I serve my Beloved Lord forever; serving the Lord, I have found peace. I am asacrifice to the True Guru, who has imparted this understanding to me. || 12 ||


WAHEGURU JI KA KHALSA

WAHEGURU JI KI FATEH JI..

Monday, April 30, 2012

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ, ਸੌਮਵਾਰ , ੧੮ ਵੈਸਾਖ



ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ

 ਅੱਜ ਦਾ ਮੁੱਖਵਾਕ 30.4.2012, ਸੌਮਵਾਰ , ੧੮ ਵੈਸਾਖ (ਸੰਮਤ ੫੪੪ ਨਾਨਕਸ਼ਾਹੀ)

ਸੋਰਠਿ ਮਹਲਾ ੫ ਘਰੁ ੧ ਅਸਟਪਦੀਆ   

ੴ ਸਤਿਗੁਰ ਪ੍ਰਸਾਦਿ ॥

ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥੨॥  ਸਚੇ ਚਰਣ ਸਰੇਵੀਅਹਿ ਭਾਈ ਭ੍ਰਮੁ ਭਉ ਹੋਵੈ ਨਾਸੁ ॥ ਮਿਲਿ ਸੰਤ ਸਭਾ ਮਨੁ ਮਾਂਜੀਐ ਭਾਈ ਹਰਿ ਕੈ ਨਾਮਿ ਨਿਵਾਸੁ ॥ ਮਿਟੈ ਅੰਧੇਰਾ ਅਗਿਆਨਤਾ ਭਾਈ ਕਮਲ ਹੋਵੈ ਪਰਗਾਸੁ ॥ ਗੁਰ ਬਚਨੀ ਸੁਖੁ ਊਪਜੈ ਭਾਈ ਸਭਿ ਫਲ ਸਤਿਗੁਰ ਪਾਸਿ ॥੩॥ ਮੇਰਾ ਤੇਰਾ ਛੋਡੀਐ ਭਾਈ ਹੋਈਐ ਸਭ ਕੀ ਧੂਰਿ ॥ ਘਟਿ ਘਟਿ ਬ੍ਰਹਮੁ ਪਸਾਰਿਆ ਭਾਈ ਪੇਖੈ ਸੁਣੈ ਹਜੂਰਿ ॥ ਜਿਤੁ ਦਿਨਿ ਵਿਸਰੈ ਪਾਰਬ੍ਰਹਮੁ ਭਾਈ ਤਿਤੁ ਦਿਨਿ ਮਰੀਐ ਝੂਰਿ ॥ ਕਰਨ ਕਰਾਵਨ ਸਮਰਥੋ ਭਾਈ ਸਰਬ ਕਲਾ ਭਰਪੂਰਿ ॥੪॥ ਪ੍ਰੇਮ ਪਦਾਰਥੁ ਨਾਮੁ ਹੈ ਭਾਈ ਮਾਇਆ ਮੋਹ ਬਿਨਾਸੁ ॥ ਤਿਸੁ ਭਾਵੈ ਤਾ ਮੇਲਿ ਲਏ ਭਾਈ ਹਿਰਦੈ ਨਾਮ ਨਿਵਾਸੁ ॥ ਗੁਰਮੁਖਿ ਕਮਲੁ ਪ੍ਰਗਾਸੀਐ ਭਾਈ ਰਿਦੈ ਹੋਵੈ ਪਰਗਾਸੁ ॥ ਪ੍ਰਗਟੁ ਭਇਆ ਪਰਤਾਪੁ ਪ੍ਰਭ ਭਾਈ ਮਉਲਿਆ ਧਰਤਿ ਅਕਾਸੁ ॥੫॥  ਗੁਰਿ ਪੂਰੈ ਸੰਤੋਖਿਆ ਭਾਈ ਅਹਿਨਿਸਿ ਲਾਗਾ ਭਾਉ ॥ ਰਸਨਾ ਰਾਮੁ ਰਵੈ ਸਦਾ ਭਾਈ ਸਾਚਾ ਸਾਦੁ ਸੁਆਉ ॥ ਕਰਨੀ ਸੁਣਿ ਸੁਣਿ ਜੀਵਿਆ ਭਾਈ ਨਿਹਚਲੁ ਪਾਇਆ ਥਾਉ ॥ ਜਿਸੁ ਪਰਤੀਤਿ ਨ ਆਵਈ ਭਾਈ ਸੋ ਜੀਅੜਾ ਜਲਿ ਜਾਉ ॥੬॥ ਬਹੁ ਗੁਣ ਮੇਰੇ ਸਾਹਿਬੈ ਭਾਈ ਹਉ ਤਿਸ ਕੈ ਬਲਿ ਜਾਉ ॥ ਓਹੁ ਨਿਰਗੁਣੀਆਰੇ ਪਾਲਦਾ ਭਾਈ ਦੇਇ ਨਿਥਾਵੇ ਥਾਉ ॥ ਰਿਜਕੁ ਸੰਬਾਹੇ ਸਾਸਿ ਸਾਸਿ ਭਾਈ ਗੂੜਾ ਜਾ ਕਾ ਨਾਉ ॥ ਜਿਸੁ ਗੁਰੁ ਸਾਚਾ ਭੇਟੀਐ ਭਾਈ ਪੂਰਾ ਤਿਸੁ ਕਰਮਾਉ ॥੭॥ ਤਿਸੁ ਬਿਨੁ ਘੜੀ ਨ ਜੀਵੀਐ ਭਾਈ ਸਰਬ ਕਲਾ ਭਰਪੂਰਿ ॥ ਸਾਸਿ ਗਿਰਾਸਿ ਨ ਵਿਸਰੈ ਭਾਈ ਪੇਖਉ ਸਦਾ ਹਜੂਰਿ ॥ ਸਾਧੂ ਸੰਗਿ ਮਿਲਾਇਆ ਭਾਈ ਸਰਬ ਰਹਿਆ ਭਰਪੂਰਿ ॥ ਜਿਨਾ ਪ੍ਰੀਤਿ ਨ ਲਗੀਆ ਭਾਈ ਸੇ ਨਿਤ ਨਿਤ ਮਰਦੇ ਝੂਰਿ ॥੮॥ ਅੰਚਲਿ ਲਾਇ ਤਰਾਇਆ ਭਾਈ ਭਉਜਲੁ ਦੁਖੁ ਸੰਸਾਰੁ ॥ ਕਰਿ ਕਿਰਪਾ ਨਦਰਿ ਨਿਹਾਲਿਆ ਭਾਈ ਕੀਤੋਨੁ ਅੰਗੁ ਅਪਾਰੁ ॥ ਮਨੁ ਤਨੁ ਸੀਤਲੁ ਹੋਇਆ ਭਾਈ ਭੋਜਨੁ ਨਾਮ ਅਧਾਰੁ ॥ ਨਾਨਕ ਤਿਸੁ ਸਰਣਾਗਤੀ ਭਾਈ ਜਿ ਕਿਲਬਿਖ ਕਾਟਣਹਾਰੁ ॥੯॥੧॥  (ਅੰਗ ੬੩੯-੬੪੦)


ਪੰਜਾਬੀ ਵਿਚ ਵਿਆਖਿਆ :-
ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ। ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏ? ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤਿ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ।੧। ਹੇ ਮੇਰੇ ਮਨ! (ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ। ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ।ਰਹਾਉ। ਹੇ ਭਾਈ! ਜਿਸ ਪ੍ਰਭੂ ਦੇ ਘਰ ਵਿਚ ਹਰੇਕ ਚੀਜ਼ ਮੌਜੂਦ ਹੈ, ਜਿਸ ਦੇ ਘਰ ਵਿਚ ਜਗਤ ਦੇ ਸਾਰੇ ਨੌ ਹੀ ਖ਼ਜ਼ਾਨੇ ਮੌਜੂਦ ਹਨ, ਜਿਸ ਦੇ ਘਰ ਵਿਚ ਭੰਡਾਰੇ ਭਰੇ ਪਏ ਹਨ ਉਸ ਦਾ ਮੁੱਲ ਨਹੀਂ ਪੈ ਸਕਦਾ, ਉਹ ਸਭ ਤੋਂ ਉੱਚਾ ਹੈ, ਉਹ ਅਪਹੁੰਚ ਹੈ, ਉਹ ਬੇਅੰਤ ਹੈ। ਹੇ ਭਾਈ! ਉਹ ਪ੍ਰਭੂ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ, ਉਹ ਸਦਾ ਹੀ (ਸਭ ਜੀਵਾਂ ਦੀ) ਸੰਭਾਲ ਕਰਦਾ ਹੈ। (ਉਸ ਦਾ ਦਰਸਨ ਕਰਨ ਲਈ) ਹੇ ਭਾਈ! ਪੂਰੇ ਗੁਰੂ ਨੂੰ ਮਿਲਣਾ ਚਾਹੀਦਾ ਹੈ, (ਗੁਰੂ ਹੀ ਆਪਣੇ) ਸ਼ਬਦ ਵਿਚ ਜੋੜ ਕੇ ਪਰਮਾਤਮਾ ਨਾਲ ਮਿਲਾ ਸਕਣ ਵਾਲਾ ਹੈ।੨। ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਚਰਨ ਹਿਰਦੇ ਵਿਚ ਵਸਾਈ ਰੱਖਣੇ ਚਾਹੀਦੇ ਹਨ, (ਇਸ ਤਰ੍ਹਾਂ ਮਨ ਦੀ) ਭਟਕਣਾ ਦਾ, (ਹਰੇਕ ਕਿਸਮ ਦੇ) ਡਰ ਦਾ ਨਾਸ ਹੋ ਜਾਂਦਾ ਹੈ। ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਮਨ ਨੂੰ ਸਾਫ਼ ਕਰਨਾ ਚਾਹੀਦਾ ਹੈ (ਇਸ ਤਰ੍ਹਾਂ) ਪਰਮਾਤਮਾ ਦੇ ਨਾਮ ਵਿਚ (ਮਨ ਦਾ) ਨਿਵਾਸ ਹੋ ਜਾਂਦਾ ਹੈ। (ਸਾਧ ਸੰਗਤਿ ਦੀ ਬਰਕਤਿ ਨਾਲ) ਹੇ ਭਾਈ! ਆਤਮਕ ਜੀਵਨ ਵਲੋਂ ਬੇ-ਸਮਝੀ ਦਾ ਹਨੇਰਾ (ਮਨੁੱਖ ਦੇ ਅੰਦਰੋਂ) ਮਿਟ ਜਾਂਦਾ ਹੈ (ਹਿਰਦੇ ਦੇ) ਕੌਲ-ਫੁੱਲ ਦਾ ਖਿੜਾਉ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੇ ਬਚਨਾਂ ਉੱਤੇ ਤੁਰਿਆਂ ਆਤਮਕ ਆਨੰਦ ਪੈਦਾ ਹੁੰਦਾ ਹੈ। ਸਾਰੇ ਫਲ ਗੁਰੂ ਦੇ ਕੋਲ ਹਨ।੩। ਹੇ ਭਾਈ! ਵਿਤਕਰਾ ਛੱਡ ਦੇਣਾ ਚਾਹੀਦਾ ਹੈ, ਸਭਨਾਂ ਦੇ ਚਰਨਾਂ ਦੀ ਧੂੜ ਬਣ ਜਾਣਾ ਚਾਹੀਦਾ ਹੈ। ਹੇ ਭਾਈ! ਪਰਮਾਤਮਾ ਹਰੇਕ ਸਰੀਰ ਵਿਚ ਵੱਸ ਰਿਹਾ ਹੈ, ਉਹ ਸਭ ਦੇ ਅੰਗ-ਸੰਗ ਹੋ ਕੇ (ਸਭ ਦੇ ਕੰਮਾਂ ਨੂੰ) ਵੇਖਦਾ ਹੈ (ਸਭਨਾਂ ਦੀਆਂ ਗੱਲਾਂ) ਸੁਣਦਾ ਹੈ। ਹੇ ਭਾਈ! ਜਿਸ ਦਿਨ ਪਰਮਾਤਮਾ ਭੁੱਲ ਜਾਏ, ਉਸ ਦਿਨ ਦੁੱਖੀ ਹੋ ਹੋ ਕੇ ਆਤਮਕ ਮੌਤ ਸਹੇੜ ਲਈਦੀ ਹੈ। ਹੇ ਭਾਈ! (ਇਹ ਯਾਦ ਰੱਖੋ ਕਿ) ਪਰਮਾਤਮਾ ਸਭ ਕੁਝ ਕਰ ਸਕਣ ਵਾਲਾ ਅਤੇ (ਜੀਵਾਂ ਪਾਸੋਂ) ਕਰਾ ਸਕਣ ਵਾਲਾ ਹੈ। ਪਰਮਾਤਮਾ ਵਿਚ ਸਾਰੀਆਂ ਤਾਕਤਾਂ ਮੌਜੂਦ ਹਨ।੪। ਹੇ ਭਾਈ! (ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੇ) ਪਿਆਰ ਦਾ ਕੀਮਤੀ ਧਨ ਮੌਜੂਦ ਹੈ, ਹਰਿ-ਨਾਮ ਮੌਜੂਦ ਹੈ (ਉਸ ਦੇ ਅੰਦਰੋਂ) ਮਾਇਆ ਦੇ ਮੋਹ ਦਾ ਨਾਸ ਹੋ ਜਾਂਦਾ ਹੈ। ਹੇ ਭਾਈ! ਉਸ ਪਰਮਾਤਮਾ ਨੂੰ (ਜਦੋਂ) ਚੰਗਾ ਲੱਗੇ ਤਦੋਂ ਉਹ (ਜਿਸ ਨੂੰ ਆਪਣੇ ਚਰਨਾਂ ਵਿਚ) ਮਿਲਾ ਲੈਂਦਾ ਹੈ (ਉਸ ਦੇ) ਹਿਰਦੇ ਵਿਚ ਉਸ ਪ੍ਰਭੂ ਦੇ ਨਾਮ ਦਾ ਨਿਵਾਸ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੇ ਸਨਮੁਖ ਹੋਇਆਂ (ਹਿਰਦੇ ਦਾ) ਕੌਲ-ਫੁੱਲ ਖਿੜ ਪੈਂਦਾ ਹੈ, ਹਿਰਦੇ ਵਿਚ (ਆਤਮਕ ਜੀਵਨ ਦੀ ਸੋਝੀ ਦਾ) ਚਾਨਣ ਹੋ ਜਾਂਦਾ ਹੈ। ਹੇ ਭਾਈ! (ਗੁਰੂ ਦੀ ਸਰਨ ਪਿਆਂ ਮਨੁੱਖ ਦੇ ਅੰਦਰ) ਪਰਮਾਤਮਾ ਦੀ ਤਾਕਤ ਪਰਗਟ ਹੋ ਜਾਂਦੀ ਹੈ (ਮਨੁੱਖ ਨੂੰ ਸਮਝ ਆ ਜਾਂਦੀ ਹੈ ਕਿ ਪਰਮਾਤਮਾ ਬੇਅੰਤ ਤਾਕਤ ਦਾ ਮਾਲਕ ਹੈ, ਅਤੇ ਪ੍ਰਭੂ ਦੀ ਤਾਕਤ ਨਾਲ ਹੀ) ਧਰਤੀ ਖਿੜੀ ਹੋਈ ਹੈ, ਆਕਾਸ਼ ਖਿੜਿਆ ਹੋਇਆ ਹੈ।੫। ਹੇ ਭਾਈ! ਜਿਸ ਮਨੁੱਖ ਨੂੰ ਪੂਰੇ ਗੁਰੂ ਨੇ ਸੰਤੋਖ ਦੀ ਦਾਤਿ ਦੇ ਦਿੱਤੀ, (ਉਸ ਦੇ ਅੰਦਰ) ਦਿਨ ਰਾਤ (ਪ੍ਰਭੂ-ਚਰਨਾਂ ਦਾ) ਪਿਆਰ ਬਣਿਆ ਰਹਿੰਦਾ ਹੈ, ਉਹ ਮਨੁੱਖ ਸਦਾ (ਆਪਣੀ) ਜੀਭ ਨਾਲ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ। (ਨਾਮ ਜਪਣ ਦਾ ਇਹ) ਸੁਆਦ (ਇਹ) ਨਿਸ਼ਾਨਾ (ਉਸ ਦੇ ਅੰਦਰ) ਸਦਾ ਕਾਇਮ ਰਹਿੰਦਾ ਹੈ। ਹੇ ਭਾਈ! ਉਹ ਮਨੁੱਖ ਆਪਣੇ ਕੰਨਾਂ ਨਾਲ (ਪਰਮਾਤਮਾ ਦੀ ਸਿਫ਼ਤਿ-ਸਾਲਾਹ) ਸੁਣ ਸੁਣ ਕੇ ਆਤਮਕ ਜੀਵਨ ਹਾਸਲ ਕਰਦਾ ਰਹਿੰਦਾ ਹੈ, ਉਹ ਪ੍ਰਭੂ-ਚਰਨਾਂ ਵਿਚ) ਅਟੱਲ ਥਾਂ ਪ੍ਰਾਪਤ ਕਰੀ ਰੱਖਦਾ ਹੈ।ਪਰ, ਹੇ ਭਾਈ! ਜਿਸ ਮਨੁੱਖ ਨੂੰ (ਗੁਰੂ ਉਤੇ) ਇਤਬਾਰ ਨਹੀਂ ਬੱਝਦਾ ਉਸ ਦੀ (ਨਿਭਾਗੀ) ਜਿੰਦ (ਵਿਕਾਰਾਂ ਵਿਚ) ਸੜ ਜਾਂਦੀ ਹੈ (ਆਤਮਕ ਮੌਤ ਸਹੇੜ ਲੈਂਦੀ ਹੈ)।੬। ਹੇ ਭਾਈ! ਮੇਰੇ ਮਾਲਕ-ਪ੍ਰਭੂ ਵਿਚ ਬੇਅੰਤ ਗੁਣ ਹਨ, ਮੈਂ ਉਸ ਤੋਂ ਸਦਕੇ-ਕੁਰਬਾਨ ਜਾਂਦਾ ਹਾਂ। ਹੇ ਭਾਈ! ਉਹ ਮਾਲਕ ਗੁਣ-ਹੀਨ ਨੂੰ (ਭੀ) ਪਾਲਦਾ ਹੈ, ਉਹ ਨਿਆਸਰੇ ਮਨੁੱਖ ਨੂੰ ਸਹਾਰਾ ਦੇਂਦਾ ਹੈ। ਉਹ ਮਾਲਕ ਹਰੇਕ ਸਾਹ ਦੇ ਨਾਲ ਰਿਜ਼ਕ ਅਪੜਾਂਦਾ ਹੈ, ਉਸ ਦਾ ਨਾਮ (ਸਿਮਰਨ ਕਰਨ ਵਾਲੇ ਦੇ ਮਨ ਉੱਤੇ ਪ੍ਰੇਮ ਦਾ) ਗੂੜ੍ਹਾ ਰੰਗ ਚਾੜ੍ਹ ਦੇਂਦਾ ਹੈ। ਹੇ ਭਾਈ! ਜਿਸ ਮਨੁੱਖ ਨੂੰ ਸੱਚਾ ਗੁਰੂ ਮਿਲ ਪੈਂਦਾ ਹੈ (ਉਸ ਨੂੰ ਪ੍ਰਭੂ ਮਿਲ ਪੈਂਦਾ ਹੈ) ਉਸ ਦੀ ਕਿਸਮਤ ਜਾਗ ਪੈਂਦੀ ਹੈ।੭। ਹੇ ਭਾਈ! ਉਹ ਪਰਮਾਤਮਾ ਸਾਰੀਆਂ ਤਾਕਤਾਂ ਨਾਲ ਭਰਪੂਰ ਹੈ, ਉਸ (ਦੀ ਯਾਦ) ਤੋਂ ਬਿਨਾ ਇਕ ਘੜੀ ਭਰ ਭੀ (ਮਨੁੱਖ ਦਾ) ਆਤਮਕ ਜੀਵਨ ਕਾਇਮ ਨਹੀਂ ਰਹਿ ਸਕਦਾ। ਹੇ ਭਾਈ! ਮੈਂ ਤਾਂ ਉਸ ਪਰਮਾਤਮਾ ਨੂੰ ਆਪਣੇ ਅੰਗ ਸੰਗ ਵੱਸਦਾ ਵੇਖਦਾ ਹਾਂ, ਮੈਨੂੰ ਉਹ ਖਾਂਦਿਆਂ ਸਾਹ ਲੈਂਦਿਆਂ ਕਦੇ ਭੀ ਨਹੀਂ ਭੁੱਲਦਾ। ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਨੇ ਗੁਰੂ ਦੀ ਸੰਗਤਿ ਵਿਚ ਮਿਲਾ ਦਿੱਤਾ, ਉਸ ਨੂੰ ਉਹ ਪਰਮਾਤਮਾ ਸਭ ਥਾਂ ਮੌਜੂਦ ਦਿੱਸਣ ਲੱਗ ਪੈਂਦਾ ਹੈ। ਪਰ, ਹੇ ਭਾਈ! ਜਿਨ੍ਹਾਂ ਦੇ ਅੰਦਰ ਪਰਮਾਤਮਾ ਦਾ ਪਿਆਰ ਪੈਦਾ ਨਹੀਂ ਹੁੰਦਾ, ਉਹ ਸਦਾ ਚਿੰਤਾਤੁਰ ਹੋ ਹੋ ਕੇ ਆਤਮਕ ਮੌਤ ਸਹੇੜਦੇ ਰਹਿੰਦੇ ਹਨ।੮। ਹੇ ਭਾਈ! (ਸਰਨ ਪਏ ਮਨੁੱਖ ਨੂੰ) ਆਪਣੇ ਪੱਲੇ ਲਾ ਕੇ ਪਰਮਾਤਮਾ ਆਪ ਇਸ ਦੁੱਖ-ਰੂਪ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦਾ ਹੈ। ਪਭੂ (ਉਸ ਉਤੇ) ਕਿਰਪਾ ਕਰ ਕੇ (ਉਸ ਨੂੰ) ਮੇਹਰ ਦੀ ਨਿਗਾਹ ਨਾਲ ਵੇਖਦਾ ਹੈ, ਉਸ ਦਾ ਬੇਅੰਤ ਪੱਖ ਕਰਦਾ ਹੈ। ਹੇ ਭਾਈ! ਉਸ ਮਨੁੱਖ ਦਾ ਮਨ ਠੰਢਾ ਹੋ ਜਾਂਦਾ ਹੈ, ਸਰੀਰ ਸ਼ਾਂਤ ਹੋ ਜਾਂਦਾ ਹੈ, ਉਹ (ਆਪਣੇ ਆਤਮਕ ਜੀਵਨ ਵਾਸਤੇ) ਨਾਮ ਦੀ ਖ਼ੁਰਾਕ (ਖਾਂਦਾ ਹੈ), ਨਾਮ ਦਾ ਸਹਾਰਾ ਲੈਂਦਾ ਹੈ। ਹੇ ਨਾਨਕ! (ਆਖ-) ਹੇ ਭਾਈ! ਉਸ ਪਰਮਾਤਮਾ ਦੀ ਸਰਨ ਪਵੋ, ਜੋ ਸਾਰੇ ਪਾਪ ਕੱਟ ਸਕਦਾ ਹੈ।੯।੧।

 ENGLISH TRANSLATION :-

 SORATH, FIFTH MEHL, FIRST HOUSE, ASHTAPADEES:

ONE UNIVERSAL CREATOR GOD. BY THE GRACE OF THE TRUE GURU:

The One who created the whole world, O Siblings of Destiny, is the Almighty Lord, the Cause of causes. He fashioned the souland the body, O Siblings of Destiny, by His own power. How can He be described? How can He be seen, O Siblings of Destiny?The Creator is One; He is indescribable. Praise the Guru, the Lord of the Universe, O Siblings of Destiny; through Him, theessence is known. || 1 || O my mind, meditate on the Lord, the Lord God. He blesses His servant with the gift of the Naam;He is the Destroyer of pain and suffering. || Pause || Everything is in His home, O Siblings of Destiny; His warehouse isoverflowing with the nine treasures. His worth cannot be estimated, O Siblings of Destiny; He is lofty, inaccessible and infinite.He cherishes all beings and creatures, O Siblings of Destiny; he continually takes care of them. So meet with the Perfect True Guru, O Siblings of Destiny, and merge in the Word of the Shabad. || 2 || Adoring the feet of the True Guru, O Siblings of Destiny, doubt and fear are dispelled. Joining the Society of the Saints, cleanse your mind, O Siblings of Destiny, and dwell in the Name of the Lord. The darkness of ignorance shall be dispelled, O Siblings of Destiny, and the lotus of your heart shall blossom forth. By the Gurus Word, peace wells up, O Siblings of Destiny; all fruits are with the True Guru. || 3 || Give up your sense of mine and yours, O Siblings of Destiny, and become the dust of the feet of all. In each and every heart, God is contained, O Siblings of Destiny; He sees, and hears, and is ever-present with us. On that day when one forgets the Supreme Lord God, O Siblings of Destiny, on that day, one ought to die crying out in pain. He is the all-powerful Cause of Causes, O Siblings of Destiny; he is totally filled with all powers. || 4 || The Love of the Name is the greatest treasure, O Siblings of Destiny;through it, emotional attachment to Maya is dispelled. If it is pleasing to His Will, then He unites us in His Union, O Siblings of Destiny; the Naam, the Name of the Lord, comes to abide in the mind. The heart-lotus of the Gurmukh blossoms forth, O Siblings of Destiny, and the heart is illumined. The Glory of God has been revealed, O Siblings of Destiny, and the earth and sky have blossomed forth. || 5 || The Perfect Guru has blessed me with contentment, O Siblings of Destiny; day and night, I remain attached to the Lords Love. My tongue continually chants the Lords Name, O Siblings of Destiny; this is the true taste,and the object of human life. Listening with my ears, I hear and so I live, O Siblings of Destiny; I have obtained the unchanging, unmoving state. That soul,which does not place its faith in the Lord shall burn, O Siblings of Destiny. || 6 || My Lord and Master has so many virtues, O Siblings of Destiny; I am a sacrifice to Him. He nurtures even the most worthless, O Siblings of Destiny, and gives home to the homeless. He gives us nourishment with each and every breath, O Siblings of Destiny; His Name is everlasting. One who meets with the True Guru, O Siblings of Destiny, does so only by perfect destiny. ||7 || Without Him, I cannot live, even for an instant, O Siblings of Destiny; He is totally filled with all powers. With every breath and morsel of food, I will not forget Him, O Siblings of Destiny; I behold Him ever-present. In the Saadh Sangat, the Company of the Holy, I meet Him, O Siblings of Destiny; He is totally pervading and permeating everywhere. Those who do not embrace love for the Lord, O Siblings of Destiny, always die crying out in pain. || 8 || Grasping hold of the hem of Hisrobe, O Siblings of Destiny, we are carried across the world-ocean of fear and pain. By His Glance of Grace, He has blessed us,O Siblings of Destiny; He shall be with us until the very end. My mind and body are soothed and calmed, O Siblings of Destiny,nourished by the food of the Naam. Nanak has entered His Sanctuary, O Siblings of Destiny; the Lord is the Destroyer of sins.|| 9 || 1 ||

WAHEGURU JI KA KHALSA

WAHEGURU JI KI FATEH JI..

Sunday, April 29, 2012

Bhai Manpreet Singh Kanpuri - 27.April.2012,Bhogal Delhi


ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ, ਐਤਵਾਰ , ੧੭ ਵੈਸਾਖ



ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ

ਅੱਜ ਦਾ ਮੁੱਖਵਾਕ 29.4.2012, ਐਤਵਾਰ , ੧੭ ਵੈਸਾਖ (ਸੰਮਤ ੫੪੪ ਨਾਨਕਸ਼ਾਹੀ)


ਟੋਡੀ ਮਹਲਾ ੫ ॥

ਸਤਿਗੁਰ ਆਇਓ ਸਰਣਿ ਤੁਹਾਰੀ ॥ ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥ ਅਵਰ ਨ ਸੂਝੈ ਦੂਜੀ ਠਾਹਰ ਹਾਰਿ ਪਰਿਓ ਤਉ ਦੁਆਰੀ ॥ ਲੇਖਾ ਛੋਡਿ ਅਲੇਖੈ ਛੂਟਹ ਹਮ ਨਿਰਗੁਨ ਲੇਹੁ ਉਬਾਰੀ ॥੧॥ ਸਦ ਬਖਸਿੰਦੁ ਸਦਾ ਮਿਹਰਵਾਨਾ ਸਭਨਾ ਦੇਇ ਅਧਾਰੀ ॥ ਨਾਨਕ ਦਾਸ ਸੰਤ ਪਾਛੈ ਪਰਿਓ ਰਾਖਿ ਲੇਹੁ ਇਹ ਬਾਰੀ ॥੨॥੪॥੯॥
(ਅੰਗ ੭੧੩)



ਪੰਜਾਬੀ ਵਿਚ ਵਿਆਖਿਆ :-

ਹੇ ਗੁਰੂ! ਮੈਂ ਤੇਰੀ ਸਰਨ ਆਇਆ ਹਾਂ। ਮੇਰੀ ਚਿੰਤਾ ਦੂਰ ਕਰ (ਮੇਹਰ ਕਰ, ਤੇਰੇ ਦਰ ਤੋਂ ਮੈਨੂੰ) ਪਰਮਾਤਮਾ ਦਾ ਨਾਮ ਮਿਲ ਜਾਏ, (ਇਹੀ ਮੇਰੇ ਵਾਸਤੇ) ਸੁਖ (ਹੈ, ਇਹੀ ਮੇਰੇ ਵਾਸਤੇ) ਸੋਭਾ (ਹੈ)।੧। ਰਹਾਉ। ਹੇ ਪ੍ਰਭੂ! (ਮੈਂ ਹੋਰ ਆਸਰਿਆਂ ਵਲੋਂ) ਹਾਰ ਕੇ ਤੇਰੇ ਦਰ ਤੇ ਆ ਪਿਆ ਹਾਂ, ਹੁਣ ਮੈਨੂੰ ਕੋਈ ਹੋਰ ਆਸਰਾ ਸੁੱਝਦਾ ਨਹੀਂ। ਹੇ ਪ੍ਰਭੂ ਅਸਾਂ ਜੀਵਾਂ ਦੇ ਕਰਮਾਂ ਦਾ ਲੇਖਾ ਨਾਹ ਕਰ, ਅਸੀ ਤਦੋਂ ਹੀ ਸੁਰਖ਼ਰੂ ਹੋ ਸਕਦੇ ਹਾਂ, ਜੇ ਸਾਡੇ ਕਰਮਾਂ ਦਾ ਲੇਖਾ ਨਾਹ ਹੀ ਕੀਤਾ ਜਾਏ। ਹੇ ਪ੍ਰਭੂ! ਸਾਨੂੰ ਗੁਣਹੀਨ ਜੀਵਾਂ ਨੂੰ (ਵਿਕਾਰਾਂ ਤੋਂ ਤੂੰ ਆਪ) ਬਚਾ ਲੈ।੧। ਹੇ ਭਾਈ! ਪਰਮਾਤਮਾ ਸਦਾ ਬਖ਼ਸ਼ਸ਼ ਕਰਨ ਵਾਲਾ ਹੈ, ਸਦਾ ਮੇਹਰ ਕਰਨ ਵਾਲਾ ਹੈ, ਉਹ ਸਭ ਜੀਵਾਂ ਨੂੰ ਆਸਰਾ ਦੇਂਦਾ ਹੈ। ਹੇ ਦਾਸ ਨਾਨਕ! (ਤੂੰ ਭੀ ਅਰਜ਼ੋਈ ਕਰ ਤੇ ਆਖ-) ਮੈਂ ਗੁਰੂ ਦੀ ਸਰਨ ਆ ਪਿਆ ਹਾਂ, ਮੈਨੂੰ ਇਸ ਜਨਮ ਵਿਚ (ਵਿਕਾਰਾਂ ਤੋਂ) ਬਚਾਈ ਰੱਖ।੨।੪।੯।



ENGLISH TRANSLATION :-

TODEE, FIFTH MEHL:

O True Guru,I have come to Your Sanctuary. Grant me the peace and glory of the Lords Name, and remove my anxiety. || 1 || Pause || I cannot see any other place of shelter; I have grown weary, and collapsed at Your door. Please ignore my account; only thenmay I be saved. I am worthless please, save me! || 1 || You are always forgiving, and always merciful; You give supportto all. Slave Nanak follows the Path of the Saints; save him, O Lord, this time. || 2 || 4 || 9 ||


 WAHEGURU JI KA KHALSA

WAHEGURU JI KI FATEH JI..

Saturday, April 28, 2012

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ, ਸ਼ਨੀਵਾਰ , ੧੬ ਵੈਸਾਖ



ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ

ਅੱਜ ਦਾ ਮੁੱਖਵਾਕ 28.4.2012, ਸ਼ਨੀਵਾਰ , ੧੬ ਵੈਸਾਖ (ਸੰਮਤ ੫੪੪ ਨਾਨਕਸ਼ਾਹੀ)

ਸੋਰਠਿ ਮਹਲਾ ੫ ॥
ਪੁਤ੍ਰ ਕਲਤ੍ਰ ਲੋਕ ਗ੍ਰਿਹ ਬਨਿਤਾ ਮਾਇਆ ਸਨਬੰਧੇਹੀ ॥ ਅੰਤ ਕੀ ਬਾਰ ਕੋ ਖਰਾ ਨ ਹੋਸੀ ਸਭ ਮਿਥਿਆ ਅਸਨੇਹੀ ॥੧॥ ਰੇ ਨਰ ਕਾਹੇ ਪਪੋਰਹੁ ਦੇਹੀ ॥ ਊਡਿ ਜਾਇਗੋ ਧੂਮੁ ਬਾਦਰੋ ਇਕੁ ਭਾਜਹੁ ਰਾਮੁ ਸਨੇਹੀ ॥ ਰਹਾਉ ॥ ਤੀਨਿ ਸੰਙਿਆ ਕਰਿ ਦੇਹੀ ਕੀਨੀ ਜਲ ਕੂਕਰ ਭਸਮੇਹੀ ॥ ਹੋਇ ਆਮਰੋ ਗ੍ਰਿਹ ਮਹਿ ਬੈਠਾ ਕਰਣ ਕਾਰਣ ਬਿਸਰੋਹੀ ॥੨॥ ਅਨਿਕ ਭਾਤਿ ਕਰਿ ਮਣੀਏ ਸਾਜੇ ਕਾਚੈ ਤਾਗਿ ਪਰੋਹੀ ॥ ਤੂਟਿ ਜਾਇਗੋ ਸੂਤੁ ਬਾਪੁਰੇ ਫਿਰਿ ਪਾਛੈ ਪਛੁਤੋਹੀ ॥੩॥ ਜਿਨਿ ਤੁਮ ਸਿਰਜੇ ਸਿਰਜਿ ਸਵਾਰੇ ਤਿਸੁ ਧਿਆਵਹੁ ਦਿਨੁ ਰੈਨੇਹੀ ॥ ਜਨ ਨਾਨਕ ਪ੍ਰਭ ਕਿਰਪਾ ਧਾਰੀ ਮੈ ਸਤਿਗੁਰ ਓਟ ਗਹੇਹੀ ॥੪॥੪॥
(ਅੰਗ ੬੦੯)

ਪੰਜਾਬੀ ਵਿਚ ਵਿਆਖਿਆ :-

ਹੇ ਭਾਈ! ਪ੍ਰਤ੍ਰ, ਇਸਤ੍ਰੀ, ਘਰ ਦੇ ਹੋਰ ਬੰਦੇ ਤੇ ਜ਼ਨਾਨੀਆਂ (ਸਾਰੇ) ਮਾਇਆ ਦੇ ਹੀ ਸਾਕ ਹਨ। ਅਖ਼ੀਰ ਵੇਲੇ (ਇਹਨਾਂ ਵਿਚੋਂ) ਕੋਈ ਭੀ ਤੇਰਾ ਮਦਦਗਾਰ ਨਹੀਂ ਬਣੇਗਾ, ਸਾਰੇ ਝੂਠਾ ਹੀ ਪਿਆਰ ਕਰਨ ਵਾਲੇ ਹਨ।੧। ਹੇ ਮਨੁੱਖ! (ਨਿਰਾ ਇਸ) ਸਰੀਰ ਨੂੰ ਹੀ ਕਿਉਂ ਲਾਡਾਂ ਨਾਲ ਪਾਲਦਾ ਰਹਿੰਦਾ ਹੈਂ? (ਜਿਵੇਂ) ਧੂਆਂ, (ਜਿਵੇਂ) ਬੱਦਲ (ਉੱਡ ਜਾਂਦਾ ਹੈ, ਤਿਵੇਂ ਇਹ ਸਰੀਰ) ਨਾਸ ਹੋ ਜਾਇਗਾ। ਸਿਰਫ਼ ਪਰਮਾਤਮਾ ਦਾ ਭਜਨ ਕਰਿਆ ਕਰ, ਉਹੀ ਅਸਲ ਪਿਆਰ ਕਰਨ ਵਾਲਾ ਹੈ।ਰਹਾਉ। ਹੇ ਭਾਈ! (ਪਰਮਾਤਮਾ ਨੇ) ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿਣ ਵਾਲਾ ਤੇਰਾ ਸਰੀਰ ਬਣਾ ਦਿੱਤਾ, (ਇਹ ਅੰਤ ਨੂੰ) ਪਾਣੀ ਦੇ, ਕੁੱਤਿਆਂ ਦੇ, ਜਾਂ, ਮਿੱਟੀ ਦੇ ਹਵਾਲੇ ਹੋ ਜਾਂਦਾ ਹੈ। ਤੂੰ ਇਸ ਸਰੀਰ-ਘਰ ਵਿਚ (ਆਪਣੇ ਆਪ ਨੂੰ) ਅਮਰ ਸਮਝ ਕੇ ਬੈਠਾ ਰਹਿੰਦਾ ਹੈਂ, ਤੇ ਜਗਤ ਦੇ ਮੂਲ ਪਰਮਾਤਮਾ ਨੂੰ ਭੁਲਾ ਰਿਹਾ ਹੈਂ।੨। ਹੇ ਭਾਈ! ਅਨੇਕਾਂ ਤਰੀਕਿਆਂ ਨਾਲ (ਪਰਮਾਤਮਾ ਨੇ ਤੇਰੇ ਸਾਰੇ ਅੰਗ) ਮਣਕੇ ਬਣਾਏ ਹਨ; (ਪਰ ਸੁਆਸਾਂ ਦੇ) ਕੱਚੇ ਧਾਗੇ ਵਿਚ ਪਰੋਏ ਹੋਏ ਹਨ। ਹੇ ਨਿਮਾਣੇ ਜੀਵ! ਇਹ ਧਾਗਾ (ਆਖ਼ਰ) ਟੁੱਟ ਜਾਇਗਾ, (ਹੁਣ ਇਸ ਸਰੀਰ ਦੇ ਮੋਹ ਵਿਚ ਪ੍ਰਭੂ ਨੂੰ ਵਿਸਾਰੀ ਬੈਠਾ ਹੈਂ) ਫਿਰ ਸਮਾ ਵਿਹਾ ਜਾਣ ਤੇ ਹੱਥ ਮਲੇਂਗਾ।੩। ਹੇ ਭਾਈ! ਜਿਸ ਪਰਮਾਤਮਾ ਨੇ ਤੈਨੂੰ ਪੈਦਾ ਕੀਤਾ ਹੈ, ਪੈਦਾ ਕਰ ਕੇ ਤੈਨੂੰ ਸੋਹਣਾ ਬਣਾਇਆ ਹੈ ਉਸ ਨੂੰ ਦਿਨ ਰਾਤ (ਹਰ ਵੇਲੇ) ਸਿਮਰਦਾ ਰਿਹਾ ਕਰ। ਹੇ ਦਾਸ ਨਾਨਕ! (ਅਰਦਾਸ ਕਰ ਤੇ ਆਖ-) ਹੇ ਪ੍ਰਭੂ! (ਮੇਰੇ ਉਤੇ) ਮੇਹਰ ਕਰ, ਮੈਂ ਗੁਰੂ ਦਾ ਆਸਰਾ ਫੜੀ ਰੱਖਾਂ।੪।੪।

ENGLISH TRANSLATION :-

SORATH, FIFTH MEHL: Children, spouses, men and women in ones household, are all boundby Maya. At the very last moment, none of them shall stand by you; their love is totally false. || 1 || O man, why do youpamper your body so? It shall disperse like a cloud of smoke; vibrate upon the One, the Beloved Lord. || Pause || There arethree ways in which the body can be consumed it can be thrown into water, given to the dogs, or cremated to ashes. Heconsiders himself to be immortal; he sits in his home, and forgets the Lord, the Cause of causes. || 2 || In various ways, theLord has fashioned the beads, and strung them on a slender thread. The thread shall break, O wretched man, and then, youshall repent and regret. || 3 || He created you, and after creating you, He adorned you meditate on Him day and night.God has showered His Mercy upon servant Nanak; I hold tight to the Support of the True Guru. || 4 || 4 ||

WAHEGURU JI KA KHALSA
WAHEGURU JI KI FATEH JI..

Friday, April 27, 2012

Call on God.

Sometimes it may seem like we can't figure it out by our self. Sometimes will and strength and courage are not enough. Sometimes in our life we will need to call out for help.

Call on God.

God will be there.

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ, ਸ਼ੁਕਰਵਾਰ , ੧੫ ਵੈਸਾਖ

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ

ਅੱਜ ਦਾ ਮੁੱਖਵਾਕ 27.4.2012, ਸ਼ੁਕਰਵਾਰ , ੧੫ ਵੈਸਾਖ (ਸੰਮਤ ੫੪੪ ਨਾਨਕਸ਼ਾਹੀ)

ਰਾਗੁ ਸੂਹੀ ਮਹਲਾ ੫ ਘਰੁ ੩ 

ੴ ਸਤਿਗੁਰ ਪ੍ਰਸਾਦਿ ॥

ਮਿਥਨ ਮੋਹ ਅਗਨਿ ਸੋਕ ਸਾਗਰ ॥ ਕਰਿ ਕਿਰਪਾ ਉਧਰੁ ਹਰਿ ਨਾਗਰ ॥੧॥ ਚਰਣ ਕਮਲ ਸਰਣਾਇ ਨਰਾਇਣ ॥ ਦੀਨਾ ਨਾਥ ਭਗਤ ਪਰਾਇਣ ॥੧॥ ਰਹਾਉ ॥ ਅਨਾਥਾ ਨਾਥ ਭਗਤ ਭੈ ਮੇਟਨ ॥ ਸਾਧਸੰਗਿ ਜਮਦੂਤ ਨ ਭੇਟਨ ॥੨॥ ਜੀਵਨ ਰੂਪ ਅਨੂਪ ਦਇਆਲਾ ॥ ਰਵਣ ਗੁਣਾ ਕਟੀਐ ਜਮ ਜਾਲਾ ॥੩॥ ਅੰਮ੍ਰਿਤ ਨਾਮੁ ਰਸਨ ਨਿਤ ਜਾਪੈ ॥ ਰੋਗ ਰੂਪ ਮਾਇਆ ਨ ਬਿਆਪੈ ॥੪॥ ਜਪਿ ਗੋਬਿੰਦ ਸੰਗੀ ਸਭਿ ਤਾਰੇ ॥ ਪੋਹਤ ਨਾਹੀ ਪੰਚ ਬਟਵਾਰੇ ॥੫॥ ਮਨ ਬਚ ਕ੍ਰਮ ਪ੍ਰਭੁ ਏਕੁ ਧਿਆਏ ॥ ਸਰਬ ਫਲਾ ਸੋਈ ਜਨੁ ਪਾਏ ॥੬॥ ਧਾਰਿ ਅਨੁਗ੍ਰਹੁ ਅਪਨਾ ਪ੍ਰਭਿ ਕੀਨਾ ॥ ਕੇਵਲ ਨਾਮੁ ਭਗਤਿ ਰਸੁ ਦੀਨਾ ॥੭॥ ਆਦਿ ਮਧਿ ਅੰਤਿ ਪ੍ਰਭੁ ਸੋਈ ॥ ਨਾਨਕ ਤਿਸੁ ਬਿਨੁ ਅਵਰੁ ਨ ਕੋਈ ॥੮॥੧॥੨॥

 (ਅੰਗ ੭੬੦)

ਪੰਜਾਬੀ ਵਿਚ ਵਿਆਖਿਆ :-
ਹੇ ਸੋਹਣੇ ਹਰੀ! ਨਾਸਵੰਤ ਪਦਾਰਥਾਂ ਦੇ ਮੋਹ; ਤ੍ਰਿਸ਼ਨ ਦੀ ਅੱਗ, ਚਿੰਤਾ ਦੇ ਸਮੁੰਦਰ ਵਿਚੋਂ ਕਿਰਪਾ ਕਰ ਕੇ (ਸਾਨੂੰ) ਬਚਾ ਲੈ।੧। ਹੇ ਗਰੀਬਾਂ ਦੇ ਖਸਮ! ਹੇ ਭਗਤਾਂ ਦੇ ਆਸਰੇ! ਹੇ ਨਾਰਾਇਣ! (ਅਸੀ ਜੀਵ) ਤੇਰੇ ਸੋਹਣੇ ਚਰਨਾਂ ਦੀ ਸਰਨ ਵਿਚ ਆਏ ਹਾਂ (ਸਾਨੂੰ ਵਿਕਾਰਾਂ ਤੋਂ ਬਚਾਈ ਰੱਖ)।੧।ਰਹਾਉ। ਹੇ ਨਿਆਸਰਿਆਂ ਦੇ ਆਸਰੇ! ਹੇ ਭਗਤਾਂ ਦੇ ਸਾਰੇ ਡਰ ਦੂਰ ਕਰਨ ਵਾਲੇ! (ਮੈਨੂੰ ਗੁਰੂ ਦੀ ਸੰਗਤਿ ਬਖ਼ਸ਼) ਗੁਰੂ ਦੀ ਸੰਗਤਿ ਵਿਚ ਰਿਹਾਂ ਜਮਦੂਤ (ਭੀ) ਨੇੜੇ ਨਹੀਂ ਢੁਕਦੇ (ਮੌਤ ਦਾ ਡਰ ਪੋਹ ਨਹੀਂ ਸਕਦਾ)।੨। ਹੇ ਜ਼ਿੰਦਗੀ ਦੇ ਸੋਮੇ! ਹੇ ਅਦੁੱਤੀ ਪ੍ਰਭੂ! ਹੇ ਦਇਆ ਦੇ ਘਰ! (ਆਪਣੀ ਸਿਫ਼ਤਿ-ਸਾਲਾਹ ਬਖ਼ਸ਼), ਤੇਰੇ ਗੁਣਾਂ ਨੂੰ ਯਾਦ ਕੀਤਿਆਂ ਮੌਤ ਦੀ ਫਾਹੀ ਕੱਟੀ ਜਾਂਦੀ ਹੈ।੩। ਹੇ ਭਾਈ! ਜੇਹੜਾ ਮਨੁੱਖ ਆਪਣੀ ਜੀਭ ਨਾਲ ਸਦਾ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਪਦਾ ਹੈ, ਉਸ ਉਤੇ ਇਹ ਮਾਇਆ ਜ਼ੋਰ ਨਹੀਂ ਪਾ ਸਕਦੀ, ਜੇਹੜੀ ਸਾਰੇ ਰੋਗਾਂ ਦਾ ਮੂਲ ਹੈ।੪। ਹੇ ਭਾਈ! ਸਦਾ ਪਰਾਮਤਮਾ ਦਾ ਨਾਮ ਜਪਿਆ ਕਰ (ਜੇਹੜਾ ਜਪਦਾ ਹੈ) ਉਹ (ਆਪਣੇ) ਸਾਰੇ ਸਾਥੀਆਂ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ ਪੰਜੇ ਲੁਟੇਰੇ ਉਸ ਉਤੇ ਦਬਾਉ ਨਹੀਂ ਪਾ ਸਕਦੇ।੫। ਹੇ ਭਾਈ! ਜੇਹੜਾ ਮਨੁੱਖ ਆਪਣੇ ਮਨ ਨਾਲ, ਕੰਮਾਂ ਨਾਲ ਇਕ ਪਰਮਾਤਮਾ ਦਾ ਧਿਆਨ ਧਰੀ ਰੱਖਦਾ ਹੈ, ਉਹੀ ਮਨੁੱਖ (ਮਨੁੱਖਾ ਜਨਮ ਦੇ) ਸਾਰੇ ਫਲ ਹਾਸਲ ਕਰ ਲੈਂਦਾ ਹੈ।੬। ਹੇ ਭਾਈ! ਪਰਮਾਤਮਾ ਨੇ ਕਿਰਪਾ ਕਰ ਕੇ ਜਿਸ ਮਨੁੱਖ ਨੂੰ ਆਪਣਾ ਬਣਾ ਲਿਆ, ਉਸ ਨੂੰ ਉਸ ਨੇ ਆਪਣਾ ਨਾਮ ਬਖ਼ਸ਼ਿਆ, ਉਸ ਨੂੰ ਆਪਣੀ ਭਗਤੀ ਦਾ ਸੁਆਦ ਦਿੱਤਾ।੭। ਹੇ ਨਾਨਕ! ਉਹ ਪਰਮਾਤਮਾ ਹੀ ਜਗਤ ਦੇ ਸ਼ੁਰੂ ਤੋਂ ਹੈ, ਹੁਣ ਭੀ ਹੈ, ਜਗਤ ਦੇ ਅਖ਼ੀਰ ਵਿਚ ਭੀ ਹੋਵੇਗਾ। ਉਸ ਤੋਂ ਬਿਨਾ (ਉਸ ਦੇ ਵਰਗਾ) ਹੋਰ ਕੋਈ ਨਹੀਂ ਹੈ।੮।੧।੨।



ENGLISH TRANSLATION :-



RAAG SOOHEE, FIFTH MEHL, THIRD HOUSE:

ONE UNIVERSAL CREATOR GOD. BY THE GRACE OF THE TRUE GURU:

Attachment to sex is an ocean of fire and pain. By Your Grace, O Sublime Lord, please save me from it. || 1 || I seek theSanctuary of the Lotus Feet of the Lord. He is the Master of the meek, the Support of His devotees. || 1 || Pause || Masterof the masterless, Patron of the forlorn, Eradicator of fear of His devotees. In the Saadh Sangat, the Company of the Holy, theMessenger of Death cannot even touch them. || 2 || The Merciful, Incomparably Beautiful, Embodiment of Life. Vibrating theGlorious Virtues of the Lord, the noose of the Messenger of Death is cut away. || 3 || One who constantly chants theAmbrosial Nectar of the Naam with his tongue, is not touched or affected by Maya, the embodiment of disease. || 4 || Chantand meditate on God, the Lord of the Universe, and all of your companions shall be carried across; the five thieves will noteven approach. || 5 || One who meditates on the One God in thought, word and deed that humble being receives thefruits of all rewards. || 6 || Showering His Mercy, God has made me His own; He has blessed me with the unique andsingular Naam, and the sublime essence of devotion. || 7 || In the beginning, in the middle, and in the end, He is God. ONanak, without Him, there is no other at all. || 8 || 1 || 2 ||

WAHEGURU JI KA KHALSA
WAHEGURU JI KI FATEH JI..

Thursday, April 26, 2012

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ, ਵੀਰਵਾਰ , ੧੪ ਵੈਸਾਖ



ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ

ਅੱਜ ਦਾ ਮੁੱਖਵਾਕ 26.4.2012, ਵੀਰਵਾਰ , ੧੪ ਵੈਸਾਖ (ਸੰਮਤ ੫੪੪ ਨਾਨਕਸ਼ਾਹੀ)

ਜੈਤਸਰੀ ਮਹਲਾ ੪ ਘਰੁ ੨   
ੴ ਸਤਿਗੁਰ ਪ੍ਰਸਾਦਿ ॥
ਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਐ ਸੁਖੁ ਹੋਈ ਰਾਮ ॥੧॥ ਹਰਿ ਗੁਣ ਗਾਵਹੁ ਮੀਤ ਹਮਾਰੇ ॥ ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥ ਹਰਿ ਹਰਿ ਅੰਮ੍ਰਿਤ ਬਚਨ ਸੁਣਾਵਹੁ ਗੁਰ ਮਿਲਿਐ ਪਰਗਟੁ ਹੋਈ ਰਾਮ ॥੨॥ ਮਧੁਸੂਦਨ ਹਰਿ ਮਾਧੋ ਪ੍ਰਾਨਾ ॥ ਮੇਰੈ ਮਨਿ ਤਨਿ ਅੰਮ੍ਰਿਤ ਮੀਠ ਲਗਾਨਾ ॥ ਹਰਿ ਹਰਿ ਦਇਆ ਕਰਹੁ ਗੁਰੁ ਮੇਲਹੁ ਪੁਰਖੁ ਨਿਰੰਜਨੁ ਸੋਈ ਰਾਮ ॥੩॥  ਹਰਿ ਹਰਿ ਨਾਮੁ ਸਦਾ ਸੁਖਦਾਤਾ ॥ ਹਰਿ ਕੈ ਰੰਗਿ ਮੇਰਾ ਮਨੁ ਰਾਤਾ ॥ ਹਰਿ ਹਰਿ ਮਹਾ ਪੁਰਖੁ ਗੁਰੁ ਮੇਲਹੁ ਗੁਰ ਨਾਨਕ ਨਾਮਿ ਸੁਖੁ ਹੋਈ ਰਾਮ ॥੪॥੧॥੭॥
 (ਅੰਗ ੬੯੮)

ਪੰਜਾਬੀ ਵਿਚ ਵਿਆਖਿਆ :-

ਹੇ ਭਾਈ! ਉਸ ਅਪਹੁੰਚ ਅਤੇ ਬੇਅੰਤ ਪਰਮਾਤਮਾ ਦਾ ਨਾਮ ਸਿਮਰਿਆ ਕਰੋ, ਜਿਸ ਨੂੰ ਸਿਮਰਿਆਂ ਅਸਾਂ ਜੀਵਾਂ ਦਾ ਹਰੇਕ ਦੁੱਖ ਦੂਰ ਹੋ ਸਕਦਾ ਹੈ। ਹੇ ਹਰੀ! ਹੇ ਪ੍ਰਭੂ! ਸਾਨੂੰ ਗੁਰੂ ਮਹਾ ਪੁਰਖ ਮਿਲਾ ਦੇ। ਜੇ ਗੁਰੂ ਮਿਲ ਪਏ, ਤਾਂ ਆਤਮਕ ਆਨੰਦ ਪ੍ਰਾਪਤ ਹੋ ਜਾਂਦਾ ਹੈ।੧। ਹੇ ਮੇਰੇ ਮਿੱਤਰੋ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਇਆ ਕਰੋ, ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਟਿਕਾਈ ਰੱਖੋ। ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਆਤਮਕ ਜੀਵਨ ਦੇਣ ਵਾਲੇ ਬੋਲ (ਮੈਨੂੰ ਭੀ) ਸੁਣਾਇਆ ਕਰੋ। (ਹੇ ਮਿੱਤਰੋ! ਗੁਰੂ ਦੀ ਸਰਨ ਪਏ ਰਹੋ), ਜੇ ਗੁਰੂ ਮਿਲ ਪਏ, ਤਾਂ ਪਰਮਾਤਮਾ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ।੨। ਹੇ ਦੂਤਾਂ ਦੇ ਨਾਸ ਕਰਨ ਵਾਲੇ! ਹੇ ਮਾਇਆ ਦੇ ਪਤੀ! ਹੇ ਮੇਰੀ ਜਿੰਦ (ਦੇ ਸਹਾਰੇ)! ਮੇਰੇ ਮਨ ਵਿਚ, ਮੇਰੇ ਹਿਰਦੇ ਵਿਚ, ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ ਮਿੱਠਾ ਲੱਗ ਰਿਹਾ ਹੈ। ਹੇ ਹਰੀ! ਹੇ ਪ੍ਰਭੂ! (ਮੇਰੇ ਉਤੇ) ਮੇਹਰ ਕਰ, ਮੈਨੂੰ ਉਹ ਮਹਾ ਪੁਰਖ ਗੁਰੂ ਮਿਲਾ ਜੋ ਮਾਇਆ ਦੇ ਪ੍ਰਭਾਵ ਤੋਂ ਉਤਾਂਹ ਹੈ।੩। ਹੇ ਭਾਈ! ਪਰਮਾਤਮਾ ਦਾ ਨਾਮ ਸਦਾ ਸੁਖ ਦੇਣ ਵਾਲਾ ਹੈ। ਮੇਰਾ ਮਨ ਉਸ ਪਰਮਾਤਮਾ ਦੇ ਪਿਆਰ ਵਿਚ ਮਸਤ ਰਹਿੰਦਾ ਹੈ। ਹੇ ਨਾਨਕ! (ਆਖ-) ਹੇ ਹਰੀ! ਮੈਨੂੰ ਗੁਰੂ ਮਹਾ ਪੁਰਖ ਮਿਲਾ। ਹੇ ਗੁਰੂ! (ਤੇਰੇ ਬਖ਼ਸ਼ੇ) ਹਰਿ-ਨਾਮ ਵਿਚ ਜੁੜਿਆਂ ਆਤਮਕ ਆਨੰਦ ਮਿਲਦਾ ਹੈ।੪।੧।੭।

ENGLISH TRANSLATION :-

JAITSREE, FOURTH MEHL, SECOND HOUSE:
ONE UNIVERSAL CREATOR GOD. BY THE GRACE OF THE TRUE GURU:
Remember in meditation the Lord, Har, Har, the unfathomable, infinite Lord. Remembering Him in meditation, pains aredispelled. O Lord, Har, Har, lead me to meet the True Guru; meeting the Guru, I am at peace. || 1 ||  Sing the GloriousPraises of the Lord, O my friend. Cherish the Name of the Lord, Har, Har, in your heart. Read the Ambrosial Words of the Lord,Har, Har; meeting with the Guru, the Lord is revealed. || 2 || The Lord, the Slayer of demons, is my breath of life. HisAmbrosial Amrit is so sweet to my mind and body. O Lord, Har, Har, have mercy upon me, and lead me to meet the Guru, theimmaculate Primal Being. || 3 ||  The Name of the Lord, Har, Har, is forever the Giver of peace. My mind is imbued with theLords Love. O Lord Har, Har, lead me to meet the Guru, the Greatest Being; through the Name of Guru Nanak, I have foundpeace. || 4 || 1 || 7 ||

WAHEGURU JI KA KHALSA
WAHEGURU JI KI FATEH JI..

Wednesday, April 25, 2012

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ, ਬੁੱਧਵਾਰ , ੧੩ ਵੈਸਾਖ



ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ

ਅੱਜ ਦਾ ਮੁੱਖਵਾਕ 25.4.2012, ਬੁੱਧਵਾਰ , ੧੩ ਵੈਸਾਖ (ਸੰਮਤ ੫੪੪ ਨਾਨਕਸ਼ਾਹੀ)

ਤਿਲੰਗ ਬਾਣੀ ਭਗਤਾ ਕੀ ਕਬੀਰ ਜੀ
ੴ ਸਤਿਗੁਰ ਪ੍ਰਸਾਦਿ ॥
ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥ ਅਸਮਾਨ ‍ਿਮ੍ਯ੍ਯਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥ ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥ ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥ ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥
(ਅੰਗ ੭੨੭)

ਪੰਜਾਬੀ ਵਿਚ ਵਿਆਖਿਆ :-

ਹੇ ਭਾਈ! (ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ। (ਹੇ ਭਾਈ!) ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ)।੧। ਹੇ ਭਾਈ! (ਆਪਣੇ ਹੀ) ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ) ਘਬਰਾਹਟ ਵਿਚ ਨਾਹ ਭਟਕ। ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ।੧। ਰਹਾਉ। ਬੇ-ਸਮਝ ਲੋਕ (ਅਨ-ਮਤਾਂ ਦੇ ਧਰਮ-ਪੁਸਤਕਾਂ ਬਾਰੇ ਇਹ) ਪੜ੍ਹ ਪੜ੍ਹ ਕੇ (ਕਿ ਇਹਨਾਂ ਵਿਚ ਜੋ ਲਿਖਿਆ ਹੈ) ਝੂਠ (ਹੈ), ਖ਼ੁਸ਼ ਹੋ ਹੋ ਕੇ ਬਹਿਸ ਕਰਦੇ ਹਨ। (ਪਰ ਉਹ ਇਹ ਨਹੀਂ ਜਾਣਦੇ ਕਿ) ਸਦਾ ਕਾਇਮ ਰਹਿਣ ਵਾਲਾ ਰੱਬ ਖ਼ਲਕਤ ਵਿਚ (ਭੀ) ਵੱਸਦਾ ਹੈ, (ਨਾਹ ਉਹ ਵੱਖਰਾ ਸੱਤਵੇਂ ਅਸਮਾਨ ਤੇ ਬੈਠਾ ਹੈ ਤੇ) ਨਾਹ ਉਹ ਪਰਮਾਤਮਾ ਕ੍ਰਿਸ਼ਨ ਦੀ ਮੂਰਤੀ ਹੈ।੨। (ਸਤਵੇਂ ਅਸਮਾਨ ਦੇ ਵਿਚ ਬੈਠਾ ਸਮਝਣ ਦੇ ਥਾਂ, ਹੇ ਭਾਈ!) ਉਹ ਪ੍ਰਭੂ-ਰੂਪ ਦਰਿਆ ਤੇ ਅੰਤਹਕਰਨ ਵਿਚ ਲਹਿਰਾਂ ਮਾਰ ਰਿਹਾ ਹੈ, ਤੂੰ ਉਸ ਵਿਚ ਇਸ਼ਨਾਨ ਕਰਨਾ ਸੀ। ਸੋ, ਉਸ ਦੀ ਸਦਾ ਬੰਦਗੀ ਕਰ, (ਇਹ ਭਗਤੀ ਦੀ) ਐਨਕ ਲਾ (ਕੇ ਵੇਖ), ਉਹ ਹਰ ਥਾਂ ਮੌਜੂਦ ਹੈ।੩। ਰੱਬ ਸਭ ਤੋਂ ਪਵਿੱਤਰ (ਹਸਤੀ) ਹੈ (ਉਸ ਤੋਂ ਪਵਿੱਤਰ ਕੋਈ ਹੋਰ ਨਹੀਂ ਹੈ), ਇਸ ਗੱਲ ਵਿਚ ਮੈਂ ਤਾਂ ਹੀ ਸ਼ੱਕ ਕਰਾਂ, ਜੇ ਉਸ ਰੱਬ ਵਰਗਾ ਕੋਈ ਹੋਰ ਦੂਜਾ ਹੋਵੇ। ਹੇ ਕਬੀਰ! (ਇਸ ਭੇਤ ਨੂੰ) ਉਹ ਮਨੁੱਖ ਹੀ ਸਮਝ ਸਕਦਾ ਹੈ ਜਿਸ ਨੂੰ ਉਹ ਸਮਝਣ-ਜੋਗ ਬਣਾਏ। ਤੇ, ਇਹ ਬਖ਼ਸ਼ਸ਼ ਉਸ ਬਖ਼ਸ਼ਸ਼ ਕਰਨ ਵਾਲੇ ਦੇ ਆਪਣੇ ਹੱਥ ਹੈ।੪।੧।

ENGLISH TRANSLATION :-

TILANG, THE WORD OF DEVOTEE KABEER JEE:
ONE UNIVERSAL CREATOR GOD. BY THE GRACE OF THE TRUE GURU:
The Vedas and the Scriptures are only make-believe, O Siblings of Destiny; they do not relieve the anxiety of the heart. If youwill only center yourself on the Lord, even for just a breath, then you shall see the Lord face-to-face, present before you. || 1|| O human being, search your own heart every day, and do not wander around in confusion. This world is just a magicshow;no one will be holding your hand. || 1 || Pause || Reading and studying falsehood, people are happy; in theirignorance, they speak nonsense. The True Creator Lord is diffused into His creation; He is not just the dark-skinned Krishna oflegends. || 2 || Through the Tenth Gate, the stream of nectar flows; take your bath in this. Serve the Lord forever; use youreyes, and see Him ever-present everywhere. || 3 || The Lord is the purest of the pure; only through doubt could there beanother. O Kabeer, mercy flows from the Merciful Lord; He alone knows who acts. || 4 || 1 ||

WAHEGURU JI KA KHALSA
WAHEGURU JI KI FATEH JI..

Tuesday, April 24, 2012

Pain

Pain is the reaction of the body, and as long as you have the body, some pain is inevitable. Suffering is the contraction of the mind, and unlike pain, is optional. Don't add suffering to pain, - relax your mind and the suffering will pass.